Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁਹਾਲੀ ਨਗਰ ਨਿਗਮ ਲੜਕੀਆਂ ਦੇ ਔਰਤਾਂ ਦੀ ਸੁਰੱਖਿਆ ਲਈ ''ਹਾਈ ਐਕਸ਼ਨ'' ਵਿੱਚ

ਔਰਤਾਂ ਨੂੰ ਨਿਰਭੈ ਬਣਾਉਣ ਲਈ ਮਾਰਕੀਟਾਂ ਵਿੱਚ ਲੱਗਣਗੇ 4.5 ਕਰੋੜ ਦੀ ਲਾਗਤ ਨਾਲ 100 ਕੈਮਰੇ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh  Nagar

Web Admin

Web Admin

5 Dariya News

ਮੋਹਾਲੀ , 21 Oct 2021

Last updated on: Oct 21, 2021, 00:00 IST

ਮੁਹਾਲੀ ਨਗਰ ਨਿਗਮ ਛੇਤੀ ਹੀ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਵਾਸਤੇ ਉਨ੍ਹਾਂ ਸਥਾਨਾਂ ਤੇ ਸੌ ਕੈਮਰੇ ਲਗਾਉਣ ਜਾ ਰਹੀ ਹੈ ਜਿੱਥੇ ਔਰਤਾਂ ਅਤੇ ਲੜਕੀਆਂ ਦਾ ਆਉਣ ਜਾਣ ਸਭ ਤੋਂ ਜ਼ਿਆਦਾ ਹੈ। ਕੇਂਦਰ ਸਰਕਾਰ  ਵੱਲੋਂ ਨਿਰਭਯਾ ਸਕੀਮ ਦੇ ਤਹਿਤ ਨਗਰ ਨਿਗਮ ਇਸ ਵਾਸਤੇ ਕੁਝ ਹੱਦ ਤਕ ਫੰਡ ਵੀ ਮੁਹੱਈਆ ਕਰਵਾਏ ਜਾ ਰਹੇ ਹਨ।  ਨਗਰ ਨਿਗਮ ਔਰਤਾਂ ਦੀ ਸੁਰੱਖਿਆ ਵਾਸਤੇ ''ਹਾਈ ਐਕਸ਼ਨ ਮੋਡ'' ਵਿਚ ਆ ਗਈ ਹੈ ਤੇ ਕੇਂਦਰ ਸਰਕਾਰ ਦੇ ਫੰਡਾਂ ਤੋਂ ਇਲਾਵਾ ਆਪਣੇ ਵੱਲੋਂ ਵਾਧੂ ਫੰਡ ਲਗਾ ਕੇ ਲਗਪਗ ਸਾਢੇ ਚਾਰ ਕਰੋੜ ਰੁਪਏ ਇਸ ਮੰਤਵ ਲਈ ਖਰਚ ਕਰਨ ਜਾ ਰਹੀ ਹੈ। ਇਸ ਸਬੰਧੀ ਮੁਹਾਲੀ ਨਗਰ ਨਿਗਮ ਦੀ ਇੱਕ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਕਮਲ ਗਰਗ, ਡੀ  ਐੱਸ ਪੀ ਟ੍ਰੈਫਿਕ ਸਮੇਤ ਹੋਰ ਅਧਿਕਾਰੀ ਸ਼ਾਮਲ ਹੋਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ  ਪੰਜਾਬ ਸਰਕਾਰ ਵਲੋਂ ਔਰਤਾਂ ਦੀ ਸੁਰੱਖਿਆ ਵਾਸਤੇ ਕਈ ਕਦਮ ਚੁੱਕੇ ਗਏ ਹਨ, ਪਰੰਤੂ ਇਸ ਦੇ ਬਾਵਜੂਦ ਔਰਤਾਂ ਦੇ ਵਿਰੁਧ ਅਤਿਆਚਾਰ ਕਾਫੀ ਵੱਧ ਰਿਹਾ ਹੈ। ਵਿਸ਼ਵੀਕਰਨ ਕਾਰਨ ਪੜ੍ਹਿਆਂ ਲਿਖਿਆਂ ਔਰਤਾਂ ਇਸ ਸਮੇਂ ਸੋਸਾਇਟੀ ਵਿੱਚ ਮਰਦਾਂ ਨਾਲ ਹਰ ਖੇਤਰ ਵਿੱਚ ਬਰਾਬਰੀ ਤੇ ਕੰਮ ਕਰ ਰਹੀਆਂ ਹਨ। ਹੁਣ ਵੀ ਔਰਤਾਂ ਤੇ ਲੜਕੀਆਂ ਨਾਲ ਛੇੜਖਾਨੀ ਅਤੇ ਦੁਰਵਿਹਾਰ ਦੀਆਂ ਘਟਨਾਵਾਂ/ਵਾਰਦਾਤਾਂ ਹੁੰਦੀਆਂ ਹੀ ਰਹਿੰਦੀਆਂ ਹਨ। ਇਨ੍ਹਾਂ ਹਾਲਾਤਾਂ ਕਾਰਨ ਕਈ ਔਰਤਾਂ ਜ਼ਰੂਰੀ ਸੇਵਾਵਾਂ ਤੋਂ ਵਾਂਝੀਆਂ ਰਹਿ ਜਾਂਦੀਆਂ ਹਨ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ  ਇਨ੍ਹਾਂ ਹਾਲਾਤਾਂ ਨੂੰ ਵੇਖਦੇ ਹੋਏ ਭਾਰਤ ਸਰਕਾਰ ਵਲੋਂ ਨਿਰਭੈ ਫੰਡ ਸਥਾਪਿਤ ਕੀਤਾ ਗਿਆ ਹੈ ਜਿਸ ਰਾਹੀਂ ਔਰਤਾਂ ਦੀ ਸੁਰੱਖਿਆ ਵਾਸਤੇ ਸ਼ਹਿਰਾਂ ਵਿੱਚ ਸਰਵੇਲੈਂਸ ਇਨਫਰਾਸਟਰੱਕਚਰ   (Surveillance Infrastructure) ਨੂੰ ਅਪਗਰੇਡ ਕਰਨ ਦਾ ਪ੍ਰਸਤਾਵ ਹੈ। ਇਸ ਵਾਸਤੇ ਰਾਜ ਸਰਕਾਰ ਵਲੋਂ ਪੰਜਾਬ ਅਰਬਨ ਲੋਕਲ ਬਾਡੀਜ਼ ਸਰਵੇਲੈਂਸ ਗਰਿੱਡ ਫੌਰ ਵੂਮਨ ਸੇਫਟੀ   ("Punjab Urban Local Bodies Surveillance Grid for Women Safety), ਪਨਗਰਿੱਡ - ਡਬਲਿਊ ਐੱਸ   (PUNGRID-WS)" ਸਕੀਮ ਬਣਾਈ ਗਈ ਹੈ ਜਿਸ ਅਧੀਨ ਸ਼ਹਿਰ ਦੀਆਂ ਉਨ੍ਹਾਂ ਥਾਂਵਾਂ ਤੇ ਜਿਥੇ ਔਰਤਾਂ ਦਾ ਆਉਣ ਜਾਣਾ ਜਿਆਦਾ ਹੈ, ਜਿਵੇਂ ਕਿ ਲੜਕੀਆਂ ਦਾ ਕਾਲਜ, ਯੂਨੀਵਰਸਿਟੀ, ਵਿਦਿਅਕ ਅਦਾਰੇ ਤੇ ਮਾਰਕੀਟਾਂ ਵਾਲੀਆਂ ਥਾਵਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣੇ ਹਨ।

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਇਸ ਸਕੀਮ ਦੇ ਤਹਿਤ ਪਹਿਲੇ ਪੜਾਅ ਵਿੱਚ 100 ਸੀਸੀਟੀਵੀ ਕੈਮਰੇ ਮੋਹਾਲੀ ਸ਼ਹਿਰ ਵਿਚ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ  ਇਨ੍ਹਾਂ ਕੈਮਰਿਆਂ ਦੀ ਨਿਗਰਾਨੀ ਪੰਜਾਬ ਪੁਲਿਸ, ਵੱਖ ਵੱਖ ਲਾਅ ਐਨਫੋਰਸਮੈਂਟ ਏਜੰਸੀਆਂ ਅਤੇ ਰਾਜ ਸਰਕਾਰ ਅਥਾਰਟੀ ਵਲੋਂ ਕੀਤੀ ਜਾਵੇਗੀ, ਜਿਸ ਨਾਲ ਔਰਤਾਂ ਦੀ ਸੁਰੱਖਿਆ ਵਿੱਚ ਕਾਫੀ ਵਾਧਾ ਹੋਵੇਗਾ।ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਉਨ੍ਹਾਂ ਥਾਵਾਂ ਦੀ ਪਛਾਣ ਕਰਵਾਈ ਗਈ ਜਿਥੇ ਔਰਤਾਂ ਦੇ ਅਪਰਾਧ ਰੇਟ ਵਧਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਦੇ ਆਧਾਰ ਤੇ ਪਹਿਲੇ ਪੜਾਅ ਅਧੀਨ ਮੁਹਾਲੀ ਸ਼ਹਿਰ ਵਿੱਚ ਸੌ ਕੈਮਰੇ ਲਗਾਏ ਜਾ ਰਹੇ ਹਨ ਜੋ ਕਿ ਨਗਰ ਨਿਗਮ ਵੱਲੋਂ ਆਪਣੀ ਨਿੱਜੀ ਜ਼ਿੰਮੇਵਾਰੀ ਸਮਝਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ ਤਾਂ ਜੋ ਮੁਹਾਲੀ ਸ਼ਹਿਰ ਦੀਆਂ ਅੌਰਤਾਂ ਬੇਫ਼ਿਕਰ ਅਤੇ ਬੇਖ਼ੌਫ਼ ਹੋ ਕੇ ਆਪਣੇ ਕੰਮਾਂਕਾਰਾਂ ਲਈ ਕਿਸੇ ਵੀ ਸਮੇਂ ਕਿਤੇ ਵੀ ਆ ਜਾ ਸਕਣ।ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਇਸ ਸੰਬੰਧੀ ਇਕ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ ਤਿਆਰ ਕੀਤੀ ਗਈ ਹੈ ਅਤੇ ਇਸ ਦੇ ਤਹਿਤ ਮੋਹਾਲੀ ਸ਼ਹਿਰ ਵਿਚ ਪਹਿਲੇ ਪੜਾਅ ਅਧੀਨ ਫੇਜ਼ 7 ਤੇ ਫੇਜ਼ 3 ਬੀ 2 ਦੀ ਮਾਰਕੀਟ ਅਤੇ ਫੇਜ਼ 5 ਵਿਚ ਕੁੜੀਆਂ ਦੇ ਆਈਟੀਆਈ ਨੇਡ਼ੇ 100 ਕੈਮਰੇ ਲਗਾਏ ਜਾ ਰਹੇ ਹਨ ਜਿਨ੍ਹਾਂ ਵਿਚੋਂ 80 ਫਿਕਸ ਹੋਣਗੇ ਅਤੇ 20 ਮੂਵਿੰਗ ਕੈਮਰੇ ਹੋਣਗੇ ਜਿਨ੍ਹਾਂ ਦੀ ਕੁੱਲ ਕੀਮਤ 4.50 ਕਰੋੜ ਰੁਪਏ ਹੋਵੇਗੀ।ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਜਿਥੇ ਜਿਥੇ ਕੈਮਰੇ ਲੱਗਣੇ ਜਾ ਰਹੇ ਹਨ ਉੱਥੇ ਨਾ ਸਿਰਫ਼ ਔਰਤਾਂ ਦੇ ਖਿਲਾਫ ਹੋਣ ਵਾਲੇ ਅਪਰਾਧਾਂ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ ਸਗੋਂ ਹੋਰ ਅਪਰਾਧਾਂ ਜਿਵੇਂ ਮਾਰਕੀਟਾਂ ਵਿੱਚ ਚੋਰੀ ਚਕਾਰੀ ਅਤੇ  ਲੜਾਈ ਝਗੜਿਆਂ ਦੀ ਸਰਵੇਲੈਂਸ ਵੀ ਹੋਵੇਗੀ ਅਤੇ ਇਨ੍ਹਾਂ ਉੱਤੇ ਵੀ ਕਾਬੂ ਪਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਅਪਰਾਧਕ ਪ੍ਰਵਿਰਤੀ ਵਾਲੇ ਲੋਕਾਂ ਨੂੰ ਹੁਣ ਖ਼ੁਦ ਚੌਕਸ ਰਹਿਣਾ ਪਵੇਗਾ ਕਿਉਂਕਿ ਨਿਰਭਯਾ ਸਕੀਮ ਦੇ ਤਹਿਤ ਸੀਸੀਟੀਵੀ ਕੈਮਰੇ ਲੱਗਣ ਉਪਰੰਤ  ਉਨ੍ਹਾਂ ਉੱਤੇ ਪੁਲੀਸ ਦੀ ਚੌਕਸ ਨਜ਼ਰ ਹੋਰ ਵੀ ਵਧ ਜਾਵੇਗੀ  ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD