Tuesday, 14 May 2024

 

 

ਖ਼ਾਸ ਖਬਰਾਂ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਕਿਸਾਨਾਂ ਨੂੰ ਸਿੰਚਾਈ ਲਈ ਮਿਲੇਗਾ ਸੋਧਿਆ ਹੋਇਆ ਪਾਣੀ : ਰਾਣਾ ਗੁਰਜੀਤ ਸਿੰਘ

7 ਪਿੰਡਾਂ ਦੇ ਕਿਸਾਨਾਂ ਦੀਆਂ ਕਰੀਬ 2500 ਏਕੜ ਰਕਬੇ ਲਈ ਸਿੰਚਾਈ ਲੋੜਾਂ ਪੂਰੀਆਂ ਕਰੇਗਾ 11.10 ਕਰੋੜ ਰੁਪਏ ਦੀ ਲਾਗਤ ਵਾਲਾ ਪ੍ਰੋਜੈਕਟ

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Hoshiarpur, Sunder Sham Arora, Piplanwali

Web Admin

Web Admin

5 Dariya News

ਪਿਪਲਾਂਵਾਲਾ (ਹੁਸ਼ਿਆਰਪੁਰ) , 22 Oct 2021

ਪੰਜਾਬ ਦੇ ਭੂਮੀ ਅਤੇ ਜਲ ਸੰਭਾਲ, ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇਥੇ 11.10 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਕੁਝ ਮਹੀਨਿਆਂ ’ਚ ਮੁਕੰਮਲ ਹੋਣ ਵਾਲਾ ਇਹ ਪ੍ਰੋਜੈਕਟ 7 ਪਿੰਡਾਂ ਦੇ ਕਰੀਬ 2500 ਏਕੜ ਰਕਬੇ ਦੀਆਂ ਸਿੰਚਾਈ ਲੋੜਾਂ ਪੂਰੀਆਂ ਕਰੇਗਾ।ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਉਪਰੰਤ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸੀਵਰੇਜ਼ ਦਾ ਪਾਣੀ ਟਰੀਟਮੈਂਟ ਉਪਰੰਤ ਜ਼ਮੀਨ ਹੇਠਾਂ ਵਿਛਾਈਆਂ ਪਾਈਪਾਂ ਰਾਹੀਂ ਸਿੰਚਾਈ ਲਈ ਕਿਸਾਨਾਂ ਨੂੰ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਰੋਜ਼ਾਨਾ ਦੀ ਸਮਰੱਥਾ 30 ਐਮ.ਐਲ.ਡੀ. ਹੋਵੇਗੀ ਅਤੇ ਇਹ ਸੋਧਿਆ ਹੋਇਆ ਪਾਣੀ ਪਿਪਲਾਂਵਾਲਾ, ਪੁਰਹੀਰਾਂ, ਬਸੀ ਦੌਲਤ ਖਾਂ, ਸਿੰਗੜੀਵਾਲ, ਕੁਰਾਂਗਣਾ, ਪੰਡੋਰੀ ਰੁਕਮਣ ਅਤੇ ਮੜੂਲੀ ਬ੍ਰਾਹਮਣਾ ਦੇ ਕਿਸਾਨਾਂ ਨੂੰ ਪੁੱਜਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸੋਧਿਆ ਹੋਇਆ ਪਾਣੀ ਫ਼ਸਲਾਂ ਦੀ ਕਾਸ਼ਤ ਲਈ ਬਹੁਤ ਵਧੀਆ ਹੋਵੇਗਾ ਅਤੇ ਇਸ ਵਿਚ ਕਿਸੇ ਕਿਸਮ ਦਾ ਨੁਕਸਾਨਦੇਹ ਕੈਮੀਕਲ ਨਹੀਂ ਹੋਵੇਗਾ।ਪ੍ਰੋਜੈਕਟ ਵਾਲੀ ਥਾਂ ’ਤੇ ਪਹੰੁਚਣ ’ਤੇ ਵੱਖ-ਵੱਖ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਹ ਪਾਣੀ ਦੀ ਸਪਲਾਈ ਸਾਰਾ ਸਾਲ ਉਪਲਬੱਧ ਰਹੇਗੀ ਜਿਸ ਵਿਚ ਲੋੜੀਂਦ ਤੱਤ ਵੀ ਮੌਜੂਦ ਰਹਿਣਗੇ ਤਾਂ ਜੋ ਫ਼ਸਲਾਂ ਦਾ ਝਾੜ ਵਾਧੂ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪ੍ਰੋਜੈਕਟ ਮੁਕੰਮਲ ਹੋਣ ’ਤੇ ਧਰਤੀ ਹੇਠ ਵਿਛਾਈਆਂ ਵੱਖ-ਵੱਖ ਪਾਈਪਾਂ ਰਾਹੀਂ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਦੀ ਪਹੰੁਚ ਦਾ ਪ੍ਰਬੰਧ ਰਹੇਗਾ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਸੁਚੱਜੀ ਸੰਭਾਲ ਕੀਤੀ ਜਾ ਸਕੇ।

 ਕਿਸਾਨਾਂ ਨੂੰ ਪਾਣੀ ਦੀ ਲੋੜ ਅਨੁਸਾਰ ਅਤੇ ਢੁਕਵੀਂ ਵਰਤੋਂ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਛੱਪੜਾਂ ਦਾ ਪਾਣੀ ਵੀ ਸਿੰਚਾਈ ਲਈ ਵਰਤਿਆ ਜਾ ਸਕਦਾ ਹੈ ਅਤੇ ਇਸ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਵਲੋਂ 23 ਛੱਪੜਾਂ ਦਾ ਪਾਣੀ ਕਾਮਯਾਬ ਤਰੀਕੇ ਨਾਲ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਵਿਚ 4 ਮੀਲੀਅਨ ਫੁੱਟ ਏਕੜ ਛੱਪੜਾਂ ਦੇ ਪਾਣੀ ਦੀ ਉਪਲਬੱਧਤਾ ਹੈ ਜੋ ਕਿ ਲੋੜ ਅਨੁਸਾਰ ਵਰਤਿਆ ਜਾ ਸਕਦਾ ਹੈ।ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਇਸ ਅਹਿਮ ਸਿੰਚਾਈ ਪ੍ਰੋਜੈਕਟ ਲਈ ਭੂਮੀ ਤੇ ਜਲ ਸੰਭਾਲ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਵੱਡੀ ਸਿੰਚਾਈ ਸਹੂਲਤ ਮਿਲੇਗੀ ਅਤੇ ਪਾਣੀ ਦੀ ਸਪਲਾਈ ਪੂਰਾ ਸਾਲ ਉਪਲਬੱਧ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਕਿਸਾਨਾਂ ਨੂੰ ਫ਼ਸਲਾਂ ਲਈ ਖਾਦਾਂ ਅਤੇ ਕੀਟਨਾਸ਼ਕ ਦੀ ਵਰਤੋਂ ਵੀ ਘੱਟ ਕਰਨੀ ਪਵੇਗੀ ਕਿਉਂਕਿ ਇਸ ਪਾਣੀ ਵਿਚ ਸਾਰੇ ਲੋੜੀਂਦੇ ਤੱਤ ਮੌਜੂਦ ਰਹਿਣਗੇ, ਜਿਸ ਨਾਲ ਉਨ੍ਹਾਂ ਨੂੰ ਵਿੱਤੀ ਬੱਚਤ ਵੀ ਹੋਵੇਗੀ।ਇਸ ਮੌਕੇ ਪੁਰਹੀਰਾਂ ਤੋਂ ਅਮਰਜੀਤ ਚੌਧਰੀ ਨੇ ਸਾਰੇ ਕਿਸਾਨ ਵੀਰਾਂ ਦੀ ਤਰਫੋਂ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਕਿਸਾਨਾਂ ਦੀਆਂ ਸਿੰਚਾਈ ਲੋੜਾਂ ਵਿਚ ਕਿਸੇ ਕਿਸਮ ਦੀ ਔਕੜ ਨਹੀਂ ਆਵੇਗੀ।ਹੋਰਨਾਂ ਤੋਂ ਇਲਾਵਾ ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਕਾਰਜਕਾਰੀ ਪ੍ਰਧਾਨ ਹਰਨੂਰ ਸਿੰਘ ਹਰਜੀ ਮਾਨ, ਮੁੱਖ ਭੂਮੀਪਾਲ ਪੰਜਾਬ ਰਾਜੇਸ਼ ਵਸ਼ਿਸ਼ਟ, ਭੂਮੀਪਾਲ ਮੋਹਾਲੀ ਮਹਿੰਦਰ ਸਿੰਘ ਸੈਣੀ, ਮੰਡਲ ਭੂਮੀਪਾਲ ਅਧਿਕਾਰੀ ਨਰੇਸ਼ ਗੁਪਤਾ ਆਦਿ ਮੌਜੂਦ ਸਨ।

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Hoshiarpur , Sunder Sham Arora , Piplanwali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD