Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕਮਿਸ਼ਨਰੇਟ ਪੁਲਿਸ ਵੱਲੋਂ ਰਾਸ਼ਟਰੀ ਏਕਤਾ ਦਿਵਸ ਸਬੰਧੀ ਕੱਢੀ ਜਾ ਰਹੀ ਮੋਟਰਸਾਈਕਲ ਰੈਲੀ ਦਾ ਜਲੰਧਰ ਪੁੱਜਣ 'ਤੇ ਸ਼ਾਨਦਾਰ ਸਵਾਗਤ

ਪੁਲਿਸ ਕਰਮਚਾਰੀਆਂ ਦੀ 2536 ਕਿਲੋਮੀਟਰ ਲੰਬੀ ਮੋਟਰਸਾਈਕਲ ਰੈਲੀ ਲੋਕਾਂ ਵਿੱਚ ਏਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰੇਗੀ : ਡਿਪਟੀ ਕਮਿਸ਼ਨਰ ਪੁਲਿਸ

Commissioner of Police Jalandhar, Dr. Sukhchain Singh Gill, Jalandhar, Police, Punjab Police

Web Admin

Web Admin

5 Dariya News

ਜਲੰਧਰ , 21 Oct 2021

Last updated on: Oct 21, 2021, 00:00 IST

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਅੱਜ 31 ਅਕਤੂਬਰ, 2021 ਨੂੰ ਰਾਸ਼ਟਰੀ ਏਕਤਾ ਦਿਵਸ ਮਨਾਉਣ ਸਬੰਧੀ ਉੜੀ ਤੋਂ ਕੇਵਾਡੀਆ (ਗੁਜਰਾਤ) ਤੱਕ 2536 ਕਿਲੋਮੀਟਰ ਲੰਬੀ ਯਾਤਰਾ 'ਤੇ ਨਿਕਲੇ 40 ਮੋਟਰਸਾਈਕਲ ਸਵਾਰਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।ਪੀ.ਏ.ਪੀ. ਚੌਕ ਜਲੰਧਰ ਵਿਖੇ ਰੈਲੀ ਵਿੱਚ ਹਿੱਸਾ ਲੈਣ ਵਾਲੇ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨਾਂ ਦਾ ਸਵਾਗਤ ਕਰਦਿਆਂ ਡਿਪਟੀ ਕਮਿਸ਼ਨਰ ਪੁਲਿਸ ਜਗਮੋਹਨ ਸਿੰਘ ਨੇ ਕਿਹਾ ਕਿ ਇਹ ਰੈਲੀ ਲੋਕਾਂ ਵਿੱਚ ਏਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਰੈਲੀ ਕੇਵਾਡੀਆ (ਗੁਜਰਾਤ) ਵਿੱਚ ਸਟੈਚੂ ਆਫ਼ ਯੂਨਿਟੀ ਵਿਖੇ ਆਪਣੀ ਸਮਾਪਤੀ ਤੋਂ ਪਹਿਲਾਂ ਸ਼੍ਰੀ ਨਗਰ, ਜੰਮੂ, ਜਲੰਧਰ, ਨਵੀਂ ਦਿੱਲੀ, ਗਵਾਲੀਅਰ, ਝਾਂਸੀ, ਇੰਦੌਰ, ਸਾਬਰਮਤੀ ਸਮੇਤ ਵੱਖ -ਵੱਖ ਸ਼ਹਿਰਾਂ ਵਿੱਚੋਂ ਗੁਜ਼ਰੇਗੀ।

ਮੋਟਰਸਾਈਕਲ ਸਵਾਰਾਂ ਦਾ ਡੀ.ਸੀ.ਪੀ. ਜਗਮੋਹਨ ਸਿੰਘ, ਏ.ਡੀ.ਸੀ.ਪੀ. ਜਗਜੀਤ ਸਰੋਆ, ਏ.ਡੀ.ਸੀ.ਪੀ. ਟ੍ਰੈਫਿਕ ਗਗਨੇਸ਼ ਕੁਮਾਰ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਹੋਰ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਅਧਿਕਾਰੀਆਂ ਵੱਲੋਂ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਫੁੱਲਾਂ ਦੇ ਹਾਰ ਭੇਟ ਕੀਤੇ ਗਏ ਅਤੇ ਬਾਕੀ ਦੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ।ਡੀ.ਐਸ.ਪੀ. ਗੁਲਾਮ ਹੁਸੈਨ, ਜੋ ਮੋਟਰਸਾਈਕਲ ਰੈਲੀ ਦੀ ਅਗਵਾਈ ਕਰ ਰਹੇ ਸਨ, ਨੇ ਕਿਹਾ ਕਿ ਹਰ ਸ਼ਹਿਰ ਅਤੇ ਕਸਬੇ ਵਿੱਚ ਰਾਸ਼ਟਰੀ ਏਕਤਾ ਦਾ ਹੌਕਾ ਦੇਣ ਵਾਲੀ ਇਸ ਮੋਟਰਸਾਈਕਲ ਰੈਲੀ ਵਿੱਚ 40 ਜਵਾਨ ਹਿੱਸਾ ਲੈ ਰਹੇ ਹਨ । ਉਨ੍ਹਾਂ ਪੁਲਿਸ ਕਮਿਸ਼ਨਰ, ਜਲੰਧਰ ਦਾ ਨਿੱਘਾ ਸਵਾਗਤ ਕਰਨ ਲਈ ਧੰਨਵਾਦ ਵੀ ਕੀਤਾ ਅਤੇ ਅਗਲੀ ਮੰਜ਼ਿਲ ਲਈ ਰਵਾਨਾ ਹੋ ਗਏ।ਇਸ ਮੌਕੇ ਹੋਰਨਾਂ ਤੋਂ ਇਲਾਵਾ ਏ.ਸੀ.ਪੀ. ਟ੍ਰੈਫਿਕ ਹਰਵਿੰਦਰ ਭੱਲਾ, ਏ.ਸੀ.ਪੀ. ਨਿਰਮਲ ਸਿੰਘ ਅਤੇ ਐਸ.ਐਚ.ਓ. ਬਾਰਾਂਦਰੀ ਰਵਿੰਦਰ ਕੁਮਾਰ ਵੀ ਮੌਜੂਦ ਸਨ।

 

Tags: Commissioner of Police Jalandhar , Dr. Sukhchain Singh Gill , Jalandhar , Police , Punjab Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD