Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਯੁਵਕ ਸੇਵਾਵਾਂ ਵਿਭਾਗ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਸੂਬਾ ਪੱਧਰੀ ਕੁਇਜ਼ ਮੁਕਾਬਲਿਆਂ 'ਚ ਐਸ.ਡੀ ਕਾਲਜ ਬਰਨਾਲਾ ਦੀ ਟੀਮ ਰਹੀ ਜੇਤੂ

ਸ਼ਿਵਾਲਿਕ ਹਿਲਜ਼ ਕਾਲਜ ਰੋਪੜ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਦੀ ਟੀਮ ਨੇ ਹਾਸਲ ਕੀਤਾ ਤੀਜਾ ਸਥਾਨ

Chandigarh University, Gharuan, Chandigarh University Gharuan, Chandigarh Group Of Colleges, Satnam Singh Sandhu, CGC Gharuan

Web Admin

Web Admin

5 Dariya News

ਘੜੂੰਆਂ , 29 Oct 2021

Last updated on: Oct 29, 2021, 00:00 IST

ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਤਹਿਤ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਰਾਜ ਪੱਧਰੀ ਕੁਇਜ਼ ਮੁਕਾਬਲਿਆਂ ਦਾ ਆਯੋਜਨ ਕਰਵਾਇਆ ਗਿਆ। ਏਡਜ਼, ਨਸ਼ਾ, ਖੂਨਦਾਨ ਅਤੇ ਟੀ.ਬੀ ਸਬੰਧੀ ਵਿਸ਼ਿਆਂ 'ਤੇ ਆਧਾਰਿਤ ਕੁਇਜ਼ ਮੁਕਾਬਲਿਆਂ 'ਚ ਸੂਬੇ ਦੇ 21 ਜ਼ਿਲ੍ਹਿਆਂ ਤੋਂ ਰੈੱਡ ਰੀਬਨ ਕਲੱਬਾਂ ਤੋਂ 42 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਮੁਕਾਬਲਿਆਂ ਦੌਰਾਨ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਡਿਪਟੀ ਡਾਇਰੈਕਟਰ ਡਾ. ਕਮਲਜੀਤ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਰੁਪਿੰਦਰ ਕੌਰ, ਪੀ.ਐਸ.ਏ.ਸੀ.ਐਸ ਦੇ ਸਹਾਇਕ ਡਾਇਰੈਕਟਰ ਯਾਦਵਿੰਦਰ ਸਿੰਘ ਵਿਰਕ, ਪੀ.ਐਸ.ਏ.ਸੀ.ਐਸ ਦੇ ਸਹਾਇਕ ਡਾਇਰੈਕਟਰ ਮਨੀਸ਼ ਕੁਮਾਰ, ਪੀ.ਐਸ.ਏ.ਸੀ.ਐਸ ਦੇ ਸਹਾਇਕ ਡਾਇਰੈਕਟਰ ਐਮ.ਐਸ ਚੀਮਾ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਆਰ.ਐਸ ਬਾਵਾ ਉਚੇਚੇ ਤੌਰ 'ਤੇ ਹਾਜ਼ਰ ਸਨ। ਰੈੱਡ ਰਿਬਨ ਕੁਇਜ਼ ਮੁਕਾਬਲਿਆਂ ਦਾ ਇਹ ਦੂਜਾ ਅਡੀਸ਼ਨ ਹੈ, ਜੋ ਰਾਸ਼ਟਰੀ ਏਡਜ਼ ਕੰਟਰੋਲ ਸੰਗਠਨ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੀ ਅਗਵਾਈ ਹੇਠ ਰਾਜਾਂ ਅਤੇ ਕੇਂਦਰਸ਼ਾਸਿਤ ਪ੍ਰਦੇਸ਼ਾਂ ਤੋਂ ਆਯੋਜਿਤ ਕੀਤਾ ਜਾਂਦ ਹੈ।ਜ਼ਿਕਰਯੋਗ ਹੈ ਕਿ ਦੱਖਣੀ ਅਫ਼ਰੀਕਾ ਅਤੇ ਨਾਈਜੀਰੀਆ ਤੋਂ ਬਾਅਦ ਐਚ.ਆਈ.ਵੀ ਪੀੜ੍ਹਤਾਂ ਵਾਲਾ ਭਾਰਤ ਦੁਨੀਆ ਦਾ ਤੀਜਾ ਮੁੱਖ ਦੇਸ਼ ਹੈ। ਰਾਸ਼ਟਰੀ ਏਡਜ਼ ਕੰਟਰੋਲ ਪ੍ਰੋਗਰਾਮ ਦੇ ਐਚਆਈ.ਵੀ ਟੈਸਟਿੰਗ ਅਤੇ ਕਾਊਂਸਲਿੰਗ ਸੇਵਾਵਾਂ ਦੇ ਅੰਕੜਿਆਂ ਅਨੁਸਾਰ ਪਿਛਲੇ ਤਿੰਨ ਸਾਲਾਂ ਵਿੱਚ ਦੇਸ਼ 'ਚ ਲਗਭਗ 5.56 ਲੱਖ ਐਚ.ਆਈ.ਵੀ ਦੇ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਗੰਭੀਰ ਅੰਕੜਿਆਂ ਨੂੰ ਵੇਖਦਿਆਂ ਯੁਵਕ ਸੇਵਾਵਾਂ ਵਿਭਾਗ ਵੱਲੋਂ ਕੁਇਜ਼ ਮੁਕਾਬਲਿਆਂ ਦੇ ਮਾਧਿਅਮ ਰਾਹੀਂ ਏਡਜ਼ ਵਰਗੀ ਜਾਨਲੇਵਾ ਬਿਮਾਰੀ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਗਈਆਂ ਹਨ।ਵਰਣਨਯੋਗ ਹੈ ਕਿ ਯੂਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਇਸ ਤੋਂ ਪਹਿਲਾਂ ਰਾਜ ਦੇ ਸਾਰੇ ਜ਼ਿਲ੍ਹਿਆਂ 'ਚ 21 ਸਤੰਬਰ ਤੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਗਏ ਸਨ, ਜਿਨ੍ਹਾਂ 'ਚ ਸੂਬੇ ਦੇ 600 ਰੈਡ ਰੀਬਨ ਕਲੱਬਾਂ ਤੋਂ 1200 ਤੋਂ ਕਰੀਬ ਵਿਦਿਆਰਥੀਆਂ ਦੇ ਸ਼ਮੂਲੀਅਤ ਕੀਤੀ ਗਈ। ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਜੇਤੂ ਰਹੀਆਂ 21 ਟੀਮਾਂ ਨੇ ਰਾਜ ਪੱਧਰੀ ਮੁਕਾਬਲਿਆਂ 'ਚ ਭਾਗ ਲਿਆ।ਅੱਜ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਹੋਏ ਰਾਜ ਪੱਧਰੀ ਕੁਇਜ਼ ਮੁਕਾਬਲੇ 'ਚ ਹੁਸ਼ਿਆਰਪੁਰ, ਬਰਨਾਲਾ, ਰੋਪੜ, ਜਲੰਧਰ, ਕਪੂਰਥਲਾ ਅਤੇ ਲੁਧਿਆਣਾ ਸਮੇਤ ਸੂਬੇ ਦੇ 21 ਜ਼ਿਲ੍ਹਿਆਂ ਦੀਆਂ 21 ਟੀਮਾਂ ਨੇ ਮੁਕਾਬਲਿਆਂ 'ਚ ਸ਼ਮੂਲੀਅਤ ਕੀਤੀ। ਪਹਿਲੇ ਰਾਊਂਡ ਦੌਰਾਨ ਅੰਧੇ ਘੰਟੇ ਦੇ ਲਿਖਤੀ ਟੈਸਟ ਦੌਰਾਨ 21 ਟੀਮਾਂ ਵਿਚੋਂ 5 ਬੈਸਟ ਟੀਮਾਂ ਨੂੰ ਨਾਮਜ਼ਦ ਕੀਤਾ ਗਿਆ, ਜਿਸ 'ਚ ਬਰਨਾਲਾ, ਬਠਿੰਡਾ, ਰੋਪੜ, ਮਲੇਰਕੋਟਲਾ ਅਤੇ ਗੁਰਦਾਸਪੁਰ ਦੀਆਂ ਟੀਮਾਂ ਦੇ ਫਾਈਨਲ ਰਾਊਂਡ 'ਚ ਜਗ੍ਹਾ ਪੱਕੀ ਕਰਨ 'ਚ ਕਾਮਯਾਬ ਰਹੀਆਂ।

ਫਾਈਨਲ ਬਜ਼ਲ ਰਾਊਂਡ ਵਿੱਚ ਪਹੁੰਚੀਆਂ 5 ਟੀਮਾਂ ਦਰਮਿਆਨ ਜ਼ਬਰਦਸਤ ਮੁਕਾਬਲਾ ਵੇਖਣ ਨੂੰ ਮਿਲਿਆ, ਜਿਸ ਦੌਰਾਨ ਐਸ.ਡੀ ਕਾਲਜ ਬਰਨਾਲਾ ਦੇ ਗਨੀਤ ਗੁਪਤਾ ਅਤੇ ਅਰਸ਼ਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲੇ ਸਥਾਨ 'ਤੇ ਕਬਜ਼ਾ ਕਰਦਿਆਂ 30 ਹਜ਼ਾਰ ਦਾ ਇਨਾਮ ਹਾਸਲ ਕੀਤਾ। ਇਸੇ ਤਰ੍ਹਾਂ ਸ਼ਿਵਾਲਿਕ ਹਿੱਲਜ਼ ਕਾਲਜ ਰੋਪੜ ਦੀ ਈਸ਼ਾ ਦੇਵੀ ਅਤੇ ਸ਼ਾਲੂ ਬਾਲਾ ਨੇ ਦੂਜੇ ਸਥਾਨ 'ਤੇ ਰਹਿੰਦਿਆਂ 20 ਹਜ਼ਾਰ ਦਾ ਇਨਾਮ ਆਪਣੇ ਨਾਮ ਕੀਤਾ ਜਦਕਿ ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਦੇ ਸਵਰਾਜਪਾਲ ਅਤੇ ਸ਼ਿਵ ਕੁਮਾਰ ਨੇ ਤੀਜੇ ਸਥਾਨ 'ਤੇ ਰਹਿੰਦਿਆਂ 8 ਹਜ਼ਾਰ ਦਾ ਇਨਾਮ ਹਾਸਲ ਕੀਤਾ। ਵਰਨਣਯੋਗ ਹੈ ਕਿ ਸੂਬਾ ਪੱਧਰੀ ਮੁਕਾਬਲੇ 'ਚ ਪਹਿਲੇ ਸਥਾਨ 'ਤੇ ਰਹਿਣ ਵਾਲੀ ਟੀਮ ਸੰਭਾਵਿਤ ਤੌਰ 'ਤੇ ਜਨਵਰੀ 2022 'ਚ ਕੌਮੀ ਪੱਧਰ 'ਤੇ ਹੋਣ ਵਾਲੇ ਕੁਇਜ਼ ਮੁਕਾਬਲੇ 'ਚ ਪੰਜਾਬ ਦੀ ਨੁਮਾਇੰਦਗੀ ਕਰੇਗੀ।ਇਸ ਮੌਕੇ ਮੁਕਾਬਲਿਆਂ 'ਚ ਸ਼ਮੂਲੀਅਤ ਕਰਨ ਵਾਲੀਆਂ ਟੀਮਾਂ ਨੂੰ ਉਤਸ਼ਾਹਿਤ ਕਰਦਿਆਂ ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਕਮਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਦਾ ਉਦੇਸ਼ ਵਿਦਿਆਰਥੀਆਂ 'ਚ ਮੁਕਾਬਲੇ ਦੀ ਭਾਵਨਾ ਵਿਕਸਤ ਕਰਨ ਦੇ ਨਾਲ-ਨਾਲ ਸਖ਼ਸ਼ੀਅਤ ਉਸਾਰੀ 'ਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਇਸ ਦੇ ਨਾਲ ਹੀ ਵਿਦਿਆਰਥੀ ਸੰਕੇਤਕ ਰੂਪ ਵਿੱਚ ਸਮਾਜਿਕ ਅਲਾਮਤਾਂ ਵਿਰੁੱਧ ਚੇਤੰਨ ਵੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਲਈ ਅਸੀਂ ਜੇਕਰ ਸਦੀਆਂ ਤੱਕ ਦੀ ਯੋਜਨਾਬੰਦੀ ਕਰਨੀ ਹੈ ਤਾਂ ਨੌਜਵਾਨੀ ਨੂੰ ਤਰਾਸ਼ਣਾ ਸੱਭ ਤੋਂ ਅਹਿਮ ਹੈ। ਉਨ੍ਹਾਂ ਦੱਸਿਆ ਕਿ ਸੂਬੇ 'ਚ 600 ਰੈਡ ਰੀਬਨ ਕਲੱਬ ਮੌਜੂਦ ਹਨ, ਜਿਨ੍ਹਾਂ ਵੱਲੋਂ ਸਮੇਂ ਸਮੇਂ 'ਤੇ ਏਡਜ਼, ਟੀ.ਬੀ, ਨਸ਼ੇ ਵਿਰੁੱਧ ਜਾਗਰੂਕਤਾ ਮੁਹਿੰਮਾਂ ਵਿੱਢੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਅਜਿਹੀਆਂ ਗਤੀਵਿਧੀਆਂ ਦੇ ਨਾਲ-ਨਾਲ ਲੀਡਰਸ਼ਿਪ ਅਤੇ ਖੋਜ ਅਤੇ ਵਿਕਾਸ ਕੈਂਪ ਵੀ ਉਲੀਕੇ ਜਾਣਗੇ।ਇਸ ਦੌਰਾਨ ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੇ ਸਹਾਇਕ ਡਾਇਰੈਕਟਰ ਰੁਪਿੰਦਰ ਕੌਰ ਨੇ ਕਿਹਾ ਕਿ ਅਜਿਹੇ ਮੁਕਾਬਲਿਆਂ ਦਾ ਉਦੇਸ਼ ਕੇਵਲ ਜਿੱਤ ਹਾਰ ਤੱਕ ਸੀਮਤ ਨਹੀਂ ਹੁੰਦਾ ਬਲਕਿ ਸਾਡੇ ਸਿਹਤਵੰਦ ਅਤੇ ਇਖਲਾਕੀ ਸਮਾਜ ਦੀ ਸਿਰਜਣਾ ਲਈ ਵੀ ਸਾਰਥਿਕ ਸਿੱਧ ਹੁੰਦੇ ਹਨ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਜਿੱਤ ਹਾਰ ਭਾਵਨਾ ਦਾ ਤਿਆਗ ਕਰਕੇ ਆਪਣੇ ਹੁਨਰ ਨੂੰ ਹੋਰ ਤਰਾਸ਼ਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਆਰ.ਐਸ ਬਾਵਾ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD