Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਉਪ ਚੋਣ ਕਮਿਸ਼ਨਰ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਸਬੰਧੀ ਚੋਣ ਤਿਆਰੀਆਂ ਦੀ ਕੀਤੀ ਸਮੀਖਿਆ

Election Commissioner, ECI, Nitesh Kumar Vyas, Chief Electoral Officer, Booth Level Officers, First Level Checking, Dr. S Karuna Raju, Shashi Prabha Dwivedi

Web Admin

Web Admin

5 Dariya News

ਚੰਡੀਗੜ੍ਹ , 21 Oct 2021

Last updated on: Oct 21, 2021, 00:00 IST

ਉਪ ਚੋਣ ਕਮਿਸ਼ਨਰ, ਸ੍ਰੀ ਨਿਤੇਸ਼ ਕੁਮਾਰ ਵਿਆਸ, ਆਈਏਐਸ ਨੇ 20 ਅਕਤੂਬਰ, 2021 ਨੂੰ ਦਫ਼ਤਰ ਮੁੱਖ ਚੋਣ ਅਧਿਕਾਰੀ, ਪੰਜਾਬ ਵਿਖੇ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ -2022 ਸਬੰਧੀ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ।ਸ੍ਰੀ ਨਿਤੇਸ਼ ਵਿਆਸ, ਆਈਏਐਸ ਨੇ ਸੀਈਓ, ਪੰਜਾਬ ਨੂੰ ਈਵੀਐਮਜ਼/ਵੀਵੀਪੈਟਸ ਦੀ ਜ਼ਿਲ੍ਹਾ ਪੱਧਰ 'ਤੇ ਚੱਲ ਰਹੀ ਫਸਟ ਲੈਵਲ ਚੈਕਿੰਗ (ਐਫਐਲਸੀ) ਦੀ ਨੇੜਿਓਂ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪੰਜਾਬ ਦੇ ਸੀਈਓ ਦਫ਼ਤਰ ਦੇ ਚੋਣ ਅਧਿਕਾਰੀਆਂ ਨੂੰ ਟੋਲ ਫਰੀ ਹੈਲਪਲਾਈਨ ਨੰਬਰ 1950 ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਨੂੰ ਯੋਜਨਾਬੱਧ ਤਰੀਕੇ ਨਾਲ ਟ੍ਰੈਕ ਕਰਨ ਅਤੇ ਉਨ੍ਹਾਂ ਦਾ ਹੱਲ ਕਰਨ ਅਤੇ ਬੂਥ ਲੈਵਲ ਅਫਸਰਾਂ (ਬੀਐਲਓਜ਼) ਦੀ ਸਿਖਲਾਈ ਵੱਲ ਧਿਆਨ ਦੇਣ ਸਬੰਧੀ ਨਿਰਦੇਸ਼ ਵੀ ਦਿੱਤੇ।ਮੀਟਿੰਗ ਦੌਰਾਨ, ਸੀਈਓ, ਪੰਜਾਬ ਡਾ. ਐਸ. ਕਰੁਣਾ ਰਾਜੂ, ਆਈਏਐਸ ਵੱਲੋਂ ਵੋਟਰ ਸੂਚੀਆਂ ਦੀਆਂ ਤਿਆਰੀਆਂ ਅਤੇ ਇਹਨਾਂ ਦੀ ਮੌਜੂਦਾ ਸਥਿਤੀ, ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ, ਈਵੀਐਮਜ਼/ਵੀਵੀਪੈਟਸ, ਈਵੀਐਮਜ਼/ਵੀਵੀਪੈਟਸ ਦੀ ਫਰਸਟ ਲੈਵਲ ਚੈਕਿੰਗ, ਸਾਰੇ ਚੋਣ ਅਧਿਕਾਰੀਆਂ ਦੀ ਸਿਖਲਾਈ, ਚੋਣ ਸਮਗਰੀ ਦੀ ਖਰੀਦ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ।

ਉਹਨਾਂ ਅੱਗੇ ਵੋਟਰ ਸੂਚੀ ਦੀ ਸਪੈਸ਼ਲ ਸਮਰੀ ਰਵੀਜ਼ਨ (ਵੋਟਰ ਸੂਚੀ ਵਿੱਚ ਵੇਰਵੇ ਸ਼ਾਮਲ ਕਰਨ, ਹਟਾਉਣ ਅਤੇ ਸੋਧ ਕਰਨ ਲਈ ਵਿਸ਼ੇਸ਼ ਮੁਹਿੰਮ) ਸਬੰਧੀ ਪ੍ਰੀ-ਰਵੀਜ਼ਨ ਗਤੀਵਿਧੀਆਂ ਦੀ ਪ੍ਰਗਤੀ ਬਾਰੇ ਦੱਸਿਆ। ਉਨ੍ਹਾਂ ਨੇ ਵੋਟਰ ਸੂਚੀਆਂ ਨੂੰ ਅੰਤਿਮ ਰੂਪ ਦੇਣ, ਸਟਾਫ਼ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ, ਸਿਖਲਾਈ ਪ੍ਰਬੰਧਾਂ ਅਤੇ ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪਹਿਲਕਦਮੀਆਂ ਆਦਿ ਸਬੰਧੀ ਕੀਤੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ।ਡਾ. ਰਾਜੂ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਸਾਰੇ 24,689 ਪੋਲਿੰਗ ਬੂਥਾਂ ਵਿੱਚ ਰੈਂਪ, ਪਾਣੀ ਦੀ ਸਹੂਲਤ, ਪਖਾਨੇ ਦੀ ਉਪਲੱਬਧਤਾ ਵਰਗੀਆਂ ਘੱਟੋ ਘੱਟ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ।ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਮ ਨੋਡਲ ਅਫਸਰ, ਚੋਣਾਂ ਸ੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਨੇ ਉਪ ਚੋਣ ਕਮਿਸ਼ਨਰ, ਈਸੀਆਈ ਨੂੰ ਪੰਜਾਬ ਵਿੱਚ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਬਾਰੇ ਜਾਣੂ ਕਰਵਾਇਆ ਅਤੇ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸੁਰੱਖਿਆ ਉਪਾਵਾਂ ਨੂੰ ਪੰਜਾਬ ਪੁਲਿਸ ਵੱਲੋਂ ਲਾਗੂ ਕਰਨ ਸਬੰਧੀ ਯੋਜਨਾਬੱਧ ਕਦਮਾਂ ਬਾਰੇ ਚਰਚਾ ਕੀਤੀ। ਮੀਟਿੰਗ ਦੌਰਾਨ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਕਮ ਨੋਡਲ ਅਫ਼ਸਰ, ਚੋਣਾਂ, ਵਧੀਕ ਮੁੱਖ ਚੋਣ ਅਧਿਕਾਰੀ, ਪੰਜਾਬ, ਅੰਡਰ ਸਕੱਤਰ, ਈਸੀਆਈ ਅਤੇ ਦਫ਼ਤਰ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਹੋਰ ਅਧਿਕਾਰੀ ਸ਼ਾਮਲ ਸਨ।

 

Tags: Election Commissioner , ECI , Nitesh Kumar Vyas , Chief Electoral Officer , Booth Level Officers , First Level Checking , Dr. S Karuna Raju , Shashi Prabha Dwivedi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD