Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਨਸਾ ਦੇ ਸਰਬਪੱਖੀ ਵਿਕਾਸ ਲਈ ਹਰ 15 ਦਿਨਾਂ ਬਾਅਦ ਕੀਤੀ ਜਾਵੇਗੀ ਸਮੀਖਿਆ ਮੀਟਿੰਗ : ਅਮਰਿੰਦਰ ਸਿੰਘ ਰਾਜਾ ਵੜਿੰਗ

ਅਧਿਕਾਰੀਆਂ ਅਤੇ ਵੱਖ-ਵੱਖ ਨੁਮਾਇੰਦਿਆਂ ਨਾਲ ਵਿਸਥਾਰਤ ਮੀਟਿੰਗ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring

Web Admin

Web Admin

5 Dariya News

ਮਾਨਸਾ , 25 Oct 2021

Last updated on: Oct 25, 2021, 00:00 IST

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨਸਾ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ 15 ਦਿਨ ਬਾਅਦ ਸਮੀਖਿਆ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਚੁਣੇ ਹੋਏ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਵੜਿੰਗ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਹਰੇਕ ਨੁਮਾਇੰਦੇ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਸਮਾਂਬੱਧ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ।ਸ਼੍ਰੀ ਵੜਿੰਗ ਨੇ ਕਿਹਾ ਕਿ ਜਿਥੇ ਟਰਾਂਸਪੋਰਟ ਵਿਭਾਗ ਦੀ ਸਮੁੱਚੀ ਕਾਰਜਸ਼ੈਲੀ ਦਾ ਯੋਜਨਾਬੱਧ ਤਰੀਕੇ ਨਾਲ ਸੁਧਾਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਮਾਨਸਾ ਜ਼ਿਲ੍ਹੇ ਵਿੱਚ ਹਰੇਕ ਕਿਸਮ ਦੀਆਂ ਸੁਵਿਧਾਵਾਂ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਦਰਪੇਸ਼ ਮਸਲਿਆਂ ਨੂੰ ਹੱਲ ਕਰਨ ਲਈ ਢੁਕਵੇਂ ਕਦਮ ਚੁੱਕ ਰਹੇ ਹਨ।ਮੀਟਿੰਗ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਨੂੰ ਆਖਿਆ ਕਿ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਹਰੇਕ ਅਧਿਕਾਰੀ ਦੀ ਜ਼ਿੰਮੇਵਾਰੀ ਨਿਰਧਾਰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਨਿਯਮਤ ਤੌਰ ਉੱਤੇ ਹੋਣ ਵਾਲੀਆਂ ਮੀਟਿੰਗਾਂ ਦੌਰਾਨ ਬਕਾਇਆ ਕੰਮਾਂ ਬਾਰੇ ਜਾਇਜ਼ਾ ਲਿਆ ਜਾਵੇਗਾ।

ਕੈਬਨਿਟ ਮੰਤਰੀ ਸ੍ਰੀ ਵੜਿੰਗ, ਜਿਨ੍ਹਾਂ ਨੂੰ ਮਾਨਸਾ ਜ਼ਿਲ੍ਹੇ ਦਾ ਇੰਚਾਰਜ ਵੀ ਲਗਾਇਆ ਗਿਆ ਹੈ, ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਿਹਤ, ਸਿੱਖਿਆ ਸਮੇਤ ਹੋਰ ਸੁਵਿਧਾਵਾਂ, ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਉਹ ਲੈਂਦੇ ਰਹਿਣਗੇ ਅਤੇ ਸਰਕਾਰੀ ਕੰਮ-ਕਾਜ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਮੀਟਿੰਗ ਦੌਰਾਨ ਵੱਖ-ਵੱਖ ਨੁਮਾਇੰਦਿਆਂ ਨੇ ਸੀਵਰੇਜ, ਸਫਾਈ, ਸੜਕਾਂ, ਮੋਟਰ ਕੁਨੈਕਸ਼ਨਾਂ, ਮਗਨਰੇਗਾ ਆਦਿ ਸਬੰਧੀ ਦਰਪੇਸ਼ ਮਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕੈਬਨਿਟ ਮੰਤਰੀ ਨੇ ਇਨ੍ਹਾਂ ਮਸਲਿਆਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਇਸ ਦੌਰਾਨ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪ੍ਰੇਮ ਮਿੱਤਲ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਬਿਕਰਮ ਸਿੰਘ ਮੋਫ਼ਰ, ਵਾਈਸ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਰਾਮ ਸਿੰਘ ਸਰਦੂਲਗੜ੍ਹ, ਸੀਨੀਅਰ ਆਗੂ ਡਾ. ਮੰਜੂ ਬਾਂਸਲ, ਸੀਨੀਅਰ ਆਗੂ ਰਣਜੀਤ ਕੌਰ ਭੱਟੀ, ਪ੍ਰਧਾਨ ਨਗਰ ਕੌਂਸਲ ਮਾਨਸਾ ਸ੍ਰੀਮਤੀ ਜਸਵੀਰ ਕੌਰ, ਪ੍ਰਧਾਨ ਨਗਰ ਪੰਚਾਇਤ ਭੀਖੀ ਵਿਨੋਦ ਸਿੰਗਲਾ ਅਤੇ ਕਾਂਗਰਸੀ ਆਗੂ ਚੁਸ਼ਪਿੰਦਰਬੀਰ ਚਹਿਲ, ਗੁਰਪ੍ਰੀਤ ਸਿੰਘ ਵਿੱਕੀ, ਕੁਲਵੰਤ ਰਾਏ ਸਿੰਗਲਾ, ਮਾਈਕਲ ਗਾਗੋਵਾਲ, ਬਲਵਿੰਦਰ ਨਾਰੰਗ, ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਐਸ.ਐਸ.ਪੀ.  ਸੰਦੀਪ ਕੁਮਾਰ ਗਰਗ, ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਅਜੇ ਅਰੋੜਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮਰਪ੍ਰੀਤ ਕੌਰ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ ਸਮੇਤ ਹੋਰ ਅਧਿਕਾਰੀ ਅਤੇ ਆਗੂ ਮੌਜੂਦ ਸਨ।

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD