Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਉਪ ਮੁੱਖ ਮੰਤਰੀ ਵੱਲੋਂ ਆਈ.ਐਮ.ਏ. ਪੰਜਾਬ ਤੇ ਬੀਮਾ ਕੰਪਨੀ ਨਾਲ ਮੀਟਿੰਗ, ਬਕਾਇਆ ਅਦਾਇਗੀਆਂ ਤੇ ਹੋਰ ਮੁੱਦਿਆਂ ਦਾ ਕੀਤਾ ਨਿਬੇੜਾ

ਹਸਪਤਾਲਾਂ ਨੂੰ 30 ਕਰੋੜ ਰੁਪਏ ਅਗਲੇ 2 ਦਿਨ੍ਹਾਂ "ਚ ਦਿੱਤੇ ਜਾਣਗੇ, ਬਾਕੀ ਰਹਿੰਦੀਆਂ ਅਦਾਇਗੀਆਂ ਵੀ ਕੀਤੀਆਂ ਜਾਣਗੀਆਂ ਜਲਦ - ਓ.ਪੀ.ਸੋਨੀ

O P Soni, Om Parkash Soni, Punjab Pradesh Congress Committee, Congress, Punjab Congress, Government of Punjab, Punjab Government, Punjab, Ludhiana, Sarbat Sehat Bima Yojna, SSBY

Web Admin

Web Admin

5 Dariya News

ਲੁਧਿਆਣਾ , 24 Oct 2021

Last updated on: Oct 24, 2021, 00:00 IST

ਸਰਬੱਤ ਸਿਹਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ.) ਅਧੀਨ ਸੂਚੀਬੱਧ ਨਿੱਜੀ ਹਸਪਤਾਲ, ਸੂਬਾ ਸਰਕਾਰ ਦੁਆਰਾ ਚਲਾਈ ਗਈ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਇਲਾਜ ਤੋਂ ਇਨਕਾਰ ਨਹੀਂ ਕਰਨਗੇ ਕਿਉਂਕਿ ਅੱਜ ਉਪ ਮੁੱਖ ਮੰਤਰੀ ਸ੍ਰੀ ਓ.ਪੀ. ਸੋਨੀ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਐਸ.ਬੀ.ਆਈ. ਬੀਮਾ ਕੰਪਨੀ ਨਾਲ ਮੀਟਿੰਗ ਕਰਕੇ ਸਾਰੇ ਮੁੱਦਿਆਂ ਨੂੰ ਸੁਹਿਰਦਤਾ ਨਾਲ ਨਿਬੇੜਾ ਕੀਤਾ ਗਿਆ।ਸੂਚੀਬੱਧ ਨਿੱਜੀ ਹਸਪਤਾਲਾਂ ਵੱਲੋਂ ਐਸ.ਐਸ.ਬੀ.ਵਾਈ. ਦੇ ਲਾਭਪਾਤਰੀਆਂ ਦੇ ਇਲਾਜ ਤੋਂ ਇਨਕਾਰ ਕਰਨ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ, ਇਹ ਮੀਟਿੰਗ ਸਰਕਟ ਹਾਊਸ ਲੁਧਿਆਣਾ ਵਿਖੇ ਹੋਈ।ਉਪ ਮੁੱਖ ਮੰਤਰੀ ਜਿਨ੍ਹਾਂ ਕੋਲ ਸਿਹਤ ਮੰਤਰਾਲਾ ਵੀ ਹੈ, ਨੇ ਕਿਹਾ ਕਿ ਬਕਾਇਆ ਅਦਾਇਗੀਆਂ ਅਤੇ ਹੋਰ ਬੇਨਿਯਮੀਆਂ ਸਬੰਧੀ ਸਾਰੇ ਮੁੱਦੇ ਹੱਲ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਬੀਮਾ ਕੰਪਨੀ ਅਗਲੇ ਦੋ ਦਿਨਾਂ ਵਿੱਚ ਹਸਪਤਾਲਾਂ ਨੂੰ 30 ਕਰੋੜ ਰੁਪਏ ਦੀ ਅਦਾਇਗੀ ਕਰਨ ਤੋਂ ਇਲਾਵਾ ਬਾਕੀ ਰਹਿੰਦੀਆਂ ਅਦਾਇਗੀਆਂ ਵੀ ਜਲਦੀ ਕਰ ਦੇਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ, ਬੀਮਾ ਕੰਪਨੀ ਅਤੇ ਆਈ.ਐਮ.ਏ. ਪੰਜਾਬ ਦੇ ਨੁਮਾਇੰਦਿਆਂ ਦੀ ਇੱਕ ਸ਼ਿਕਾਇਤ ਕਮੇਟੀ ਦਾ ਵੀ ਗਠਨ ਕੀਤਾ ਜਾਵੇਗਾ।

ਸ੍ਰੀ ਸੋਨੀ ਨੇ ਇਹ ਵੀ ਦੱਸਿਆ ਕਿ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾ ਕੇ 15 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਇਸ ਸਬੰਧੀ ਰਸਮੀ ਐਲਾਨ ਵੀ ਕਰਨਗੇ।ਉਪ ਮੁੱਖ ਮੰਤਰੀ ਤੇ ਸਿਹਤ ਮੰਤਰੀ ਨੇ ਕਿਹਾ ਕਿ ਇਸ ਨਾਲ ਸਮਾਜ ਦੇ ਉਨ੍ਹਾਂ ਵਰਗਾਂ ਨੂੰ 5 ਲੱਖ ਰੁਪਏ ਤੱਕ ਦੀ ਇੰਸੋਰੈਂਸ ਦੇ ਲਾਭ ਦਿੱਤੇ ਜਾਣਗੇ ਜੋ ਪਹਿਲਾਂ ਇਸ ਯੋਜਨਾ ਤੋਂ ਵਾਂਝੇ ਰਹਿ ਗਏ ਸਨ।ਉਨ੍ਹਾਂ ਹਸਪਤਾਲਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਸਥਿਤੀ ਵਿੱਚ ਲਾਭਪਾਤਰੀਆਂ ਦੇ ਇਲਾਜ ਤੋਂ ਇਨਕਾਰੀ ਨਾ ਕਰਨ ਅਤੇ ਕਿਹਾ ਕਿ ਸੂਬਾ ਸਰਕਾਰ ਇਸ ਸਕੀਮ ਤਹਿਤ ਗਰੀਬ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।ਆਈ.ਐਮ.ਏ. ਪੰਜਾਬ ਦੇ ਪ੍ਰਧਾਨ ਡਾ. ਕੁਲਦੀਪ ਸਿੰਘ ਅਰੋੜਾ ਨੇ ਆਈ.ਐਮ.ਏ. ਅਤੇ ਬੀਮਾ ਕੰਪਨੀ ਦਰਮਿਆਨ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਉਪ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਈ.ਐਮ.ਏ. ਦਾ ਕਦੇ ਵੀ ਪੰਜਾਬ ਸਰਕਾਰ ਨਾਲ ਕੋਈ ਮਤਭੇਦ ਨਹੀਂ ਸੀ, ਬਲਕਿ ਬੀਮਾ ਕੰਪਨੀ ਨਾਲ 140 ਕਰੋੜ ਰੁਪਏ ਦੀ ਅਦਾਇਗੀ ਬਕਾਇਆ ਸੀ ਜਿਸ ਕਾਰਨ ਨਿੱਜੀ ਹਸਪਤਾਲ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਸਨ।ਡਾ. ਅਰੋੜਾ ਨੇ ਕਿਹਾ ਕਿ ਆਈ.ਐਮ.ਏ. ਅਤੇ ਬੀਮਾ ਕੰਪਨੀ ਦਰਮਿਆਨ ਸਾਰੇ ਮਸਲੇ ਹੱਲ ਹੋ ਗਏ ਹਨ।ਇਸ ਮੌਕੇ ਸਿਹਤ ਸਕੱਤਰ ਸ੍ਰੀ ਵਿਕਾਸ ਗਰਗ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਉਪ ਮੁੱਖ ਮੰਤਰੀ ਦੇ ਸਲਾਹਕਾਰ ਡਾ. ਤੇਜਿੰਦਰ ਪਾਲ ਸਿੰਘ ਅਤੇ ਹੋਰ ਹਾਜ਼ਰ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Ludhiana , Sarbat Sehat Bima Yojna , SSBY

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD