Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਲਈ ਮੋਦੀ ਸਰਕਾਰ ਦਾ ਕਦਮ ਪੰਜਾਬ ਦੀ ਆਰਥਿਕ ਖੁਸ਼ਹਾਲੀ ਨੂੰ ਢਾਹ ਲਾਵੇਗਾ : ਰਾਣਾ ਗੁਰਜੀਤ ਸਿੰਘ

ਗੁਆਂਢੀ ਸੂਬਿਆਂ ਨੂੰ ਵਿਸ਼ੇਸ਼ ਪ੍ਰੋਤਸਾਹਨ ਪੈਕੇਜ ਦੇਣ ਅਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ‘ਤੇ ਵਰੇ ਰਾਣਾ ਗੁਰਜੀਤ

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Kapurthala

Web Admin

Web Admin

5 Dariya News

ਚੰਡੀਗੜ੍ਹ , 19 Oct 2021

ਪੰਜਾਬ ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਸਬੰਧੀ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦਿਆਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੋਜਗਾਰ ਉਤਪਤੀ ਅਤੇ ਸਿਖਲਾਈ, ਬਾਗਬਾਨੀ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਕਿਹਾ ਕਿ ਸਰਹੱਦੀ ਸੂਬੇ ਨੂੰ ਨਜਰ ਅੰਦਾਜ ਕੀਤਾ ਗਿਆ ਹੈ, ਹਿਮਾਚਲ ਪ੍ਰਦੇਸ਼ ਵਰਗੇ ਗੁਆਂਢੀ ਸੂਬਿਆਂ ਨੂੰ ਪੂੰਜੀ ਨਿਵੇਸ਼ ਸਬਸਿਡੀ ਲਈ ਵਿਸ਼ੇਸ਼ ਪ੍ਰੋਤਸਾਹਨ ਪੈਕੇਜ ਦਿੱਤਾ ਗਿਆ ਜਦਕਿ ਪੰਜਾਬ ਵਿੱਚ ਬੀਐਸਐਫ ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਵਧਾ ਕੇ ਇੱਕ ਹੋਰ ਵੱਡਾ ਝਟਕਾ ਦਿੱਤਾ ਗਿਆ ਹੈ। ਇਸ ਨਾਲ ਨਿਵੇਸ਼ਕਾਂ ਵਿੱਚ ਇੱਕ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੁੰਦੀ ਹੈ। ਰਾਣਾ ਗੁਰਜੀਤ ਨੇ ਪੁੱਛਿਆ ਕਿ ਨਿਵੇਸ਼ਕ 25,000 ਵਰਗ ਕਿਲੋਮੀਟਰ ਸਰਹੱਦੀ ਪੱਟੀ (ਕੁੱਲ 50,000 ਵਿੱਚੋਂ) ਵਿੱਚ ਨਿਵੇਸ਼ ਕਿਉਂ ਕਰੇਗਾ ਜਦੋਂ ਇਹ ਖੇਤਰ ਸੁਰੱਖਿਆ ਬਲ ਦੇ ਅਧਿਕਾਰ ਖੇਤਰ ਅਧੀਨ ਹੈ। ਇੱਥੋਂ ਤੱਕ ਕਿ ਘਰੇਲੂ ਉੱਨਤ ਉਦਯੋਗਾਂ ਦੇ ਨਾਲ ਲੱਗਦੀਆਂ ਉਦਯੋਗਿਕ ਇਕਾਈਆਂ ਵੀ ਸੁਰੱਖਿਅਤ ਥਾਵਾਂ ‘ਤੇ ਜਾਣ ਬਾਰੇ ਵਿਚਾਰ ਕਰ ਰਹੀਆਂ ਹਨ।ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਖੇਤੀ ਪ੍ਰਧਾਨ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਮੋਦੀ ਸਰਕਾਰ ‘ਤੇ ਵਰਦਿਆਂ, ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ 5 ਉੱਤਰ ਪੂਰਬੀ ਸੂਬਿਆਂ ਮਨੀਪੁਰ, ਮਿਜੋਰਮ, ਤਿ੍ਰਪੁਰਾ, ਨਾਗਾਲੈਂਡ ਅਤੇ ਮੇਘਾਲਿਆ ਵਿੱਚ ਅਧਿਕਾਰ ਖੇਤਰ 20 ਕਿਲੋਮੀਟਰ ਤੱਕ ਘਟਾ ਦਿੱਤਾ ਗਿਆ ਹੈ ਜਿਹਨਾਂ ਦਾ ਅਧਿਕਾਰ ਖੇਤਰ 80 ਕਿਲੋਮੀਟਰ ਸੀ। ਗੁਜਰਾਤ ਵਿੱਚ ਇਸ ਨੂੰ 80 ਤੋਂ ਘਟਾ ਕੇ 50 ਕਰ ਦਿੱਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਇਸ ਤਰਾਂ ਦਾ ਅਸੰਤੁਲਨ ਲੈਂਡ-ਲੋਕਡ ਰਾਜਾਂ ਵਿੱਚ ਵਪਾਰ, ਵਣਜ ਅਤੇ ਉਦਯੋਗ ਨੂੰ ਪ੍ਰਭਾਵਤ ਕਰੇਗਾ, ਇਸ ਤੋਂ ਇਲਾਵਾ ਕੇਂਦਰੀ ਅਤੇ ਰਾਜ ਏਜੰਸੀਆਂ ਵਿੱਚ ਤਣਾਅ ਪੈਦਾ ਕਰੇਗਾ।ਰਾਣਾ ਗੁਰਜੀਤ ਨੇ ਕਿਹਾ ਕਿ ਕਣਕ ਅਤੇ ਚੌਲਾਂ ਦੀ ਨਮੀ ਵਾਲੀ ਪੈਦਾਵਾਰ ਕਾਰਨ ਪੰਜਾਬ ਪਹਿਲਾਂ ਹੀ ਆਰਥਿਕ ਸੰਕਟਾਂ ਦਾ ਸਾਹਮਣਾ ਕਰ ਰਿਹਾ ਹੈ, ਫਸਲਾਂ ਦੀ ਵਿਭਿੰਨਤਾ, ਵੈਲਯੂ ਐਡੀਸਨ ਲਈ ਫੂਡ ਪ੍ਰੋਸੈਸਿੰਗ, ਬਾਗਬਾਨੀ ਅਤੇ ਜੰਗਲਾਤ ਵਿੱਚ ਵੀ ਕੋਈ ਖਾਸ ਸਫਲਤਾ ਨਹੀਂ ਮਿਲ ਰਹੀ। 

ਪਾਣੀ ਦੇ ਲਗਾਤਾਰ ਘੱਟ ਰਹੇ ਪੱਧਰ ਨਾਲ ਪੰਜਾਬ ਇੱਕ ਮਾਰੂਥਲ ਸੂਬਾ ਬਣ ਜਾਵੇਗਾ। ਪੰਜਾਬ ਦੇ ਖੇਤੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਪੰਜਾਬ ਬਾਸਮਤੀ ਚਾਵਲ ਅਤੇ ਮਿਆਰੀ ਸਬਜੀਆਂ ਦਾ ਪ੍ਰਮੁੱਖ ਉਤਪਾਦਕ ਹੈ। ਉਨਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਇਸ ਜੋਨ ਤੋਂ ਬਾਸਮਤੀ ਚੌਲਾਂ ਦੇ ਨਿਰਯਾਤ ਦੀ ਇਜਾਜਤ ਦਿੱਤੀ ਜਾਵੇ ਅਤੇ ਸਬਜੀਆਂ ਲਈ ਪ੍ਰੋਸੈਸਿੰਗ ਯੂਨਿਟਾਂ ਨੂੰ ਸਥਾਪਤ ਕੀਤਾ ਜਾਵੇ ਤਾਂ ਜੋ ਕਿਸਾਨ ਆਪਣੀ ਉਪਜ ਨੂੰ ਲਾਭਦਾਇਕ ਬਣਾ ਸਕਣ।ਕੈਬਨਿਟ ਮੰਤਰੀ ਨੇ ਕਿਹਾ ਕਿ ਖਾਸ ਕਰਕੇ ਸਰਹੱਦੀ ਖੇਤਰ ਵਿੱਚ ਖੇਤੀਬਾੜੀ ਖੇਤਰ ਪਹਿਲਾਂ ਹੀ ਤਣਾਅ ਵਿੱਚ ਹੈ ਅਤੇ ਬੀਐਸਐਫ ਦੇ ਅਧਿਕਾਰ ਖੇਤਰ ਦਾ ਵਿਸਥਾਰ ਉਨਾਂ ਦੀਆਂ ਮੁਸਕਲਾਂ ਵਿੱਚ ਹੋਰ ਵਾਧਾ ਕਰੇਗਾ। ਖੇਤੀਬਾੜੀ ਖੇਤਰ ਨੂੰ ਸਥਾਈ ਬਣਾਉਣ ਦੀ ਅਪੀਲ ਕਰਦਿਆਂ ਉਨਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਪੰਜਾਬ ਨੂੰ ਵਧੇਰੇ ਪ੍ਰੋਤਸਾਹਨ ਦਿੱਤੇ ਜਾਣ ਦੀ ਲੋੜ ਹੈ। ਪੰਜਾਬ ਵਿੱਚ ਪਾਣੀ ਦੇ ਪੱਧਰ ਵਿੱਚ ਲਗਾਤਾਰ ਗਿਰਾਵਟ ਦੇ ਮੱਦੇਨਜਰ, ਸੂਬਾ ਸਰਕਾਰ ਤੁਪਕਾ ਸਿੰਚਾਈ ਪ੍ਰਣਾਲੀ ਅਪਣਾਉਣ ‘ਤੇ ਜੋਰ ਦੇ ਰਹੀ ਹੈ। ਕੇਂਦਰ ਸਰਕਾਰ ਨੂੰ ਉਦਾਰੀਕਰਨ ਅਤੇ ਪ੍ਰੋਤਸਾਹਨ ਯੋਜਨਾਵਾਂ ਪੇਸ਼ ਕਰਨੀਆਂ ਚਾਹੀਦੀਆਂ ਹਨ। ਉਨਾਂ ਸੁਝਾਅ ਦਿੱਤਾ ਕਿ ਸਰਹੱਦੀ ਖੇਤਰ ਦੇ ਕਿਸਾਨਾਂ ਨੂੰ ਤੁਪਕਾ ਸਿੰਚਾਈ ਪ੍ਰਣਾਲੀ ਲਈ ਕੇਂਦਰੀ ਯੋਜਨਾਵਾਂ ਤਹਿਤ 90 ਫ਼ੀਸਦ ਸਬਸਿਡੀਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਧਿਕਾਰ ਖੇਤਰ ਦੇ ਮੁੱਦੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਅਤੇ ਉੱਤਰ ਪੂਰਬੀ ਰਾਜਾਂ ਦੇ ਬਰਾਬਰ ਪੰਜਾਬ ਨੂੰ ਵਿਸੇਸ ਪ੍ਰੋਤਸਾਹਨ ਦੇਣੇ ਚਾਹੀਦੇ ਹਨ। ਇਸ ਦਿਸਾ ਵਿੱਚ ਪਹਿਲਾ ਕਦਮ ਵੈਸਟਰਨ ਬਾਰਡਰ ਸਟੇਟਸ ਐਡਵਾਈਜਰ ਕੌਂਸਲ ਦਾ ਗਠਨ ਕਰਨਾ ਹੋਵੇਗਾ ਜੋ ਸੂਬਿਆਂ ਦੇ ਮੁੱਖ ਮੰਤਰੀ/ਰਾਜਪਾਲ ਨੂੰ ਕੇਂਦਰੀ ਗ੍ਰਹਿ ਮੰਤਰੀ ਦੀ ਪ੍ਰਧਾਨਗੀ ਹੇਠ ਨੌਰਥ ਈਸਟ ਕੌਂਸਲ ਦੀ ਤਰਜ ‘ਤੇ ਮੈਂਬਰ ਬਣਾਏਗਾ ਤਾਂ ਜੋ ਕੇਂਦਰੀ ਬਜਟ ਵਿੱਚ ਸਾਰੇ ਕੇਂਦਰੀ ਮੰਤਰਾਲਿਆਂ ਦੇ ਲਾਜਮੀ ਯੋਗਦਾਨ ਰਾਹੀਂ ਫੰਡ ਇਕੱਠਾ ਕਰਕੇ ਇੱਕ ਸਮਰਪਿਤ ਕਾਰਪਸ ਫੰਡ ਬਣਾਉਣ ਦੇ ਮੁੱਦੇ ਨੂੰ ਵਿਚਾਰਿਆ ਜਾ ਸਕੇ। ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬੇਨਤੀ ਕਰਨਗੇ ਕਿ ਉਹ ਮਤਾ ਪਾਸ ਕਰਨ ਲਈ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਸੈਸਨ ਬੁਲਾਉਣ ਅਤੇ ਬੀਐਸਐਫ ਦੇ ਅਧਿਕਾਰ ਖੇਤਰ ਦੇ ਵਿਸਥਾਰ ‘ਤੇ ਮੁੜ ਵਿਚਾਰ ਕਰਨ ਲਈ ਕੇਂਦਰ ਸਰਕਾਰ ਕੋਲ ਮਾਮਲਾ ਉਠਾਉਣ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਾਲ ਮੀਟਿੰਗ ਲਈ ਸਾਰੇ ਭਾਈਵਾਲਾਂ ਦੇ ਵਫ਼ਦ ਦੀ ਅਗਵਾਈ ਕਰਨ।

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD