Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੌਧਰੀ ਸੰਤੋਖ ਸਿੰਘ ਨੇ ਪ੍ਰਵਾਸੀ ਭਾਰਤੀ ਵੱਲੋਂ ਛੱਪੜ ਦੀ ਕਾਇਆ ਕਲਪ ਕਰ ਕੇ ਬਣਾਏ ਪਾਰਕ ਦਾ ਕੀਤਾ ਉਦਘਾਟਨ

ਪ੍ਰਵਾਸੀ ਭਾਰਤੀਆਂ ਨੂੰ ਸੂਬੇ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਸਰਗਰਮ ਭੁਮਿਕਾ ਨਿਭਾਉਣ ਦਾ ਦਿੱਤਾ ਸੱਦਾ

Santokh Singh Chaudhary, Chaudhary Santokh Singh, Punjab Pradesh Congress Committee, Congress, Jalandhar, Punjab Congress

Web Admin

Web Admin

5 Dariya News

ਗਾਖਲ (ਜਲੰਧਰ) , 24 Oct 2021

Last updated on: Oct 24, 2021, 00:00 IST

ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਅੱਜ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।ਸੰਸਦ ਮੈਂਬਰ, ਜਿਨ੍ਹਾਂ ਨਾਲ ਸਾਬਕਾ ਐਮ.ਪੀ. ਅਤੇ ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮੋਹਿੰਦਰ ਸਿੰਘ ਕੇ ਪੀ, ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅਤੇ ਚੌਧਰੀ ਸੁਰਿੰਦਰ ਸਿੰਘ ਵੀ ਮੌਜੂਦ ਸਨ, ਇੱਥੇ ਸ਼ਹੀਦ ਨਾਇਕ ਕੁਲਵਿੰਦਰ ਸਿੰਘ ਦੇ ਨਾਂ 'ਤੇ ਬਣੇ ਪਾਰਕ ਦਾ ਉਦਘਾਟਨ ਕਰਨ ਲਈ ਪੁੱਜੇ ਸਨ। ਇਸ ਪਾਰਕ ਨੂੰ ਪ੍ਰਵਾਸੀ ਭਾਰਤੀ ਸ੍ਰੀ ਅਮੋਲਕ ਸਿੰਘ ਗਾਖਲ ਵੱਲੋਂ ਪਿੰਡ ਦੇ ਛੱਪੜ ਦੀ ਕਾਇਆ ਕਲਪ ਕਰ ਕੇ ਵਿਕਸਤ ਕੀਤਾ ਗਿਆ ਹੈ।ਸੰਸਦ ਮੈਂਬਰ ਨੇ ਪ੍ਰਵਾਸੀ ਭਾਰਤੀਆਂ ਦੀ ਸ਼ਾਨਦਾਰ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਵਿਸ਼ਵ ਭਰ ਵਿੱਚ ਆਪਣੇ ਲਈ ਖਾਸ ਜਗ੍ਹਾ ਬਣਾਈ ਹੈ । ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੇ ਵਿਦੇਸ਼ੀ ਧਰਤੀ 'ਤੇ ਆਪਣੇ ਮਿਸਾਲੀ ਕਾਰਜਾਂ ਰਾਹੀਂ ਹਰੇਕ ਪੰਜਾਬੀ ਨੂੰ ਮਾਣ ਮਹਿਸੂਸ ਕਰਵਾਇਆ ਹੈ। ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਭਾਵੇਂ ਪ੍ਰਵਾਸੀ ਭਾਰਤੀਆਂ ਵੱਲੋਂ ਹਮੇਸ਼ਾ ਹੀ ਸੂਬੇ ਦੇ ਵਿਕਾਸ ਲਈ ਬਹੁਤ ਕੁਝ ਕੀਤਾ ਗਿਆ ਹੈ ਪਰ ਹੁਣ ਸੂਬੇ ਦੇ ਸਮੁੱਚੇ ਵਿਕਾਸ ਲਈ ਹੋਰ ਯਤਨ ਕਰਨ ਦੀ ਲੋੜ ਹੈ।ਸੰਸਦ ਮੈਂਬਰ ਨੇ ਸਪੱਸ਼ਟ ਕਿਹਾ ਕਿ ਪ੍ਰਵਾਸੀ ਭਾਰਤੀਆਂ ਵੱਲੋਂ ਆਪਣੇ ਜੱਦੀ ਪਿੰਡਾਂ ਅਤੇ ਕਸਬਿਆਂ ਦੇ ਵਿਕਾਸ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਠੋਸ ਉਪਰਾਲੇ ਸਮੇਂ ਦੀ ਲੋੜ ਹਨ ਤਾਂ ਜੋ ਸੂਬੇ ਨੂੰ ਵਿਕਾਸ ਦੀਆਂ ਉੱਚ ਲੀਹ 'ਤੇ ਲਿਜਾਇਆ ਜਾ ਸਕੇ। ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਜਾ ਰਹੀ ਹੈ।ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬੀਆਂ, ਖਾਸ ਕਰਕੇ ਪ੍ਰਵਾਸੀ ਭਾਰਤੀਆਂ ਵੱਲੋਂ ਸੂਬਾ ਸਰਕਾਰ ਦੇ ਯਤਨਾਂ ਦਾ ਸਮਰਥਨ ਕਰਨ ਸਦਕਾ ਅਜਿਹੇ ਉਪਰਾਲਿਆਂ ਨੂੰ ਵੱਡਾ ਹੁਲਾਰਾ ਮਿਲ ਸਕਦਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਰਾਜ ਸਰਕਾਰ ਹਰ ਉਹ ਕੋਸ਼ਿਸ਼ ਕਰਨ ਲਈ ਤਿਆਰ ਹੈ, ਜਿਸ ਰਾਹੀਂ ਪ੍ਰਵਾਸੀ ਭਾਰਤੀ ਪੰਜਾਬ ਦੇ ਸਰਵਪੱਖੀ ਵਿਕਾਸ ਵਿੱਚ ਪ੍ਰਮੁੱਖ ਭਾਈਵਾਲ ਬਣ ਕੇ ਉਭਰਣ । 

ਚੌਧਰੀ ਸੰਤੋਖ ਸਿੰਘ ਨੇ ਪ੍ਰਵਾਸੀ ਭਾਰਤੀ ਅਮੋਲਕ ਸਿੰਘ ਗਾਖਲ ਅਤੇ ਉਨ੍ਹਾਂ ਦੇ ਸਾਰੇ ਸਾਥੀਆਂ ਦੀ ਇਸ ਬੇਮਿਸਾਲ ਕਾਰਜ ਲਈ ਸ਼ਲਾਘਾ ਕੀਤੀ।ਸੰਸਦ ਮੈਂਬਰ ਨੇ ਪਾਰਕ ਨੂੰ ਸ਼ਹੀਦ ਨਾਇਕ ਕੁਲਵਿੰਦਰ ਸਿੰਘ ਨੂੰ ਨਿਮਾਣੀ ਜਿਹੀ ਸ਼ਰਧਾਂਜਲੀ ਦੱਸਦਿਆਂ ਕਿਹਾ ਕਿ ਇਸ ਬਹਾਦਰ ਜਵਾਨ ਵੱਲੋਂ ਦੇਸ਼ ਦੇ ਸਨਮਾਨ ਅਤੇ ਅਖੰਡਤਾ ਦੀ ਰਾਖੀ ਕਰਦੇ ਹੋਏ ਮਾਤ ਭੂਮੀ ਲਈ ਆਪਣੀ ਜਾਨ ਵਾਰ ਦਿੱਤੀ ਗਈ । ਉਨ੍ਹਾਂ ਕਿਹਾ ਕਿ ਇਹ ਪਾਰਕ ਜਿਥੇ ਸ਼ਹੀਦ ਦੀ ਯਾਦ ਨੂੰ ਹਮੇਸ਼ਾ ਤਾਜ਼ਾ ਰੱਖੇਗਾ ਉਥੇ ਆਉਣ ਵਾਲੀ ਪੀੜ੍ਹੀ ਨੂੰ ਵੀ ਪ੍ਰੇਰਨਾ ਦੇਵੇਗਾ।ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਚੌਧਰੀ ਸੁਰਿੰਦਰ ਸਿੰਘ ਨੇ ਵੀ ਆਪਣੇ ਸੰਬੋਧਨ ਵਿੱਚ ਪ੍ਰਵਾਸੀ ਭਾਰਤੀਆਂ ਵੱਲੋਂ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੱਤ ਸਮੁੰਦਰ ਪਾਰ ਇਨ੍ਹਾਂ ਪ੍ਰਵਾਸੀ ਭਾਰਤੀ ਭਰਾਵਾਂ ਵੱਲੋਂ ਹਾਸਲ ਕੀਤੀਆਂ ਉਪਲਬਧੀਆਂ 'ਤੇ ਹਰ ਪੰਜਾਬੀ ਨੂੰ ਮਾਣ ਹੈ। ਚੌਧਰੀ ਸੰਤੋਖ ਸਿੰਘ ਨੇ ਇਹ ਵੀ ਕਿਹਾ ਕਿ ਗਾਖਲ ਪਰਿਵਾਰ ਜ਼ਮੀਨੀ ਪੱਧਰ 'ਤੇ ਆਪਣੇ ਪਿੰਡ ਨਾਲ ਬਹੁਤ ਜੁੜਿਆ ਹੋਇਆ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਅਣਥੱਕ ਯਤਨ ਕਰਦਾ ਆ ਰਿਹਾ ਹੈ।ਇਸ ਦੌਰਾਨ ਸ਼੍ਰੀ ਅਮੋਲਕ ਸਿੰਘ ਗਾਖਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿੰਡ ਦੇ ਛੱਪੜ ਨੂੰ ਇਸ ਸੁੰਦਰ ਪਾਰਕ ਵਿੱਚ ਤਬਦੀਲ ਕਰਨ ਲਈ 2.5 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਪੂਰੇ ਪਿੰਡ ਵਿੱਚ ਸੀਵਰੇਜ ਦੀਆਂ ਪਾਈਪਾਂ ਵਿਛਾਈਆਂ ਗਈਆਂ ਹਨ ਅਤੇ ਨਵਾਂ ਛੱਪੜ ਬਣਾ ਕੇ ਗੰਦੇ ਪਾਣੀ ਦੀ ਨਿਕਾਸੀ ਨੂੰ ਪਿੰਡ ਦੇ ਬਾਹਰ ਯਕੀਨੀ ਬਣਾਇਆ ਗਿਆ ਹੈ। ਸ਼੍ਰੀ ਅਮੋਲਕ ਸਿੰਘ ਗਾਖਲ ਵੱਲੋਂ ਪਾਰਕ ਦੇ ਉਦਘਾਟਨ ਮੌਕੇ ਸ਼ਾਮਲ ਹੋਣ ਲਈ ਸਮੁੱਚੇ ਪਤਵੰਤਿਆਂ ਦਾ ਧੰਨਵਾਦ ਵੀ ਕੀਤਾ ਗਿਆ।ਇਸ ਮੌਕੇ ਵਿਧਾਇਕ ਸ਼੍ਰੀ ਸੁਸ਼ੀਲ ਕੁਮਾਰ ਰਿੰਕੂ ਤੇ ਚੌਧਰੀ ਸੁਰਿੰਦਰ ਸਿੰਘ, ਸਾਬਕਾ ਵਿਧਾਇਕ ਸ਼੍ਰੀ ਸੁਖਪਾਲ ਸਿੰਘ ਖਹਿਰਾ, ਡੀ.ਐਸ.ਪੀ. ਸ਼੍ਰੀ ਸਰਬਜੀਤ ਸਿੰਘ ਰਾਏ, ਐਨ.ਆਰ.ਆਈ ਸਭਾ ਦੇ ਪ੍ਰਧਾਨ ਸ਼੍ਰੀ ਕਿਰਪਾਲ ਸਿੰਘ ਸਹੋਤਾ, ਸ਼੍ਰੀ ਸੁਰਿੰਦਰ ਸਿੰਘ ਭੱਪਾ, ਸ਼੍ਰੀ ਇਕਬਾਲ ਸਿੰਘ, ਸ਼੍ਰੀ ਰਣਜੀਤ ਸਿੰਘ ਰਾਣਾ, ਸ਼੍ਰੀ ਨੱਥਾ ਸਿੰਘ ਗਾਖਲ ਅਤੇ ਹੋਰ ਵੀ ਮੌਜੂਦ ਸਨ।

 

Tags: Santokh Singh Chaudhary , Chaudhary Santokh Singh , Punjab Pradesh Congress Committee , Congress , Jalandhar , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD