Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਵੱਲੋਂ ਸਨਅਤੀ ਦਿੱਗਜ਼ਾਂ ਨੂੰ ਸਿਆਸੀ ਜਾਂ ਅਫਸਰਸ਼ਾਹੀ ਦੇ ਪੱਧਰ ਉਤੇ ਭ੍ਰਿਸ਼ਟਾਚਾਰ, ਨਾਕਾਰਤਮਕ ਰਵੱਈਆ, ਦੇਰੀ ਅਤੇ ਅਵੇਸਲੇਪਣ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਭਰੋਸਾ

‘ਸਨਅਤ ਲਾਓ ਤੇ ਚਲਾਓ’ ਦੀ ਸਹੂਲਤ ਨਾਲ ਲੈਸ 6000 ਏਕੜ ਦੀ ਲੈਂਡ ਬੈਂਕ ਵਿਕਸਤ, ਨਵੇਂ ਉੱਦਮੀਆਂ ਨੂੰ ਆਪਣੇ ਯੂਨਿਟਾਂ ਸਥਾਪਤ ਕਰਨ ਦੀ ਮਿਲੇਗੀ ਵੱਡੀ ਸਹੂਲਤ

Charanjit Singh Channi, Punjab Pradesh Congress Committee, Congress, Punjab Congress, Government of Punjab, Punjab Government, Punjab, Chief Minister Of Punjab, Investors Summit 2021, 4th Progressive Punjab Investors Summit 2021, Indian School of Business

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 26 Oct 2021

Last updated on: Oct 26, 2021, 00:00 IST

ਦੇਸ਼-ਵਿਦੇਸ਼ ਦੇ ਸਨਅਤੀ ਦਿੱਗਜ਼ਾਂ ਨੂੰ ਸੂਬੇ ਵਿਚ ਨਿਵੇਸ਼ ਲਈ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਉਣ ਦਾ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਉਦਯੋਗਿਕ ਖੇਤਰ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਅਸਲ ਮਦਦਗਾਰ ਅਤੇ ਸਹਿਯੋਗੀ ਵਜੋਂ ਆਪਣੀ ਭੂਮਿਕਾ ਨਿਭਾਉਣ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿਆਸੀ ਜਾਂ ਅਫਸਰਸ਼ਾਹੀ ਦੇ ਪੱਧਰ ਉਤੇ ਕਿਸੇ ਤਰ੍ਹਾਂ ਦੇ ਭ੍ਰਿਸ਼ਟਾਚਾਰ, ਨਾਕਾਰਤਮਕ ਰਵੱਈਏ, ਰੁਕਾਵਟਾਂ ਖੜ੍ਹੀਆਂ ਕਰਨ ਅਤੇ ਅਵੇਸਲਾਪਣ ਅਪਣਾਏ ਜਾਣ ਵਾਲਿਆਂ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤੇਗੀ।ਅੱਜ ਇੱਥੇ ਭਾਰਤੀ ਸਕੂਲ ਆਫ ਬਿਜ਼ਨਸ ਵਿਖੇ ਚੌਥੇ ਪ੍ਰਗਤੀਸ਼ੀਲ ਨਿਵੇਸ਼ ਸੰਮੇਲਨ ਦੇ ਦੇਸ਼-ਵਿਦੇਸ਼ੀ ਤੋਂ ਵਰਚੂਅਲ ਤੌਰ ਉਤੇ ਉੱਦਮੀਆਂ ਦੀ ਸ਼ਮੂਲੀਅਤ ਵਾਲੇ ਸੈਸ਼ਨ ਦੌਰਾਨ ਆਪਣੇ ਸੰਬਧੋਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਨਅਤਕਾਰਾਂ ਦੀ ਉਮੀਦਾਂ ਉਤੇ ਪੰਜਾਬ ਖਰਾ ਉਤਰੇਗਾ ਕਿਉਂ ਜੋ ਸੂਬਾ, ਮੁਲਕ ਵਿਚ ਕਾਰੋਬਾਰ ਕਰਨ ਦਾ ਸਭ ਤੋਂ ਬਿਹਤਰ ਸਥਾਨ ਹੈ।26 ਤੇ 27 ਅਕਤੂਬਰ, 2021 ਦੇ ਦੋ ਰੋਜ਼ਾ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੇ ਪਹਿਲੇ ਦਿਨ ਸ਼ਾਮਲ ਹੋਏ ਉੱਘੇ ਉਦਯੋਗਪਤੀਆਂ ਦਾ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਸਨਅਤਕਾਰਾਂ ਦੇ ਕੀਮਤੀ ਸੁਝਾਵਾਂ ਮੁਤਾਬਕ ਸੂਬਾ ਸਰਕਾਰ ਆਪਣੀ ਮੌਜੂਦਾ ਉਦਯੋਗਿਕ ਨੀਤੀ ਵਿਚ ਲੋੜੀਂਦੀਆਂ ਸੋਧਾਂ ਕਰਕੇ ਇਸ ਨੂੰ ਹੋਰ ਵੀ ਨਿਵੇਸ਼ ਪੱਖੀ ਬਣਾਏਗੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਬਹੁਤ ਹੀ ਸਧਾਰਨ ਪਿਛੋਕੜ ਤੋਂ ਆਏ ਹਨ ਅਤੇ ਉਹ ਖੁਦ ਵੀ ਆਮ ਵਿਅਕਤੀ ਨੂੰ ਦਰਪੇਸ਼ ਰੋਜ਼ਮੱਰਾ ਦੀਆਂ ਚੁਣੌਤੀਆਂ ਵਿੱਚੋਂ ਗੁਜ਼ਰਦੇ ਰਹੇ ਹਨ ਜਿਸ ਕਰਕੇ ਉਹ ਸਮੱਸਿਆਵਾਂ ਤੋਂ ਭਲੀ-ਭਾਂਤ ਵਾਕਫ਼ ਹਨ। ਚੰਨੀ ਨੇ ਕਿਹਾ, “ਮੈਂ ਪੰਜਾਬ ਦੇ ਨੌਜਵਾਨਾਂ ਨੂੰ ਵੱਡੀਆਂ ਮੰਜ਼ਿਲਾਂ ਛੂਹ ਲੈਣ ਦੇ ਸੁਪਨੇ ਸੰਜੋਦੇ ਹੋਏ ਦੇਖਿਆ ਹੈ ਅਤੇ ਮੈਂ ਇਨ੍ਹਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਵਚਨਬੱਧ ਹਾਂ ਅਤੇ ਤੁਹਾਡੇ ਸਹਿਯੋਗ ਤੋਂ ਬਿਨਾਂ ਇਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ।” ਉਨ੍ਹਾਂ ਨੇ ਉਦਯੋਗਪਤੀਆਂ ਨੂੰ ਸਮਾਜ ਵਿਚ ਅਰਥਚਾਰੇ ਦੇ ਅਹਿਮ ਸਿਰਜਕ ਅਤੇ ਮੌਕਿਆਂ ਦਾ ਸਰੋਤ ਕਰਾਰ ਦਿੱਤਾ ਤਾਂ ਕਿ ਸੂਬੇ ਦੇ ਨੌਜਵਾਨ ਆਪਣੀਆਂ ਖਾਹਿਸ਼ਾਂ ਦੀ ਪੂਰਤੀ ਕਰ ਸਕਣ।ਉਦਯੋਗਿਕ ਦਿੱਗਜ਼ਾਂ ਨੂੰ ਸੱਦੇ ਦਿੰਦੇ ਹੋਏ ਚੰਨੀ ਨੇ ਕਿਹਾ, “ਤੁਹਾਡੇ ਕੋਲ ਪੂੰਜੀ ਹੈ, ਤੁਸੀਂ ਜ਼ੋਖਮ ਉਠਾਉਣ ਦੀ ਸਮਰੱਥਾ ਰੱਖਦੇ ਹੋਏ ਅਤੇ ਤੁਹਾਡੇ ਕੋਲ ਕਾਰੋਬਾਰ ਕਰਨ ਦੀਆਂ ਯੋਜਨਾਵਾਂ ਹਨ। ਮੇਰੇ ਕੋਲ ਇੱਛਾ ਸ਼ਕਤੀ ਹੈ, ਮੈਂ ਇਰਾਦਾ ਧਾਰਿਆ ਹੋਇਆ ਹੈ ਅਤੇ ਮੈਂ ਵਚਨਬੱਧ ਹਾਂ। ਮੈਂ ਅੱਜ ਤਹਾਡੇ ਨਾਲ ਇਹ ਵਾਅਦਾ ਵੀ ਕਰਦਾ ਹਾਂ ਕਿ ਸਾਡੀ ਸਰਕਾਰ ਇਹ ਨਜ਼ਰ ਰੱਖਣ ਲਈ ਤਹਾਡੇ ਨਾਲ ਕਦਮ ਨਾਲ ਕਦਮ ਮਿਲਾ ਕੇ ਚੱਲੇਗੀ ਕਿ ਸਰਕਾਰ ਵੱਲੋਂ ਕੋਈ ਵੀ ਤੁਹਾਡੀ ਰਫ਼ਤਾਰ ਜਾਂ ਯੋਜਨਾਵਾਂ ਵਿਚ ਅੜਿੱਕੇ ਪੈਦਾ ਨਾ ਕਰੇ। ਆਓ, ਰਲ ਕੇ ਤੁਹਾਡੀ ਅਤੇ ਸਰਕਾਰ ਦੀ ਅਸਲ ਸਮਰੱਥਾ ਅਨੁਸਾਰ ਨਤੀਜੇ ਦੇਈਏ। ਆਓ, ਦੁਵੱਲੇ ਵਿਕਾਸ ਤੇ ਤਰੱਕੀ ਲਈ ਇਕਜੁਟ ਹੋ ਕੇ ਕੰਮ ਕਰੀਏ।” ਚੰਨੀ ਨੇ ਸਿੱਧੇ ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਪੰਜਾਬ ਨੂੰ ਮੁਲਕ ਦੇ ਸਿਖਰਲੇ 10 ਸੂਬਿਆਂ ਵਿੱਚੋਂ ਸਿਖਰਲੇ 5 ਵਿਚ ਸ਼ੁਮਾਰ ਕਰਨ ਦੀ ਮਨਸ਼ਾ ਜ਼ਾਹਰ ਕੀਤੀ। 

ਉਨ੍ਹਾਂ ਕਿਹਾ ਕਿ ਸੂਬੇ ਵੱਲੋਂ ‘ਸਨਅਤ ਲਾਓ ਤੇ ਚਲਾਓ’ ਦੀ ਸਹੂਲਤ ਨਾਲ ਲੈਸ 6000 ਏਕੜ ਦੀ ਲੈਂਡ ਬੈਂਕ ਵਿਕਸਤ ਕੀਤੀ ਗਈ ਹੈ ਅਤੇ ਸਨਅਤ ਦੀ ਸਰਗਰਮ ਭਾਈਵਾਲੀ ਨਾਲ ਹੁਨਰ ਵਿਕਾਸ ਦੀ ਕਾਰਗਾਰ ਪ੍ਰਣਾਲੀ ਸਿਰਜੀ ਗਈ ਹੈ। ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਵੀ ਕਾਇਆ ਕਲਪ ਕੀਤੀ ਜਾ ਚੁੱਕੀ ਹੈ ਤਾਂ ਕਿ ਉਦਯੋਗ ਲਈ ਭਵਿੱਖਮੁਖੀ ਹੁਨਰ ਪੈਦਾ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਦੇਸ਼ ਦੀਆਂ ਚੋਟੀ ਦੀਆਂ ਕੰਪਨੀਆਂ ਜਿਨ੍ਹਾਂ ਵਿੱਚ ਹੁਸ਼ਿਆਰਪੁਰ ਵਿਖੇ ਜਾਪਾਨੀ ਸਹਿਯੋਗ ਯਾਨਮਾਰ ਇੰਡੀਆ ਨਾਲ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਨਿੱਜੀ ਖੇਤਰ ਵਿੱਚ ਭਾਰਤ ਦੀ ਸਭ ਤੋਂ ਵੱਡੀ ਪੈਟਰੋਲੀਅਮ ਰਿਫਾਇਨਰੀ- ਐਚ.ਐਮ.ਈ.ਐਲ, ਬਠਿੰਡਾ, ਕਪੂਰਥਲਾ ਵਿਖੇ ਆਈ.ਟੀ.ਸੀਜ਼ ਦੀ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਫੂਡ ਪ੍ਰੋਸੈਸਿੰਗ ਯੂਨਿਟ, ਆਰਤੀ ਸਟੀਲ-ਈ.ਵੀ. ਜਾਇੰਟ ਟੈਸਲਾ ਦੀ ਆਲਮੀ ਚੇਨ ਦਾ ਹਿੱਸਾ, ਟੋਨਸਾ (ਮੋਹਾਲੀ) ਵਿਖੇ ਸਨ ਫਾਰਮਾਸਿਊਟੀਕਲ ਸਹੂਲਤਾਂ, ਬਰਨਾਲਾ ਵਿਖੇ ਟ੍ਰਾਈਡੈਂਟ ਯੂਨਿਟ ਅਤੇ ਹੀਰੋ ਸਾਈਕਲਜ਼ ਸ਼ਾਮਲ ਹਨ, ਵੱਲੋਂ ਸੂਬੇ ਦੇ ਉਦਯੋਗਿਕ ਵਿਕਾਸ ਵਿੱਚ ਪਾਏ ਅਥਾਹ ਯੋਗਦਾਨ `ਤੇ ਚਾਨਣਾ ਪਾਇਆ। ਚੰਨੀ ਨੇ ਕਿਹਾ ਕਿ ਇਹ ਸਭ ਕੁਝ ਸੂਬੇ ਵਿੱਚ ਸੁਖਾਵੇਂ ਮਾਹੌਲ ਤੋਂ ਬਿਨਾਂ ਸੰਭਵ ਨਹੀਂ ਸੀ।ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸੂਬੇ ਵਿੱਚ ਉਦਯੋਗੀਕਰਨ ਦਾ ਨਵਾਂ ਅਧਿਆਏ ਲਿਖਣ ਲਈ ਉਦਯੋਗ ਜਗਤ ਦੇ ਦਿੱਗਜਾਂ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਖੇਤੀਬਾੜੀ ਖੇਤਰ ਵਿੱਚ ਸਫ਼ਲ ਮੁਕਾਮ `ਤੇ ਪਹੁੰਚ ਚੁੱਕਾ ਹੈ ਅਤੇ ਹੁਣ ਉਦਯੋਗ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਦੁਨੀਆ ਭਰ ਵਿੱਚ ਆਪਣੀ ਸਖ਼ਤ ਮਿਹਨਤ ਅਤੇ ਬਹਾਦਰੀ ਲਈ ਜਾਣਿਆ ਜਾਂਦਾ ਹੈ, ਇਸੇ ਭਾਵਨਾ ਨਾਲ ਉਨ੍ਹਾਂ ਨੇ ਹਰੀ ਕ੍ਰਾਂਤੀ ਲਿਆ ਕੇ ਦੇਸ਼ ਨੂੰ ਖ਼ੁਰਾਕ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਦੇ ਨਾਲ-ਨਾਲ ਇਸ ਦੀ ਕੌਮੀ ਸੁਰੱਖਿਆ ਦੀ ਰਾਖੀ ਵਿੱਚ ਮੋਹਰੀ ਭੂਮਿਕਾ ਨਿਭਾਈ।ਇਸ ਤੋਂ ਪਹਿਲਾਂ ਆਪਣੇ ਸੁਆਗਤੀ ਭਾਸ਼ਣ ਵਿੱਚ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਇਹ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਸੰਭਾਵੀ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ ਹੋਵੇਗਾ ਅਤੇ ਪੰਜਾਬ ਨੂੰ ਨੂੰ ਨਾ ਸਿਰਫ਼ ਦੇਸ਼ ਵਿੱਚ ਸਗੋਂ ਵਿਸ਼ਵ ਭਰ ਵਿੱਚ ਸਭ ਤੋਂ ਵੱਧ ਪਸੰਦੀਦਾ ਸਥਾਨ ਵਜੋਂ ਪੇਸ਼ ਕਰੇਗਾ। ਉਨ੍ਹਾਂ ਨੇ ਸਨਅਤਕਾਰਾਂ ਨੂੰ ਆਪਣੇ ਯੂਨਿਟ ਜਲਦ ਤੋਂ ਜਲਦ ਸਥਾਪਤ ਕਰਨ ਲਈ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਦੇਣ ਸਬੰਧੀ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ।ਇਸ ਮੌਕੇ `ਤੇ ਬੋਲਦਿਆਂ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸੰਤੁਲਿਤ ਖੇਤਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਹਿਯੋਗੀ ਭਾਈਵਾਲੀ ਵਿੱਚ ਵਿਸ਼ਵਾਸ ਰੱਖਦਾ ਹੈ। ਉਦਯੋਗ ਦੀ ਉੱਦਮੀ ਭਾਵਨਾ ਅਤੇ ਸਰਕਾਰ ਦੀਆਂ ਸਹਾਇਕ ਨੀਤੀਆਂ ਦੇ ਨਾਲ ਰਾਜ ਸਰਕਾਰ ਪੰਜਾਬ ਨੂੰ ਇੱਕ ਗਲੋਬਲ ਮੈਨੂਫੈਕਚਰਿੰਗ ਹੱਬ (ਆਲਮੀ ਨਿਰਮਾਣ ਧੁਰਾ) ਬਣਾਉਣਾ ਚਾਹੁੰਦੀ ਹੈ ਅਤੇ ਇਸਦੇ ਵਿਕਾਸ ਲਈ ਉਦਯੋਗ ਨੂੰ ਲੋੜੀਂਦੇ ਸਾਰੇ ਸਹਿਯੋਗ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇਸ ਮੌਕੇ ਚੰਨੀ ਨੇ ਨਿਵੇਸ਼ਕ ਸੰਮੇਲਨ, 2021 ਦੀ ਯਾਦ ਵਿੱਚ ਕੈਂਪਸ ਵਿੱਚ ਅੰਬ ਦਾ ਬੂਟਾ ਲਾਇਆ।ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਉਦਯੋਗ ਅਤੇ ਵਣਜ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਵਪਾਰਕ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਅਤੇ ਨੀਤੀਆਂ ਵਿੱਚ ਸਥਿਰਤਾ ਅਤੇ ਨਿਰੰਤਰਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ `ਤੇ ਲੈ ਕੇ ਜਾਵੇਗੀ ਅਤੇ ਉਦਯੋਗ, ਕਾਰੋਬਾਰ ਅਤੇ ਰੁਜ਼ਗਾਰ `ਤੇ ਸੂਬੇ ਦਾ ਧਿਆਨ ਕੇਂਦਰਤ ਕਰੇਗੀ।ਉਦਯੋਗੀਕਰਨ ਨੂੰ ਹੁਲਾਰਾ ਦੇਣ ਲਈ ਨਿਵੇਸ਼ ਪੰਜਾਬ ਦੀਆਂ ਪਹਿਲਕਦਮੀਆਂ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ, ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੇ ਕਿਹਾ ਕਿ ਇੱਕ ਪੰਜਾਬ ਸਰਕਾਰ ਦੀਆਂ ਉਦਾਰਵਾਦੀ ਨੀਤੀਆਂ ਦੇ ਨਾਲ ਉਨ੍ਹਾਂ ਦੇ ਉਦਯੋਗ ਨੇ ਬੇਮਿਸਾਲ ਤਰੱਕੀ ਕੀਤੀ ਹੈ ਅਤੇ ਇਸ ਇਤਿਹਾਸਕ ਮੌਕੇ `ਤੇ ਉਨ੍ਹਾਂ ਨੇ ਆਪਣੇ ਕਾਰੋਬਾਰ ਵਿੱਚ 2000 ਕਰੋੜ ਰੁਪਏ ਦੇ ਵਿਸਥਾਰ ਦਾ ਐਲਾਨ ਕੀਤਾ ਹੈ।ਇਸ ਦੌਰਾਨ ਚੇਅਰਮੈਨ ਅਤੇ ਐਮਡੀ, ਐਚਯੂਐਲ ਸੰਜੀਵ ਮਹਿਤਾ ਨੇ 1200 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਅਤੇ ਅਮਿੱਟੀ ਯੂਨੀਵਰਸਿਟੀ ਦੇ ਚਾਂਸਲਰ ਡਾ. ਅਤੁਲ ਚੌਹਾਨ ਨੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਅਗਲੇ ਦੋ ਸਾਲਾਂ ਵਿਚ 300 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਜੀ ਮਹਿੰਦਰਾ ਨੇ ਐਲਾਨ ਕੀਤਾ ਕਿ ਸੂਬੇ ਵਿਚ ਛੇਤੀ ਹੀ ਤੀਜੀ ਟਰੈਕਟਰ ਫੈਕਟਰੀ ਲਾਈ ਜਾਵੇਗੀ ਅਤੇ ਪਠਾਨਕੋਟ ਨੇੜੇ ਹੋਟਲ ਪ੍ਰਾਜੈਕਟ ਵਿਕਸਤ ਕੀਤਾ ਜਾਵੇਗਾ।ਹੋਰ ਉਦਯੋਗਪਤੀਆਂ ਜਿਨ੍ਹਾ ਵਿੱਚ ਵਾਈਸ ਚੇਅਰਮੈਨ ਅਤੇ ਐਮਡੀ ਜੇਕੇ ਪੇਪਰ ਲਿਮਟਿਡ ਹਰਸ਼ ਪਤੀ ਸਿੰਘਾਨੀਆ, ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਲਿਮਟਿਡ ਦੇ ਸੰਸਥਾਪਕ ਅਤੇ ਐਮਡੀ ਦਿਲੀਪ ਸਾਂਘਵੀ, ਐਮਡੀ ਅਤੇ ਸੀਈਓ ਇਨਵੈਸਟ ਇੰਡੀਆ ਦੀਪਕ ਬਾਗਲਾ, ਐਮਡੀ ਯਾਨਮਾਰ ਇੰਡੀਆ ਕਾਜੁਨੋਰੀ ਅਜਿਕੀ, ਚੇਅਰਮੈਨ ਯੂਰਪ ਹਿੰਦੂਜਾ ਗਰੁੱਪ ਪ੍ਰਕਾਸ਼ ਪੀ ਹਿੰਦੂਜਾ, ਵਧੀਕ ਸਕੱਤਰ ਡੀਪੀਆਈਆਈਟੀ ਸ੍ਰੀਮਤੀ ਸੁਮਿਤਾ ਦਾਵਰਾ, ਚੇਅਰਮੈਨ ਅਤੇ ਐਮਡੀ ਆਈਟੀਸੀ ਸੰਜੀਵ ਪੁਰੀ, ਭਾਰਤ ਵਿੱਚ ਜਾਪਾਨ ਦੀ ਰਾਜਦੂਤ ਸਤੋਸ਼ੀ ਸੁਜ਼ੂਕੀ, ਚੇਅਰਮੈਨ ਆਦਿਤਿਆ ਬਿਰਲਾ ਗਰੁੱਪ ਕੁਮਾਰ ਮੰਗਲਮ ਬਿਰਲਾ ਅਤੇ ਕਾਰਜਕਾਰੀ ਚੇਅਰਮੈਨ ਆਰਸੇਲਰ ਮਿੱਤਲ ਲਕਸ਼ਮੀ ਐਨ. ਮਿੱਤਲ ਨੇ ਰਾਜ ਭਰ ਵਿੱਚ ਵੱਖ-ਵੱਖ ਉਦਯੋਗਿਕ ਉੱਦਮਾਂ ਵਿੱਚ ਆਪਣੀਆਂ ਭਾਈਵਾਲੀਆਂ ਬਾਰੇ ਤਜਰਬੇ ਅਤੇ ਜਾਣਕਾਰੀਆਂ ਸਾਂਝੀਆਂ ਕੀਤੀਆਂ।ਸੰਮੇਲਨ ਵਿਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਨਿਵੇਸ਼ ਪੰਜਾਬ ਦੇ ਸੀ.ਈ.ਓ. ਦੇ ਰਜਤ ਅਗਰਵਾਲ ਹਾਜ਼ਰ ਸਨ।

 

Tags: Charanjit Singh Channi , Punjab Pradesh Congress Committee , Congress , Punjab Congress , Government of Punjab , Punjab Government , Punjab , Chief Minister Of Punjab , Investors Summit 2021 , 4th Progressive Punjab Investors Summit 2021 , Indian School of Business

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD