Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਸੈਕਟਰ 78 ਵਿੱਚ 47.5 ਲੱਖ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਵੈਲ ਦਾ ਨੀਂਹ ਪੱਥਰ

ਨਗਰ ਨਿਗਮ ਅਧੀਨ ਆਉਂਦੇ ਪਿੰਡਾਂ ਵਿੱਚ ਸੀਵਰੇਜ ਦੀ ਸਫ਼ਾਈ ਲਈ ਤਿੰਨ ਟੈਂਪੂਆਂ ਨੂੰ ਦਿੱਤੀ ਹਰੀ ਝੰਡੀ

Balbir Singh Sidhu, Congress,  S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 22 Oct 2021

Last updated on: Oct 22, 2021, 00:00 IST

ਸਾਬਕਾ ਸਿਹਤ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਮੁਹਾਲੀ ਬਲਬੀਰ ਸਿੰਘ ਸਿੱਧੂ ਨੇ ਅੱਜ ਸੈਕਟਰ 78 ਵਿਚ ਇਕ ਨਵੇਂ ਟਿਊਬਵੈੱਲ ਦਾ ਨੀਂਹ ਪੱਥਰ ਰੱਖਿਆ। ਇਸ ਟਿਊਬਵੈੱਲ ਉੱਤੇ 47.5 ਲੱਖ ਰੁਪਏ ਦਾ ਖਰਚਾ ਆਵੇਗਾ। ਇਸ ਦੇ ਨਾਲ ਨਾਲ ਮੰਤਰੀ ਨੇ ਤਿੰਨ ਟੈਂਪੂਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਮੋਹਾਲੀ ਨਗਰ ਨਿਗਮ ਅਧੀਨ ਪੈਂਦੇ ਛੇ ਪਿੰਡਾਂ ਵਿੱਚ ਸੀਵਰੇਜ ਦੀ ਸਫਾਈ ਕਰਨਗੇ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਚੇਅਰਮੈਨ ਮਾਰਕੀਟ ਕਮੇਟੀ ਖਰੜ  ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕਮਿਸ਼ਨਰ ਕਮਲ ਗਰਗ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਇਸ ਮੌਕੇ ਬੋਲਦਿਆਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁਹਾਲੀ ਦਾ ਇਹ ਇਲਾਕਾ ਕੁਝ ਸਮਾਂ ਪਹਿਲਾਂ ਹੀ ਨਗਰ ਨਿਗਮ ਮੋਹਾਲੀ ਦੇ ਅਧੀਨ ਆਇਆ ਹੈ  ਅਤੇ ਕਾਂਗਰਸ ਪਾਰਟੀ ਨੇ ਹੀ ਇੱਥੋਂ ਦੇ ਲੋਕਾਂ ਨੂੰ ਬਾਕੀ ਸ਼ਹਿਰ ਨਾਲੋਂ ਵਧੇ ਹੋਏ ਪਾਣੀ ਦੇ ਬਿੱਲਾਂ ਦੇ ਰੇਟਾਂ ਤੋਂ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਖੇਤਰ ਦੇ ਲੋਕਾਂ ਦਾ ਬਾਕੀ ਮੁਹਾਲੀ ਦੇ ਨਾਲੋਂ ਸਾਢੇ ਪੰਜ ਗੁਣਾ ਰੇਟ ਦਾ ਬਿੱਲ ਜ਼ਿਆਦਾ ਆਉਂਦਾ ਸੀ।ਸਾਬਕਾ ਸਿਹਤ ਮੰਤਰੀ ਨੇ ਕਿਹਾ ਕਿ ਇਸ ਨਵੇਂ ਟਿਊਬਵੈੱਲ ਦੇ ਨਾਲ ਇਸ ਇਲਾਕੇ ਵਿੱਚ ਜਿੱਥੇ ਕਿਤੇ ਵੀ ਸਾਫ ਸੁਥਰੇ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਵਿਘਨ ਪੈਂਦਾ ਸੀ ਉਹ ਵੀ ਦੂਰ ਹੋ ਜਾਵੇਗੀ  ਤੇ ਇੱਥੇ ਸੁਚਾਰੂ ਢੰਗ ਨਾਲ ਪਾਣੀ ਦੀ ਸਪਲਾਈ ਹੋਵੇਗੀ।ਉਨ੍ਹਾਂ ਕਿਹਾ ਕਿ ਵੈਸੇ ਵੀ ਮੋਹਾਲੀ ਨਗਰ ਨਿਗਮ ਦੇ ਅਧੀਨ ਇਹ ਖੇਤਰ ਆਉਣ ਤੋਂ ਬਾਅਦ ਪੂਰੇ ਸੈਕਟਰ 76 ਤੋਂ 80 ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ  ਜਿਸ ਵਿੱਚ ਮੁੱਖ ਤੌਰ ਤੇ ਸੜਕਾਂ ਪੇਵਰ ਬਲਾਕਾਂ ਪਾਰਕਾਂ ਸਟਰੀਟ ਲਾਈਟਾਂ ਆਦਿ ਦੇ ਕੰਮ ਹਨ।

ਮੋਹਾਲੀ ਨਗਰ ਨਿਗਮ ਦੇ ਅਧੀਨ ਆਉਂਦੇ  ਵੱਖ ਵੱਖ ਪਿੰਡਾਂ  ਸ਼ਾਹੀ ਮਾਜਰਾ, ਮਟੌਰ, ਸੋਹਾਣਾ, ਕੁੰਭਡ਼ਾ, ਮਦਨਪੁਰਾ ਤੇ ਪਿੰਡ ਮੁਹਾਲੀ  ਵਿਚ ਹੁੰਦੇ ਸੀਵਰੇਜ ਜਾਮ ਦੀ ਸਮੱਸਿਆ ਦੇ ਹੱਲ ਲਈ ਸਾਬਕਾ ਸਿਹਤ ਮੰਤਰੀ ਅਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਤੋਰੇ ਗਏ ਤਿੰਨ ਟੈਂਪੂ ਪੂਰੀ ਮਸ਼ੀਨਰੀ ਨਾਲ ਲੈਸ ਹਨ ਅਤੇ ਜਿੱਥੇ ਕਿਤੇ ਵੀ ਇਨ੍ਹਾਂ ਪਿੰਡਾਂ ਵਿੱਚ ਸੀਵਰੇਜ ਜਾਮ ਹੋਵੇਗਾ ਉੱਥੇ ਨਾ ਸਿਰਫ਼ ਇਹ ਸੀਵਰੇਜ ਦੀ ਸਫ਼ਾਈ  ਕਰਨਗੇ ਸਗੋਂ ਗੰਦਗੀ ਨੂੰ ਵੀ ਨਾਲ ਦੀ ਨਾਲ ਟੈਂਪੂ ਵਿਚ ਹੀ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਟੈਂਪੂ ਵਿਸ਼ੇਸ਼ ਤੌਰ ਤੇ ਪਿੰਡਾਂ ਵਾਸਤੇ ਹੀ ਲਏ ਗਏ ਹਨ ਅਤੇ ਇਸ ਨਾਲ ਪਿੰਡ ਵਾਸੀਆਂ ਨੂੰ ਸੀਵਰੇਜ ਜਾਮ ਹੋਣ ਦੀ ਸਮੱਸਿਆ ਤੋਂ ਨਿਜਾਤ ਹਾਸਲ ਹੋਵੇਗੀ।ਸਾਬਕਾ ਮੰਤਰੀ ਨੇ ਕਿਹਾ  ਕਿ ਉਹ ਪੂਰੇ ਮੁਹਾਲੀ ਹਲਕੇ ਦੇ ਵਿਕਾਸ ਲਈ ਵਚਨਬੱਧ ਹਨ ਅਤੇ ਪੂਰੇ ਹਲਕੇ ਵਿਚ ਹੀ ਵਿਕਾਸ ਕਾਰਜ ਹਰ ਪਾਸੇ ਚੱਲ ਰਹੇ ਹਨ  ਜਿਨ੍ਹਾਂ ਵਾਸਤੇ ਨਾ ਤਾਂ ਪਹਿਲਾਂ ਫੰਡਾਂ ਦੀ ਕਮੀ ਆਉਣ ਦਿੱਤੀ ਗਈ ਹੈ ਅਤੇ ਨਾ ਹੀ ਅੱਗੇ ਆਉਣ ਦਿੱਤੀ ਜਾਵੇਗੀ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸਾਬਕਾ ਸਿਹਤ ਮੰਤਰੀ ਅਤੇ ਮੌਜੂਦਾ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁਹਾਲੀ ਵਿਚ ਹੋ ਰਹੇ ਵਿਕਾਸ ਕਾਰਜਾਂ ਦਾ ਸਿਹਰਾ ਵਿਧਾਇਕ ਸਿੱਧੂ ਦੇ ਸਿਰ ਹੀ ਜਾਂਦਾ ਹੈ ਜਿਨ੍ਹਾਂ ਨੇ ਮੋਹਾਲੀ ਨਗਰ ਨਿਗਮ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਸਗੋਂ ਹੋਰਨਾਂ ਵਿਭਾਗਾਂ ਤੋਂ ਵੀ ਮੁਹਾਲੀ ਨਗਰ ਨਿਗਮ ਦੇ ਬਕਾਇਆ ਕਰੋਡ਼ਾਂ ਰੁਪਏ ਵਾਪਸ ਲੈ ਕੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੋਹਾਲੀ ਦੇ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਲਬੀਰ ਸਿੰਘ ਸਿੱਧੂ ਨੂੰ ਪਹਿਲਾਂ ਨਾਲੋਂ ਵੀ ਭਾਰੀ ਬਹੁਮਤ ਨਾਲ ਜਿਤਾ ਕੇ  ਵਿਧਾਨ ਸਭਾ ਵਿੱਚ ਭੇਜਣਗੇ।  ਇਸ ਮੌਕੇ ਐਮ ਸੀ ਸੁੱਚਾ ਸਿੰਘ ਕਲੌਡ਼, ਐੱਮਸੀ ਹਰਜੀਤ ਸਿੰਘ ਭੋਲੂ, ਐਸ ਈ ਸੰਜੇ ਕੰਵਰ, ਨਵਜੋਤ ਬਾਛਲ, ਤਰਸੇਮ ਸਿੰਘ ਜਨਰਲ ਸਕੱਤਰ, ਸੱਤਪਾਲ ਸਿੰਘ, ਬਲਜੀਤ ਸਿੰਘ ਸੋਹਾਣਾ, ਪ੍ਰਭਜੋਤ ਕੌਰ, ਚੈਰੀ ਸਿੱਧੂ ਅਤੇ ਹੋਰ ਪਤਵੰਤੇ ਤੇ ਨਗਰ ਨਿਗਮ ਦੇ  ਅਧਿਕਾਰੀ ਹਾਜ਼ਰ ਸਨ।

 

Tags: Balbir Singh Sidhu , Congress , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD