Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਰਜ਼ੀਆ ਸੁਲਤਾਨਾ ਵੱਲੋਂ ਬਜ਼ੁਰਗਾਂ ਦੀ ਸਹਾਇਤਾ ਲਈ ਹੈਲਪਲਾਈਨ ਜਾਰੀ

Razia Sultana, Punjab Pradesh Congress Committee, Congress, Punjab Congress, Government of Punjab, Punjab Government, Punjab

Web Admin

Web Admin

5 Dariya News

ਚੰਡੀਗੜ੍ਹ , 28 Oct 2021

Last updated on: Oct 28, 2021, 00:00 IST

ਪੰਜਾਬ ਦੇ ਵਸਨੀਕ ਬਜ਼ੁਰਗ ਹੁਣ ਆਪਣੀ ਕਿਸੇ ਵੀ ਸਮੱਸਿਆ ਲਈ 14567 ਨੰਬਰ ‘ਤੇ ਕਾਲ ਕਰ ਸਕਦੇ ਹਨ। ਇਸ ਹੈਲਪਲਾਈਨ ਦਾ ਉਦਘਾਟਨ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਕੀਤਾ।ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ਵਿੱਚ ਹਦਾਇਤਾਂ ਅਨੁਸਾਰ ਇੱਕ ਕਾਲ ਸੈਂਟਰ ਬਣਾਇਆ ਗਿਆ ਹੈ, ਜਿੱਥੇ ਕਨੈਕਟ ਆਫੀਸਰ ਬਜ਼ੁਰਗਾਂ ਨਾਲ ਫੋਨ ‘ਤੇ ਗੱਲ ਕਰਦੇ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਨੂੰ ਸੁਣਦੇ ਹਨ। ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਫੀਲਡ ਆਫੀਸਰ ਤਾਇਨਾਤ ਹਨ ਜੋ ਜ਼ਮੀਨੀ ਪੱਧਰ ‘ਤੇ ਬਜ਼ੁਰਗਾਂ ਦੇ ਕੋਲ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਦੇ ਹਨ। ਭਾਰਤ ਸਰਕਾਰ, ਹੈਲਪਏਜ਼ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ ਮਿਲ ਕੇ ਇਸ ਹੈਲਪਲਾਈਨ ਨੂੰ ਚਲਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਹ ਹੈਲਪ ਲਾਈਨ ਪੰਜਾਬ ਸਰਕਾਰ ਦੇ ਵੱਖ-ਵੱਖ ਅਦਾਰਿਆਂ ਜਿਵੇਂ ਕਿ ਪੁਲਿਸ, ਸਿਹਤ ਵਿਭਾਗ, ਪੰਜਾਬ ਲੀਗਲ ਸਰਵਿਸ ਅਥਾਰਟੀ, ਮੇਨਟੇਨੈਂਸ ਐਕਟ ਅਧੀਨ ਬਣੇ ਟ੍ਰਿਬਿਊਨਲ, ਡਿਪਟੀ ਕਮਿਸ਼ਨਰ, ਸੀਨੀਅਰ ਨਾਗਰਿਕਾਂ ਦੇ ਸਮੂਹ, ਗੈਰ ਸਰਕਾਰੀ ਸੰਸਥਾਵਾਂ, ਬਿਰਧ ਘਰ ਆਦਿ ਨਾਲ ਮਿਲ ਕੇ ਕੰਮ ਕਰੇਗੀ ਤਾਂ ਜੋ ਲੋੜ ਵੇਲੇ ਬਜ਼ੁਰਗਾਂ ਲਈ ਇਨ੍ਹਾਂ ਅਦਾਰਿਆਂ ਤੋਂ ਮਦਦ ਲਈ ਜਾ ਸਕੇ।

ਮੰਤਰੀ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਨੂੰ ਮੱਦੇਨਜ਼ਰ ਰੱਖਦਿਆਂ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜ਼ੁਰਗਾਂ ਲਈ ਇਕ ਬਿਰਧ ਘਰ ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਬਰਨਾਲਾ ਅਤੇ ਮਾਨਸਾ ਵਿਖੇ ਬਿਰਧ ਘਰਾਂ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਸ ਤੋ ਇਲਾਵਾ ਰਾਜ ਦੇ ਬਾਕੀ ਜ਼ਿਲ੍ਹਿਆਂ ਵਿਚ ਬਿਰਧ ਘਰ ਚਲਾਉਣ ਲਈ ਗੈਰ ਸਰਕਾਰੀ ਸੰਸਥਾਵਾ ਨੂੰ ਗ੍ਰਾਂਟ ਇਨ ਏਡ ਦਿੱਤੀ ਜਾਵੇਗੀ।ਰਜ਼ੀਆ ਸੁਲਤਾਨਾ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਰਾਜ ਦੇ ਬਜ਼ੁਰਗ ਵਿਅਕਤੀਆਂ, ਵਿਧਵਾਵਾਂ, ਦਿਵਿਆਂਜਨਾਂ ਦੀ ਭਲਾਈ ਲਈ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜੁਲਾਈ 2021 ਤੋਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ ਪੈਨਸ਼ਨ ਦੀ ਰਾਸ਼ੀ 750 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕੀਤੀ ਹੈ।ਉਨ੍ਹਾਂ ਦੱਸਿਆ ਕਿ ਇਸ ਸਮੇਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ 26 ਲੱਖ 92 ਹਜ਼ਾਰ ਤੋਂ ਜ਼ਿਆਦਾ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਜਾ ਰਹੀ ਹੈ । ਇਨ੍ਹਾਂ ਵਿੱਚੋਂ 18.15 ਲੱਖ ਬੁਢਾਪਾ ਪੈਨਸ਼ਨ ਦੇ ਲਾਭਪਾਤਰੀ ਹਨ। ਸਤੰਬਰ 2021 ਤੱਕ ਦੀ ਪੈਨਸ਼ਨ ਲਾਭਪਤਾਰੀਆਂ ਨੂੰ ਭੇਜੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2021-22 ਲਈ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਸਰਕਾਰ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਹਰ ਮਹੀਨੇ ਸਮੇਂ ਸਿਰ  ਭੇਜਣ ਲਈ ਯਤਨਸ਼ੀਲ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਬੀ. ਸ੍ਰੀਨਿਵਾਸਨ, ਐਡੀਸ਼ਨਲ ਡਾਇਰੈਕਟਰ ਲਿਲੀ ਚੌਧਰੀ, ਜੁਆਇੰਟ ਡਾਇਰੈਕਟਰ ਚਰਨਜੀਤ ਸਿੰਘ ਮਾਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Razia Sultana , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD