Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁਵਿਧਾ ਕੈਂਪ ਲੋੜਵੰਦਾਂ ਲਈ ਵਰਦਾਨ ਸਾਬਤ ਹੋਏ : ਨਾਜ਼ਰ ਸਿੰਘ ਮਾਨਸ਼ਾਹੀਆ

ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਸੁਵਿਧਾ ਕੈਂਪ ਦਾ ਕੀਤਾ ਉਦਘਾਟਨ

Nazar Singh Manshahia, Punjab Congress, Mansa

Web Admin

Web Admin

5 Dariya News

ਮਾਨਸਾ , 29 Oct 2021

Last updated on: Oct 29, 2021, 00:00 IST

ਪੰਜਾਬ ਸਰਕਾਰ ਵੱਲੋਂ ਦਿਹਾਤੀ ਤੇ ਸ਼ਹਿਰਾਂ ਵਿੱਚ ਵਸਦੇ ਲੋਕਾਂ ਨੂੰ ਵੱਖ ਵੱਖ ਸਰਕਾਰੀ ਸੇਵਾਵਾਂ ਦਾ ਇਕੋ ਸਥਾਨ ’ਤੇ ਲਾਭ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਬੀ.ਡੀ.ਪੀ.ਓ ਦਫ਼ਤਰ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਸੁਵਿਧਾ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਿਧਾਇਕ ਸ. ਨਾਜ਼ਰ ਸਿੰਘ ਮਾਨਸ਼ਾਹੀਆ ਨੇ ਕੀਤਾ। ਉਨ੍ਹਾਂ ਕਿਹਾ ਕਿ ਦੋ ਦਿਨਾਂ ਅੰਦਰ ਜ਼ਿਲ੍ਹੇ ਵਿੱਚ ਚਾਰ ਥਾਈਂ ਲਗਾਏ ਗਏ ਸੁਵਿਧਾ ਕੈਂਪਾਂ ਦੌਰਾਨ ਹਜ਼ਾਰਾਂ ਲੋਕਾਂ ਨੇ ਲਾਭ ਉਠਾਇਆ ਹੈ ਅਤੇ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਤੇ ਧਨ ਦੀ ਵੱਡੀ ਬੱਚਤ ਹੋਈ ਹੈ। ਵਿਧਾਇਕ ਸ. ਮਾਨਸ਼ਾਹੀਆ ਨੇ ਕਿਹਾ ਕਿ ਇਹ ਕੈਂਪ ਲੋੜਵੰਦ ਲੋਕਾਂ ਲਈ ਵਰਦਾਨ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਲੋਕਾਂ ਨੂੰ ਵੱਧ ਤੋਂ ਵੱਧ ਸਰਕਾਰੀ ਸੁਵਿਧਾਵਾਂ ਆਸਾਨ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਲੋੜਵੰਦਾਂ ਨੂੰ ਬਿਨਾਂ ਵਜ੍ਹਾ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ।

ਵਿਧਾਇਕ ਨੇ ਕਿਹਾ ਕਿ ਅੱਜ ਮਾਨਸਾ ਵਿਖੇ ਲੱਗੇ ਸੁਵਿਧਾ ਕੈਂਪ ਵਿੱਚ ਵੱਡੀ ਗਿਣਤੀ ਲੋਕਾਂ ਨੇ ਪਹੁੰਚ ਕਰਕੇ 15 ਦੇ ਕਰੀਬ ਸਰਕਾਰੀ ਸਕੀਮਾਂ ਨਾਲ ਸਬੰਧਤ ਦਸਤਾਵੇਜ਼ ਜਮ੍ਹਾਂ ਕਰਵਾਏ ਹਨ ਅਤੇ ਜਾਂ ਫਿਰ ਮੌਕੇ ’ਤੇ ਹੀ ਸੇਵਾਵਾਂ ਹਾਸਲ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਸਰਕਾਰੀ ਵਿਭਾਗ, ਜੋ ਕਿ ਸਹਾਇਕ ਕਿੱਤਿਆਂ ਲਈ ਟਰੇਨਿੰਗ ਵੀ ਪ੍ਰਦਾਨ ਕਰਦੇ ਹਨ, ਦੇ ਕਰਮਚਾਰੀਆਂ ਵੱਲੋਂ ਵੀ ਸਟਾਲਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਆਪਣੀਆਂ ਵਿਭਾਗੀ ਸਕੀਮਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਬੀ.ਡੀ.ਪੀ.ਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੈਂਪ ਨੂੰ ਸਾਰਾ ਦਿਨ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ ਅਤੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਵਾਉਣ, 5-5 ਮਰਲੇ ਦੇ ਪਲਾਟਾਂ, ਸਮਾਰਟ ਰਾਸ਼ਨ ਕਾਰਡ, ਪੈਨਸ਼ਨਾਂ, ਸਰਬਤ ਸਿਹਤ ਬੀਮਾ ਯੋਜਨਾ, ਰੋਜ਼ਗਾਰ ਵਿਭਾਗ ਦੀ ਰਜਿਸਟਰੇਸ਼ਨ, ਖੇਤੀ ਸੰਦਾਂ, ਸ਼ਗਨ ਸਕੀਮ, ਬੈਂਕਾਂ ਨਾਲ ਸਬੰਧਤ ਕਰਜ਼ਿਆਂ, ਸਵੈ ਰੋਜ਼ਗਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਆਦਿ ਨਾਲ ਸਬੰਧਤ ਜਾਣਕਾਰੀ ਲੋਕਾਂ ਵੱਲੋਂ ਹਾਸਲ ਕੀਤੀ ਗਈ ਅਤੇ ਆਪਣੇ ਬਿਨੈ ਪੱਤਰ ਜਮ੍ਹਾਂ ਕਰਵਾਏ ਗਏ।

 

Tags: Nazar Singh Manshahia , Punjab Congress , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD