Thursday, 09 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਦਿਵਿਆਂਗ ਲੋਕਾਂ (ਪੀਡਬਲਯੂਡੀ) ਵੋਟਰਾਂ ਨੂੰ ਹਰੇਕ ਪੋਲਿੰਗ ਸਟੇਸ਼ਨ 'ਲੋਕੇਸ਼ਨ ‘ਤੇ ਵ੍ਹੀਲ ਚੇਅਰਾਂ ਦਿੱਤੀਆਂ ਜਾਣਗੀਆਂ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ 10 ਮਈ ਨੂੰ ਵੀ ਭਰੇ ਜਾ ਸਕਦੇ ਹਨ ਨਾਮਜ਼ਦਗੀ ਪੱਤਰ: ਡਾ. ਪ੍ਰੀਤੀ ਯਾਦਵ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਡਿਪਟੀ ਕਮਿਸ਼ਨਰ ਦਫਤਰ ਦੇ 3 ਸੁਰੱਖਿਆ ਕਰਮੀਆਂ ਵੱਲੋਂ ਖੂਨਦਾਨ ਲੋਕ ਸਭਾ ਦੌਰਾਨ ਚੋਣ ਪ੍ਰਚਾਰ 'ਤੇ ਖਰਚ ਕੀਤੇ ਗਏ ਹਰ ਪੈਸੇ ਦਾ ਹਿਸਾਬ ਲਾਜ਼ਮੀ-ਖਰਚਾ ਨਿਗਰਾਨ ਸ਼ਿਲਪੀ ਸਿਨਹਾ ਵੋਟਰ ਜਾਗਰੂਕਤਾ ਦਾ ਹੋਕਾ ਦੇਣ ਲਈ ਸਾਇਕਲ ਯਾਤਰਾ ਰਾਹੀਂ ਪਟਿਆਲਾ ਪੁੱਜੇ ਮਨਮੋਹਨ ਸਿੰਘ ਦਾ ਸਨਮਾਨ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਲਗਾਏ ਖ਼ੂਨਦਾਨ ਕੈਂਪ ਮੌਕੇ 41 ਯੂਨਿਟ ਖ਼ੂਨ ਇਕੱਤਰ 10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਭਾਜਪਾ ਦੇ ਉਮੀਦਵਾਰ ਸੰਧੂ ਟਾਹਲੀ ਸਾਹਿਬ 'ਤੇ ਉਦੋਕੇ ਦੇ ਗੁਰਦੁਆਰਾ ਸਾਹਿਬਾਂ 'ਚ ਮੱਥਾ ਟੇਕਿਆ ਸੰਧੂ ਸਮੁੰਦਰੀ ਨੂੰ ਨੈਤਿਕ ਫ਼ਰਜ਼ ਨਿਭਾਉਂਦਾ ਦੇਖ ਲੋਕ ਹੋਏ ਕਾਇਲ ਹੋਏ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਿਆ ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਨੂੰ ਦਿੱਤਾ ਝਟਕਾ ਬੁਲਾਰੀਆ ਨੇ ਕਿਹਾ ਕਿ ਦੱਖਣੀ ਹਲਕਾ ਹੈਟ੍ਰਿਕ ਲਈ ਹੈ ਤਿਆਰ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

 

ਐਸ.ਸੀ. ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਵੱਲੋਂ ਗੁਲਾਹੜ ਦਾ ਦੌਰਾ, ਸ਼ਿਕਾਇਤ ਦਾ ਨਿਪਟਾਰਾ

Punjab State Scheduled Caste Commission, SC Commissions, Scheduled Caste Commission, Punjab State Commission for SCs

Web Admin

Web Admin

5 Dariya News

ਸ਼ੁਤਰਾਣਾ/ਪਾਤੜਾਂ , 21 Oct 2021

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀ ਚੰਦਰੇਸ਼ਵਰ ਸਿੰਘ ਮੋਹੀ ਨੇ ਪਾਤੜਾਂ ਨੇੜਲੇ ਪਿੰਡ ਗੁਲਾਹੜ ਪੁੱਜਕੇ ਅਨੁਸੂਚਿਤ ਜਾਤੀ ਨਾਲ ਸਬੰਧਤ ਇੱਕ ਵਿਅਕਤੀ ਸੇਵਾ ਸਿੰਘ ਦੀ ਸ਼ਿਕਾਇਤ ਦੀ ਸੁਣਵਾਈ ਕਰਕੇ ਇਸਦਾ ਨਿਪਟਾਰਾ ਕਰਵਾਇਆ।ਸ੍ਰੀ ਮੋਹੀ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਵੱਲੋਂ ਵਾਹੀ ਜਾ ਰਹੀ ਸ਼ਾਮਲਾਟ ਜਮੀਨ ਦਾ ਤਿੰਨ ਸਾਲਾਂ ਦਾ ਚਕੋਤਾ ਕਰੀਬ ਢਾਈ ਲੱਖ ਰੁਪਏ ਦਾ ਬਕਾਇਆ ਮੁਆਫ਼ ਕਰਵਾਇਆ ਗਿਆ ਜਦਕਿ ਇਸ ਸਾਲ 2021-21 ਤੋਂ ਚਕੋਤੇ ਦੀ ਰਕਮ ਗ੍ਰਾਮ ਪੰਚਾਇਤ ਗੁਰੂ ਤੇਗ ਬਹਾਦਰ ਨਗਰ ਨੂੰ ਅਦਾ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਸ਼ਿਕਾਇਤ ਕਰਤਾ, ਜਿਸ ਨੂੰ ਕਿ ਗ੍ਰਾਮ ਪੰਚਾਇਤ ਵੱਲੋਂ ਡਿਫਾਲਟਰ ਐਲਾਨਿਆ ਗਿਆ ਸੀ, ਨੂੰ ਅਗਲੇ ਸਾਲ ਤੋਂ ਪੰਚਾਇਤੀ ਜਮੀਨ ਦੀ ਬੋਲੀ 'ਚ ਹਿੱਸਾ ਲੈਣ ਲਈ ਯੋਗ ਬਣਾਇਆ ਗਿਆ ਨਾਲ ਹੀ ਪੰਚਾਇਤ ਨੂੰ ਕਿਹਾ ਗਿਆ ਕਿ ਜਮੀਨ 'ਚ ਟਿਊਬਵੈਲ ਲਈ ਬਿਜਲੀ ਕੁਨੈਕਸ਼ਨ ਲਗਵਾਉਣ ਲਈ ਕਾਰਵਾਈ ਅਮਲ 'ਚ ਲਿਆਂਦੀ ਜਾਵੇ।ਸ੍ਰੀ ਚੰਦਰੇਸ਼ਵਰ ਸਿੰਘ ਮੋਹੀ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਸੇਵਾ ਸਿੰਘ, ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਆਪਣੀ ਸ਼ਿਕਾਇਤ ਭੇਜੀ ਸੀ, ਜਿਸ ਦੀ ਸੁਣਵਾਈ ਕਰਨ ਲਈ ਚੇਅਰਪਰਸਨ ਸ੍ਰੀਮਤੀ ਤਜਿੰਦਰ ਕੌਰ ਨੇ ਉਨ੍ਹਾਂ ਦੀ ਡਿਊਟੀ ਲਗਾਈ ਸੀ ਅਤੇ ਉਨ੍ਹਾਂ ਨੇ ਅੱਜ ਇਸਦਾ ਨਿਪਟਾਰਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ, ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਚਨਬੱਧ ਹੈ।ਇਸ ਮੌਕੇ ਡੀ.ਐਸ.ਪੀ. ਪਾਤੜਾਂ ਬੂਟਾ ਸਿੰਘ ਗਿੱਲ, ਨਾਇਬ ਤਹਿਸੀਲਦਾਰ ਰਾਮ ਲਾਲ, ਬੀ.ਡੀ.ਪੀ.ਓ. ਵਨੀਤਾ ਮਿੱਤਲ, ਤਹਿਸੀਲ ਭਲਾਈ ਅਫ਼ਸਰ ਸੁਖਪ੍ਰੀਤ ਕੌਰ, ਥਾਣਾ ਮੁਖੀ ਸਮਸ਼ੇਰ ਸਿੰਘ, ਪਿੰਡ ਦੇ ਸਰਪੰਚ ਅਜਾਇਬ ਸਿੰਘ, ਬੂਟਾ ਸਿੰਘ, ਅਵਤਾਰ ਸਿੰਘ ਤੇ ਲਖਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।

 

Tags: Punjab State Scheduled Caste Commission , SC Commissions , Scheduled Caste Commission , Punjab State Commission for SCs

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD