Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਐਸ.ਏ.ਐਸ. ਨਗਰ ਵਿੱਚ ਪੁਲਿਸ ਯਾਦਗਾਰੀ ਦਿਵਸ ਮਨਾਇਆ

ਡਿਪਟੀ ਕਮਿਸ਼ਨਰ, ਐਸਐਸਪੀ ਅਤੇ ਜੁਡੀਸ਼ੀਅਲ ਮੈਜਿਸਟਰੇਟ ਨੇ ਪੁਲਿਸ ਬਲਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, Navjot Singh Mahal

Web Admin

Web Admin

5 Dariya News

ਮੋਹਾਲੀ , 21 Oct 2021

Last updated on: Oct 21, 2021, 00:00 IST

ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਪੁਲਿਸ ਦੇ ਬਹਾਦਰ ਜਵਾਨਾਂ ਦੇ ਮਹਾਨ ਬਲੀਦਾਨ ਨੂੰ ਯਾਦ ਕਰਨ ਲਈ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ -76 ਵਿਖੇ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮਨਾਇਆ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ, ਜੁਡੀਸ਼ੀਅਲ ਮੈਜਿਸਟਰੇਟ ਪਹਿਲਾ ਦਰਜਾ ਮੁਕੇਸ਼ ਕੁਮਾਰ ਸਿੰਗਲਾ ਤੇ ਹੋਰਾਂ ਨੇ ਪੁਲਿਸ ਦੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਡਿਪਟੀ ਕਮਿਸ਼ਨਰ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੁਲਿਸ ਦੇਸ਼ ਦੀ ਅੰਦਰੂਨੀ ਸੁਰੱਖਿਆ ਲਈ ਜ਼ਿੰਮੇਵਾਰ ਹੈ ਪਰ ਪੁਲੀਸ ਦੇ ਜਵਾਨ ਦੇਸ਼ ਦੀ ਰਾਖੀ ਲਈ ਵੀ ਆਪਣੀਆਂ ਜਾਨਾਂ ਕੁਰਬਾਨ ਤੋਂ ਕਦੇ ਪਿੱਛੇ ਨਹੀਂ ਹਟੇ। ਉਨ੍ਹਾਂ ਦੱਸਿਆ ਕਿ ਪਿਛਲੇ ਇਕ ਸਾਲ ਦੌਰਾਨ ਦੇਸ਼ ਭਰ ਵਿੱਚ 377 ਜਵਾਨਾਂ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਤਾ, ਜਿਸ ਵਿੱਚ ਦੋ ਜਵਾਨ ਪੰਜਾਬ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਸ਼ਹੀਦਾਂ ਦੇ ਬਲੀਦਾਨ ਨੂੰ ਸਲਾਮ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਹਮੇਸ਼ਾ ਆਪਣੇ ਇਨ੍ਹਾਂ ਮਹਾਨ ਨਾਇਕਾਂ ਦਾ ਰਿਣੀ ਰਹੇਗਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਸੀਂ ਇਸ ਮੌਕੇ ਪ੍ਰਣ ਕਰੀਏ ਕਿ ਅਸੀਂ ਪੁਲਿਸ ਦੇ ਇਨ੍ਹਾਂ ਸ਼ਹੀਦਾਂ ਦੇ ਬਲੀਦਾਨ ਨੂੰ ਕਦੇ ਵੀ ਨਹੀਂ ਭੁੱਲਾਂਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਦੁੱਖ ਦੀ ਘੜੀ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜ੍ਹਾ ਰਹੇਗਾ ਅਤੇ ਉਨ੍ਹਾਂ ਨੂੰ ਹਰੇਕ ਸੰਭਵ ਮਦਦ ਮੁਹੱਈਆ ਕਰੇਗਾ।ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਪੁਲਿਸ ਆਪਣੀ ਡਿਊਟੀ ਪੂਰੀ ਸਮਰਪਣ ਤੇ ਦ੍ਰਿੜ੍ਹਤਾ ਨਾਲ ਨਿਭਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮੌਕੇ ਆਪਣੇ ਸ਼ਹੀਦਾਂ ਨੂੰ ਯਾਦ ਕਰਨ ਦਾ ਸਾਡਾ ਮਕਸਦ ਦੇਸ਼ ਦੇ ਲੋਕਾਂ ਦੀ ਰਾਖੀ ਲਈ ਆਪਣੇ ਆਪ ਨੂੰ ਇਕ ਵਾਰ ਫਿਰ ਸਮਰਪਿਤ ਕਰਨਾ ਹੈ। 

ਉਨ੍ਹਾਂ ਕੋਵਿਡ ਮਹਾਂਮਾਰੀ ਦੌਰਾਨ ਪੁਲਿਸ ਜਵਾਨਾਂ ਵੱਲੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਕਰਫਿਊ ਦੌਰਾਨ ਜਦੋਂ ਸਾਰੇ ਲੋਕ ਘਰਾਂ ਵਿੱਚ ਬੰਦ ਸਨ ਤਾਂ ਪੁਲਿਸ ਦੇ ਜਵਾਨਾਂ ਨੇ ਆਪਣੀ ਸਿਹਤ ਤੇ ਪਰਿਵਾਰਾਂ ਦੀ ਪਰਵਾਹ ਕੀਤੇ ਬਗੈਰ ਇਸ ਮਹਾਂਮਾਰੀ ਨਾਲ ਸਿੱਧੀ ਟੱਕਰ ਲਈ । ਉਨ੍ਹਾਂ ਦੱਸਿਆ ਕਿ ਕੋਵਿਡ ਮਹਾਂਮਾਰੀ ਕਾਰਨ ਦੇਸ਼ ਭਰ ਵਿੱਚ 86 ਪੁਲਿਸ ਮੁਲਾਜ਼ਮਾਂ ਨੇ ਆਪਣੀ ਜਾਨ ਗਵਾਈ। ਉਨ੍ਹਾਂ ਦੱਸਿਆ ਕਿ ਕੋਵਿਡ ਪ੍ਰੋਟੋਕੋਲ ਦੌਰਾਨ ਇਸ ਸਾਲ ਦਾ ਸਮਾਰੋਹ ਸੰਖੇਪ ਰੱਖਿਆ ਗਿਆ ਅਤੇ ਜ਼ਿਲ੍ਹੇ ਨਾਲ ਸਬੰਧਤ 35 ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਮਾਗਮ ਲਈ ਨਹੀਂ ਬੁਲਾਇਆ ਗਿਆ। ਇਨ੍ਹਾਂ ਪਰਿਵਾਰਾਂ ਦਾ ਉਨ੍ਹਾਂ ਦੇ ਘਰ ਘਰ ਜਾ ਕੇ ਸਨਮਾਨ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਐਸ.ਪੀ. (ਹੈੱਡ ਕੁਆਟਰਜ਼) ਆਕਾਸ਼ਦੀਪ ਸਿੰਘ ਔਲਖ ਨੇ ਦੇਸ਼ ਭਰ ਵਿੱਚ ਪਿਛਲੇ ਇਕ ਸਾਲ ਦੌਰਾਨ ਸ਼ਹੀਦ ਹੋਏ ਪੁਲਿਸ ਦੇ ਜਵਾਨਾਂ ਦੇ ਨਾਵਾਂ ਦੀ ਸੂਚੀ ਪੜ੍ਹੀ। ਅੱਜ ਸਮਾਗਮ ਦੌਰਾਨ ਐਸ.ਪੀ. (ਇੰਡਸਟਰੀਅਲ ਸਿਕਿਉਰਿਟੀ) ਹਰਬੀਰ ਸਿੰਘ ਅਟਵਾਲ, ਐਸ.ਪੀ. (ਅਪਰੇਸ਼ਨਜ਼) ਮੁਖਤਿਆਰ ਰਾਏ, ਡੀ.ਐਸ.ਪੀ. (ਜ਼ੀਰਕਪੁਰ) ਅਮਰੋਜ਼ ਸਿੰਘ, ਡੀ.ਐਸ.ਪੀ. (ਸਿਟੀ 2) ਸੁਖਜੀਤ ਸਿੰਘ, ਡੀ.ਐਸ.ਪੀ. (ਐਸ.ਡੀ. ਖਰੜ 2/ਮੁੱਲਾਂਪੁਰ) ਬਿਕਰਮਜੀਤ ਸਿੰਘ, ਡੀ.ਐਸ.ਪੀ. (ਹੈੱਡ ਕੁਆਟਰਜ਼) ਮਨਵੀਰ ਸਿੰਘ, ਡੀ.ਐਸ.ਪੀ. (ਪੀ.ਬੀ.ਆਈ.) ਸਪੈਸ਼ਲ ਕਰਾਈਮ ਮਹੇਸ਼ ਇੰਦਰ ਸਿੰਘ, ਡੀ.ਐਸ.ਪੀ. (ਪੀ.ਬੀ.ਆਈ.,ਆਰਥਿਕ ਅਪਰਾਧ ਤੇ ਸਾਈਬਰ ਕਰਾਈਮ) ਗੁਰਪ੍ਰੀਤ ਸਿੰਘ, ਡੀ.ਐਸ.ਪੀ. (ਪੀ.ਬੀ.ਆਈ., ਐਨ.ਡੀ.ਪੀ.ਐਸ.-ਕਮ-ਨਾਰਕੋਟਿਕਸ) ਰੁਪਿੰਦਰਜੀਤ ਸਿੰਘ, ਡੀ.ਐਸ.ਪੀ. (ਕਮਿਊਨਿਟੀ ਪੁਲਿਸਿੰਗ) ਮਨਜੀਤ ਸਿੰਘ, ਡੀ.ਐਸ.ਪੀ. (ਐਸ.ਡੀ. ਡੇਰਾਬੱਸੀ) ਗੁਰਬਖਸ਼ੀਸ਼ ਸਿੰਘ, ਡੀ.ਐਸ.ਪੀ. (ਤਕਨੀਕੀ ਸਹਾਇਤਾ ਤੇ ਫੋਰੈਂਸਿਕਸ) ਅਮਰਪ੍ਰੀਤ ਸਿੰਘ ਅਤੇ ਡੀ.ਐਸ.ਪੀ. (ਐਮਰਜੈਂਸੀ ਰਿਸਪਾਂਸ ਸਿਸਟਮ ਤੇ ਸੀ.ਸੀ.ਟੀ.ਐਨ.ਐਸ.) ਗਣੇਸ਼ ਕੁਮਾਰ ਹਾਜ਼ਰ ਸਨ।ਜ਼ਿਕਰਯੋਗ ਹੈ ਕਿ 21 ਅਕਤੂਬਰ 1959 ਨੂੰ ਲੱਦਾਖ ਦੇ ਹਾਟ ਸਪਰਿੰਗਜ਼ ਵਿੱਚ ਚੀਨੀ ਦਸਤਿਆਂ ਵੱਲੋਂ ਘਾਤ ਲਾ ਕੇ ਕੀਤੇ ਹਮਲੇ ਵਿੱਚ ਸੀ.ਆਰ.ਪੀ.ਐਫ. ਦੇ ਮਾਰੇ ਗਏ 10 ਜਵਾਨਾਂ ਦੀ ਯਾਦ ਵਿੱਚ ਹਰ ਸਾਲ ਪੁਲਿਸ ਸ਼ਹੀਦ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ।

 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , Navjot Singh Mahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD