Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਾਰਤ ਚੋਣ ਕਮਿਸ਼ਨ ਦੇ ਵਫਦ ਨੇ ਵਿਧਾਨ ਸਭਾ ਚੋਣਾਂ-2022 ਦੇ ਮੁੱਢਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ

DC Ropar, Sonali Giri, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 21 Oct 2021

Last updated on: Oct 21, 2021, 00:00 IST

ਵਿਧਾਨ ਸਭਾ ਚੋਣਾਂ-2022 ਦੇ ਮੁੱਢਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸ਼੍ਰੀ ਨੀਤਿਸ਼ ਵਿਆਸ ਡਿਪਟੀ ਇਲੈਕਸ਼ਨ ਕਮਿਸ਼ਨਰ ਅਤੇ ਸ਼੍ਰੀ ਐਸ. ਕਰੁਣਾ ਰਾਜੂ, ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਜ਼ਿਲ੍ਹਾ ਰੂਪਨਗਰ ਵਿਖੇ ਦੌਰੇ `ਤੇ ਆਏ। ਇਸ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਇਲੈਕਸ਼ਨ ਕਮਿਸ਼ਨਰ ਨੇ ਹਦਾਇਤ ਜਾਰੀ ਕੀਤੀ ਕਿ ਵਿਧਾਨ ਸਭਾ-ਚੋਣਾਂ-2022 ਨੂੰ ਧਿਆਨ ਵਿਚ ਰੱਖਦੇ ਹੋਏ ਨਵੇਂ ਯੋਗ ਵੋਟਰਾਂ ਨੂੰ ਵੱਧ ਤੋਂ ਵੱਧ ਰਜਿਸਟਰਡ ਕੀਤਾ ਜਾਵੇ ਤਾਂ ਜੋ ਇਹਨਾਂ ਚੋਣਾਂ ਵਿੱਚ ਯੁਵਾ ਨੌਜਵਾਨ ਵੋਟਰ ਆਪਣੀ ਜਿੰਮੇਵਾਰੀ ਸਹੀ ਢੰਗ ਨਾਲ ਨਿਭਾ ਸਕਣ। ਨਵੇਂ ਵੋਟਰਾਂ ਦੀ ਸੂਚੀ ਲੈਣ ਲਈ ਸਿੱਖਿਆ ਅਤੇ ਸਿਹਤ ਵਿਭਾਗ ਵਲੋਂ ਜਾਣਕਾਰੀ ਹਾਸਲ ਕੀਤੀ ਜਾਵੇ। ਟ੍ਰੇਨਿੰਗ ਦੀ ਮਹੱਤਤਾ `ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ (ਬੂਥ ਲੈਵਲ ਅਫਸਰ) ਨੂੰ ਸਮਾਂ ਬੱਧ ਸੀਮਾ ਵਿਚ ਚੋਣਾਂ ਨਾਲ ਸਬੰਧਤ ਮੁਕੰਮਲ ਸਿਖਲਾਈ ਦਿੱਤੀ ਜਾਵੇ ਅਤੇ ਸਾਰੇ ਪੋੋਲਿੰਗ ਬੂਥਾਂ `ਤੇ ਸਬੰਧਤ ਅਧਿਕਾਰੀ ਆਪ ਨਿਜ਼ੀ ਤੌਰ `ਤੇ ਦੌਰਾ ਕਰਨ ਅਤੇ ਯਕੀਨੀ ਕਰਨ ਕਿ ਸਾਰਿਆਂ ਪੋਲਿਂਗ ਬੂਥਾਂ `ਤੇ ਲੋੜੀਂਦੇ ਪ੍ਰਬੰਧ ਮੁਕੰਮਲ ਹੋਣ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰਾਂ ਨੂੰ ਚੋਣਾਂ ਵਿਚ ਸ਼ਮੂਲਿਅਤ ਕਰਨ ਲਈ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇ। ਸ਼੍ਰੀ ਨੀਤਿਸ਼ ਵਿਆਸ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਬੀ.ਐਲ.ਓਜ਼ ਦੁਆਰਾ ਇਲੈਕਸ਼ਨ ਕਮਿਸ਼ਨ ਆਫ ਇੰਡਿਆ ਨਾਲ ਸਬੰਧਤ ਜਰੂਰੀ ਐਪਲੀਕੇਸ਼ਨਜ਼ ਮੋਬਾਇਲ ਫੋਨ `ਤੇ ਡਾਊਨਲੋਡ ਕੀਤੀਆਂ ਜਾਣ ਤਾਂ ਜੋ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਕੀਤੀ ਗਈ ਕਿਸੇ ਵੀ ਤਰ੍ਹਾਂ ਦੀ ਸੂਚਨਾ ਤਰੰਤ ਮਿਲ ਸਕੇ।

ਉਨ੍ਹਾਂ ਨੇ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਵੋਟਰ ਹੈਲਪ ਲਾਈਨ ਨੰਬਰ 1950 ਦੁਆਰਾ ਵੋਟਰਾਂ ਨੂੰ ਹਰ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਅਤੇ ਹਰ ਸ਼ਿਕਾਇਤ ਦਾ ਨਿਪਟਾਰਾ ਤੁਰੰਤ ਕੀਤਾ ਜਾਵੇ। ਉਨ੍ਹਾਂ ਪੁਲਿਸ ਵਿਭਾਗ ਨੂੰ ਚੋਣਾਂ ਦੌਰਾਨ ਸੰਵੇਦਨਸ਼ੀਲ ਬੂਥਾਂ ਵੱਲ ਵਿਸ਼ੇਸ਼ ਧਿਆਨ ਦੇਣ ਦਾ ਹੁਕਮ ਵੀ ਜਾਰੀ ਕੀਤਾ ਤਾਂ ਜੋ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣ-ਸੁਖਾਵੀ ਘਟਨਾ ਨਾ ਵਾਪਰੇ।ਭਾਰਤ ਚੋਣ ਕਮਿਸ਼ਨ ਦੇ ਵਫਦ ਨੇ ਵਿਧਾਨ ਸਭਾ-ਚੋਣਾਂ-2022 ਦੇ ਮੁੱਢਲੇ ਪ੍ਰਬੰਧਾਂ ਦੀ ਜ਼ਮੀਨੀ ਪੱਧਰ `ਤੇ ਸਮੀਖਿਆ ਕਰਨ ਲਈ ਸਰਕਾਰੀ ਕਾਲਜ ਰੂਪਨਗਰ ਪੋਲਿੰਗ ਸਟੇਸ਼ਨਾਂ ਦੀ ਚੈਕਿੰਗ ਵੀ ਕੀਤੀ ਅਤੇ ਈ.ਵੀ.ਐਮਜ਼ ਦੇ ਫਸਟ ਲੈਵਲ ਦਾ ਜਾਇਜ਼ਾ ਵੀ ਲਿਆ। ਇਥੇ ਹੀ ਸ਼੍ਰੀ ਨੀਤਿਸ਼ ਵਿਆਸ ਨੇ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੂੰ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ।  ਇਸ ਤੋਂ ਇਲਾਵਾ ਨਵੇਂ ਬਣ ਰਹੇ ਈ.ਵੀ.ਐਮ ਵੇਅਰ ਹਾਊਸ ਦਾ ਨਰੀਖਣ ਵੀ ਕੀਤਾ। ਇਸ ਦੌਰੇ ਦੌਰਾਨ ਉਹਨਾਂ ਵੱਲੋਂ ਸੁਪਰਵਾਇਜ਼ਰ/ਬੀ.ਐਲ.ਓਜ਼ ਨਾਲ ਅਗਾਮੀ ਚੋਣਾਂ ਸਬੰਧੀ ਗੱਲਬਾਤ ਕੀਤੀ ਗਈ।ਇਸ ਮੀਟਿੰਗ ਵਿਚ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਸੋਨਾਲੀ ਗਿਰੀ, ਸ਼੍ਰੀ ਵਿਵੇਕ ਐਸ. ਸੋਨੀ ਐਸ.ਐਸ.ਪੀ.ਰੂਪਗਨਰ, ਸ਼੍ਰੀ ਕੇਸਵ ਗੋਇਲ, ਐਸ.ਡੀ.ਐਮ. ਅਨੰਦਪੁਰ ਸਾਹਿਬ, ਸ਼੍ਰੀ ਗੁਰਵਿੰਦਰ ਸਿੰਘ, ਜੌਹਲ ਐਸ.ਡੀ.ਐਮ.ਰੂਪਗਨਰ, ਸ਼੍ਰੀ ਪਰਮਜੀਤ ਸਿੰਘ, ਐਸ.ਡੀ.ਐਮ. ਚਮਕੌਰ ਸਾਹਿਬ, ਸ਼੍ਰੀ ਦਿਪਾਂਕਰ ਗਰਗ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਰੂਪਨਗਰ, ਸ਼੍ਰੀ ਵਰਿੰਦਰਜੀਤ ਸਿੰਘ, ਡੀ.ਐਸ.ਪੀ. ਸ਼੍ਰੀ ਯੂਸੀ ਚਾਵਲਾ, ਡੀ.ਐਸ.ਪੀ., ਸ਼੍ਰੀ ਅਵਤਾਰ ਸਿੰਘ ਤਹਿਸੀਲਦਾਰ ਚੋਣਾਂ ਅਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD