Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ : ਓ.ਪੀ.ਸੋਨੀ

ਓ.ਪੀ.ਸੋਨੀ ਨੇ ਕਿਸਾਨੀ ਅੰਦੋਲਨ ਦੇ ਮ੍ਰਿਤਕ ਕਿਸਾਨ ਦੇ ਪੁੱਤਰ ਨੂੰ ਸੌਂਪਿਆ ਨਿਯੁਕਤੀ ਪੱਤਰ

O P Soni, Om Parkash Soni, Punjab Pradesh Congress Committee, Congress, Punjab Congress, Government of Punjab, Punjab Government, Punjab, Santokh Singh Chaudhary, Chaudhary Santokh Singh, Jalandhar

Web Admin

Web Admin

5 Dariya News

ਜਲੰਧਰ , 19 Oct 2021

Last updated on: Oct 19, 2021, 00:00 IST

ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ.ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਹ ਅੱਜ ਸਰਕਟ ਹਾਊਸ ਜਲੰਧਰ ਵਿਖੇ ਪਹੁੰਚੇ ਹੋਏ ਸਨ। ਇਸ ਦੌਰਾਨ ਜਿਥੇ ਉਪ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਜਲੰਧਰ ਪਹੁੰਚਣ ’ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਨਮਾਨ ਵਜੋਂ ਗਾਰਡ ਆਫ਼ ਆਨਰ ਦਿੱਤਾ ਗਿਆ ਉਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਵੀ ਕੀਤਾ ਗਿਆ। ਇਸ ਮੌਕੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਹਲਕਾ ਵਿਧਾਇਕ ਸ੍ਰੀ ਅਵਤਾਰ ਸਿੰਘ ਜੂਨੀਅਰ, ਮੇਅਰ ਸ੍ਰੀ ਜਗਦੀਸ਼ ਰਾਜ ਰਾਜਾ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਸ੍ਰੀ ਨੌਨਿਹਾਲ ਸਿੰਘ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਦਲਜੀਤ ਸਿੰਘ ਆਹਲੂਵਾਲੀਆ ਵੀ ਹਾਜ਼ਰ ਸਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਵਲੋਂ ਦੋ ਕਿਲੋਵਾਟ ਤੱਕ ਦੇ ਲੋੜਵੰਦ ਬਿਜਲੀ ਉਪਭੋਗਤਾਵਾਂ ਦੇ ਬਕਾਇਆ ਬਿੱਲ ਮੁਆਫ਼ ਕੀਤੇ ਗਏ ਹਨ ਅਤੇ ਹੁਣ ਪਾਣੀ ਦੇ ਬਿੱਲ ਵੀ ਮੁਆਫ਼ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਵਲੋ ਲੱਖਾਂ ਪਰਿਵਾਰਾਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ ਕਰਕੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਾਲ ਲਕੀਰ ਅੰਦਰ ਆਉਂਦੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਜਾਇਦਾਦ ਦੇ ਮਾਲਕੀ ਹੱਕ ਦਿੱਤੇ ਜਾ ਰਹੇ ਹਨ।ਇਸ ਦੌਰਾਨ ਸ੍ਰੀ ਸੋਨੀ ਨੇ ਕਿਸਾਨੀ ਅੰਦੋਲਨ ਦੇ ਮ੍ਰਿਤਕ ਜਲੰਧਰ ਜ਼ਿਲ੍ਹੇ ਦੇ ਪਿੰਡ ਬੋਲੀਨਾ ਦੇ ਕਿਸਾਨ ਸ੍ਰੀ ਭੁਪਿੰਦਰ ਸਿੰਘ (ਉਮਰ 52 ਸਾਲ) ਦੇ ਬੇਟੇ ਸ੍ਰੀ ਹਰਦੀਪ ਸਿੰਘ (22 ਸਾਲ) ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਵੀ ਸੌਂਪਿਆ। ਉਨ੍ਹਾਂ ਨਾਲ ਹੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਦਾ ਲੱਕ ਤੋੜਨ ਲਈ ਲਾਗੂ ਕੀਤੇ ਜਾ ਰਹੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਕਿਸਾਨੀ ਅੰਦੋਲਨ ਦੇ ਨਾਲ ਖੜ੍ਹੀ ਹੈ।ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਕਰਨੇਸ਼ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਜਗਮੋਹਨ ਸਿੰਘ, ਐਸ.ਡੀ.ਐਮ. ਜਲੰਧਰ-1 ਸ੍ਰੀ ਹਰਪ੍ਰੀਤ ਸਿੰਘ ਅਟਵਾਲ ਤੋਂ ਇਲਾਵਾ ਹੋਰ ਵੀ ਅਧਿਕਾਰੀ ਅਤੇ ਅਹਿਮ ਸ਼ਖਸੀਅਤਾਂ ਹਾਜ਼ਰ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Santokh Singh Chaudhary , Chaudhary Santokh Singh , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD