Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਲਾਕ ਮੋਰਿੰਡਾ ਦੇ 63 ਪਿੰਡਾਂ ਲਈ 27 ਕਰੋੜ ਰੁਪਏ ਦੇ ਚੈੱਕ ਵੰਡੇ

ਜਮਹੂਰੀਅਤ ਦੀ ਮਜ਼ਬੂਤੀ ਲਈ ਸਰਪੰਚਾਂ ਤੇ ਪੰਚਾਂ ਨੂੰ ਵੱਧ ਅਧਿਕਾਰਾਂ ਦਾ ਸੱਦਾ

Charanjit Singh Channi, Morinda, Congress, Punjab Congress, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਮੋਰਿੰਡਾ (ਰੂਪਨਗਰ) , 19 Oct 2021

Last updated on: Oct 19, 2021, 00:00 IST

ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੇਂਡੂ ਖੇਤਰਾਂ ਦੀ ਕਾਇਆ ਕਲਪ ਕਰਨ ਦੇ ਏਜੰਡੇ ਨੂੰ ਅੱਗੇ ਤੋਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੂਜੇ ਦਿਨ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਮੋਰਿੰਡ ਬਲਾਕ ਦੇ 63 ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 27 ਕਰੋੜ ਰੁਪਏ ਦੇ ਚੈੱਕ ਵੰਡੇ। ਪਿੰਡ ਦਤਾਰਪੁਰ, ਕਲਾਰਾਂ, ਸਰਹਾਨਾ, ਲੁਥੇਰੀ, ਅਰਨੌਲੀ, ਕੈਨੋਰ, ਧਨੌਰੀ ਅਤੇ ਢੰਗਰਾਲੀ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਮੁੜ ਦੁਹਰਾਇਆ, “ਇਸ ਹਲਕੇ ਤੋਂ ਲਗਾਤਾਰ ਤੀਜੀ ਵਾਰ ਵਿਧਾਇਕ ਚੁਣੇ ਜਾਣ ਲਈ ਮੈਂ ਤੁਹਾਡਾ ਕਰਜ਼ਦਾਰ ਹਾਂ ਜਿਸ ਸਦਕਾ ਕਾਂਗਰਸ ਹਾਈ ਕਮਾਨ ਨੇ ਮੈਨੂੰ ਮੁੱਖ ਮੰਤਰੀ ਵਜੋਂ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ।“ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੇ ਮੁੱਖ ਮੰਤਰੀ ਬਣਨ ਨਾਲ ਅਸਲ ਵਿਚ ਹਰੇਕ ਪਿੰਡ ਦਾ ਨੁਮਾਇੰਦਾ ਮੁੱਖ ਮੰਤਰੀ ਬਣਿਆ ਹੈ।ਹੇਠਲੇ ਪੱਧਰ ਉਤੇ ਜਮਹੂਰੀਅਤ ਨੂੰ ਮਜ਼ਬੂਤ ਕਰਨ ਲਈ ਸਰਪੰਚਾਂ ਅਤੇ ਪੰਚਾਂ ਨੂੰ ਵੱਧ ਅਧਿਕਾਰ ਦੇਣ ਦੀ ਲੋੜ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪਿੰਡਾਂ ਵਿਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ਉਤੇ ਕਲੱਬਾਂ ਬਣਾਉਣ ਦਾ ਸੱਦਾ ਦਿੱਤਾ ਤਾਂ ਕਿ ਨੌਜਵਾਨਾਂ ਉਤੇ ਅਧਾਰਿਤ ਉਪਰਾਲੇ ਕੀਤੇ ਜਾ ਸਕਣ। ਉਨਾਂ ਨੇ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਲਈ ਵੀ ਆਖਿਆ। ਮੁੱਖ ਮੰਤਰੀ ਨੇ ਕਿਹਾ, “ਤੁਸੀਂ ਕੰਮ ਕਰਨ ਵਾਲਿਆਂ ਦਾ ਪ੍ਰਬੰਧ ਕਰੋ, ਬਾਕੀ ਪੈਸੇ ਦਾ ਇੰਤਜ਼ਾਮ ਕਰਨਾ ਮੇਰਾ ਕੰਮ ਹੈ।“ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹਿਰੀ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸਾਰੇ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ ਪਾਣੀ ਦੇ ਬਿੱਲ ਘਟਾ ਕੇ 50 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ। ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 2 ਕਿਲੋਵਾਟ ਤੱਕ ਬਿਜਲੀ ਲੋਡ ਵਾਲੇ ਸਾਰੇ ਖਪਤਕਾਰਾਂ ਦੇ ਬਕਾਇਆ ਮੁਆਫ ਕਰਨ ਦੇ ਫੈਸਲੇ ਨੂੰ ਵੀ ਲਾਗੂ ਕਰ ਦਿੱਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਸੂਬੇ ਦੇ ਕੁੱਲ 72 ਲੱਖ ਖਪਤਕਾਰਾਂ ਵਿੱਚੋਂ 52 ਲੱਖ ਖਪਤਕਾਰਾਂ ਨੂੰ ਲਾਭ ਪਹੁੰਚੇਗਾ। ਚੰਨੀ ਨੇ ਕਿਹਾ, “ਬੀਤੇ ਦਿਨ ਮੈਂ ਸੰਕੇਤਕ ਤੌਰ ਉਤੇ ਬਕਾਏ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਸਨ ਅਤੇ ਲੋਕਾਂ ਨੂੰ ਪੁਰਾਣੇ ਬਿੱਲ ਦੀਆਂ ਦੇਣਦਾਰੀਆਂ ਭੁੱਲ ਜਾਣ ਲਈ ਕਿਹਾ ਸੀ।”ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਲਕੇ ਦੇ ਸਾਰੇ ਪਿੰਡਾਂ ਵਿੱਚ ਸਥਿਤ ਛੱਪੜਾਂ ਦਾ ਵਿਕਾਸ ਥਾਪਰ ਮਾਡਲ ਦੇ ਅਧਾਰ ‘ਤੇ ਕੀਤਾ ਜਾਵੇਗਾ। ਇਨਾਂ ਛੱਪੜਾਂ ਦੇ ਦੁਆਲੇ ਪੈਦਲ ਰਸਤੇ ਬਣਾਏ ਜਾਣਗੇ ਅਤੇ ਇਹਨਾਂ ਛੱਪੜਾਂ ਦੇ ਪਾਣੀ ਨੂੰ ਖੇਤਾਂ ਵਿੱਚ ਸਿੰਚਾਈ ਲਈ ਵਰਤਿਆ ਜਾਵੇਗਾ।

ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ ਵਜੋਂ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਜਰੂਰਤ ‘ਤੇ ਜੋਰ ਦਿੰਦਿਆਂ ਸ. ਚੰਨੀ ਨੇ ਕਿਹਾ ਕਿ ਇਸ ਹਲਕੇ ਦੇ ਸਾਰੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ੇਸ਼ ਸਾਇੰਸ ਅਤੇ ਮੈਡੀਕਲ ਬਲਾਕ ਸਥਾਪਤ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਕਿਸੇ ਵੀ ਹਾਲਤ ਵਿੱਚ ਇਸ ਨੂੰ ਅਣਗੌਲਿਆ ਨਹੀਂ ਕੀਤਾ ਜਾਵੇਗਾ।ਉਨਾਂ ਐਲਾਨ ਕੀਤਾ ਕਿ ਸਾਰੀਆਂ ਲਿੰਕ ਸੜਕਾਂ ਨੂੰ ਚੌੜਾ ਕਰਨ, ਗਲੀਆਂ, ਨਾਲੀਆਂ, ਸੀਵਰੇਜ ਸਿਸਟਮ, ਕਮਿਊਨਿਟੀ ਸੈਂਟਰਾਂ ਦੀ ਉਸਾਰੀ, ਸਮਸਾਨਘਾਟਾਂ, ਐਸ.ਸੀ. ਧਰਮਸਾਲਾਵਾਂ ਦੀ ਮੁਰੰਮਤ, ਸਕੂਲਾਂ ਅਤੇ ਡਿਸਪੈਂਸਰੀਆਂ ਵਿੱਚ ਬੁਨਿਆਦੀ ਢਾਂਚੇ ਦਾ ਵਿਸਥਾਰ, ਪਿੰਡਾਂ ਵਿੱਚ ਜਿੰਮ ਖੋਲਣ, ਛੱਪੜਾਂ ਦੀ ਸਾਫ਼ਾਈ, ਸਕੂਲਾਂ ਅਤੇ ਕਾਲਜਾਂ ਦੇ ਨਵੀਨੀਕਰਨ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ‘ਤੇ ਪੂਰਾ ਕੀਤਾ ਜਾਵੇਗਾ।ਸ. ਚੰਨੀ ਨੇ ਅੱਗੇ ਕਿਹਾ, “ਮੈਂ ਤੁਹਾਨੂੰ ਪਿਛਲੀਆਂ ਚੋਣਾਂ ਵਿੱਚ ਦੱਸਿਆ ਸੀ ਕਿ ਇੱਕ ਵਾਰ ਜਦੋਂ ਤੁਸੀਂ ਮੈਨੂੰ ਵਿਧਾਨ ਸਭਾ ਵਿੱਚ ਆਪਣਾ ਨੁਮਾਇੰਦਾ ਚੁਣ ਲਿਆ ਤਾਂ ਮੈਂ ਤੁਹਾਡੀਆਂ ਸਾਰੀਆਂ ਮੰਗਾਂ ਪੂਰੀਆਂ ਕਰਾਂਗਾ ਅਤੇ ਹੁਣ ਮੈਂ ਮੁੱਖ ਮੰਤਰੀ ਬਣ ਗਿਆ ਹਾਂ ਅਤੇ ਮੈਂ ਤੁਹਾਡੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ। ਮੈਂ ਕੁਰਸੀ ਨਾਲ ਚਿੰਬੜਿਆ ਨਹੀਂ ਰਹਿਣਾ ਚਾਹੁੰਦਾ। ਇਸ ਦੀ ਬਜਾਏ ਮੇਰਾ ਸਾਰਾ ਧਿਆਨ ਮੈਨੂੰ ਸੌਂਪੀਆਂ ਜੰਿਮੇਵਾਰੀਆਂ ਨੂੰ ਨਿਭਾਉਣ ਵੱਲ ਹੋਵੇਗਾ। ਇਸ ਤੋਂ ਇਲਾਵਾ, ਮੈਂ ਸੂਬੇ ਦੀ ਪ੍ਰਬੰਧਕੀ ਪ੍ਰਣਾਲੀ ਵਿੱਚ ਸੁਧਾਰ ਕਰਨਾ ਚਾਹੁੰਦਾ ਹਾਂ।”ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਵਿਖੇ 100 ਬੈੱਡਾਂ ਵਾਲਾ ਹਸਪਤਾਲ ਬਣਾਉਣ ਦਾ ਐਲਾਨ ਵੀ ਕੀਤਾ। ਉਨਾਂ ਕਿਹਾ ਕਿ ਇਸ ਅਤਿ-ਆਧੁਨਿਕ ਹਸਪਤਾਲ ਦਾ ਨਿਰਮਾਣ ਕਾਰਜ ਸ਼ੁਰੂ ਹੋ ਚੁੱਕਾ ਹੈ।ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਮੋਰਿੰਡਾ ਵਿਖੇ ਵਿਸ਼ਵ ਪੱਧਰੀ ਟਰੌਮਾ ਸੈਂਟਰ ਬਣਾਉਣ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਗਿਆ ਹੈ ਅਤੇ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਹਲਕੇ ਦੇ ਸਾਰੇ ਪਸ਼ੂ ਹਸਪਤਾਲਾਂ ਦੀਆਂ ਇਮਾਰਤਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਡਾਕਟਰਾਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ।ਉਨਾਂ ਦੱਸਿਆ ਕਿ ਯੂਨੀਵਰਸਿਟੀ ਦੇ ਨਿਰਮਾਣ ਲਈ 42 ਏਕੜ ਜ਼ਮੀਨ ਖਰੀਦੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਵਿਖੇ 500 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੀ ਇਸ ਹੁਨਰ ਵਿਕਾਸ ਯੂਨੀਵਰਸਿਟੀ ਦੇ ਨਿਰਮਾਣ ਲਈ 100 ਕਰੋੜ ਰੁਪਏ ਦੇ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 114 ਕਰੋੜ ਰੁਪਏ ਦੀ ਲਾਗਤ ਵਾਲੇ ‘ਬੇਲਾ ਪੁਲ’ ਦਾ ਨੀਂਹ ਪੱਥਰ 30 ਅਕਤੂਬਰ ਨੂੰ ਰੱਖਿਆ ਜਾਵੇਗਾ। ਉਨਾਂ ਦੱਸਿਆ ਕਿ ਜਿਹਨਾਂ ਕਿਸਾਨਾਂ ਦੀ ਜ਼ਮੀਨ ਪੁਲ ਦੇ ਨਿਰਮਾਣ ਲਈ ਐਕੁਆਇਰ ਕੀਤੀ ਜਾਣੀ ਹੈ , ਉਨਾਂ ਨੂੰ 70 ਲੱਖ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ, ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਤੋਂ ਇਲਾਵਾ ਪਿੰਡਾਂ ਦੇ ਸਰਪੰਚ ਅਤੇ ਪੰਚ ਸ਼ਾਮਲ ਸਨ।

 

Tags: Charanjit Singh Channi , Morinda , Congress , Punjab Congress , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD