Saturday, 04 May 2024

 

 

ਖ਼ਾਸ ਖਬਰਾਂ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ ਚਿਤਕਾਰਾ ਯੁਨੀਵਰਸਿਟੀ ਵੱਲੋਂ ਅਜੈ ਚੌਧਰੀ ਨੂੰ ਆਨਰੇਰੀ ਡਾਕਟਰੇਟ(ਡੀਲਿੱਟ) ਦੀ ਡਿਗਰੀ ਪ੍ਰਦਾਨ ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ 'ਆਪ' ਅਤੇ ਕਾਂਗਰਸ ਇੱਕ ਹੀ ਥੈਲੀ ਦੇ ਚੱਟੇ-ਬੱਟੇ : ਐਨ.ਕੇ. ਸ਼ਰਮਾ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੋਗਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਬੇਟੇ ਨੂੰ ਟਿਕਟ ਮਿਲਣ ਅਤੇ ਐਚਡੀ ਰੇਵੰਨਾ ਮਾਮਲੇ 'ਤੇ 'ਆਪ' ਨੇ ਕਿਹਾ- ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ ਅਸਲਾ ਧਾਰੀਆਂ ਪਾਸੋਂ ਅਸਲੇ ਨੂੰ ਜਮ੍ਹਾਂ ਕਰਵਾਉਣ ਤੇ ਛੋਟ ਸੰਬੰਧੀ ਸੈਕਰਿਊਟਨੀ ਕਮੇਟੀ ਦੀ ਮੀਟਿੰਗ ਹੋਈ ਸੁਖਪਾਲ ਸਿੰਘ ਖਹਿਰਾ ਵੱਲੋਂ ਭਵਾਨੀਗੜ੍ਹ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਪ੍ਰੈੱਸ ਦੀ ਆਜ਼ਾਦੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਮਿਲ ਕੇ ਕਰਨ ਦਾ ਸੱਦਾ ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਲੁਧਿਆਣਾ ਵਿਖੇ ਲੋਕ ਸਭਾ ਚੋਣ ਮੁਹਿੰਮ ਦੀ ਰਣਨੀਤੀ ਕੀਤੀ ਤਿਆਰ ਬਾਹਰਲਾ ਉਮੀਦਵਾਰ ਕਹਿਣ ‘ਤੇ ਵੜਿੰਗ ਨੇ ਦਲਬਦਲੂ ਬਿੱਟੂ ਨੂੰ ਦਿੱਤਾ ਜਵਾਬ ਪੰਜਾਬ 'ਚ 'ਆਪ' ਦੀ ਦਿੱਲੀ ਲੀਡਰਸ਼ਿਪ ਦੀ ਗ਼ੈਰਹਾਜ਼ਰੀ ਦਰਸਾਉਂਦੀ ਹੈ ਕਿ ਪਾਰਟੀ 'ਚ ਕੁਝ ਵੀ ਠੀਕ ਨਹੀਂ ਹੈ: ਪ੍ਰਤਾਪ ਸਿੰਘ ਬਾਜਵਾ ਲੋਕ ਸਭਾ ਚੋਣ ਹਲਕੇ ਅਨੰਦਪੁਰ ਸਾਹਿਬ ਦੇ ਏ ਆਰ ਓ ਤੇ ਅਸੈਂਬਲੀ ਲੈਵਲ ਮਾਸਟਰ ਟ੍ਰੈਨਰ ਨੂੰ ਈ.ਵੀ.ਐਮ ਸਬੰਧੀ ਟਰੇਨਿੰਗ ਦਿੱਤੀ ਹਰਪਾਲ ਸਿੰਘ ਚੀਮਾ ਨੇ ਕਾਂਗਰਸੀ ਵਰਕਰਾਂ ਨੂੰ ਦਿੱਤੀ ਚੇਤਾਵਨੀ,ਕਿਹਾ- ਪ੍ਰਤਾਪ ਬਾਜਵਾ ਭਾਜਪਾ ਦਾ ਏਜੰਟ ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ

 

ਰਜ਼ੀਆ ਸੁਲਤਾਨਾ ਵੱਲੋਂ ਬਜ਼ੁਰਗਾਂ ਦੀ ਸਹਾਇਤਾ ਲਈ ਹੈਲਪਲਾਈਨ ਜਾਰੀ

Razia Sultana, Punjab Pradesh Congress Committee, Congress, Punjab Congress, Government of Punjab, Punjab Government, Punjab

Web Admin

Web Admin

5 Dariya News

ਚੰਡੀਗੜ੍ਹ , 28 Oct 2021

ਪੰਜਾਬ ਦੇ ਵਸਨੀਕ ਬਜ਼ੁਰਗ ਹੁਣ ਆਪਣੀ ਕਿਸੇ ਵੀ ਸਮੱਸਿਆ ਲਈ 14567 ਨੰਬਰ ‘ਤੇ ਕਾਲ ਕਰ ਸਕਦੇ ਹਨ। ਇਸ ਹੈਲਪਲਾਈਨ ਦਾ ਉਦਘਾਟਨ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਕੀਤਾ।ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ਵਿੱਚ ਹਦਾਇਤਾਂ ਅਨੁਸਾਰ ਇੱਕ ਕਾਲ ਸੈਂਟਰ ਬਣਾਇਆ ਗਿਆ ਹੈ, ਜਿੱਥੇ ਕਨੈਕਟ ਆਫੀਸਰ ਬਜ਼ੁਰਗਾਂ ਨਾਲ ਫੋਨ ‘ਤੇ ਗੱਲ ਕਰਦੇ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਨੂੰ ਸੁਣਦੇ ਹਨ। ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਫੀਲਡ ਆਫੀਸਰ ਤਾਇਨਾਤ ਹਨ ਜੋ ਜ਼ਮੀਨੀ ਪੱਧਰ ‘ਤੇ ਬਜ਼ੁਰਗਾਂ ਦੇ ਕੋਲ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਦੇ ਹਨ। ਭਾਰਤ ਸਰਕਾਰ, ਹੈਲਪਏਜ਼ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ ਮਿਲ ਕੇ ਇਸ ਹੈਲਪਲਾਈਨ ਨੂੰ ਚਲਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਹ ਹੈਲਪ ਲਾਈਨ ਪੰਜਾਬ ਸਰਕਾਰ ਦੇ ਵੱਖ-ਵੱਖ ਅਦਾਰਿਆਂ ਜਿਵੇਂ ਕਿ ਪੁਲਿਸ, ਸਿਹਤ ਵਿਭਾਗ, ਪੰਜਾਬ ਲੀਗਲ ਸਰਵਿਸ ਅਥਾਰਟੀ, ਮੇਨਟੇਨੈਂਸ ਐਕਟ ਅਧੀਨ ਬਣੇ ਟ੍ਰਿਬਿਊਨਲ, ਡਿਪਟੀ ਕਮਿਸ਼ਨਰ, ਸੀਨੀਅਰ ਨਾਗਰਿਕਾਂ ਦੇ ਸਮੂਹ, ਗੈਰ ਸਰਕਾਰੀ ਸੰਸਥਾਵਾਂ, ਬਿਰਧ ਘਰ ਆਦਿ ਨਾਲ ਮਿਲ ਕੇ ਕੰਮ ਕਰੇਗੀ ਤਾਂ ਜੋ ਲੋੜ ਵੇਲੇ ਬਜ਼ੁਰਗਾਂ ਲਈ ਇਨ੍ਹਾਂ ਅਦਾਰਿਆਂ ਤੋਂ ਮਦਦ ਲਈ ਜਾ ਸਕੇ।

ਮੰਤਰੀ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਨੂੰ ਮੱਦੇਨਜ਼ਰ ਰੱਖਦਿਆਂ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਜ਼ੁਰਗਾਂ ਲਈ ਇਕ ਬਿਰਧ ਘਰ ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਬਰਨਾਲਾ ਅਤੇ ਮਾਨਸਾ ਵਿਖੇ ਬਿਰਧ ਘਰਾਂ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਇਸ ਤੋ ਇਲਾਵਾ ਰਾਜ ਦੇ ਬਾਕੀ ਜ਼ਿਲ੍ਹਿਆਂ ਵਿਚ ਬਿਰਧ ਘਰ ਚਲਾਉਣ ਲਈ ਗੈਰ ਸਰਕਾਰੀ ਸੰਸਥਾਵਾ ਨੂੰ ਗ੍ਰਾਂਟ ਇਨ ਏਡ ਦਿੱਤੀ ਜਾਵੇਗੀ।ਰਜ਼ੀਆ ਸੁਲਤਾਨਾ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਰਾਜ ਦੇ ਬਜ਼ੁਰਗ ਵਿਅਕਤੀਆਂ, ਵਿਧਵਾਵਾਂ, ਦਿਵਿਆਂਜਨਾਂ ਦੀ ਭਲਾਈ ਲਈ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜੁਲਾਈ 2021 ਤੋਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ ਪੈਨਸ਼ਨ ਦੀ ਰਾਸ਼ੀ 750 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 1500 ਰੁਪਏ ਪ੍ਰਤੀ ਮਹੀਨਾ ਕੀਤੀ ਹੈ।ਉਨ੍ਹਾਂ ਦੱਸਿਆ ਕਿ ਇਸ ਸਮੇਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ 26 ਲੱਖ 92 ਹਜ਼ਾਰ ਤੋਂ ਜ਼ਿਆਦਾ ਲਾਭਪਾਤਰੀਆਂ ਨੂੰ ਪੈਨਸ਼ਨ ਦਿੱਤੀ ਜਾ ਰਹੀ ਹੈ । ਇਨ੍ਹਾਂ ਵਿੱਚੋਂ 18.15 ਲੱਖ ਬੁਢਾਪਾ ਪੈਨਸ਼ਨ ਦੇ ਲਾਭਪਾਤਰੀ ਹਨ। ਸਤੰਬਰ 2021 ਤੱਕ ਦੀ ਪੈਨਸ਼ਨ ਲਾਭਪਤਾਰੀਆਂ ਨੂੰ ਭੇਜੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2021-22 ਲਈ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਸਰਕਾਰ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਹਰ ਮਹੀਨੇ ਸਮੇਂ ਸਿਰ  ਭੇਜਣ ਲਈ ਯਤਨਸ਼ੀਲ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪ੍ਰਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਬੀ. ਸ੍ਰੀਨਿਵਾਸਨ, ਐਡੀਸ਼ਨਲ ਡਾਇਰੈਕਟਰ ਲਿਲੀ ਚੌਧਰੀ, ਜੁਆਇੰਟ ਡਾਇਰੈਕਟਰ ਚਰਨਜੀਤ ਸਿੰਘ ਮਾਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Razia Sultana , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD