Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਐਮ.ਪੀ. ਤੇ ਡੀ.ਸੀ. ਵੱਲੋਂ ਲੁਧਿਆਣਾ ਦਾ ਪਹਿਲਾ ਆਨਲਾਈਨ ਸੀ.ਐਨ.ਜੀ. ਸਟੇਸ਼ਨ ਰਾਏਕੋਟ ਦੇ ਲੋਕਾਂ ਨੂੰ ਸਮਰਪਿਤ

ਕਿਹਾ ! ਲੁਧਿਆਣਾ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਉਣ ਦੀ ਯੋਜਨਾ ਦੀ ਸ਼ੁਰੂਆਤ

Dr Amar Singh, Dr. Amar Singh, Punjab Congress, Congress, Ludhiana, DC Ludhiana, Varinder Sharma, Varinder Kumar Sharma, Ludhiana, Deputy Commissioner Ludhiana, Government of Punjab, Punjab Government, Punjab

Web Admin

Web Admin

5 Dariya News

ਰਾਏਕੋਟ/ਲੁਧਿਆਣਾ , 29 Oct 2021

ਇੱਕ ਵੱਡੀ ਵਾਤਾਵਰਨ ਪੱਖੀ ਪਹਿਲਕਦਮੀ ਤਹਿਤ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਪਹਿਲਾ ਥਿੰਕ ਗੈਸ ਆਨਲਾਈਨ ਸੀ.ਐਨ.ਜੀ. ਸਟੇਸ਼ਨ ਲੋਕ ਅਰਪਣ ਕੀਤਾ ਗਿਆ, ਜਿੱਥੇ ਰਾਏਕੋਟ ਸ਼ਹਿਰ ਦੇ ਖਪਤਕਾਰਾਂ ਨੂੰ 67 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਸੀ.ਐਨ.ਜੀ. ਉਪਲੱਬਧ ਹੋਵੇਗੀ।ਅੱਜ ਦੇ ਦਿਨ ਨੂੰ ਸੁਭ ਦਿਹਾੜੇ ਵਜੋਂ ਦੱਸਦਿਆਂ ਸੰਸਦ ਮੈਂਬਰ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਖਪਤਕਾਰਾਂ ਨੂੰ ਸਸਤੇ ਅਤੇ ਕੁਸ਼ਲ ਈਂਧਨ ਨੂੰ ਯਕੀਨੀ ਬਣਾਉਣ ਵੱਲ ਇੱਕ ਵੱਡਾ ਕਦਮ ਹੈ।ਉਨ੍ਹਾਂ ਕਿਹਾ ਕਿ ਇਸ ਨਾਲ ਇੱਕ ਪਾਸੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਵਿੱਚ ਮਦਦ ਮਿਲੇਗੀ ਅਤੇ ਦੂਜੇ ਪਾਸੇ ਖਪਤਕਾਰਾਂ ਨੂੰ ਇਸ ਸਸਤੇ ਅਤੇ ਭਵਿੱਖ ਦੇ ਈਂਧਣ ਦੀ ਉਪਲੱਬਧਤਾ ਯਕੀਨੀ ਹੋਵੇਗੀ।ਉਨ੍ਹਾਂ ਕਿਹਾ ਕਿ ਰਾਏਕੋਟ ਹਲਕੇ ਦੇ ਲੋਕ ਪਾਈਪ ਲਾਈਨ ਰਾਹੀਂ ਸੀ.ਐਨ.ਜੀ. ਸਿੱਧੀ ਆਪਣੇ ਘਰਾਂ ਤੱਕ ਪਹੁੰਚਾ ਸਕਣਗੇ।ਉਨ੍ਹਾਂ ਅੱਗੇ ਕਿਹਾ ਕਿ ਇਹ ਲੁਧਿਆਣਾ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਲੰਬੀ ਮਿਆਦ ਦੀ ਯੋਜਨਾ ਦੀ ਸ਼ੁਰੂਆਤ ਹੈ ਅਤੇ ਜ਼ਿਲ੍ਹੇ ਭਰ ਵਿੱਚ ਥਿੰਕ ਗੈਸ ਦੇ ਅਜਿਹੇ ਹੋਰ ਪੰਪ ਵੀ ਲਗਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਅਜਿਹੇ 26 ਪੰਪ ਪਹਿਲਾਂ ਹੀ ਸਫਲਤਾਪੂਰਵਕ ਚੱਲ ਰਹੇ ਹਨ।ਇਸ ਖਪਤਕਾਰ ਪੱਖੀ ਪਹਿਲਕਦਮੀ ਲਈ ਕੰਪਨੀ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਲੋਕਾਂ ਲਈ ਕਿਫ਼ਾਇਤੀ, ਸੁਰੱਖਿਅਤ ਅਤੇ ਸੁਵਿਧਾਜਨਕ ਈਂਧਣ ਹੈ।ਉਨ੍ਹਾਂ ਦੱਸਿਆ ਕਿ ਗੈਸੀ ਈਂਧਣ ਦੀ ਸ਼ੁਰੂਆਤ ਨਾਲ ਜਿੱਥੇ ਲੋਕਾਂ ਨੂੰ ਨਿਰਵਿਘਨ ਅਤੇ ਸੁਚਾਰੂ ਈਂਧਣ ਮੁਹੱਈਆ ਕਰਾਉਣ ਦੇ ਨਾਲ-ਨਾਲ ਵਾਤਾਵਰਣ ਅਨੁਕੂਲ ਈਂਧਣ ਦੀ ਸ਼ੁਰੂਆਤ ਦਾ ਰਾਹ ਪੱਧਰਾ ਹੋਵੇਗਾ, ਉੱਥੇ ਹੀ ਲੁਧਿਆਣਾ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਵਿੱਚ ਮਦਦ ਮਿਲੇਗੀ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਾਤਾਵਰਨ ਨੂੰ ਬਚਾਉਣ ਅਤੇ ਜ਼ਿਲ੍ਹਾ ਵਾਸੀਆਂ ਦੀ ਵੱਡੀ ਪੱਧਰ 'ਤੇ ਸਹੂਲਤ ਲਈ ਇਹ ਸਮੇਂ ਦੀ ਲੋੜ ਹੈ।ਸਮਾਗਮ ਦੌਰਾਨ ਉਨ੍ਹਾਂ ਬੂਟੇ ਵੀ ਲਗਾਏ।ਇਸ ਮੌਕੇ ਐਸ.ਡੀ.ਐਮ. ਗੁਰਬੀਰ ਸਿੰਘ ਕੋਹਲੀ, ਥਿੰਕ ਗੈਸ ਦੇ ਸੀ.ਈ.ਓ. ਹਰਦੀਪ ਸਿੰਘ ਰਾਏ, ਸੰਦੀਪ ਤ੍ਰੇਹਨ, ਮਨਮੋਹਨ ਸਿੰਘ, ਬ੍ਰਜੇਸ਼ ਸਿੰਘ, ਜੌਨੀ ਸ਼ਰਮਾ ਅਤੇ ਹੋਰ ਹਾਜ਼ਰ ਸਨ।

 

Tags: Dr Amar Singh , Dr. Amar Singh , Punjab Congress , Congress , Ludhiana , DC Ludhiana , Varinder Sharma , Varinder Kumar Sharma , Ludhiana , Deputy Commissioner Ludhiana , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD