Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ 7 ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ

Amrinder Singh Raja Warring, Congress, Punjab Congress, Punjab Transport Minister, Transport Minister of Punjab, Amarinder Singh Raja Warring

Web Admin

Web Admin

5 Dariya News

ਚੰਡੀਗੜ੍ਹ , 25 Oct 2021

Last updated on: Oct 25, 2021, 00:00 IST

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਵਿੱਚ ਸ਼ਿਰਕਤ ਕਰਦੇ ਸਮੇਂ ਫੌਤ ਹੋਏ ਮਾਨਸਾ ਜ਼ਿਲ੍ਹੇ ਦੇ ਕਿਸਾਨਾਂ ਦੇ ਵਾਰਸਾਂ ਨੂੰ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ ਗਏ। ਕੈਬਨਿਟ ਮੰਤਰੀ ਸ੍ਰੀ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਕਿ ਕਿਸਾਨੀ ਸੰਘਰਸ਼ ਦੇ ਅਮਰ ਯੋਧਿਆਂ ਦੇ ਘਰ ਵਿੱਚ ਪਹੁੰਚ ਕਰਕੇ ਪਰਿਵਾਰਾਂ ਨਾਲ ਸਰਕਾਰ ਦੀ ਤਰਫੋਂ ਡਟ ਕੇ ਖੜ੍ਹੇ ਹੋਣ ਦੀ ਵਚਨਬੱਧਤਾ ਦੁਹਰਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨੀ ਅੰਦੋਲਨ ਦੌਰਾਨ ਫੌਤ ਹੋਏ ਕਿਸਾਨਾਂ ਦੇ ਪੀੜਤ ਪਰਿਵਾਰ ਨੂੰ ਪੰਜ-ਪੰਜ ਲੱਖ ਰੁਪਏ ਦੀ ਮਾਲੀ ਮਦਦ ਦੇ ਨਾਲ ਨਾਲ ਇੱਕ ਵਾਰਸ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਅੱਜ ਦੇ ਦੌਰੇ ਦੌਰਾਨ ਮਾਨਸਾ, ਸਰਦੂਲਗੜ੍ਹ ਅਤੇ ਬੁਢਲਾਡਾ ਦੇ ਵੱਖ-ਵੱਖ ਪਿੰਡਾਂ ਵਿੱਚ ਗੈਰ ਰਸਮੀ ਸੰਬੋਧਨ ਦੌਰਾਨ ਕਿਹਾ ਕਿ ਕੇਂਦਰ ਵੱਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਤੀ ਕਿਸਾਨ ਪੰਜ ਲੱਖ ਰੁਪਏ ਦਿੱਤੇ ਗਏ ਹਨ ਅਤੇ ਮ੍ਰਿਤਕ ਕਿਸਾਨਾਂ ਦੇ ਇਕ-ਇਕ ਪਰਿਵਾਰਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਪੱਤਰ ਦੇਣ ਦੀ ਸੁਰੂਆਤ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਗਈ ਅਤੇ ਹੁਣ ਰਾਜ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਘਰ-ਘਰ ਜਾ ਕੇ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ।ਉਨ੍ਹਾਂ ਸਵ. ਕਿਸਾਨ ਗੁਰਜੰਟ ਸਿੰਘ ਵਾਸੀ ਕੋਟ ਧਰਮੂ ਦੇ ਲੜਕੇ ਸੁਖਵਿੰਦਰ ਸਿੰਘ, ਸਵ. ਧੰਨਾ ਸਿੰਘ ਵਾਸੀ ਖਿਆਲੀ ਚਹਿਲਾਂ ਵਾਲੀ ਦੀ ਪਤਨੀ ਮਨਜੀਤ ਕੌਰ, ਸਵ. ਕੁਲਵੰਤ ਸਿੰਘ ਵਾਸੀ ਨੰਦਗੜ੍ਹ ਦੇ ਲੜਕੇ ਨਿਰਮਲ ਸਿੰਘ, ਸਵ. ਗੁਰਜੰਟ ਸਿੰਘ ਵਾਸੀ ਬੱਛੋਆਣਾ ਦੇ ਲੜਕੇ ਸੁਖਵਿੰਦਰ ਸਿੰਘ, ਸਵ. ਜਗਸੀਰ ਸਿੰਘ ਵਾਸੀ ਭਾਦੜਾ ਦੀ ਪਤਨੀ ਰਮਨਦੀਪ ਕੌਰ ਉਰਫ ਮਲਕੀਤ ਕੌਰ, ਸਵ. ਜੁਗਰਾਜ ਸਿੰਘ ਵਾਸੀ ਗੁੜੱਦੀ ਦੇ ਲੜਕੇ ਬਖਸ਼ੀਸ਼ ਸਿੰਘ ਅਤੇ ਕਿਸਾਨ ਸਵ ਗੁਰਜੰਟ ਸਿੰਘ ਵਾਸੀ ਅਲੀਸ਼ੇਰ ਕਲਾਂ ਦੇ ਲੜਕੇ ਜਗਸੀਰ ਸਿੰਘ ਨੂੰ ਨਿਯੁਕਤੀ ਪੱਤਰ ਸੌਂਪੇ। ਕੈਬਨਿਟ ਮੰਤਰੀ ਨੇ ਕਿਹਾ ਕਿ ਜਿਹੜੇ ਪਰਿਵਾਰ ਆਪਣੇ ਜੀਅ ਗੁਆ ਚੁੱਕੇ ਹਨ, ਉਨ੍ਹਾਂ ਦੀ ਕਮੀ ਨੂੰ ਕੋਈ ਪੂਰਾ ਨਹੀਂ ਕਰ ਸਕਦਾ ਪਰ ਪੀੜਤ ਪਰਿਵਾਰਾਂ ਦੀ ਮਦਦ ਲਈ ਸਰਕਾਰ ਕਿਸੇ ਪ੍ਰਕਾਰ ਦੀ ਕਮੀ ਨਹੀਂ ਛੱਡੇਗੀ। ਇਸ ਮੌਕੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਬਿਕਰਮ ਸਿੰਘ ਮੋਫ਼ਰ, ਸੀਨੀਅਰ ਆਗੂ ਰਣਜੀਤ ਕੌਰ ਭੱਟੀ, ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ, ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਐਸ. ਐਸ. ਪੀ. ਸੰਦੀਪ ਕੁਮਾਰ ਗਰਗ, ਮਾਈਕਲ ਗਾਗੋਵਾਲ ਮੌਜੂਦ ਸਨ।

 

Tags: Amrinder Singh Raja Warring , Congress , Punjab Congress , Punjab Transport Minister , Transport Minister of Punjab , Amarinder Singh Raja Warring

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD