Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਪੰਜਾਬ ਵਲੋਂ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਲਈ ਵੱਡੇ ਪੱਧਰ ’ਤੇ ਉਦਯੋਗਿਕ ਨਿਵੇਸ਼ ਦਾ ਐਲਾਨ

ਮੁੱਖ ਮੰਤਰੀ ਨੇ ਚਮਕੌਰ ਸਾਹਿਬ ਵਿਖੇ ਸਬ ਡਵੀਜਨ ਹਸਪਤਾਲ ਦੀ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਇਮਾਰਤ ਦਾ ਰੱਖਿਆ ਨੀਂਹ ਪੱਥਰ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Sri Chamkaur Sahib

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 23 Oct 2021

Last updated on: Oct 23, 2021, 00:00 IST

ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਦੌਰੇ ਦੌਰਾਨ ਹਲਕੇ ਦੇ ਸਰਬਪੱਖੀ ਵਿਕਾਸ ਲਈ ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਦਾ ਐਲਾਨ ਕੀਤਾ ਹੈ। ਸ. ਚੰਨੀ ਨੇ ਕਿਹਾ ਕਿ ਉਦਯੋਗਾਂ ਦੀ ਸਥਾਪਨਾ ਨਾਲ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਸਥਾਨਕ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਰੁਜ਼ਗਾਰ ਦੇ ਮੌਕੇ ਮਿਲਣਗੇ। ਉਦਯੋਗਾਂ ਦੀ ਸਥਾਪਨਾ ਨਾਲ ਇਲਾਕੇ ਦੇ ਲੋਕਾਂ ਦੇ ਆਰਥਿਕ ਪੱਧਰ ਵਿਚ ਸੁਧਾਰ ਹੋਵੇਗਾ।ਅੱਜ ਮੁੱਖ ਮੰਤਰੀ ਵਲੋਂ 56 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਵੰਡਣ ਸਬੰਧੀ ਚਾਰ ਵੱਖ ਵੱਖ ਥਾਵਾਂ ਮੰਦਵਾੜਾ, ਸਿੰਘ, ਸਾਲਾਪੁਰ ਅਤੇ ਖੇੜੀ ਸਲਾਬਤਪੁਰ ਵਿਖੇ ਰੱਖੇ ਸਾਦੇ ਪ੍ਰਭਾਵਸ਼ਾਲੀ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ੍ਰੀ ਚਮਕੌਰ ਸਾਹਿਬ ਹਲਕੇ ਵਿਚ 16 ਅਤਿ ਆਧੁਨਿਕ ਖੇਡ ਸਟੇਡੀਅਮਾਂ ਦਾ ਨਿਰਮਾਣ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨਾਂ ਹਲਕੇ ਦੇ ਪਿੰਡ ਹਰੀਪੁਰ ਉਰਫ ਰੋਡਮਾਜਰਾ ਵਿਖੇ ਖੇਤੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਉਸਾਰੇ ਜਾ ਰਹੇ ਖੇਡ ਸਟੇਡੀਅਮ ਲਈ 1 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ 25 ਲੱਖ ਰੁਪਏ ਦੀ ਰਾਸ਼ੀ ਜਾਰੀ ਵੀ ਕੀਤੀ। ਇਸ ਤੋਂ ਇਲਾਵਾ ਮੁੱਖ ਮੰਤਰੀ ਵਲੋਂ ਹਲਕੇ ਦੇ ਵੱਖ ਵੱਖ 6 ਪਿੰਡਾਂ ਦੇ ਸਟੇਡੀਅਮਾਂ ਦੇ ਨਿਰਮਾਣ ਦੀ ਸ਼ੁਰੁਆਤ ਕਰਦਿਆਂ 2.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ।

ਇਸ ਤੋਂ ਬਾਅਦ ਮੁੱਖ ਮੰਤਰੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਸੀ.ਐਚ.ਸੀ ਨੂੰ 50 ਬਿਸਤਰਿਆਂ ਦਾ ਸਬ ਡਵੀਜਨਲ ਹਸਪਤਾਲ ਬਨਾਉਣ ਲਈ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ।ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਹਸਪਤਾਲ ਵਿਚ 2 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਅਧੁਨਿਕ ਮਸ਼ੀਨਰੀ ਵੀ ਲਾਈ ਜਾਵੇਗੀ।ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਹਲਕੇ ਦੀਆਂ ਪੇਂਡੂ ਸਿਹਤ ਅਤੇ ਪਸ਼ੂ ਡਿਸਪੈਂਸਰੀਆਂ ਦੀਆਂ ਇਮਾਰਤਾਂ ਦੀ ਮੁੜ ਉਸਾਰੀ ਦਾ ਵੀ ਐਲਾਨ ਕੀਤਾ।ਇਸ ਉਪਰੰਤ ਮੁੱਖ ਮੰਤਰੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 9.57 ਕਰੋੜ ਰੁਪਏ ਦੇ 100 ਫੀਸਦੀ ਵਾਟਰ ਸਪਲਾਈ ਅਤੇ ਸੀਵਰੇਜ ਦੀ ਸਹੂਲਤ ਅਤੇ ਵਿਕਾਸ ਦੇ ਹੋਰ ਕੰਮਾਂ ਦਾ ਨੀਂਹ ਪੱਥਰ ਵੀ ਰੱਖਿਆ।ਮੁੱਖ ਮੰਤਰੀ ਨੇ ਹਲਕੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਸੰਬੋਧਤ ਹੁੰਦਿਆਂ ਕਿਹਾ ਕਿ ਸਾਰੇ ਵਿਕਾਸ ਕਾਰਜ ਬਿਨਾਂ ਕਿਸੇ ਰਾਜਨੀਤਕ ਭੇਦਭਾਵ ਅਤੇ ਬਿਨਾਂ ਕਿਸੇ ਵਿਤਕਰੇ ਤੋਂ ਨੇਪਰੇ ਚਾੜੇ ਜਾਣ। ਉਨਾਂ ਨਾਲ ਹੀ ਅਧਿਕਾਰੀਆਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਸਾਰੇ ਵਿਕਾਸ ਕਾਰਜ ਪੂਰੀ ਪਾਰਦਰਸ਼ਤਾ, ਇਮਾਨਦਾਰੀ ਅਤੇ ਮਿਆਰੀ ਨਿਰਮਾਣ ਸਮੱਗਰੀ ਦੀ ਵਰਤੋਂ ਕਰਕੇ ਪੂਰੇ ਕੀਤੇ ਜਾਣ।    

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Sri Chamkaur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD