Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਚੋਣ ਅਫ਼ਸਰ ਪੰਜਾਬ ਡਾ. ਰਾਜੂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ, ਮੋਹਾਲੀ ਵਿੱਚ ਈਵੀਐਮ ਵੇਅਰਹਾਊਸ ਵਿੱਚ ਮੋਕ ਪੋਲ ਦਾ ਕੀਤਾ ਨਿਰੀਖਣ

ਲੋਕਤੰਤਰ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਨ ਲਈ ਚੋਣ ਸਟਾਫ ਦੀ ਭੂਮਿਕਾ ਨੂੰ ਅਹਿਮ ਦੱਸਿਆ

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Dr. S Karuna Raju, Chief Electoral Officer Punjab

Web Admin

Web Admin

5 Dariya News

ਮੋਹਾਲੀ , 22 Oct 2021

Last updated on: Oct 22, 2021, 00:00 IST

ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀ ਦੀ ਸਮੀਖਿਆ ਕਰਨ ਲਈ ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਈਵੀਐਮ ਵੇਅਰਹਾਊਸ ਮੋਹਾਲੀ ਦਾ ਦੌਰਾ ਕੀਤਾ ਅਤੇ ਮੋਕ ਪੋਲ ਅਭਿਆਸ ਦਾ ਨਿਰੀਖਣ ਕੀਤਾ।ਸੰਯੁਕਤ ਸੀਈਓ ਪੰਜਾਬ ਇੰਦਰਪਾਲ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਅਤੇ ਵਧੀਕ ਡਿਪਟੀ ਕਮਿਸ਼ਨਰ (ਜੀ) ਕੋਮਲ ਮਿੱਤਲ ਦੇ ਨਾਲ, ਡਾ: ਰਾਜੂ ਨੇ ਈਵੀਐਮ ਅਤੇ ਵੀਵੀਪੈਟਸ ਦੇ ਮਾਸਟਰ ਟਰੇਨਰਾਂ ਨੂੰ ਇਨ੍ਹਾਂ ਮਸ਼ੀਨਾਂ ਦੇ ਕੰਮਕਾਜ ਬਾਰੇ ਡੂੰਘੀ ਜਾਣਕਾਰੀ ਲੈਣ ਅਤੇ ਇਸ ਬਾਰੇ ਦੂਜਿਆਂ ਨੂੰ ਜਾਣਕਾਰੀ ਦੇਣ ਲਈ ਕਿਹਾ ਤਾਂ ਜੋ ਚੋਣਾਂ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਮਾਸਟਰ ਟਰੇਨਰਾਂ ਤੋਂ ਇਨ੍ਹਾਂ ਉਪਕਰਣਾਂ ਦੇ ਕੰਮਕਾਜ ਬਾਰੇ ਡੂੰਘਾਈ ਨਾਲ ਜਾਣਕਾਰੀ ਲੈਣ ਲਈ ਆਖਿਆ। ਚੋਣ ਸਟਾਫ ਦੀ ਭੂਮਿਕਾ ਨੂੰ ਅਹਿਮ ਮੰਨਦਿਆਂ ਉਨ੍ਹਾਂ ਕਿਹਾ ਕਿ ਚੋਣ ਅਮਲਾ ਲੋਕਤੰਤਰ ਦਾ ਥੰਮ੍ਹ ਹੈ ਅਤੇ ਸਮੁੱਚੀ ਪ੍ਰਕਿਰਿਆ ਦੌਰਾਨ ਉਨ੍ਹਾਂ ਦਾ ਵਿਹਾਰ ਚੋਣ ਪ੍ਰਕਿਰਿਆ ਵਿੱਚ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰੇਗਾ।ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਚੋਣਾਂ ਤੋਂ ਪਹਿਲਾਂ ਈਵੀਐਮ ਅਤੇ ਵੀਵੀਪੈਟਸ ਦੀ ਪਹਿਲੀ ਪੱਧਰ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ ਤਾਂ ਜੋ ਸਾਰੀ ਪ੍ਰਕਿਰਿਆ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵੋਟਿੰਗ ਦੌਰਾਨ ਇਨ੍ਹਾਂ ਮਸ਼ੀਨਾਂ ਦੇ ਨਿਰਵਿਘਨ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਈਵੀਐਮ ਅਤੇ ਵੀਵੀਪੈਟਸ ਦੀ ਪਹਿਲੀ ਪੱਧਰੀ ਜਾਂਚ (ਐਫਐਲਸੀ) ਮੁਕੰਮਲ ਹੋ ਚੁੱਕੀ ਹੈ ਅਤੇ ਅੱਜ ਮੋਕ ਪੋਲ ਕਰਵਾਈ ਗਈ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 1284 ਕੰਟਰੋਲ ਯੂਨਿਟ, 1769 ਬੈਲਟ ਯੂਨਿਟ ਅਤੇ 1383 ਵੀਵੀਪੈਟਸ ਉਪਲਬਧ ਹਨ ਅਤੇ ਇਨ੍ਹਾਂ ਉਪਕਰਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) ਕੱਲ੍ਹ ਵੱਖ -ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਸਮਾਪਤ ਹੋਈ।ਚੋਣ ਤਹਿਸੀਲਦਾਰ, ਮੁਹਾਲੀ ਸੰਜੇ ਕੁਮਾਰ ਨੇ ਦੱਸਿਆ ਕਿ ਇਕ ਪ੍ਰਤੀਸ਼ਤ ਈਵੀਐਮਜ਼ ਵਿੱਚ 1200 ਵੋਟਾਂ, 2 ਪ੍ਰਤੀਸ਼ਤ ਉਪਕਰਨਾਂ ਵਿੱਚ 1000 ਵੋਟਾਂ ਅਤੇ 2 ਪ੍ਰਤੀਸ਼ਤ 500 ਵੋਟਾਂ ਪੋਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 902 ਪੋਲਿੰਗ ਬੂਥ ਹਨ ਅਤੇ ਚੋਣਾਂ ਪਾਰਦਰਸ਼ੀ ਅਤੇ ਨਿਰਵਿਘਨ ਤਰੀਕੇ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਭਲਾਈ ਅਫ਼ਸਰ ਰਵਿੰਦਰਪਾਲ ਸੰਧੂ ਅਤੇ ਹੋਰ ਸ਼ਾਮਲ ਸਨ।

 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Dr. S Karuna Raju , Chief Electoral Officer Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD