Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਨਾਭਾ ਪਾਵਰ ਨੇ ਦੋ ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਪ੍ਰੋਜੈਕਟਾਂ ਨੂੰ ਪੂਰਾ ਕੀਤਾ

Nabha Power Limited, NPL, L&T Power Development Limited, Nabha Power, Rajpura, Patiala

Web Admin

Web Admin

5 Dariya News

ਰਾਜਪੁਰਾ (ਪਟਿਆਲਾ) , 25 Oct 2021

Last updated on: Oct 25, 2021, 00:00 IST

ਸਰਕਾਰੀ ਸਕੂਲਾਂ ਵਿੱਚ ਦਾਖਲੇ ਅਤੇ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ, ਐਲ ਐਂਡ ਟੀ ਦੀ ਮਲਕੀਅਤ ਵਾਲੀ ਨਾਭਾ ਪਾਵਰ, ਜੋ ਰਾਜਪੁਰਾ ਵਿਖੇ 2x700 ਮੈਗਾਵਾਟ ਦੇ ਸੁਪਰਕ੍ਰਿਟੀਕਲ ਥਰਮਲ ਪਲਾਂਟ ਦਾ ਸੰਚਾਲਨ ਕਰਦੀ ਹੈ, ਨੇ ਪਟਿਆਲਾ ਜ਼ਿਲ੍ਹੇ ਦੇ ਉਗਾਨੀ ਅਤੇ ਉੱਪਲ ਹੇਰੀ ਪਿੰਡਾਂ ਵਿਚ  ਵਿਦਿਆਰਥੀਆਂ ਨੂੰ ਪੜ੍ਹਾਈ ਦਾ ਬਿਹਤਰ ਮਾਹੌਲ ਪ੍ਰਦਾਨ ਕਰਨ ਲਈ ਦੋ ਸਰਕਾਰੀ ਸਕੂਲਾਂ ਵਿਚ ਨਵੀਨੀਕਰਨ ਪ੍ਰੋਜੈਕਟ ਨੂੰ ਪੂਰਾ ਕੀਤਾ ਹੈ। ਸਰਕਾਰੀ ਸਕੂਲਾਂ ਵਿੱਚ ਬਣੇ ਨਵੇਂ ਕਲਾਸਰੂਮਾਂ ਨੂੰ ਵੱਖਰੇ ਵੱਖਰੇ ਸਮਾਗਮਾਂ ਦੌਰਾਨ ਨਾਭਾ ਪਾਵਰਵਲੋਂ ਪਿੰਡ ਦੀਆਂ ਪੰਚਾਇਤਾਂ ਨੂੰ ਸੌਂਪਿਆ ਗਿਆ। ਨਵੀਨੀਕਰਨ ਪ੍ਰਾਜੈਕਟ ਨਾਭਾ ਪਾਵਰ ਦੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀਐਸਆਰ) ਦੀਆਂ ਪਹਿਲਕਦਮੀਆਂ ਦੇ ਹਿੱਸੇ ਵਜੋਂ ਕੀਤੇ ਗਏ ਹਨ।  ਇਸ ਤੋਂ ਇਲਾਵਾ ਨਾਭਾ ਪਾਵਰ ਪੇਂਡੂ ਵਿਕਾਸ ਨੂੰ ਉਤਸ਼ਾਹਤ ਕਰਨ, ਸਥਾਨਕ ਔਰਤਾਂ  ਨੂੰ ਨਵੇਂ ਹੁਨਰ ਸਿਖਾਉਣ ਅਤੇ ਉਧੱਮੀ ਬਣਾਉਣ, ਬੁਨਿਆਦੇ ਢਾਂਚੇ ਦਾ ਵਿਕਾਸ ਕਰਨ, ਸਿਹਤ ਸੇਵਾਣਾਂ ਵਿੱਚ ਸੁਧਾਰ ਅਤੇ ਪਿੰਡਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਚੁੱਕਣ ਲਈ ਕੰਮ ਕਰ ਰਹੀ ਹੈ। ਨਾਭਾ ਪਾਵਰ ਦੇ ਮੁੱਖ ਕਾਰਜਕਾਰੀ, ਸ਼੍ਰੀ ਐਸ ਕੇ ਨਾਰੰਗ, ਨੇ ਇਕ ਸਮਾਗਮ ਵਿੱਚ ਬੋਲਦਿਆਂ ਕਿਹਾ, “ਸਿੱਖਿਆ ਸਾਡੀ ਤਰਜੀਹ ਖੇਤਰਾਂ ਵਿੱਚੋਂ ਇੱਕ ਹੈ ਜਿਸ ਦੇ ਤਹਿਤ ਅਸੀਂ ਪਿੰਡਾਂ ਦੇ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚੇ ਮੁਹਈਆ ਕਰਵਾਉਣ ਲਈ ਕੋਸ਼ਿਸ਼ ਕਰ ਰਹੇ ਹਾਂ। ਨਾਭਾ ਪਾਵਰ ਦੁਆਰਾ ਕੀਤੀ ਜਾ ਰਹੀ ਇਹ ਪਹਿਲ, ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਪ੍ਰਫੁੱਲਤ ਕਰਨ ਅਤੇ ਉਨ੍ਹਾਂ ਨੂੰ ਬਰਕਰਾਰ ਰੱਖਣ ਲਈ ਉਤਸ਼ਾਹਤ ਕਰਦੀ ਹੈ।  

ਪਿਛਲੇ ਸਾਲ,  ਇਕ ਸਮਾਜਿਕ ਆਡਿਟ ਵਿੱਚ ਇਹ ਪਾਇਆ ਗਿਆ ਕਿ ਨਾਭਾ ਪਾਵਰ ਦੁਆਰਾ ਕੀਤੇ ਗਏ ਯਤਨਾਂ ਨੇ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਸੁਧਾਰਨ ਵਿੱਚ ਸਹਾਇਤਾ ਕੀਤੀ ਹੈ ਅਤੇ ਇਸ ਸਾਲ ਵੀ ਇਹਨਾਂ ਯਤਨਾਂ ਨਾਲ ਚੰਗੇ ਨਤੀਜੇ ਦੀ ਉਮੀਦ ਕੀਤੀ ਜਾ ਹੈ ।”ਪਿੰਡ ਉਗਾਨੀ ਵਿਖੇ ਚਾਰ ਕਲਾਸਰੂਮ ਬਣਾਏ ਗਏ ਹਨ ਜਿਨ੍ਹਾਂ ਦੀ ਵਰਤੋਂ ਲਾਇਬ੍ਰੇਰੀ, ਵਿਗਿਆਨ ਪ੍ਰਯੋਗਸ਼ਾਲਾ, ਕੰਪਿਊਟਰ ਲੈਬ ਅਤੇ ਸੀਨੀਅਰ ਕਲਾਸਾਂ ਦੇ ਵਿਦਿਆਰਥੀਆਂ ਲਈ ਕਲਾਸਰੂਮ ਵਜੋਂ ਕੀਤੀ ਜਾਏਗੀ। ਪਿੰਡ ਉੱਪਲ ਹੇਰੀ ਵਿਖੇ, ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਲਈ ਤਿੰਨ ਕਲਾਸਰੂਮ ਬਣਾਏ ਗਏ ਹਨ। ਦੋਨੋਂ ਸਕੂਲਾਂ ਵਿਚ ਬਣੇ ਕਲਾਸਰੂਮਾਂ ਨੂੰ ਅਸੁਰੱਖਿਅਤ ਘੋਸ਼ਿਤ ਕਰ ਦਿੱਤਾ ਗਿਆ ਸੀ ਜਿਸ ਕਾਰਨ ਸਕੂਲ ਛੱਡਣ ਦੀ ਦਰ ਵਿੱਚ ਵਾਧਾ ਹੋਇਆ ਸੀ।ਉਗਾਨੀ ਪਿੰਡ ਦੇ ਸਰਪੰਚ ਸ. ਜੀਤ ਸਿੰਘ ਨੇ ਕਿਹਾ, "ਅਸੀਂ ਨਾਭਾ ਪਾਵਰ ਦੇ ਬਹੁਤ ਧੰਨਵਾਦੀ ਹਾਂ ਜੋ ਸਾਡੇ ਬੱਚਿਆਂ ਦੀ ਸਿੱਖਿਆ ਵਿੱਚ ਸਹਾਇਤਾ ਕਰ ਰਹੀ ਹੈ।" ਉਨ੍ਹਾਂ ਨੇ ਨਾਭਾ ਪਾਵਰ ਵੱਲੋਂ ਪਿੰਡ ਵਿੱਚ ਛੱਪੜ ਦੇ ਪੁਨਰ ਸੁਰਜੀਤੀ ਪ੍ਰਾਜੈਕਟ ਦੀ ਵੀ ਸ਼ਲਾਘਾ ਕੀਤੀ, ਜਿਸ ਨਾਲ ਪਿੰਡ ਦੀ ਸਮੁੱਚੀ ਸਫਾਈ ਦੇ ਨਾਲ ਨਾਲ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਵਿੱਚ ਬਹੁਤ ਸੁਧਾਰ ਹੋਇਆ।ਸਕੂਲ ਅਡਾਪਸ਼ਨ ਪ੍ਰੋਗਰਾਮ ਦੇ ਤਹਿਤ, ਨਾਭਾ ਪਾਵਰ ਨੇ ਵਿਦਿਆਰਥੀਆਂ ਨੂੰ ਗਣਿਤ ਅਤੇ ਅੰਗਰੇਜ਼ੀ ਵਰਗੇ ਵਿਸ਼ਿਆਂ ਵਿੱਚ ਸਿੱਖਣ ਦੀ ਸਮਰੱਥਾ ਨੂੰ ਬਿਹਤਰ ਬਣਾਉਣ ਲਈ ਵੀ ਵਿਸ਼ੇਸ਼ ਅਧਿਆਪਕਾਂ ਦੀ ਨਿਯੁਕਤੀ ਕਰ ਸਹਾਇਤਾ ਕੀਤੀ ਹੈ। ਇਸ ਤੋਂ ਇਲਾਵਾ, ਨਾਭਾ ਪਾਵਰ ਦੁਆਰਾ ਸੀਐਸਆਰ ਉਪਰਾਲਿਆਂ ਦੇ ਤਹਿਤ ਖੇਡਾਂ ਦੇ ਮੈਦਾਨ, ਟਾਇਲਟ ਸਹੂਲਤਾਂ, ਸਾਈਕਲ ਸਟੈਂਡ, ਸੜਕਾਂ ਅਤੇ ਕਮਿਊਨਿਟੀ ਸ਼ੈੱਡ ਵਿਕਸਤ ਕੀਤੇ ਗਏ ਹਨ ਅਤੇ ਹੋਰ ਕੰਮ ਵੀ ਕੀਤੇ ਜਾ ਰਹੇ ਗਏ ਹਨ ਜਿਹਨਾਂ ਨਾਲ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ 49 ਪਿੰਡਾਂ ਦੇ ਵਸਨੀਕਾਂ ਦੇ ਜੀਵਨ ਪੱਧਰ ਵਿਚ ਸੁਧਾਰ ਹੋਇਆ ਹੈ।

 

Tags: Nabha Power Limited , NPL , L&T Power Development Limited , Nabha Power , Rajpura , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD