Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਕਾਰੀ ਵਿਭਾਗ ਆਪਣੇ ਕੰਮਾਂ ’ਚ ਲਿਆਉਣ ਤੇਜ਼ੀ, ਕੋਈ ਵੀ ਯੋਗ ਲਾਭਪਾਤਰੀ ਨਾ ਰਹੇ ਸਰਕਾਰੀ ਸੁਵਿਧਾ ਤੋਂ ਵਾਂਝਾ : ਅਰੁਣਾ ਚੌਧਰੀ

ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਨੇ ਜ਼ਿਲ੍ਹੇ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

Aruna Chaudhary, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab

Web Admin

Web Admin

5 Dariya News

ਹੁਸ਼ਿਆਰਪੁਰ , 23 Oct 2021

Last updated on: Oct 23, 2021, 00:00 IST

ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਅਰੁਣਾ ਚੌਧਰੀ ਨੇ ਜਿਲ੍ਹੇ ਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਸਬੰਧੀ ਆਯੋਜਿਤ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।  ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ. ਕੁਲਵੰਤ ਸਿੰਘ ਹੀਰ ਵੀ ਮੌਜੂਦ ਸਨ।ਮਾਲ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਾਰੇ ਵਿਭਾਗ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਿਸ਼ਚਿਤ ਸਮੇਂ ਵਿਚ ਹੱਲ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਪ੍ਰਤੀ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਸਾਰੇ ਵਿਭਾਗਾਂ ਨੂੰ ਟੀਚਾ ਦੇ ਕੇ ਉਨ੍ਹਾਂ ਦੇ ਕੰਮਾਂ ਦੀ ਸਮੀਖਿਆ ਕਰਨ। ਇਸ ਦੌਰਾਨ ਪੰਜਾਬ ਸਰਕਾਰ ਵਲੋਂ 2 ਕਿਲੋਵਾਟ ਤੱਕ ਦੇ ਬਿਜਲੀ ਦੇ ਕੁਨੈਕਸ਼ਨ ਵਾਲੇ ਲਾਭਪਾਤਰੀਆਂ ਦੇ ਬਕਾਇਆ ਬਿੱਲ ਮੁਆਫ਼ ਦੀ ਸੁਵਿਧਾ ਨੂੰ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਕੰਮ ਵਿਚ ਕੋਈ ਕਮੀ ਨਾ ਛੱਡੀ ਜਾਵੇ ਅਤੇ ਪਿੰਡ ਤੋਂ ਲੈ ਕੇ ਮੁਹੱਲਿਆਂ ਤੱਕ ਲਾਭਪਾਤਰੀਆਂ ਦੇ ਫਾਰਮ ਭਰਵਾ ਕੇ ਉਸ ਦੀ ਵੈਰੀਫਿਕੇਸ਼ਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨਾਲ ਜ਼ਿਲ੍ਹ ਦੇ 37316 ਲਾਭਪਾਤਰੀਆਂ ਦਾ 21.67 ਕਰੋੜ ਰੁਪਏ ਦਾ ਬਕਾਇਆ ਬਿਜਲੀ ਦਾ ਬਿੱਲ ਮੁਆਫ਼ ਹੋਵੇਗਾ, ਜੋ ਕਿ ਲੋਕਾਂ ਨੂੰ ਦਿੱਤੀ ਗਈ ਵੱਡੀ ਰਾਹਤ ਹੈ।ਕੈਬਨਿਟ ਮੰਤਰੀ ਨੇ ਜ਼ਿਲ੍ਹੇ ਵਿਚ ਝੋਨੇ ਦੀ ਚੱਲ ਰਹੀ ਖਰੀਦ ਦੀ ਸਮੀਖਿਆ ਕਰਦੇ ਹੋਏ ਲਿਫਟਿੰਗ ਵਿਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਖਰੀਦ ਦੌਰਾਨ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। 

ਇਸ ਦੌਰਾਨ ਉਨ੍ਹਾਂ ਨੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕਰਨ ਤੋਂ ਇਲਾਵਾ ਸਮਾਰਟ ਵਿਲੇਜ ਯੋਜਨਾ, 5-5 ਮਰਲਾ ਪਲਾਟ, ਮਗਨਰੇਗਾ, ਸਮਾਰਟ ਰਾਸ਼ਨ ਕਾਰਡ ਯੋਜਨਾ, ਜਲ ਸਪਲਾਈ ਤੇ ਸੈਨੀਟੇਸ਼ਨ, ਪੈਨਸ਼ਨ ਸਕੀਮ, ਅਸ਼ੀਰਵਾਦ ਸਕੀਮ, ਸਿਹਤ ਯੋਜਨਾਵਾਂ, ਕੋਵਿਡ-19 ਟੀਕਾਕਰਨ ਆਦਿ ਤੋਂ ਇਲਾਵਾ ਹੋਰ ਕਈ ਯੋਜਨਾਵਾਂ ਦਾ ਜਾਇਜ਼ਾ ਵੀ ਲਿਆ। ਮੀਟਿੰਗ ਤੋਂ ਪਹਿਲਾਂ ਕੈਬਨਿਟ ਮੰਤਰੀ ਨੂੰ ਪੁਲਿਸ ਦੀ ਟੁਕੜੀ ਦੁਆਰਾ ਸਲਾਮੀ ਵੀ ਦਿੱਤੀ ਗਈ।ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕੈਬਨਿਟ ਮੰਤਰੀ ਨੂੰ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਲੋਕਾਂ ਤੱਕ ਸਰਕਾਰ ਦੀਆਂ ਜਨ ਕਲਿਆਣ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ 28 ਅਤੇ 29 ਅਕਤੂਬਰ ਨੂੰ ਜ਼ਿਲ੍ਹਾ ਪੱਧਰ ਅਤੇ ਸਾਰੀਆਂ ਸਬ-ਡਵੀਜ਼ਨਾਂ ਵਿਚ ਸੁਵਿਧਾ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ, ਜਿਥੇ ਯੋਗ ਲਾਭਪਾਤਰੀਆਂ ਦੇ ਫਾਰਮ ਭਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ-19 ਦੇ ਟੀਕਾਕਰਨ ਦੀਆਂ 15,50,280 ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ, ਇਸ ਵਿਚ 83 ਪ੍ਰਤੀਸ਼ਤ ਲਾਭਪਾਤਰੀਆਂ ਨੂੰ ਪਹਿਲੀ ਡੋਜ਼ ਅਤੇ 46 ਪ੍ਰਤੀਸ਼ਤ ਲਾਭਪਾਤਰੀਆਂ ਨੂੰ ਦੂਜੀ ਡੋਜ਼ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹਾ ਕੋਵਿਡ-19 ਬਚਾਅ ਸਬੰਧੀ ਟੀਕਾਕਰਨ ਲਗਾਉਣ ਵਿਚ ਸੂਬੇ ਵਿਚ ਦੂਜੇ ਸਥਾਨ ’ਤੇ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਡੇਂਗੂ ਨਾਲ ਨਿਪਟਣ ਲਈ ਪੂਰੇ ਯਤਨ ਜਾਰੀ ਹਨ ਅਤੇ ਸਿਹਤ ਵਿਭਾਗ ਤੇ ਨਗਰ ਨਿਗਮ ਵਲੋਂ ਲਗਾਤਾਰ ਫੌਗਿੰਗ ਕੀਤੀ ਜਾ ਰਹੀ ਹੈ।ਅਪਨੀਤ ਰਿਆਤ ਨੇ ਜ਼ਿਲ੍ਹੇ ਵਿਚ ਝੋਨੇ ਦੀ ਚੱਲ ਰਹੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਖਰੀਦ ਲਈ ਜ਼ਿਲ੍ਹ ਵਿਚ 65 ਮੰਡੀਆਂ ਅਤੇ 8 ਅਸਥਾਈ ਯਾਰਡ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ 4.48 ਲੱਖ ਮੀਟ੍ਰਿਕ ਟਨ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਆਏ ਝੋਨੇ ਦੀ 97 ਪ੍ਰਤੀਸ਼ਤ ਅਦਾਇਗੀ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਾ ਆਵੇ, ਇਸ ਲਈ ਮੰਡੀਆਂ ਦੇ ਹਿਸਾਬ ਨਾਲ ਅਧਿਕਾਰੀਆਂ ਦੀਆਂ ਚੈਕਿੰਗ ਸਬੰਧੀ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਹੋਰ ਵਿਕਾਸ ਕੰਮਾਂ ਸਬੰਧੀ ਵੀ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਕਮਿਸ਼ਨ ਨਗਰ ਨਿਗਮ ਆਸ਼ਿਕਾ ਜੈਨ, ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਸਹਾਇਕ ਕਮਿਸ਼ਨਰ (ਜ) ਕਿਰਪਾਲ ਵੀਰ ਸਿੰਘ,ਜ਼ਿਲ੍ਹਾ ਮਾਲ ਅਫ਼ਸਰ ਅਮਨ ਪਾਲ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ  ਸਨ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD