Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿਚ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਨੂੰ ਅਹੁਦੇ ਦਾ ਹਲਫ਼ ਦਿਵਾਇਆ

Banwarilal Purohit, Governor of Punjab, Punjab Governor, Punjab Raj Bhavan, Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 22 Oct 2021

Last updated on: Oct 22, 2021, 00:00 IST

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਨਵੇਂ ਨਿਯੁਕਤ ਚੇਅਰਮੈਨ ਜਗਬੰਸ ਸਿੰਘ ਨੇ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕੀ।ਇਸ ਦੌਰਾਨ ਅੱਜ ਸ਼ਾਮ ਇੱਥੇ ਪੰਜਾਬ ਰਾਜ ਭਵਨ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਰੋਹ ਦੀ ਕਾਰਵਾਈ ਚਲਾਈ।ਦੱਸਣਯੋਗ ਹੈ ਕਿ ਜਗਬੰਸ ਸਿੰਘ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਬੈਚੂਲਰ ਇਨ ਇੰਜਨੀਅਰਿੰਗ (ਸਿਵਲ ਇੰਜਨੀਅਰਿੰਗ) ਹਨ ਅਤੇ ਉਨ੍ਹਾਂ ਨੇ ਇੰਸਟੀਚਿਊਟ ਆਫ਼ ਚਾਰਟਿਡ ਫਾਈਨੈਂਸ਼ਲ ਤੋਂ ਡਿਪਲੋਮਾ ਇਨ ਬਿਜ਼ਨਸ ਫਾਈਨਾਂਸ ਤੋਂ ਇਲਾਵਾ ਪਬਲਿਕ ਫਾਈਨੈਂਸ਼ਲ ਮੈਨੇਜਮੈਂਟ ਵਿਚ ਐਨੇਲਿਸਟ ਆਫ ਇੰਡੀਆ ਆਈ.ਐਮ.ਐਫ. ਸਰਟੀਫਿਕੇਟ ਅਤੇ ਆਸਟ੍ਰੇਲੀਅਨ ਨੈਸ਼ਨਲ ਯੂਨੀਵਰਸਿਟੀ ਤੋਂ ਸਰਟੀਫਿਕੇਟ ਇਨ ਐਕਚੂਰੀਅਲ ਸਾਇੰਸ ਕੀਤਾ ਹੋਇਆ ਹੈ।ਜਗਬੰਸ ਸਿੰਘ ਦਾ ਪਬਲਿਕ ਆਡਿਟ ਦੇ ਖੇਤਰ ਵਿਚ 34 ਵਰ੍ਹਿਆਂ ਦਾ ਲੰਮਾ ਤਜਰਬਾ ਹੈ ਜਿਨ੍ਹਾਂ ਨੇ ਲਾਈਨ ਆਡੀਟਰ ਤੋਂ ਨਿਗਰਾਨ ਆਡੀਟਰ ਤੱਕ ਖੇਤਰੀ ਕੰਮ ਕੀਤਾ। ਉਸ ਤੋਂ ਬਾਅਦ ਸੂਬਾ ਸਰਕਾਰਾਂ ਦੇ ਆਡਿਟ ਦਫ਼ਤਰਾਂ ਵਿਚ ਅਹਿਮ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਈ ਅਤੇ 31 ਮਾਰਚ, 2021 ਨੂੰ ਕੰਪਟਰੋਲਰ ਆਫ਼ ਆਡਿਟਰ ਜਨਰਲ ਆਫ ਇੰਡੀਆ ਵਿਚ ਡਿਪਟੀ ਕੰਪਟਰੋਲਰ ਐਂਡ ਆਡਿਟਰ ਜਨਰਲ ਦੇ ਅਹੁਦੇ ਤੋਂ ਸੇਵਾ ਮੁਕਤ ਹੋਏ।ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਰਾਜਪਾਲ ਦੇ ਪ੍ਰਮੁੱਖ ਸਕੱਤਰ ਜੇ.ਐਮ. ਬਾਲਾਮੁਰਗਮ ਅਤੇ ਪ੍ਰਮੁੱਖ ਸਕੱਤਰ ਪ੍ਰਸੋਨਲ ਵਿਵੇਕ ਪ੍ਰਤਾਪ ਸਿੰਘ ਹਾਜ਼ਰ ਸਨ।

 

Tags: Banwarilal Purohit , Governor of Punjab , Punjab Governor , Punjab Raj Bhavan , Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD