Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉੁਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਬਨਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਸ਼੍ਰੀ ਚਮਕੌਰ ਸਾਹਿਬ ਹਲਕੇ ਦੇ ਪਿੰਡ ਰੋਡਮਾਜਰਾ ਵਿਖੇ ਬਨਣ ਵਾਲੇ ਸਟੇਡੀਅਮ ਦੇ ਨਿਰਮਾਣ ਲਈ ਇੱਕ ਕਰੋੜ ਰੁਪਏ ਦੀ ਗ੍ਰਾਂਟ ਵੀ ਦਿੱਤੀ

Charanjit Singh Channi, Congress, Punjab Congress, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਰੂਪਨਗਰ , 27 Oct 2021

Last updated on: Oct 27, 2021, 00:00 IST

ਕੇਂਦਰ ਸਰਕਾਰ ਵਲੋਂ ਕਿਸਾਨਾਂ ‘ਤੇ ਥੋਪੇ ਗਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦੇ ਹੋਏ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਸ਼੍ਰੀ ਚਮਕੌਰ ਸਾਹਿਬ ਹਲਕੇ ਦੇ ਪਿੰਡ ਰੋਡਮਾਜਰਾ ਵਿਖੇ ਬਨਣ ਵਾਲੇ ਖੇਡ ਸਟੇਡੀਅਮ ਦਾ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੀਂਹ ਪੱਥਰ ਰੱਖਿਆ ਅਤੇ ਇੱਕ ਕਰੋੜ ਰੁਪਏ ਦੀ ਗ੍ਰਾਂਟ ਦਿੱਤੀ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ।ਇਸ ਉਪਰੰਤ ਮੁੱਖ ਮੰਤਰੀ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ 45.81 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਪਾਣੀ ਦੀ ਟੈਂਕੀ ਦਾ ਉਦਘਾਟਨ ਕੀਤਾ। ਇਸ ਟੈਂਕੀ ਦੁਆਰਾ ਪਿੰਡ ਰੋਡਮਾਜਰਾ ਤੇ ਚੱਕਲਾਂ ਦੇ ਵਾਸੀਆਂ ਨੂੰ ਸਾਫ ਪੀਣ ਵਾਲੇ ਵਾਲੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।ਇਸ ਮੌਕੇ ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕਿਸਾਨ ਅੰਦੋਲਨ ਵਿਚ ਜਾਨਾਂ ਗਾਵਉਣ ਵਾਲੇ ਕਿਸਾਨਾਂ ਦੀ ਯਾਦ ਵਿਚ ਉਸਾਰਿਆ ਜਾਣ ਵਾਲਾ ਇਹ ਖੇਡ ਸਟੇਡੀਆਂ ਉਨ੍ਹਾਂ ਦੇ ਸੰਘਰਸ਼ ਪ੍ਰਤੀ ਸੱਚੀ ਸ਼ਰਧਾਂਜਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਬ ਪਾਰਟੀ ਵਲੋਂ ਲਏ ਗਏ ਸਾਂਝੇ ਫੈਸਲੇ ਦੇ ਤਹਿਤ ਪੰਜਾਬ ਸਰਕਾਰ ਵਲੋਂ ਆਉਣ ਵਾਲੀ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸੇਸ਼ ਇਜਲਾਸ ਬੁਲਾ ਕੇ ਕੇਂਦਰ ਸਰਕਾਰ ਵਲੋਂ ਥੋਪੇ ਗਏ ਤਿੰਨੋ ਕਾਲੇ ਖੇਤੀ ਕਾਨੂੰਨਾਂ ਨੂੰ ਸਰਬਸੰਮਤੀ ਨਾਲ ਮੁੱਢੋਂ ਰੱਦ ਕੀਤਾ ਜਾਵੇਗਾ।

ਸ੍ਰੀ ਚੰਨੀ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਸਾਰੇ ਸ਼ਹਿਰਾਂ ਵਿਚ ਵਧੀਆ ਪਾਰਕਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਸ਼ਹਿਰਾਂ ਅਤੇ ਪਿੰਡਾਂ ਵਿਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਜਿੰਮ ਦਾ ਸਮਾਨ ਅਤੇ ਖੇਡ ਕਿੱਟਾਂ ਵੀ ਦਿੱਤੀਆਂ ਜਾ ਰਹੀਆਂ ਹਨ।ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਹਲਕੇ ਵਿਚ 16 ਨਵੇਂ ਸਟੇਡੀਆਮ ਬਣਾਏ ਜਾ ਰਹੇ ਹਨ, ਜਿੰਨਾਂ ਲਈ ਰੋਡਮਾਜਾਰਾ ਪਿੰਡ ਦੇ ਖੇਡ ਸਟੇਡੀਅਮ ਨੂੰ ਜਾਰੀ ਕੀਤੀ ਗਈ ਇੱਕ ਕਰੋੜ ਰੁਪਏ ਦੀ ਰਾਸ਼ੀ ਤੋਂ ਇਲਾਵਾ ਪਹਿਲੇ ਪੜਾਅ ਦੇ ਤਹਿਤ 2.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।ਉਨ੍ਹਾਂ ਅੱਗੇ ਕਿਹਾ ਕਿ ਚਮਕੌਰ ਸਾਹਿਬ ਹਲਕੇ ਦੇ ਵਿਕਾਸ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਸਮਾਂਬੱਧ ਮੁਕੰਮਲ ਕੀਤਾ ਜਾਵੇਗਾ।ਉਨਾਂ ਇਹ ਵੀ ਕਿਹਾ ਕਿ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਬੇਲਾ-ਪਨਿਆਲੀ ਸੜਕ ਨੂੰ ਕੌਮੀ ਰਾਜਮਾਰਗ 344 -ਏ ਨਾਲ ਜੋੜਨ ਲਈ ਸਤਲੁਜ ਦਰਿਆ ਉੱਤੇ 114 ਕਰੋੜ ਦੀ ਲਾਗਤ ਨਾਲ ਪੁੱਲ ਦਾ ਨਿਰਮਾਣ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਬਾਕੀ ਐਲਾਨੇ ਗਏ ਪ੍ਰੋਜੈਕਟਾਂ ਦੇ ਨਿਰਮਾਣ ਕਾਰਜ ਵੀ ਜਲਦ ਸ਼ੁਰੂ ਕੀਤੇ ਜਾਣਗੇ।   

 

Tags: Charanjit Singh Channi , Congress , Punjab Congress , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD