Monday, 20 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

 

ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ 12 ਸਾਲਾਂ ਬਾਅਦ ਰਿਕਾਰਡ ਤੋੜਨ ਲਈ ਤਿਆਰ

 Gippy Grewal, Neeru Bajwa, Paani Ch Madhaani, Vijay Kumar Arora, Naresh Kathooria, Gurpreet Ghuggi, Karamjit Anmol, Rupinder Rupi, Iftikhar Thakur, Sunny Raj, Dr Prabhjot Sidhu, Humble Music, Jatinder Shah, Pollywood, Entertainment, Actress, Cinema, Punjabi Films, Movie

Web Admin

Web Admin

5 Dariya News

ਚੰਡੀਗੜ੍ਹ , 22 Oct 2021

ਸਾਲ 2010 ਵਿੱਚ, ਪੰਜਾਬੀ ਸੰਗੀਤ ਉਦਯੋਗ ਦੇ ਰੌਕਸਟਾਰ ਗਿੱਪੀ ਗਰੇਵਾਲ ਨੇ ਨੀਰੂ ਬਾਜਵਾ ਨਾਲ ਪਾਲੀਵੁੱਡ ਵਿੱਚ ਆਪਣੀ ਮੁੱਖ ਸ਼ੁਰੂਆਤ ਕੀਤੀ। ਜਿਸਨੇ ਪੰਜਾਬੀ ਫਿਲਮਾਂ ਵਿੱਚ ਨਵੇਂ ਰੰਗ ਬਿਖੇਰੇ ਸਨ ਅਤੇ ਜਿਸਨੇ ਪੰਜਾਬੀ ਫਿਲਮਾਂ ਨੂੰ ਨਵੇਂ ਪੈਮਾਨੇ ਤੇ ਲੈ ਗਏ ਸੀ ।ਇੱਕ ਦਹਾਕੇ ਬਾਅਦ, ਉਸੇ ਜਾਦੂ ਨੂੰ ਮੁੜ ਬਿਖਰਨ ਲਈ, ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਆਗਾਮੀ ਪੰਜਾਬੀ ਫਿਲਮ 'ਪਾਣੀ ਚ ਮਧਾਣੀ' ਨਾਲ ਦੁਬਾਰਾ ਸਕ੍ਰੀਨ ਸਾਂਝੀ ਕਰਨ ਲਈ ਤਿਆਰ ਹਨ| ਇਸ ਤੋਂ ਇਲਾਵਾ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਫਟੇ ਦਿੰਦੇ ਚੱਕ ਪੰਜਾਬੀ ਅਤੇ ਸਨੋਮੈਨ ਸਮੇਤ ਕਈ ਪ੍ਰੋਜੈਕਟਾਂ ਵਿੱਚ ਇਕੱਠੇ ਨਜ਼ਰ ਆਉਣਗੇ।ਦਾਰਾ ਮੋਸ਼ਨ ਪਿਕਚਰ ਪ੍ਰਾਈਵੇਟ ਲਿਮਟਿਡ ਵੱਲੋਂ  'ਪਾਣੀ ਚ ਮਧਾਣੀ' ਫਿਲਮ 5 ਨਵੰਬਰ 2021 ਨੂੰ ਸਿਨੇਮਾ ਘਰਾਂ ਵਿਚ ਆ ਰਹੀ ਹੈ, ਜੋ ਕਿ ਹਾਸੇ, ਡਰਾਮੇ ਅਤੇ ਪਿਆਰ ਦੀ ਧਮਾਕੇਦਾਰ ਪੰਡ ਹੈ ਜਿਸ ਵਿਚ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਇਫਤਿਖਾਰ ਠਾਕੁਰ ਅਤੇ ਹਾਰਬੀ ਸੰਘਾ ਮੁੱਖ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ। 

ਇੱਕ ਵੱਖਰੀ ਸੋਚ ਵਾਲੇ ਨਿਰਦੇਸ਼ਕ, ਵਿਜੇ ਕੁਮਾਰ ਅਰੋੜਾ (ਦਾਦੂ ) ਨੇ ਫਿਲਮ ਦਾ ਨਿਰਦੇਸ਼ਨ ਕੀਤਾ ਹੈ ਅਤੇ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਸੰਨੀ ਰਾਜ ਅਤੇ ਡਾ: ਪ੍ਰਭਜੋਤ ਸਿੱਧੂ (ਸਿਆਟਲ, ਯੂ ਐਸ ਏ) ਨੇ ਇਸ ਫਿਲਮ ਦਾ ਨਿਰਮਾਣ ਕੀਤਾ ਹੈ | ਸੰਗੀਤ ਹੰਬਲ ਮਿਉਜ਼ਿਕ 'ਤੇ ਰਿਲੀਜ਼ ਕੀਤਾ ਜਾਵੇਗਾ| ਜਤਿੰਦਰ ਸ਼ਾਹ 'ਪਾਣੀ ਚ ਮਧਾਣੀ' ਦੇ ਸੰਗੀਤ ਨਿਰਦੇਸ਼ਕ ਹਨ। ਹੈਪੀ ਰਾਏਕੋਟੀ ਨੇ ਗੀਤਾਂ ਦੇ ਬੋਲ ਲਿਖੇ ਹਨ|ਇਸ ਪੀਰੀਅਡ ਡਰਾਮੇ 'ਪਾਣੀ ਚ ਮਧਾਣੀ' ਦੀ ਕਹਾਣੀ ਇੱਕ ਗਾਇਕ ਦੇ ਆਲੇ-ਦੁਆਲੇ ਘੁੰਮਦੀ ਹੈ ਅਤੇ ਕਿਵੇਂ ਉਸਦੀ ਜੇਤੂ ਲਾਟਰੀ ਟਿਕਟ ਗੁੰਮ ਹੋ ਜਾਂਦੀ ਹੈ| ਫਿਰ ਉਸਦੀ ਖੋਜ ਦੇ ਵਿੱਚ ਕਹਾਣੀ ਅੱਗੇ ਵਧਦੀ ਹੈ|'ਪਾਣੀ ਚ ਮਧਾਣੀ' 5 ਨਵੰਬਰ 2021 ਨੂੰ ਸਿਨੇਮਾਘਰਾਂ ਵਿੱਚ ਆਵੇਗੀ।

 

Tags: Gippy Grewal , Neeru Bajwa , Paani Ch Madhaani , Vijay Kumar Arora , Naresh Kathooria , Gurpreet Ghuggi , Karamjit Anmol , Rupinder Rupi , Iftikhar Thakur , Sunny Raj , Dr Prabhjot Sidhu , Humble Music , Jatinder Shah , Pollywood , Entertainment , Actress , Cinema , Punjabi Films , Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD