Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਉਪ ਮੁੱਖ ਮੰਤਰੀ ਓ.ਪੀ.ਸੋਨੀ ਵੱਲੋਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ

ਉਪ ਮੁੱਖ ਮੰਤਰੀ ਸਮੇਤ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅਤੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਸ਼ੋਭਾ ਯਾਤਰਾ ’ਚ ਕੀਤੀ ਸ਼ਿਰਕਤ

O P Soni, Om Parkash Soni, Punjab Pradesh Congress Committee, Congress, Punjab Congress, Government of Punjab, Punjab Government, Punjab, Santokh Singh Chaudhary, Chaudhary Santokh Singh, Jalandhar

Web Admin

Web Admin

5 Dariya News

ਜਲੰਧਰ , 19 Oct 2021

Last updated on: Oct 19, 2021, 00:00 IST

ਉਪ ਮੁੱਖ ਮੰਤਰੀ ਪੰਜਾਬ ਓ.ਪੀ.ਸੋਨੀ ਨੇ ਅੱਜ ਪੰਜਾਬ ਵਾਲਮੀਕਿ ਵੈੱਲਫੇਅਰ ਕਮੇਟੀ ਵੱਲੋਂ ਆਯੋਜਿਤ ਸ਼ੋਭਾ ਯਾਤਰਾ ਦੀ ਸ਼ੁਰੂਆਤ ਕਰਦਿਆਂ ਸ਼ਰਧਾਲੂਆਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ। ਇਸ ਸ਼ੋਭਾ ਯਾਤਰਾ ਵਿੱਚ ਕੈਬਨਿਟ ਮੰਤਰੀ ਸ੍ਰੀ ਰਾਣਾ ਗੁਰਜੀਤ ਸਿੰਘ, ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਅਤੇ ਪਦਮਸ੍ਰੀ ਵਿਜੈ ਚੋਪੜਾ ਵੱਲੋਂ ਵੀ ਸ਼ਿਰਕਤ ਕੀਤੀ ਗਈ। ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਜੀ ਨੇ ਪਵਿੱਤਰ ‘ਰਮਾਇਣ’ ਦੀ ਰਚਨਾ ਕਰਕੇ ਬਦੀ ਉਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਵੱਲੋਂ ਸਦੀਆਂ ਪਹਿਲਾਂ ਰਚਿਤ ਮਹਾਂਕਾਵਿ ਵਿੱਚ ਆਦਰਸ਼ ਜੀਵਨ ਬਤੀਤ ਕਰਨ ਦੀ ਸਿੱਖਿਆ ਦਿੱਤੀ ਗਈ ਹੈ। ਵੱਖ-ਵੱਖ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਸ ਸਦਕਾ ਜਿਥੇ ਭਗਵਾਨ ਵਾਲਮੀਕਿ ਜੀ ਵਲੋਂ ਭਾਈਚਾਰਕ ਸਾਂਝ ਵਾਲੇ ਸਮਾਜ ਦੀ ਸਿਰਜਣਾ ਦੇ ਸੁਨੇਹੇ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ, ਉਥੇ ਹੀ ਨੌਜਵਾਨਾਂ ਨੂੰ ਦੇਸ਼ ਅਤੇ ਸਮਾਜ ਦੀ ਤਰੱਕੀ ਲਈ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਇਕ ਚਾਨਣ ਮੁਨਾਰੇ ਵਜੋਂ ਕੰਮ ਕਰ ਰਿਹਾ ਹੈ।  ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਵੀ ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਨੂੰ ਮਜ਼ਬੂਤ ਬਣਾਈ ਰੱਖਣ ਵਿੱਚ ਬਹੁਤ ਕਾਰਗਰ ਸਿੱਧ ਹੋ ਰਹੀਆਂ ਹਨ।    ਇਸ ਮੌਕੇ ਕਮੇਟੀ ਦੇ ਪ੍ਰਤੀਨਿਧੀਆਂ ਵਲੋਂ ਉਪ ਮੁੱਖ ਮੰਤਰੀ, ਕੈਬਨਿਟ ਮੰਤਰੀ, ਲੋਕ ਸਭਾ ਮੈਂਬਰ ਸਮੇਤ ਅਹਿਮ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਰਜਿੰਦਰ ਬੇਰੀ, ਸ੍ਰੀ ਅਵਤਾਰ ਸਿੰਘ ਜੂਨੀਅਰ, ਮੇਅਰ ਜਗਦੀਸ਼ ਰਾਜ ਰਾਜਾ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਸ੍ਰੀ ਨੌਨਿਹਾਲ ਸਿੰਘ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸ੍ਰੀ ਦਲਜੀਤ ਸਿੰਘ ਆਹਲੂਵਾਲੀਆ , ਕੌਂਸਲਰ ਸ੍ਰੀਮਤੀ ਜਸਲੀਨ ਸੇਠੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Santokh Singh Chaudhary , Chaudhary Santokh Singh , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD