Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਨੂੰ ਰਾਸ਼ਟਰ ਵਿਰੋਧੀ ਤਾਕਤਾਂ ਨਾਲ ਮਿਲ ਕੇ ਲੜਨਾਂ ਚਾਹੀਦਾ ਹੈ -ਪੁਲਿਸ ਕਮਿਸ਼ਨਰ

ਕਿਹਾ! ਕਰੋਨਾ ਮਹਾਂਮਾਰੀ ਦੌਰਾਨ ਪੁਲਿਸ ਵਿਭਾਗ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ

Commissioner of Police Ludhiana, Gurpreet Singh Bhullar, Ludhiana, Police, Punjab Police

Web Admin

Web Admin

5 Dariya News

ਲੁਧਿਆਣਾ , 21 Oct 2021

Last updated on: Oct 21, 2021, 00:00 IST

ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਅੱਜ ਪੁਲਿਸ ਲਾਈਨ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵਿੱਚ ਹੋਏ ਸ਼ਹੀਦਾਂ ਨੂੰ ਪੁਲਿਸ ਸ਼ਹੀਦੀ ਦਿਵਸ ਦੌਰਾਨ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੋਕੇ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਰਾਸ਼ਟਰ ਵਿਰੋਧੀ ਤਾਕਤਾਂ ਦੇ ਖਿਲਾਫ ਸਾਂਝੇ ਤੌਰ 'ਤੇ ਲੜਨ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਸ਼ਾਂਤਮਈ ਵਾਤਾਵਰਨ ਅਤੇ ਫਿਰਕੂ ਸਦਭਾਵਨਾ ਵਿੱਚ ਰਹਿ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਪੁਲਿਸ ਮੁਖੀ ਸ਼੍ਰੀ ਡੀ.ਆਰ. ਭੱਟੀ ਤੋਂ ਇਲਾਵਾ ਕਈ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ਹਾਦਤ ਪ੍ਰਾਪਤ ਕਰਨ ਵਾਲੇ ਪੁਲਿਸ ਅਤੇ ਪੈਰਾ ਮਿਲਟਰੀ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ ਅਤੇ ਅਧਿਕਾਰੀਆਂ ਅਤੇ ਪਤਵੰਤੇ ਸੱਜਣਾਂ ਵੱਲੋਂ 2 ਮਿੰਟ ਦਾ ਮੋਨ ਰੱਖ ਕੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਪਿਛਲੇ ਇੱਕ ਸਾਲ ਦੌਰਾਨ ਆਪਣੀਆ ਜਾਨਾਂ ਕੁਰਬਾਨ ਕਰਨ ਵਾਲੀ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਪੜ੍ਹੀ ਗਈ।

ਸ੍ਰੀ ਭੁੱਲਰ ਨੇ ਕਿਹਾ ਕਿ ਅੱਜ ਦਾ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਉਹਨਾਂ ਮਹਾਨ ਪੁਲਿਸ ਜਵਾਨਾਂ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਹੈ, ਜਿੰਨਾਂ ਨੇ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗ ਵਿਖੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੁਲਿਸ ਯਾਦਗਾਰੀ ਦਿਵਸ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਨਾਲ ਸਬੰਧਤ ਸਾਰੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਲਾਮ ਕਰਨ ਲਈ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਹਰ ਸਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਸ਼ਾਂਤੀ ਅਤੇ ਫਿਰਕੂ ਸਦਭਾਵਨਾਂ ਬਣਾਈ ਰੱਖਣ ਲਈ ਪੰਜਾਬ ਵਿੱਚ ਖਾੜਕੂਵਾਦ ਦਾ ਮੁਕਾਬਲਾ ਕਰਨ ਦੇ ਨਾਲ-ਨਾਲ ਦੂਜੇ ਰਾਜਾਂ ਵਿੱਚ ਅੰਦਰੂਨੀ ਗੜਬੜੀ ਦਾ ਮੁਕਾਬਲਾ ਕਰਨ ਵਿੱਚ ਪੰਜਾਬ ਪੁਲਿਸ ਦੀਆਂ ਕੁਰਬਾਨੀਆਂ ਦੀ ਵੀ ਪ੍ਰਸ਼ੰਸ਼ਾ ਕੀਤੀ।ਉਨ੍ਹਾਂ ਪੰਜਾਬ ਸੂਬੇ ਵਿੱਚ ਕੋਵਿਡ ਮਹਾਂਮਾਰੀ ਦਾ ਮੁਕਾਬਲਾ ਕਰਨ ਵਿੱਚ ਪੰਜਾਬ ਪੁਲਿਸ ਫੋਰਸ ਵੱਲੋਂ ਨਿਭਾਈ ਗਈ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ।ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਤਵਾਦ ਦੌਰਾਨ ਲੁਧਿਆਣਾ ਪੁਲਿਸ ਦੇ 117 ਜਵਾਨ ਸ਼ਹੀਦ ਹੋਏ ਸਨ, ਜਿੰਨਾਂ ਦੇ ਜਿਆਦਾਤਰ ਪਰਿਵਾਰ ਲੁਧਿਆਣਾ ਵਿਖੇ ਰਹਿ ਰਹੇ ਹਨ, ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਹਮੇਸ਼ਾਂ ਉਹਨਾਂ ਨਾਲ ਖੜ੍ਹੀ ਹੈ। ਇਹਨਾਂ ਪਰਿਵਾਰਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਂਦੀਆਂ ਹਨ।ਇਸ ਮੌਕੇ ਸਾਰੇ ਪੁਲਿਸ ਅਫ਼ਸਰਾਂ, ਐਸ.ਐਚ.ਓਜ਼, ਜਵਾਨਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਪੁਲਿਸ ਲਾਈਨ ਵਿਚ ਬਣੇ ਸ਼ਹੀਦੀ ਸਮਾਰਕ 'ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀਆਂ ਵੀ ਭੇਟ ਕੀਤੀਆਂ।

 

Tags: Commissioner of Police Ludhiana , Gurpreet Singh Bhullar , Ludhiana , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD