Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਵੱਲੋਂ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ

ਚਮਕੌਰ ਸਾਹਿਬ ਹਲਕੇ ਦੇ ਖਰੜ ਬਲਾਕ ਦੇ 35 ਪਿੰਡਾਂ ਦੇ ਵਿਕਾਸ ਲਈ 68 ਕਰੋੜ ਰੁਪਏ ਮਨਜ਼ੂਰ, ਜਿਨਾਂ ਵਿਚੋਂ 14 ਕਰੋੜ ਰੁਪਏ ਦੇ ਚੈੱਕ ਪੰਚਾਇਤਾਂ ਨੂੰ ਸੌਂਪੇ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 24 Oct 2021

Last updated on: Oct 24, 2021, 00:00 IST

ਪੇਂਡੂ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਅੱਜ ਚਮਕੌਰ ਸਾਹਿਬ ਹਲਕੇ ਦੇ ਖਰੜ ਬਲਾਕ ਦੇ 35 ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 68 ਕਰੋੜ ਰੁਪਏ ਖਰਚਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਲਾਕੇ ਦੇ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ ਕੀਤਾ।ਇਸ ਮੌਕੇ ਸ. ਚੰਨੀ ਨੇ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ 14 ਕਰੋੜ ਰੁਪਏ ਦੇ ਚੈੱਕ ਸੌਂਪਦੇ ਹੋਏ, 54 ਕਰੋੜ ਰੁਪਏ ਦੇ ਹੋਰ ਵਿਕਾਸ ਕਾਰਜਾਂ ਦੀ ਮੰਜੂਰੀ ਵੀ ਦਿੱਤੀ। ਸ. ਚੰਨੀ ਨੇ ਚਮਕੌਰ ਸਾਹਿਬ ਹਲਕੇ ਦੇ ਦੌਰੇ ਦੇ ਚੌਥੇ ਦਿਨ ਦੀ ਸ਼ੁਰੂਆਤ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਬਲਾਕ ਖਰੜ ਵਿਚ ਪੈਂਦੇ ਪਿੰਡ ਘੜੂੰਆਂ ਤੋਂ ਕੀਤੀ ਜੋ ਇਸ ਹਲਕੇ ਦਾ ਹੀ ਹਿੱਸਾ ਹੈ। ਉਨ੍ਹਾਂ ਨੇ ਅੱਜ ਘੜੂੰਆਂ ਤੋਂ ਇਲਾਵਾ ਗੜਾਂਗਾ, ਬਡਾਲਾ ਪਿੰਡਾਂ ਵਿਖੇ ਵੱਖ-ਵੱਖ ਸਮਾਗਮਾਂ ਦੌਰਾਨ 35 ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਵੰਡੇ। ਘੜੂੰਆਂ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਿੰਡ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਨੇੜਲੇ ਪਿੰਡਾਂ ਨੂੰ ਵੀ ਵੱਡਾ ਲਾਭ ਮਿਲੇਗਾ। ਮੁੱਖ ਮੰਤਰੀ ਨੇ ਪਿੰਡ ਵਿਚ ਸਥਿਤ ਪਾਵਨ ਸਰੋਵਰ ਦੇ ਨਵੀਨੀਕਰਨ ਲਈ 3.25 ਕਰੋੜ ਰੁਪਏ ਖਰਚਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਦੇ ਸੁੰਦਰੀਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸੈਰ-ਸਪਾਟੇ ਵਜੋਂ ਵਿਕਸਤ ਕੀਤਾ ਜਾਵੇਗਾ। 

ਪਿੰਡ ਵਾਸੀਆਂ ਨੇ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ। ਪਿੰਡ ਗੜਾਂਗਾ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ. ਚੰਨੀ ਨੇ ਕਿਹਾ ਕਿ 2 ਕਿਲੋਵਾਟ ਤੱਕ ਦੇ ਬਿਜਲੀ ਲੋਡ ਵਾਲੇ ਸਾਰੇ ਖਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਲਈ ਉਨ੍ਹਾਂ ਦੀ ਸਰਕਾਰ ਵਿਸ਼ੇਸ਼ ਸਕੀਮ ਲੈ ਕੇ ਆਈ ਹੈ ਤਾਂ ਕਿ ਲੋਕਾਂ ਉਪਰ ਆਰਥਿਕ ਬੋਝ ਨੂੰ ਘਟਾਇਆ ਜਾ ਸਕੇ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਬਕਾਏ ਬਿੱਲ ਦੀ ਮੁਆਫੀ ਮਿਲਣੀ ਸ਼ੁਰੂ ਹੋ ਗਈ ਹੈ ਅਤੇ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਹੁਣ ਤੱਕ 96,911 ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਕਾਏ ਪਾਵਰਕਾਮ ਵੱਲੋਂ ਮੁਆਫ਼ ਵੀ ਕੀਤੇ ਜਾ ਚੁੱਕੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਚੋਲਟਾ ਖੁਰਦ ਦੇ ਆਤਮਾ ਸਿੰਘ ਨੂੰ 2,26,890 ਰੁਪਏ ਦੇ ਬਕਾਏ ਬਿਜਲੀ ਬਿੱਲ ਦੀ ਮੁਆਫੀ ਦਾ ਸਰਟੀਫਿਕੇਟ ਸੌਂਪਿਆ।ਪਿੰਡ ਗੜਾਂਗਾ ਵਿਖੇ 9 ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਸੌੰਪਦੇ ਹੋਏ ਸ. ਚੰਨੀ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਆਪੋ-ਆਪਣੇ ਪਿੰਡਾਂ ਵਿਚ ਵਿਕਾਸ ਦੇ ਕੰਮਾਂ ਦੀ ਗੁਣਵੱਤਾ ਦੀ ਨਿਗਰਾਨੀ ਖੁਦ ਹੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਪੇਂਡੂ ਇਲਾਕਿਆਂ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਮੀ ਨਾ ਰਹਿਣ ਦੇਣ ਦੇ ਆਦੇਸ਼ ਦਿੱਤੇ।ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੇ ਵੱਖ-ਵੱਖ ਥਾਵਾਂ ਉਤੇ ਮੁੱਖ ਮੰਤਰੀ ਦਾ ਸਨਮਾਨ ਕੀਤਾ ਅਤੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD