Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੁਲਿਸ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕੀਤੀ ਗਈ

DC Ropar, Sonali Giri, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 21 Oct 2021

Last updated on: Oct 21, 2021, 00:00 IST

ਪੁਲਿਸ ਯਾਦਗਾਰੀ ਦਿਵਸ ਮੌਕੇ ਅੱਜ ਸੀਮਤ ਹਾਜ਼ਰੀ ਦੌਰਾਨ ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਦੇ ਸ਼ਹੀਦਾਂ ਨੂੰ ਸਰਧਾਂਜਲੀਆਂ ਭੇਂਟ ਕਰਨ ਲਈ ਵਿਸ਼ੇਸ਼ ਸਮਾਗਮ ਕੀਤਾ ਗਿਆ। ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ, ਜ਼ਿਲੇ ਦੇ ਐਸ ਐਸ ਪੀ ਸ਼੍ਰੀ ਵਿਵੇਕ ਐਸ. ਸੋਨੀ, ਸੀ.ਜੀ.ਐਮ. ਸ.ਅਮਨਪ੍ਰੀਤ ਸਿੰਘ, ਜਿਲਾ ਅਟਾਰਨੀ ਅਫਸਰ ਭੁਪਿੰਦਰ ਸਮੇਤ ਹਾਜ਼ਰ ਪੁਲਿਸ ਅਧਿਕਾਰੀਆਂ ਨੇ ਸ਼ਹੀਦਾਂ ਦੀ ਸਮਾਰਕ `ਤੇ ਫੁੱਲ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ।ਇਸ ਮੌਕੇ ਡੀ.ਐਸ.ਪੀ. ਰੁਪਿੰਦਰਜੀਤ ਕੌਰ ਸੋਹੀ ਦੀ ਅਗਵਾਈ ਹੇਠ ਸ਼ੋਕ ਪਰੇਡ ਵਿੱਚ ਸ਼ਾਮਲ ਪੰਜਾਬ ਪੁਲਿਸ ਦੇ ਜਵਾਨਾਂ ਦੀ ਗਾਰਦ ਵੱਲੋਂ ਸ਼ਹੀਦਾਂ ਨੂੰ ਹਥਿਆਰ ਉਲਟੇ ਕਰਕੇ ਸਲਾਮੀ ਵੀ ਦਿੱਤੀ ਗਈ ਅਤੇ 2 ਮਿੰਟ ਦਾ ਮੋਨ ਧਾਰਨ ਕੀਤਾ ਗਿਆ।ਸ਼੍ਰੀ ਅੰਕੁਰ ਗੁਪਤਾ ਐਸ. ਪੀ. (ਹੈਡਕੁਆਟਰ) ਨੇ ਪਿਛਲੇ ਇੱਕ ਸਾਲ ਦੌਰਾਨ ਦੇਸ਼ `ਚ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦ ਹੋਏ 377 ਅਧਿਕਾਰੀਆਂ ਅਤੇ ਜਵਾਨਾਂ ਦੇ ਨਾਵਾਂ ਦੀ ਸੂਚੀ ਪੜ ਕੇ ਉਨਾਂ ਨੂੰ ਭਾਵ ਭਿੰਨੀ ਸ਼ਰਧਾਜਲੀ ਭੇਟ ਕੀਤੀ।ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਜਲੀ ਭੇਟ ਕਰਦਿਆਂ ਐਸ. ਐਸ. ਪੀ. ਸ਼੍ਰੀ ਵਿਵੇਕ ਐਸ. ਸੋਨੀ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਦੇਸ਼ ਦੀ ਅਖੰਡਤਾ ਤੇ ਮਾਨਵਤਾ ਲਈ ਕੁਰਬਾਨੀ ਦਿੱਤੀ ਹੈ।ਰਾਜ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਅਤੇ ਦੇਸ਼ ਦੀ ਏਕਤਾ ਨੂੰ ਕਾਇਮ ਰੱਖਣ ਲਈ ਆਪਣੀਆਂ ਸ਼ਹਾਦਤਾਂ ਦੇਣ ਵਾਲੇ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨਾਂ ਇਹ ਵੀ ਕਿਹਾ ਕਿ ਹੁਣ ਪੁਲਿਸ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ 31 ਅਕਤੂਬਰ ਤੱਕ ਇੱਕ ਜਾਗਰੂਕਤਾ ਅਭਿਆਨ ਵੀ ਚਲਾਇਆ ਜਾ ਰਿਹਾ ਹੈ।ਸਮਾਗਮ ਦੌਰਾਨ ਰੂਪਨਗਰ ਜ਼ਿਲ੍ਹੇ ਵਿੱਚ ਸ਼ਹੀਦ ਹੋਏ 40 ਪੁਲਿਸ ਜਵਾਨਾਂ ਦੇ ਪਰਿਵਾਰਾਂ ਦਾ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਸਨਮਾਨ ਵੀ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਨਿੱਜੀ ਮੁਸ਼ਕਲਾਂ ਦੀ ਵੀ ਸੁਣਵਾਈ ਕੀਤੀ ਗਈ।ਇਸ ਮੌਕੇ ਵਿਸ਼ੇਸ਼ ਤੌਰ `ਤੇ ਕੋਵਿਡ-19 ਦੌਰਾਨ ਪੁਲਿਸ ਜਵਾਨਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਅਤੇ  ਕੋਵਿਡ-19 ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਪੁਲਿਸ ਜਵਾਨਾਂ ਨੂੰ ਯਾਦ ਕੀਤਾ ਗਿਆ।  ਇਸ ਸਮਾਗਮ ਵਿੱਚ ਐਸ.ਪੀ. (ਆਈ) ਅਜਿੰਦਰ  ਸਿੰਘ, ਡੀਐਸਪੀ  ਸ਼੍ਰੀ ਚੰਦ ਸਿੰਘ, ਡੀਐਸਪੀ ਵਰਿੰਦਰਜੀਤ ਸਿੰਘ, ਡੀਐਸਪੀ ਯੂਸੀ ਚਾਵਲਾ, ਡੀਐਸਪੀ ਦਵਿੰਦਰ ਸਿੰਘ, ਅਨੰਦਪੁਰ ਸਾਹਿਬ ਦੇ ਡੀਐਸਪੀ ਰਾਮਿੰਦਰ ਸਿੰਘ, ਜਿਲਾ ਹੋਮਗਾਰਡ ਕਮਾਂਡਰ ਸੁਖਬੀਰ ਸਿੰਘ, ਸੇਵਾ ਮੁਕਤ ਪੀ.ਆਰ.ਓ ਸ਼੍ਰੀ ਰਾਜਿੰਦਰ ਸੈਣੀ, ਮੈਡੀਕਲ ਅਫਸਰ ਪੁਲਿਸ ਡਾ. ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।

 

Tags: DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD