Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਤਹਿਗੜ ਸਾਹਿਬ ਦੇ ਸਰਵਪੱਖੀ ਵਿਕਾਸ ਲਈ 10 ਕਰੋੜ ਰੁਪਏ ਦਾ ਪੈਕੇਜ ਐਲਾਨਿਆ

ਫਤਹਿਗੜ ਸਾਹਿਬ-ਮੋਰਿੰਡਾ ਸੜਕ ਦਾ ਨਾਂ ਮਾਤਾ ਗੁਜਰੀ ਜੀ ਦੇ ਨਾਮ ਉਪਰ ਰੱਖਿਆ ਜਾਵੇਗਾ

Charanjit Singh Channi, Congress, Punjab Congress, Government of Punjab, Punjab Government, Punjab, Chief Minister Of Punjab, Sri Fatehgarh Sahib, Kuljit Singh Nagra, Randeep Singh Nabha, Dr. Amar Singh, Gurpreet Singh GP, Surbhi Malik, Sandeep Goyal

Web Admin

Web Admin

5 Dariya News

ਫਤਹਿਗੜ ਸਾਹਿਬ , 28 Oct 2021

Last updated on: Oct 28, 2021, 00:00 IST

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਫਤਹਿਗੜ ਸਾਹਿਬ ਹਲਕੇ ਲਈ 10 ਕਰੋੜ ਰੁਪਏ ਦਾ ਪੈਕੇਜ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ ਹੈ।ਅੱਜ ਫਤਹਿਗੜ ਸਾਹਿਬ ਦੇ ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸਥਾਨਕ ਵਿਧਾਇਕ ਤੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦੀ ਮੰਗ ਉਤੇ ਇਹ ਪੈਕੇਜ ਦੇਣ ਦਾ ਐਲਾਨ ਕੀਤਾ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਤਹਿਗੜ ਸਾਹਿਬ-ਮੋਰਿੰਡਾ ਸੜਕ ਦਾ ਨਾਂ ਮਾਤਾ ਗੁਜਰੀ ਜੀ ਦੇ ਨਾਮ ਉਪਰ ਰੱਖਣ ਦਾ ਐਲਾਨ ਕੀਤਾ ਅਤੇ ਕਿਹਾ ਕਿ ਇਸ ਸੜਕ ਨੂੰ ਇੱਕ ਮਹੀਨੇ ਦੇ ਵਿੱਚ-ਵਿੱਚ ਚੌੜਾ ਕੀਤਾ ਜਾਵੇਗਾ।ਅੱਜ ਇੱਥੇ ਵਿਰਾਸਤ ਵਿਲਾ ਪੈਲੇਸ ਵਿੱਚ ਲੱਗੇ ਸੁਵਿਧਾ ਕੈਂਪ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਮਾਫ਼ੀਆ ਰਾਜ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ ਕਿਉਂਕਿ ਹੁਣ ਆਮ ਲੋਕਾਂ ਦਾ ਰਾਜ ਸਥਾਪਤ ਹੋ ਗਿਆ ਹੈ। ਉਨਾਂ ਕਿਹਾ ਕਿ ਪਹਿਲਾਂ ਬੱਸ ਮਾਫ਼ੀਆ ਦਾ ਖ਼ਾਤਮਾ ਕੀਤਾ ਗਿਆ ਅਤੇ ਮਾਈਨਿੰਗ ਮਾਫ਼ੀਆ ਦਾ ਖ਼ਾਤਮਾ ਕੀਤਾ ਜਾ ਰਿਹਾ ਹੈ। ਇਸ ਤੋਂ ਅਗਲੀ ਵਾਰੀ ਕੇਬਲ ਮਾਫ਼ੀਆ ਦੀ ਹੈ।ਅੱਜ ਫਤਹਿਗੜ ਸਾਹਿਬ ਦੇ ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸਥਾਨਕ ਵਿਧਾਇਕ ਕੁਲਜੀਤ ਨਾਗਰਾ ਨਾਲ ਆਪਣੀ ਪੁਰਾਣੀ ਸਾਂਝ ਦੀਆਂ ਤੰਦਾਂ ਵੀ ਛੇੜੀਆਂ। ਉਨਾਂ ਕਿਹਾ ਕਿ ਅਸੀਂ ਦੋਵੇਂ (ਚਰਨਜੀਤ ਸਿੰਘ ਚੰਨੀ ਤੇ ਕੁਲਜੀਤ ਸਿੰਘ ਨਾਗਰਾ) ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸਬੰਧਤ ਧਰਤੀ ਦੇ ਚੁਣੇ ਹੋਏ ਨੁਮਾਇੰਦੇ ਹਾਂ ਅਤੇ ਸ੍ਰੀ ਫਤਿਹਗੜ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ. ਨਾਗਰਾ ਨੇ ਲੋਕਾਂ ਤੇ ਪਾਰਟੀ ਦੀ ਸੇਵਾ ਨੂੰ ਪਹਿਲ ਦਿੰਦਿਆਂ ਮੰਤਰੀ ਦਾ ਅਹੁਦਾ ਤਿਆਗਿਆ, ਉਨਾਂ ਨਾਲ ਮੇਰੀ ਪਰਿਵਾਰਕ ਸਾਂਝ ਵੀ ਹੈ। ਉਨਾਂ ਕਿਹਾ ਕਿ ਜੋ ਵੀ ਕੁਲਜੀਤ ਸਿੰਘ ਨਾਗਰਾ ਹਲਕੇ ਲਈ ਮੰਗ ਕਰਨਗੇ, ਉਹ ਪਹਿਲ ਦੇ ਆਧਾਰ ਉਤੇ ਪੂਰੀ ਕੀਤੀ ਜਾਵੇਗੀ।ਉਨਾਂ ਦੱਸਿਆ ਕਿ ਸਿੱਖ ਕੌਮ ਦੀ ਮਾਣਮੱਤੀ ਵਿਰਾਸਤ ਨੂੰ ਦਰਸਾਉਣ ਲਈ ਚਮਕੌਰ ਸਾਹਿਬ ਥੀਮ ਪਾਰਕ 15 ਨਵੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨਾਂ ਦੀਵਾਲੀ ਮੌਕੇ ਪੰਜਾਬ ਵਾਸੀਆਂ ਲਈ ਕਿਸੇ ਵੱਡੇ ਤੋਹਫ਼ੇ ਦਾ ਐਲਾਨ ਕਰਨ ਦੀ ਗੱਲ ਆਖੀ ਅਤੇ ਕਿਹਾ ਕਿ ਇਸ ਦਾ ਪਤਾ ਜਲਦੀ ਹੀ ਲੋਕਾਂ ਨੂੰ ਲੱਗ ਜਾਵੇਗਾ।ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕ ਹਿੱਤ ਵਿੱਚ ਫ਼ੈਸਲੇ ਲੈਂਦਿਆਂ ਦੋ ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨਾਂ ਦੇ  ਬਕਾਏ ਮੁਆਫ਼ ਕਰ ਦਿੱਤੇ ਹਨ। 

ਪਾਣੀ ਦੇ ਬਿੱਲਾਂ ਦੇ ਬਕਾਏ ਮੁਆਫ਼ ਕਰਨ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਹੁਣ ਪਿੰਡਾਂ ਵਿੱਚ ਪਾਣੀ ਦਾ ਬਿੱਲ ਅਗਾਂਹ ਤੋਂ 50 ਰੁਪਏ ਤੱਕ ਮਹਿਦੂਦ ਕਰ ਦਿੱਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨਾਂ ਆਪਣੀ ਸਰਕਾਰ ਦੀ ਵੱਡ ਆਕਾਰੀ ਸਕੀਮ ਮੇਰਾ ਘਰ ਮੇਰੇ ਨਾਮ ਦਾ ਖ਼ਾਸ ਜ਼ਿਕਰ ਕਰਦਿਆਂ ਆਖਿਆ ਕਿ ਹੁਣ ਲਾਲ ਲਕੀਰ ਅੰਦਰ ਘਰਾਂ ਦੇ ਮਾਲਕਾਂ ਨੂੰ ਮਾਲਕਾਨਾ ਹੱਕ ਦਿੱਤੇ ਜਾ ਰਹੇ ਹਨ ਅਤੇ ਇਸ ਕੰਮ ਲਈ ਘਰਾਂ ਦੀ ਡਰੋਨ ਰਾਹੀਂ ਮੈਪਿੰਗ ਕਰਵਾਈ ਜਾ ਰਹੀ ਹੈ।ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਮੰਗ ਉਤੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਜਲਦੀ ਹੀ ਪੰਜਾਬ ਵਿੱਚੋਂ ਕੇਬਲ ਮਾਫ਼ੀਆ ਦਾ ਮੁਕੰਮਲ ਖ਼ਾਤਮਾ ਕਰਨ ਜਾ ਰਹੇ ਹਨ ਕਿਉਂਕਿ ਉਹ ਆਮ ਲੋਕਾਂ ਦੇ ਦਰਦ ਨੂੰ ਸਮਝਦੇ ਹਨ। ਉਨਾਂ ਸੁਵਿਧਾ ਕੈਂਪ ਦੌਰਾਨ ਵੱਖ ਵੱਖ ਸੇਵਾਵਾਂ ਦੇ ਲਾਭਪਾਤਰੀਆਂ ਨੂੰ ਸੇਵਾਵਾਂ ਹਾਸਲ ਕਰਨ ਦੇ ਸਰਟੀਫਿਕੇਟ ਵੀ ਤਕਸੀਮ ਕੀਤੇ।ਇਸ ਦੌਰਾਨ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਹਲਕੇ ਦੀਆਂ ਮੁੱਖ ਮੰਗਾਂ ਦਾ ਜ਼ਿਕਰ ਕੀਤਾ ਅਤੇ ਇਨਾਂ ਨੂੰ ਜਲਦੀ ਪੂਰਾ ਕਰਨ ਲਈ ਕਿਹਾ। ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ, ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ, ਸ੍ਰੀਮਤੀ ਮਨਦੀਪ ਕੌਰ ਨਾਗਰਾ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਡਾ. ਸ਼ੌਕਤ ਅਹਿਮਦ ਪਰੈ, ਕਮਿਸ਼ਨਰ ਪਟਿਆਲਾ ਡਿਵੀਜ਼ਨ ਚੰਦਰ ਗੈਂਦ, ਆਈ.ਜੀ. ਅਰੁਨ ਕੁਮਾਰ ਮਿੱਤਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਜ਼ਿਲਾ ਪੁਲਿਸ ਮੁਖੀ ਸੰਦੀਪ ਗੋਇਲ ਹਾਜ਼ਰ ਸਨ।ਇਸ ਤੋਂ ਪਹਿਲਾਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਫਤਹਿਗੜ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨਾਂ ਦਾ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਫਤਹਿਗੜ ਸਾਹਿਬ ਦੇ ਆਪਣੇ ਦੌਰੇ ਦੌਰਾਨ ਉਨਾਂ ਅੰਬੇਦਕਰ ਭਵਨ ਫਤਹਿਗੜ ਸਾਹਿਬ ਨੇੜੇ ਕਰੀਬ 07 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਉਪ ਮੰਡਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਉਨਾਂ ਆਮ ਖਾਸ ਬਾਗ, ਸਰਹਿੰਦ ਦੀ ਪੁਰਾਤਨ ਦਿੱਖ ਕਾਇਮ ਰੱਖਦਿਆਂ ਇਸ ਦੀ ਸਾਂਭ ਸੰਭਾਲ ਲਈ 06.50 ਕਰੋੜ ਦੇ ਪ੍ਰੋਜੈਕਟ ਦੇ ਹਿੱਸੇ ਵਜੋਂ ਸੁਰਜੀਤ ਕੀਤੇ ਗਏ ਮਹਿਤਾਬੀ ਬਾਗ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਸ. ਚੰਨੀ ਨੇ ਬਾਬਾ ਬੰਦਾ ਸਿੰਘ ਬਹਾਦਰ ਚੌਕ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਸਮਾਰਕ ਨੇੜੇ ਬੂਟਾ ਵੀ ਲਾਇਆ।

 

Tags: Charanjit Singh Channi , Congress , Punjab Congress , Government of Punjab , Punjab Government , Punjab , Chief Minister Of Punjab , Sri Fatehgarh Sahib , Kuljit Singh Nagra , Randeep Singh Nabha , Dr. Amar Singh , Gurpreet Singh GP , Surbhi Malik , Sandeep Goyal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD