Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਪਰਲਜ ਅਤੇ ਹੋਰ ਚਿੰਟ ਫੰਡ ਘੋਟਾਲਿਆਂ ਦੇ ਪੀੜਤਾਂ ਦੀ ਪਾਈ- ਪਾਈ ਵਾਪਸ ਕਰਵਾ ਕੇ ਰਹੇਗੀ 'ਆਪ' : ਵਿਧਾਇਕ ਕੁਲਵੰਤ ਸਿੰਘ ਪੰਡੋਰੀ

'ਆਪ' ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਹੋਵੇਗੀ ਪਾਰਲਜ ਪੀੜਤਾਂ ਦੀ ਮੰਗ, ਬਣਾਈ ਜਾਵੇਗੀ ਵਿਧਾਇਕਾਂ 'ਤੇ ਅਧਾਰਿਤ ਤਾਲਮੇਲ ਕਮੇਟੀ

Kulwant Singh Pandori, AAP, AAP Punjab, Aam Aadmi Party

Web Admin

Web Admin

5 Dariya News

ਚੰਡੀਗੜ , 19 Oct 2021

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਰਲਜ ਘੋਟਾਲੇ, ਧੋਖ਼ਾਧੜੀ ਸਮੇਤ ਹੋਰ ਚਿੰਟ ਫੰਡ ਘੋਟਾਲਿਆਂ ਦੇ ਸਬੰਧ ਵਿੱਚ ਐਲਾਨ ਕੀਤਾ ਕਿ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਨਾ ਕੇਵਲ ਇਨਾਂ ਦੀ ਮੰਗ ਆਪਣੇ ਚੋਣ ਮਨੋਰਥ ਪੱਤਰ (ਮੈਨੀਫ਼ੈਸਟੋ) ਵਿੱਚ ਸ਼ਾਮਲ ਕਰੇਗੀ, ਸਗੋਂ ਸਰਕਾਰ ਬਣਨ 'ਤੇ ਇਨਸਾਫ਼ ਵੀ ਦਿਵਾਏਗੀ।ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪਰਲਜ ਕੰਪਨੀ ਦੀ ਸਾਜਿਸੀ ਠੱਗੀ ਦਾ ਸ਼ਿਕਾਰ ਹੋਏ ਪੰਜਾਬ ਦੇ ਵੱਖ- ਵੱਖ ਜ਼ਿਲਿਆਂ ਦੇ ਪੀੜਤਾਂ ਦੀ ਕਮੇਟੀ ਦੇ ਇੱਕ ਵਫ਼ਦ ਅੱਜ 'ਆਪ' ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ ਅਤੇ ਅਮਰਜੀਤ ਸਿੰਘ ਸੰਦੋਆਂ ਨੂੰ ਮਿਲਿਆ। ਇਸ ਵਫ਼ਦ ਨੇ ਪਰਲਜ ਮਾਮਲੇ 'ਚ ਇਨਸਾਫ਼ ਦੀ ਮੰਗ ਕਰਦਿਆਂ ਪੰਜਾਬ ਦੇ ਨਿਵੇਸ਼ਕਾਂ ਦੀ ਖੂਨ ਪਸੀਨੇ ਦੀ ਕਮਾਈ ਵਾਪਸ ਦਵਾਉਣ ਲਈ ਇੱਕ ਮੰਗ ਪੱਤਰ ਵੀ ਸੌਂਪਿਆ।'ਆਪ' ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਜੇ ਸਰਕਾਰਾਂ ਦੀ ਨੀਅਤ ਅਤੇ ਨੀਤੀ ਸਪੱਸ਼ਟ ਹੁੰਦੀ ਤਾਂ ਪੀੜਤਾਂ ਨੂੰ ਇਨਸਾਫ਼ ਜ਼ਰੂਰ ਮਿਲਦਾ। ਪਰ ਸਰਕਾਰਾਂ ਹੀ ਚੋਰਾਂ ਨਾਲ ਰਲੀਆਂ ਹੋਈਆਂ ਹਨ, ਜਿਸ ਕਰਕੇ ਪੀੜਤ ਦਰ- ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋ ਜਾਂਦੇ ਹਨ। ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਪਰਲਜ ਘੋਟਾਲੇ ਸਮੇਤ ਹੋਰ ਚਿੱਟ ਫੰਡ ਕੰਪਨੀਆਂ ਦੇ ਘੋਟਾਲਿਆਂ ਤੋਂ ਪੀੜਤਾਂ ਨੂੰ ਪਹਿਲ ਦੇ ਕੇ ਘੋਟਾਲੇਬਾਜਾਂ ਦੀ ਜਾਇਦਾਦ ਵੇਚੀ ਜਾਵੇਗੀ ਅਤੇ ਲੋਕਾਂ ਦੀ ਪਾਈ- ਪਾਈ ਵਾਪਸ ਦਿਵਾਈ ਜਾਵੇਗੀ।  'ਆਪ' ਨੇ ਪੀੜਤਾਂ ਨਾਲ ਵਿਧਾਇਕਾਂ 'ਤੇ ਅਧਾਰਿਤ ਇੱਕ ਤਾਲਮੇਲ ਕਮੇਟੀ ਬਣਾਉਣ ਦਾ ਵੀ ਐਲਾਨ ਕੀਤਾ, ਜੋ ਕੰਪਨੀ ਦੇ ਨਿਵੇਸ਼ਕਾਂ ਨੂੰ ਇਨਸਾਫ਼ ਦਿਵਾਉਣ ਲਈ ਵੱਡੇ ਪੱਧਰ 'ਤੇ ਕੰਮ ਕਰੇਗੀ। ਇਸ ਦੌਰਾਨ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੀ ਮੌਜੂਦ ਰਹੇ।ਸੂਬਾ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ 1983 ਤੋਂ ਚੱਲ ਰਹੀ ਪੀ.ਏ.ਸੀ.ਐਲ (ਪਰਲਜ) ਕੰਪਨੀ ਰੀਅਲ ਅਸਟੇਟ ਦੀ ਆੜ ਵਿੱਚ ਲੋਕਾਂ ਤੋਂ ਆਰ.ਡੀ ਅਤੇ ਐਫ਼.ਡੀ ਦੇ ਨਾਂ 'ਤੇ ਰਕਮ ਨਿਵੇਸ਼ ਕਰਾਉਂਦੀ ਸੀ। 

ਪੰਜਾਬ ਦੇ ਕਰੀਬ 25 ਲੱਖ ਲੋਕਾਂ ਨੇ ਕੰਪਨੀ ਵਿੱਚ 8 ਕਰੋੜ ਤੋਂ ਜ਼ਿਆਦਾ ਦਾ ਨਿਵੇਸ਼ ਕੀਤਾ ਹੋਇਆ ਹੈ। ਸੂਬਾ ਕਮੇਟੀ ਨੇ ਦੱਸਿਆ ਕਿ ਪਰਲਜ ਕੰਪਨੀ ਦੀ ਪੰਜਾਬ ਵਿੱਚ ਕਰੀਬ 9 ਹਜ਼ਾਰ ਏਕੜ ਜ਼ਮੀਨ ਹੈ।ਕਮੇਟੀ ਮੈਂਬਰਾਂ ਨੇ ਦੱਸਿਆ ਕਿ ਸੁਪਰੀਮ ਕੋਰਟ ਨੇ ਰਿਟਾਰਡ ਜਸਟਿਸ ਆਰ.ਐਮ. ਲੋਡਾ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾ ਕੇ ਪੀਏਸੀਐਲ ਕੰਪਨੀ ਲਿਮਿਟਡ ਦੀ ਦੇਸ਼ ਭਰ ਦੀ ਜਾਇਦਾਦ ਕਬਜੇ ਵਿੱਚ ਲੈਣ ਅਤੇ ਉਸ ਨੂੰ ਵੇਚ ਕੇ ਹੋਣ ਵਾਲੀ ਆਮਦਨ ਦੀ ਰਾਸ਼ੀ ਨਿਵੇਸ਼ਕਾਂ ਨੂੰ ਵਾਪਸ ਦੇਣ ਦੇ ਹੁਕਮ ਦਿੱਤੇ ਸਨ। ਨਾਲ ਹੀ 2 ਫਰਵਰੀ 2016 ਨੂੰ ਮਾਮਲੇ ਦੀ ਸਟੇਟਸ ਰਿਪੋਰਟ ਸੁਪਰੀਮ ਕੋਰਟ ਵਿੱਚ ਪੇਸ਼ ਕਰਨ ਲਈ ਵੀ ਕਿਹਾ ਸੀ, ਪਰ ਕਰੀਬ ਪੰਜ ਸਾਲ ਬੀਤ ਜਾਣ 'ਤੇ ਵੀ ਨਿਵੇਸ਼ਕਾਂ ਨੂੰ ਇੱਕ ਫੁਟੀ ਕੌਡੀ ਵੀ ਨਹੀਂ ਮਿਲੀ।'ਆਪ' ਦੇ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਸਮੇਂ ਪੰਜਾਬ ਦੇ ਵੱਖ- ਵੱਖ ਜ਼ਿਲਿਆਂ ਦੀ ਸੂਬਾ ਕਮੇਟੀ ਦੇ ਮੈਂਬਰ ਬਲਵੰਤ ਸਿੰਘ ਭਾਈ ਰੂਪਾ, ਮਨਦੀਪ ਸਿੰਘ ਕੋਕਰੀ ਕਲਾਂ, ਅਮਨਦੀਪ ਸਿੰਘ ਭੋਤਨਾ, ਕਰਮਜੀਤ ਸਿੰਘ ਗਾਦੜਾ, ਤਰਸੇਮ ਖਾਨ ਮਾਨਸਾ, ਸੁਖਪਾਲ ਸਿੰਘ ਅਲੀਸ਼ੇਰ, ਗੁਰਤੇਜ ਸਿੰਘ ਮਾਨਸਾ, ਨਵਰੰਗ ਸਿੰਘ ਮਾਨਸਾ, ਪਰਮਜੀਤ ਸਿੰਘ ਕਲੇਰ, ਰਜਿੰਦਰ ਸਿੰਘ ਗੋਗੀ ਆਦਿ ਨੇ ਦੱਸਿਆ ਕਿ ਬਾਦਲ ਸਰਕਾਰ ਨੇ ਵਰਲਡ ਕਬੱਡੀ ਕੱਪ ਦੌਰਾਨ ਸਪਾਂਸਰਸ਼ਿਪ ਦੇ ਨਾਂ 'ਤੇ ਪਰਲਜ ਕੰਪਨੀ ਤੋਂ ਕਰੋੜਾਂ ਰੁਪਏ ਲਏ। ਉਥੇ ਹੀ ਸਾਲ 2017 ਵਿੱਚ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਨ ਤੋਂ ਪਹਿਲਾ ਪਰਲਜ ਕੰਪਨੀ ਦੀ ਪ੍ਰਾਪਰਟੀ ਪਰਲਜ ਸਿਟੀ ਬਠਿੰਡਾ ਵਿੱਚ ਕੀਤੀ ਪ੍ਰੈਸ ਕਾਨਫਰੰਸ ਵਿੱਚ ਸਰਕਾਰ ਬਣਨ ਤੋਂ ਬਾਅਦ ਪਰਲਜ ਨਿਵੇਸ਼ਕਾਂ ਨੂੰ ਉਨਾਂ ਦੇ ਪੈਸੇ ਵਾਪਸ ਦਿਵਾਉਣ ਦਾ ਵਾਅਦਾ ਕੀਤਾ ਸੀ। ਪਰ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਕੰਪਨੀ ਦੇ ਪੈਸਿਆਂ ਨਾਲ ਖ਼ਰੀਦੀ ਗਈ ਉਕਤ ਜਾਇਦਾਦ ਤੋਂ ਉਪਜਾਊ ਜ਼ਮੀਨ 'ਤੇ ਕਾਂਗਰਸ ਦੇ ਹੀ ਮੰਤਰੀ ਅਤੇ ਵਿਧਾਇਕਾਂ ਦੀ ਸਰਪ੍ਰਸਤੀ ਵਿੱਚ ਮਾਨਸਾ, ਬਠਿੰਡਾ, ਮੁਲਾਂਪੁਰ, ਲੁਧਿਆਣਾ, ਗੜਸ਼ੰਕਰ ਆਦਿ ਥਾਵਾਂ 'ਤੇ ਜ਼ਮੀਨ ਮਾਫੀਆ ਨੇ ਕਬਜਾ ਕਰਕੇ ਖੇਤੀ ਕਰਨੀ ਸ਼ੁਰੂ ਕਰ ਦਿੱਤੀ ਹੈ, ਜਿਸ ਦੀ ਕਮਾਈ ਵਿਚੋਂ ਮੋਟਾ ਹਿੱਸਾ ਕਾਂਗਰਸ ਦੇ ਮੰਤਰੀ ਅਤੇ ਵਿਧਾਇਕ ਲੈ ਰਹੇ ਹਨ।

 

Tags: Kulwant Singh Pandori , AAP , AAP Punjab , Aam Aadmi Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD