Wednesday, 15 May 2024

 

 

ਖ਼ਾਸ ਖਬਰਾਂ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ

 

ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ : ਓ.ਪੀ.ਸੋਨੀ

ਓ.ਪੀ.ਸੋਨੀ ਨੇ ਕਿਸਾਨੀ ਅੰਦੋਲਨ ਦੇ ਮ੍ਰਿਤਕ ਕਿਸਾਨ ਦੇ ਪੁੱਤਰ ਨੂੰ ਸੌਂਪਿਆ ਨਿਯੁਕਤੀ ਪੱਤਰ

O P Soni, Om Parkash Soni, Punjab Pradesh Congress Committee, Congress, Punjab Congress, Government of Punjab, Punjab Government, Punjab, Santokh Singh Chaudhary, Chaudhary Santokh Singh, Jalandhar

Web Admin

Web Admin

5 Dariya News

ਜਲੰਧਰ , 19 Oct 2021

ਪੰਜਾਬ ਦੇ ਉਪ ਮੁੱਖ ਮੰਤਰੀ ਓ.ਪੀ.ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਹ ਅੱਜ ਸਰਕਟ ਹਾਊਸ ਜਲੰਧਰ ਵਿਖੇ ਪਹੁੰਚੇ ਹੋਏ ਸਨ। ਇਸ ਦੌਰਾਨ ਜਿਥੇ ਉਪ ਮੁੱਖ ਮੰਤਰੀ ਵਜੋਂ ਪਹਿਲੀ ਵਾਰ ਜਲੰਧਰ ਪਹੁੰਚਣ ’ਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਨਮਾਨ ਵਜੋਂ ਗਾਰਡ ਆਫ਼ ਆਨਰ ਦਿੱਤਾ ਗਿਆ ਉਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਵੀ ਕੀਤਾ ਗਿਆ। ਇਸ ਮੌਕੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਹਲਕਾ ਵਿਧਾਇਕ ਸ੍ਰੀ ਅਵਤਾਰ ਸਿੰਘ ਜੂਨੀਅਰ, ਮੇਅਰ ਸ੍ਰੀ ਜਗਦੀਸ਼ ਰਾਜ ਰਾਜਾ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਸ੍ਰੀ ਨੌਨਿਹਾਲ ਸਿੰਘ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਦਲਜੀਤ ਸਿੰਘ ਆਹਲੂਵਾਲੀਆ ਵੀ ਹਾਜ਼ਰ ਸਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਸ੍ਰੀ ਓ.ਪੀ.ਸੋਨੀ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਸਰਕਾਰ ਵਲੋਂ ਦੋ ਕਿਲੋਵਾਟ ਤੱਕ ਦੇ ਲੋੜਵੰਦ ਬਿਜਲੀ ਉਪਭੋਗਤਾਵਾਂ ਦੇ ਬਕਾਇਆ ਬਿੱਲ ਮੁਆਫ਼ ਕੀਤੇ ਗਏ ਹਨ ਅਤੇ ਹੁਣ ਪਾਣੀ ਦੇ ਬਿੱਲ ਵੀ ਮੁਆਫ਼ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਵਲੋ ਲੱਖਾਂ ਪਰਿਵਾਰਾਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ ਕਰਕੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਾਲ ਲਕੀਰ ਅੰਦਰ ਆਉਂਦੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਜਾਇਦਾਦ ਦੇ ਮਾਲਕੀ ਹੱਕ ਦਿੱਤੇ ਜਾ ਰਹੇ ਹਨ।ਇਸ ਦੌਰਾਨ ਸ੍ਰੀ ਸੋਨੀ ਨੇ ਕਿਸਾਨੀ ਅੰਦੋਲਨ ਦੇ ਮ੍ਰਿਤਕ ਜਲੰਧਰ ਜ਼ਿਲ੍ਹੇ ਦੇ ਪਿੰਡ ਬੋਲੀਨਾ ਦੇ ਕਿਸਾਨ ਸ੍ਰੀ ਭੁਪਿੰਦਰ ਸਿੰਘ (ਉਮਰ 52 ਸਾਲ) ਦੇ ਬੇਟੇ ਸ੍ਰੀ ਹਰਦੀਪ ਸਿੰਘ (22 ਸਾਲ) ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਵੀ ਸੌਂਪਿਆ। ਉਨ੍ਹਾਂ ਨਾਲ ਹੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨੀ ਦਾ ਲੱਕ ਤੋੜਨ ਲਈ ਲਾਗੂ ਕੀਤੇ ਜਾ ਰਹੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਕਿਸਾਨੀ ਅੰਦੋਲਨ ਦੇ ਨਾਲ ਖੜ੍ਹੀ ਹੈ।ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਕਰਨੇਸ਼ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਜਗਮੋਹਨ ਸਿੰਘ, ਐਸ.ਡੀ.ਐਮ. ਜਲੰਧਰ-1 ਸ੍ਰੀ ਹਰਪ੍ਰੀਤ ਸਿੰਘ ਅਟਵਾਲ ਤੋਂ ਇਲਾਵਾ ਹੋਰ ਵੀ ਅਧਿਕਾਰੀ ਅਤੇ ਅਹਿਮ ਸ਼ਖਸੀਅਤਾਂ ਹਾਜ਼ਰ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Santokh Singh Chaudhary , Chaudhary Santokh Singh , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD