Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਵਿਕਾਸ ਕੰਮਾਂ ਦੀ ਵਿਉਂਤਬੰਦੀ, ਕੰਮ ਕਰਦੇ ਸਮੇਂ ਉਸ ਦੀ ਆਮ ਜਨਤਾ ਵੱਲੋਂ ਲੰਬੇ ਸਮੇਂ ਤੱਕ ਵਰਤੋਂ ਸਬੰਧੀ ਖਾਸ ਖਿਆਲ ਰੱਖਿਆ ਜਾਵੇ : ਰਾਣਾ ਗੁਰਜੀਤ ਸਿੰਘ

ਰਾਣਾ ਗੁਰਜੀਤ ਸਿੰਘ ਨੇ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕੰਮਾਂ ਦੀ ਕੀਤੀ ਸਮੀਖਿਆ, ਜ਼ਿਲ੍ਹਾ ਪ੍ਰਸ਼ਾਸਨ ਦੀ ਚੰਗੇ ਕੰਮ ਲਈ ਕੀਤੀ ਸ਼ਲਾਘਾ

Rana Gurjit Singh, Rana Gurjeet Singh, Punjab Pradesh Congress Committee, Congress, Punjab Congress, Government of Punjab, Punjab Government, Punjab, Barnala

Web Admin

Web Admin

5 Dariya News

ਬਰਨਾਲਾ , 22 Oct 2021

Last updated on: Oct 22, 2021, 00:00 IST

ਰਾਣਾ ਗੁਰਜੀਤ ਸਿੰਘ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਰੁਜ਼ਗਾਰ ਉਤਪਤੀ ਅਤੇ ਭੂਮੀ ਰੱਖਿਆ ਮੰਤਰੀ, ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਵਿਕਾਸ ਕੰਮਾਂ ਦੀ ਵਿਉਂਤਬੰਦੀ ਅਤੇ ਕੰਮ ਕਰਦੇ ਸਮੇਂ ਉਸ ਦੀ ਆਮ ਜਨਤਾ ਵੱਲੋਂ ਲੰਬੇ ਸਮੇਂ ਤੱਕ ਵਰਤੋਂ ਸਬੰਧੀ ਖਾਸ ਖਿਆਲ ਰੱਖਿਆ ਜਾਵੇ ।ਅੱਜ ਬਰਨਾਲਾ ਵਿਖੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਪਹੁੰਚੇ ਮੰਤਰੀ ਜੀ ਨੇ ਕਿਹਾ ਕਿ ਸਾਰੇ ਵਿਕਾਸ ਕਾਰਜ ਆਮ ਜਨਤਾ ਦੀ ਲੋੜ ਅਨੁਸਾਰ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ । ਇਸ ਮੌਕੇ ਉਨ੍ਹਾਂ ਵਿਕਾਸ ਕੰਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਦੀ ਵੀ ਸ਼ਲਾਘਾ ਕੀਤੀ।ਇਸ ਮੌਕੇ ਉਦਯੋਗਾਂ ਦੇ ਲੋੜ ਅਨੁਸਾਰ ਨੌਜਵਾਨਾਂ ਨੂੰ ਕੋਰਸ ਕਰਵਾਉਣ ਉੱਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਾਰੀਆਂ ਸਰਕਾਰੀ ਆਈ.ਟੀ.ਆਈ ਅਤੇ ਰੁਜ਼ਗਾਰ ਉਤਪੱਤੀ ਵਿਭਾਗ ਨੂੰ ਸਥਾਨਕ ਉਦਯੋਗਾਂ ਨਾਲ ਤਾਲਮੇਲ ਰੱਖਣਾ ਚਾਹੀਦਾ ਹੈ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਉਨ੍ਹਾਂ ਦੇ ਹੁਨਰ ਮੁਤਾਬਕ ਨੌਕਰੀਆਂ ਮਿਲ ਸਕਣ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਪਾਣੀ ਨੂੰ ਬਚਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਸੀਵਰ ਟ੍ਰੀਟਮੈਂਟ ਪਲਾਂਟ ਲਗਾ ਕੇ ਗੰਦੇ ਪਾਣੀ ਨੂੰ ਸਾਫ਼ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਉਹ ਪਾਣੀ ਖੇਤੀਬਾੜੀ ਲਈ ਵਰਤੋਂ ਚ ਲਿਆਂਦਾ ਜਾਵੇਗਾ । ਉਨ੍ਹਾਂ ਦੱਸਿਆ ਕਿ ਹਰ ਸਾਲ ਪੰਜਾਬ ਧਰਤੀ ਚੋਂ 14.5 ਬਿਲੀਅਨ ਕਿਊਬਿਕ ਮੀਟਰ ਪਾਣੀ ਵੱਧ ਵਰਤੋਂ ਚ ਲਿਆ ਰਿਹਾ ਹੈ। ਜਿਸ ਨੂੰ ਬਚਾਉਣ ਦੀ ਸਖ਼ਤ ਲੋੜ ਹੈ । ਮੰਤਰੀ ਜੀ ਨੇ ਚਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ। ਇਹ  ਨੌਜਵਾਨ ਉਨ੍ਹਾਂ ਕਿਸਾਨਾਂ ਦੇ ਵਾਰਸ ਨੇ ਜਿਨ੍ਹਾਂ ਨੇ ਕਿਸਾਨ ਅੰਦੋਲਨ ਚ ਆਪਣੀ ਜਾਨ ਗਵਾਈ । ਇਸ ਮੌਕੇ ਸੀਨੀਅਰ ਲੀਡਰ ਸ. ਕੇਵਲ ਸਿੰਘ ਢਿੱਲੋਂ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਚੇਅਰਮੈਨ ਇੰਮਪਰੂਵਮੈਂਟ ਟਰਸਟ ਸ਼੍ਰੀ ਮੱਖਣ ਸ਼ਰਮਾ, ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਸੌਰਭ ਰਾਜ, ਸੀਨੀਅਰ ਪੁਲਿਸ ਕਪਤਾਂਲ ਸ਼੍ਰੀਮਤੀ ਅਲਕਾ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਨਵਲ ਰਾਮ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

   

 

Tags: Rana Gurjit Singh , Rana Gurjeet Singh , Punjab Pradesh Congress Committee , Congress , Punjab Congress , Government of Punjab , Punjab Government , Punjab , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD