Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡੇਂਗੂ ਦੇ ਕੰਟਰੋਲ ਲਈ ਵਧੇਰੇ ਸਖ਼ਤ ਉਪਾਅ ਪ੍ਰਗਤੀ ਅਧੀਨ

ਲਾਰਵਾ ਪ੍ਰਜਨਨ ਜਾਂਚ ਵਿੱਚ ਲਿਆਂਦੀ ਤੇਜੀ; ਪ੍ਰਜਨਨ ਜਾਂਚਕਰਤਾਵਾਂ ਦੀ ਸਮਰੱਥਾ ਦੋ ਗੁਣਾ ਵਧਾਈ

O P Soni, Om Parkash Soni, Punjab Pradesh Congress Committee, Congress, Punjab Congress, Government of Punjab, Punjab Government, Punjab, Dengue

Web Admin

Web Admin

5 Dariya News

ਚੰਡੀਗੜ , 21 Oct 2021

Last updated on: Oct 21, 2021, 00:00 IST

ਲੋਕਾਂ ਨੂੰ ਡੇਂਗੂ ਕੰਟਰੋਲ ਕਰਨ ਸਬੰਧੀ ਯਤਨਾਂ ਵਿੱਚ ਸਾਮਲ ਹੋਣ ਦਾ ਸੱਦਾ ਦਿੰਦਿਆਂ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓ.ਪੀ. ਸੋਨੀ, ਜਿਨਾਂ ਕੋਲ ਸਿਹਤ ਵਿਭਾਗ ਵੀ ਹੈ, ਨੇ ਲੋਕਾਂ ਨੂੰ ਸੂਬੇ ਵਿੱਚ ਲਗਾਤਾਰ ਹਰ ਐਤਵਾਰ ਨੂੰ ‘ਡ੍ਰਾਈ-ਡੇ‘ ਮਨਾਉਣ ਲਈ ਕਿਹਾ। ਉਨਾਂ ਕਿਹਾ, “ਡੇਂਗੂ ਦੇ ਵਾਧੇ ਨੂੰ ਰੋਕਣ ਲਈ, ਇਹ ਲਾਜਮੀ ਹੈ ਕਿ ਲੋਕ ਹਫਤੇ ਵਿੱਚ ਘੱਟੋ ਘੱਟ ਇੱਕ ਵਾਰ ਪਾਣੀ ਦੇ ਸਾਰੇ ਡੱਬਿਆਂ ਨੂੰ ਸਾਫ ਕਰਨ ਅਤੇ ਲਾਰਵੇ ਦੇ ਪ੍ਰਜਨਨ ਚੱਕਰ ਨੂੰ ਤੋੜਨ।”ਸੂਬੇ ਦੇ ਸਾਰੇ ਸਿਵਲ ਸਰਜਨਾਂ ਅਤੇ ਮਹਾਂਮਾਰੀ ਵਿਗਿਆਨੀਆਂ ਨਾਲ ਇੱਕ ਵਰਚੁਅਲ ਮੀਟਿੰਗ ਦੌਰਾਨ ਡੇਂਗੂ ਦੇ ਫੈਲਾਅ ਦੀ ਸਥਿਤੀ ਅਤੇ ਕੀਤੇ ਗਏ ਨਿਯੰਤਰਣ ਉਪਾਵਾਂ ਦੀ ਸਮੀਖਿਆ ਕਰਦਿਆਂ ਸ੍ਰੀ ਸੋਨੀ ਨੇ ਦੱਸਿਆ ਕਿ 12,80,645 ਘਰਾਂ ਵਿੱਚ ਡੇਂਗੂ ਸਬੰਧੀ ਜਾਂਚ ਕੀਤੀ ਗਈ ਹੈ ਅਤੇ 21,683 ਘਰਾਂ ਵਿੱਚ ਮੱਛਰਾਂ ਦੀ ਪੈਦਾਵਾਰ ਸਬੰਧੀ ਰਿਪੋਰਟ ਸਾਹਮਣੇ ਆਈ ਹੈ। ਉਹਨਾਂ ਅੱਗੇ ਕਿਹਾ ਕਿ ਇਸ ਲਈ, ਇਹ ਲਾਜਮੀ ਹੈ ਕਿ ਲੋਕ ਆਪਣੇ ਘਰਾਂ ਵਿੱਚ ਪਾਣੀ ਦੇ ਜਮਾਂ ਹੋਣ ਸਬੰਧੀ ਸੁਚੇਤ ਰਹਿਣ। ਵੱਧ ਤੋਂ ਵੱਧ ਲੋਕਾਂ ਨੂੰ ਡਰਾਈ-ਡੇਅ ਮਨਾਉਣ ਵਿੱਚ ਸ਼ਾਮਲ ਕਰਨ ਲਈ ਡਰਾਈ-ਡੇ ਸੁੱਕਰਵਾਰ ਦੀ ਥਾਂ ਐਤਵਾਰ ਤੱਕ ਮਨਾਉਣਾ ਜਰੂਰੀ ਹੈ ਕਿਉਂਕਿ ਕੰਮਕਾਜੀ ਲੋਕਾਂ ਲਈ ਹਫਤੇ ਦੇ ਅੰਤ ਵਿੱਚ ਸਫਾਈ/ਡੱਬੇ ਖਾਲੀ ਕਰਨ ਲਈ ਸਮਾਂ ਕੱਢਣਾ ਸੌਖਾ ਹੁੰਦਾ ਹੈ। ਇਸ ਦੇ ਨਾਲ ਹੀ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਹੁਣ ਸੁੱਕਰਵਾਰ ਦੀ ਬਜਾਇ ਐਤਵਾਰ ਨੂੰ ਡਰਾਈ ਡੇ ਮਨਾਇਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਇਸ ਨਾਲ ਲਾਰਵਾ ਪ੍ਰਜਨਨ ਨਿਰੀਖਣ ਟੀਮਾਂ ਨੂੰ ਵੱਧ ਤੋਂ ਵੱਧ ਘਰਾਂ ਤੱਕ ਪਹੁੰਚ ਬਣਾਉਣ ਵਿੱਚ ਸਹਾਇਤਾ ਮਿਲੇਗੀ ਕਿਉਂਕਿ ਹਫਤੇ ਦੇ ਕਿਸੇ ਹੋਰ ਦਿਨ ਦੇ ਮੁਕਾਬਲੇ ਐਤਵਾਰ ਨੂੰ ਲਾਰਵਾ ਪ੍ਰਜਨਨ ਜਾਂਚ ਲਈ ਵਧੇਰੇ ਲੋਕ ਘਰ ਮੌਜੂਦ ਹੋਣਗੇ।ਡੇਂਗੂ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜਰ, ਉਪ ਮੁੱਖ ਮੰਤਰੀ ਨੇ ਕਿਹਾ, “ਅਸੀਂ ਡੇਂਗੂ ਕੰਟਰੋਲ ਸਬੰਧੀ ਉਪਾਅ ਤੇਜ ਕਰ ਦਿੱਤੇ ਹਨ। ਲਾਰਵਾ ਪ੍ਰਜਨਨ ਜਾਂਚ ਵਿੱਚ ਤੇਜੀ ਲਿਆਂਦੀ ਗਈ ਹੈ; ਪ੍ਰਜਨਨ ਜਾਂਚਕਰਤਾਵਾਂ ਦੀ ਸਮਰੱਥਾ ਲਗਭਗ ਦੋ ਗੁਣਾ ਵਧਾ ਦਿੱਤੀ ਗਈ ਹੈ।“ ਉਹਨਾਂ ਅੱਗੇ ਦੱਸਿਆ ਕਿ ਮੌਜੂਦਾ 480 ਪ੍ਰਜਨਨ ਜਾਂਚਕਰਤਾਵਾਂ ਦੇ ਸਹਿਯੋਗ ਲਈ 220 ਨਵੇਂ ਪ੍ਰਜਨਨ ਜਾਂਚਕਰਤਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। 

ਸ੍ਰੀ ਸੋਨੀ ਨੇ ਕਿਹਾ ਕਿ ਹਰੇਕ ਜਲਿੇ ਵਿੱਚ ਵਾਧੂ ਪ੍ਰਜਨਨ ਜਾਂਚਕਰਤਾਵਾਂ ਨੂੰ ਡੇਂਗੂ ਦੇ ਫੈਲਾਅ ਅਤੇ ਜਿਲੇ ਦੇ ਭੂਗੋਲਿਕ ਖੇਤਰ ਦੇ ਅਨੁਪਾਤ ਅਨੁਸਾਰ ਤਾਇਨਾਤ ਕੀਤਾ ਗਿਆ ਹੈ। ਲਾਰਵੀਸਾਈਡ ਅਤੇ ਕੀਟਨਾਸ਼ਕਾਂ ਦੀ ਵੰਡ ਨੂੰ ਵੀ ਤੇਜ ਕੀਤਾ ਗਿਆ ਹੈ ਅਤੇ ਸੂਬੇ ਭਰ ਵਿੱਚ ਜਾਗਰੂਕਤਾ ਗਤੀਵਿਧੀਆਂ ਨੂੰ ਵਧਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਨਗਰ ਨਿਗਮ/ਕਮੇਟੀਆਂ ਅਤੇ ਪੇਂਡੂ ਵਿਕਾਸ ਵਿਭਾਗ ਦੇ ਕਰਮਚਾਰੀ ਨਿਰੀਖਣ ਟੀਮਾਂ ਨੂੰ ਸਹਿਯੋਗ ਦੇ ਰਹੇ ਹਨ ਅਤੇ ਫੌਗਿੰਗ ਅਤੇ ਛਿੜਕਾਅ ਵਿੱਚ ਸਹਾਇਤਾ ਕਰ ਰਹੇ ਹਨ। ਡੇਂਗੂ ਦੇ ਹੌਟਸਪੌਟ ਅਤੇ ਸੰਭਾਵਤ ਉੱਚ ਜੋਖਮ ਵਾਲੇ ਖੇਤਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਇਹਨਾਂ ਦੇ ਕੰਟਰੋਲ ਲਈ ਲੋੜੀਂਦੇ ਯਤਨ ਜਾਰੀ ਹਨ।ਜਾਂਚ ਅਤੇ ਇਲਾਜ ਦੇ ਯਤਨਾਂ ਨੂੰ ਵੀ ਮਜਬੂਤ ਕੀਤਾ ਗਿਆ ਹੈ। ਡੇਂਗੂ ਡਾਇਗਨੌਸਟਿਕ ਕਿੱਟਾਂ ਦੀ ਲੋੜੀਂਦੀ ਸਪਲਾਈ ਉਪਲਬਧ ਕਰਵਾਈ ਜਾ ਰਹੀ ਹੈ। ਲਗਭਗ 28,000 ਟੈਸਟ ਕੀਤੇ ਗਏ ਹਨ ਜਿਸ ਦੇ ਸਿੱਟੇ ਵਜੋਂ ਡਾਕਟਰੀ ਦਖਲ ਨਾਲ ਤਕਰੀਬਨ ਦਸ ਹਜਾਰ ਡੇਂਗੂ ਪਾਜੇਟਿਵ ਕੇਸਾਂ ਦਾ ਪਤਾ ਲਗਾਇਆ ਗਿਆ ਹੈ। ਉਨਾਂ ਦੱਸਿਆ ਕਿ ਲੋੜੀਂਦੇ ਹਸਪਤਾਲਾਂ ਵਿੱਚ ਪੂਰੀ ਤਰਾਂ ਲੈਸ ਡੈਡੀਕੇਟਡ ਡੇਂਗੂ ਵਾਰਡ ਸਥਾਪਤ ਕੀਤੇ ਗਏ ਹਨ।ਉਪ ਮੁੱਖ ਮੰਤਰੀ ਨੇ ਦੱਸਿਆ ਕਿ ਪਿਛਲੇ ਹਫਤੇ ਦੇ ਮੁਕਾਬਲੇ ਇਸ ਹਫਤੇ ਕੁਝ ਜਿਲਿਆਂ ਵਿੱਚ ਡੇਂਗੂ ਦੇ ਕੇਸਾਂ ਦੀ ਗਿਣਤੀ ਕੁਝ ਘਟੀ ਹੋਈ ਪਾਈ ਗਈ  ਹੈ ਜੋ ਕਿ ਚੰਗਾ ਸੰਕੇਤ ਹੈ ਪਰ “ ਅਸੀਂ ਉਦੋਂ ਤੱਕ ਨਿਰੰਤਰ ਯਤਨ ਜਾਰੀ ਰੱਖਾਂਗੇ ਜਦੋਂ ਤੱਕ ਪੂਰੇ ਸੂਬੇ ਵਿੱਚ ਡੇਂਗੂ ਨੂੰ ਸਫਲਤਾਪੂਰਵਕ ਰੋਕ ਨਹੀਂ ਲੈਂਦੇ  ।’’ਉਪ ਮੁੱਖ ਮੰਤਰੀ ਨੇ ਸਿਵਲ ਸਰਜਨਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਦੇ ਸਥਾਨਕ ਮੈਂਬਰਾਂ ਅਤੇ ਸਥਾਨਕ ਟੀਵੀ/ ਰੇਡੀਓ ਚੈਨਲਾਂ ਨੂੰ ਜਾਣਕਾਰੀ ਦੇਣ ਅਤੇ ਜਾਗਰੂਕਤਾ ਫੈਲਾਉਣ ਵਿੱਚ ਸ਼ਾਮਲ ਕਰਨ ਅਤੇ ਬ੍ਰੀਡਿੰਗ ਚੈਕਿੰਗ, ਛਿੜਕਾਅ ਅਤੇ ਫੌਗਿੰਗ, ਨਿਰੰਤਰ ਜਾਰੀ ਰੱਖਣ। ਉਨਾਂ ਸਾਰੇ ਸਿਵਲ ਸਰਜਨਾਂ ਨੂੰ ਸਪੱਸ਼ਟ ਕੀਤਾ ਕਿ “ਕ੍ਰਾਈਸਿਸ ਮੈਨੇਜਮੈਂਟ ਮੋਡ ਵਿੱਚ ਸਰਗਰਮੀ ਨਾਲ ਕੰਮ ਕਰੋ ਨਹੀਂ ਤਾਂ ਤਬਾਦਲੇ ਲਈ ਤਿਆਰ ਰਹੋ।’’ਇਸ ਮੌਕੇ ਸਿਹਤ ਸਕੱਤਰ ਵਿਕਾਸ ਗਰਗ ਅਤੇ ਸਿਹਤ ਅਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ: ਅੰਦੇਸ਼ ਕੰਗ ਵੀ ਹਾਜ਼ਰ ਸਨ।    

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Dengue

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD