Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਠਿੰਡਾ ’ਚ ਫਾਰਮਾਸਿਊਟੀਕਲ ਪਾਰਕ ਬਣਨ ਨਾਲ ਸਮੁੱਚੇ ਦੇਸ਼ ਨੂੰ ਮਿਲੇਗਾ ਲਾਭ: ਮਨਪ੍ਰੀਤ ਸਿੰਘ ਬਾਦਲ

ਵਿੱਤ ਮੰਤਰੀ ਨੇ ਕੇਂਦਰੀ ਰਸਾਇਣ, ਖਾਦਾਂ ਤੇ ਫਾਰਮਾਸਿਊਟੀਕਲ ਮੰਤਰੀ ਨਾਲ ਕੀਤੀ ਮੁਲਾਕਾਤ

Manpreet Singh Badal, Congress, Punjab Congress, Bathinda, Punjab, Government of Punjab, Punjab Government, Mansukh Mandaviya, Chemicals, Fertilizers, Pharmaceuticals, Indian Institutes of Science Education and Research, IISER, National Institute of Pharmaceutical Education and Research, NIPER

Web Admin

Web Admin

5 Dariya News

ਚੰਡੀਗੜ੍ਹ/ਦਿੱਲੀ , 22 Oct 2021

Last updated on: Oct 22, 2021, 00:00 IST

ਵਿੱਤ ਮੰਤਰੀ, ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਦਿੱਲੀ ਵਿਖੇ ਰਸਾਇਣ, ਖਾਦਾਂ ਅਤੇ ਫਾਰਮਾਸਿਊਟੀਕਲ ਬਾਰੇ ਕੇਂਦਰੀ ਮੰਤਰੀ ਸ੍ਰੀ ਮਨਸੁਖ ਐਲ. ਮਾਂਡਵੀਆ ਨਾਲ ਮੁਲਾਕਾਤ ਕਰਕੇ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਬਣਾਏ ਜਾਣ ਦੀ ਮੰਗ ਕੀਤੀ। ਉਨਾਂ ਕਿਹਾ ਕਿ ਇਹ ਪਾਰਕ ਪੂਰੇ ਦੇਸ਼, ਖਾਸ ਤੌਰ ’ਤੇ ਉੱਤਰੀ ਭਾਰਤ- ਪੰਜਾਬ, ਹਰਿਆਣਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਉਤਰਾਖੰਡ, ਜੰਮੂ ਤੇ ਕਸ਼ਮੀਰ ਅਤੇ ਲੱਦਾਖ, ਲਈ ਉਪਯੋਗੀ ਅਤੇ ਲਾਭਕਾਰੀ ਸਾਬਿਤ ਹੋਵੇਗਾ।ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੇ ਨਾਲ ਨਾਲ ਖੇਤੀਬਾੜੀ ਵਿੱਚ ਵੀ ਵਿਭਿੰਨਤਾ ਤੇ ਮਜ਼ਬੂਤੀ ਲਿਆਉਣੀ ਜ਼ਰੂਰੀ ਹੈ। ਕੇਂਦਰੀ ਮੰਤਰੀ ਨੇ ਪੰਜਾਬ ਦੇ ਵਿੱਤ ਮੰਤਰੀ ਦੀ ਮੰਗ ’ਤੇ ਧਿਆਨ ਨਾਲ ਵਿਚਾਰ ਕਰਨ ਬਾਅਦ ਭਰੋਸਾ ਦਿੱਤਾ ਕਿ ਇਸ ਫਾਰਮਾ ਪਾਰਕ ਲਈ ਉਹ ਬਠਿੰਡਾ ਨੂੰ ਸਭ ਤੋਂ ਵੱਧ ਤਰਜੀਹ ਦੇਣਗੇ।ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਲਈ ਆਪਣੇ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਉਹ ਗੁਆਂਢੀ ਦੁਸ਼ਮਣਾਂ ਦੇ ਗਲਤ ਮਨਸੂਬਿਆਂ ਦਾ ਸ਼ਿਕਾਰ ਹੋਣ ਤੋਂ ਬਚ ਸਕਣ। 

ਉਨਾਂ ਕਿਹਾ ਕਿ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਦੀ ਸਥਾਪਨਾ ਨਾਲ ਲਗਭਗ 100,000 ਲੋਕਾਂ ਨੂੰ ਸਿੱਧਾ ਅਤੇ ਤਕਰੀਬਨ 200,000 ਲੋਕਾਂ ਨੂੰ ਅਸਿੱਧੇ ਤੌਰ ’ਤੇ ਰੋਜ਼ਗਾਰ ਮਿਲੇਗਾ।ਵਿੱਤ ਮੰਤਰੀ ਨੇ ਦੱਸਿਆ ਕਿ ਬਠਿੰਡਾ ਵਿਖੇ ਪੂਰੀ ਤਰਾਂ ਕਾਰਜਸ਼ੀਲ “ਏ’’ ਲੈਵਲ ਦਾ ਰੇਲਵੇ ਸਟੇਸ਼ਨ, 1350 ਏਕੜ ਤੋਂ ਵੱਧ ਜ਼ਮੀਨ ਅਤੇ ਤੇਲ ਰਿਫਾਇਨਰੀ ਉਪਲਬਧ ਹੈ ਜੋ ਇਸ ਜਗਾ ਨੂੰ ਫਾਰਮਾ ਪਾਰਕ ਲਈ ਢੁਕਵਾਂ ਬਣਾਉਂਦੀ ਹੈ। ਇਸ ਦੇ ਨਾਲ ਹੀ 134 ਏਕੜ ਵਿੱਚ ਮੌਜੂਦ ਪਾਣੀ ਦੇ ਵੱਖ ਵੱਖ ਸੋਮੇ ਅਤੇ ਝੀਲਾਂ ਇਸ ਫਾਰਮਾ ਪਾਰਕ ਨੂੰ ਸਥਾਪਤ ਕਰਨ, ਇਸ ਦੀ ਸਾਂਭ-ਸੰਭਾਲ ਅਤੇ ਸੰਚਾਲਨ ਲਈ ਲਾਹੇਵੰਦ ਹੋਣਗੇ।  ਉਨਾਂ ਦੱਸਿਆ ਕਿ ਫਾਰਮਾ ਉਦਯੋਗ ਨੂੰ ਯੂ.ਐਸ.ਐਫ.ਡੀ.ਏ. ਤੋਂ ਮਨਜ਼ੂਰਸ਼ੁਦਾ ਵੱਡੀਆਂ ਫਾਰਮਾਸਿਊਟੀਕਲ ਕੰਪਨੀਆਂ, ਜਿਵੇਂ ਸਨ ਫਾਰਮਾ, ਸੇਂਟਿ੍ਰਐਂਟ ਅਤੇ ਆਈ.ਓ.ਐਲ. ਕੈਮੀਕਲਜ਼ ਤੋਂ ਵੀ ਸਹਾਇਤਾ ਪ੍ਰਾਪਤ ਹੋਏਗੀ। ਬਠਿੰਡਾ ’ਚ ਇਸ ਪਾਰਕ ਨੂੰ ਸਥਾਪਤ ਕਰਨ ਨਾਲ ਆਰ ਐਂਡ ਡੀ ਈਕੋਸਿਸਟਮ, ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਨਾਈਪਰ), ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈਸਰ) ਅਤੇ ਨੈਨੋ ਟੈਕਨਾਲੋਜੀ ਇੰਸਟੀਚਿਊਟ, ਮੋਹਾਲੀ ਤੋਂ ਇਲਾਵਾ ਆਲ ਇੰਡੀਅਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼, ਬਠਿੰਡਾ) ਅਤੇ ਮਾਈਕਰੋਬਾਇਲ ਟੈਕਨਾਲੋਜੀ ਸੰਸਥਾਨ, ਬਠਿੰਡਾ ਦਾ ਵੀ ਲਾਭ ਮਿਲੇਗਾ।

 

Tags: Manpreet Singh Badal , Congress , Punjab Congress , Bathinda , Punjab , Government of Punjab , Punjab Government , Mansukh Mandaviya , Chemicals , Fertilizers , Pharmaceuticals , Indian Institutes of Science Education and Research , IISER , National Institute of Pharmaceutical Education and Research , NIPER

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD