Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਜ਼ਿਲੇ ਵਿਚ 2 ਕਿਲੋਵਾਟ ਤੱਕ ਦੇ 23568 ਬਿਜਲੀ ਖਪਤਕਾਰਾਂ ਦੇ ਬਕਾਏ ਹੋਣਗੇ ਮੁਆਫ਼ : ਵਿਸ਼ੇਸ਼ ਸਾਰੰਗਲ

ਲਾਭਪਾਤਰੀਆਂ ਦੀ ਸਹੂਲਤ ਲਈ ਹਰੇਕ ਸਬ-ਡਵੀਜ਼ਨ ਵਿਚ ਰੋਜ਼ਾਨਾ ਲੱਗਣਗੇ ਵਿਸ਼ੇਸ਼ ਕੈਂਪ

DC SBS Nagar, Vishesh Sarangal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 19 Oct 2021

Last updated on: Oct 19, 2021, 00:00 IST

ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਰਾਹਤ ਤਹਿਤ ਜ਼ਿਲ੍ ਵਿਚ 2 ਕਿਲੋਵਾਟ ਤੱਕ ਦੇ 23568 ਬਿਜਲੀ ਖਪਤਕਾਰਾਂ ਦੇ ਘਰੇਲੂ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਹੋਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਅੱਜ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਉਨਾਂ ਦੱਸਿਆ ਕਿ ਇਸ ਤਹਿਤ ਸਬ-ਡਵੀਜ਼ਨ ਬੰਗਾ ਦੇ 4524, ਬਲਾਚੌਰ ਦੇ 11999 ਅਤੇ ਨਵਾਂਸ਼ਹਿਰ ਦੇ 7045 ਘਰੇਲੂ ਖਪਤਕਾਰਾਂ ਦੇ ਪਿਛਲੇ ਬਕਾਏ ਮੁਆਫ਼ ਕੀਤੇ ਜਾਣਗੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਜ਼ਿਲੇ ਵਿਚ ਵੱਡੀ ਪੱਧਰ ’ਤੇ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸਤ ਤਹਿਤ ਹਰੇਕ ਸਬ-ਡਵੀਜ਼ਨ ਵਿਚ ਰੋਜ਼ਾਨਾ 15 ਥਾਵਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਸ ਦੌਰਾਨ ਸਬੰਧਤ ਲਾਭਪਾਤਰੀਆਂ ਦੇ ਫਾਰਮ ਭਰੇ ਜਾਣਗੇ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਲਾਭਪਾਤਰੀ ਆਪਣੇ ਬਿਜਲੀ ਦਫ਼ਤਰਾਂ ਵਿਚ ਜਾ ਕੇ ਇਹ ਲਾਭ ਹਾਸਲ ਕਰਨ ਲਈ ਫਾਰਮ ਭਰ ਸਕਦੇ ਹਨ। ਉਨਾਂ ਜ਼ਿਲੇ ਦੇ ਸਮੂਹ ਲਾਭਪਾਤਰੀਆਂ ਨੂੰ ਕਿਹਾ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨਾਂ ਕਿਹਾ ਕਿ ਕੈਂਪਾਂ ਸਬੰਧੀ ਸਮਾਂ ਸਾਰਣੀ ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲੇ ਵਿਚ ਇਸ ਸਕੀਮ ਤਹਿਤ ਆਉਂਦਾ ਕੋਈ ਵੀ ਲਾਭਪਾਤਰੀ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨਾਂ ਸਮੂਹ ਉੱਪ ਮੰਡਲ ਮੈਜਿਸਟੇ੍ਰਟਾਂ ਨੂੰ ਕਿਹਾ ਕਿ ਉਹ ਇਸ ਸਬੰਧੀ ਲੱਗਣ ਵਾਲੇ ਕੈਂਪਾਂ ਦੀ ਖੁਦ ਨਿਗਰਾਨੀ ਕਰਨ। ਇਸ ਮੌਕੇ ਵਧੀਕ ਡਿਪਟੀ (ਜ) ਜਸਬੀਰ ਸਿੰੰਘ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ ਤੋਂ ਇਲਾਵਾ ਬਿਜਲੀ ਮਹਿਕਮੇ ਨਾਲ ਸਬੰਧਤ ਅਧਿਕਾਰੀ ਹਾਜ਼ਰ ਸਨ। 

 

Tags: DC SBS Nagar , Vishesh Sarangal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD