Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿਚ ਮੇਅਰ ਜੀਤੀ ਸਿੱਧੂ ਨੇ ਦਿੱਤੀ 35 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ

19 ਕਰੋੜ ਰੁਪਏ ਦੇ ਜਾਰੀ ਕੀਤੇ ਵਰਕ ਆਰਡਰ, 16 ਕਰੋੜ ਰੁਪਏ ਦੇ ਨਵੇਂ ਐਸਟੀਮੇਟ ਕੀਤੇ ਪਾਸ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 29 Oct 2021

Last updated on: Oct 29, 2021, 00:00 IST

ਮੁਹਾਲੀ ਨਗਰ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕਮਿਸ਼ਨਰ ਕਮਲ ਗਰਗ, ਐਸ ਈ ਸੰਜੇ ਕੰਵਰ ਤੇ ਦੋ  ਕੌਂਸਲਰ ਮੈਂਬਰ  ਜਸਬੀਰ ਸਿੰਘ ਮਣਕੂ ਤੇ  ਅਨੁਰਾਧਾ ਆਨੰਦ (ਅਨੂ) ਹਾਜ਼ਰ ਸਨ।ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਦੱਸਿਆ ਕਿ ਵਿੱਤ ਤੇ ਠੇਕਾ ਕਮੇਟੀ ਦੀ ਇਸ ਮੀਟਿੰਗ ਵਿੱਚ ਕੁੱਲ 35 ਕਰੋੜ ਰੁਪਏ ਦੇ ਵਿਕਾਸ ਕਾਰਜਾਂ  ਨੂੰ ਹਰੀ ਝੰਡੀ ਦਿੱਤੀ ਗਈ ਹੈ ਜਿਨ੍ਹਾਂ ਵਿੱਚੋਂ 19 ਕਰੋੜ ਰੁਪਏ ਦੇ ਵੱਖ ਵੱਖ ਵਿਕਾਸ ਕਾਰਜਾਂ ਦੇ ਵਰਕ ਆਰਡਰ ਦਿੱਤੇ ਗਏ ਹਨ ਜਦੋਂ ਕਿ 16 ਕਰੋਡ਼ ਰੁਪਏ ਦੇ ਵੱਖ ਵੱਖ ਵਿਕਾਸ ਕਾਰਜਾਂ ਦੇ ਐਸਟੀਮੇਟ ਪਾਸ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੰਮਾਂ ਦੇ ਵਰਕ ਆਰਡਰ ਦਿੱਤੇ ਗਏ ਹਨ ਉਹ ਕੰਮ ਛੇਤੀ ਹੀ ਆਰੰਭ ਕਰਵਾ ਦਿੱਤੇ ਜਾਣਗੇ।ਮਿਊਨਿਟੀ ਸੈਂਟਰ ਦਾ 6 ਕਰੋੜ ਦਾ  ਵਰਕ ਆਰਡਰ  ਦਿੱਤਾ।  

ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਮੋਹਾਲੀ ਦੇ ਫੇਜ਼ 3 ਬੀ 1 ਦੇ ਕਮਿਊਨਿਟੀ ਸੈਂਟਰ ਨੂੰ ਢਾਹੁਣ ਤੋਂ ਬਾਅਦ ਇੱਥੇ ਨਵੀਂ ਅਤੇ ਆਧੁਨਿਕ ਬਿਲਡਿੰਗ ਬਣਾਉਣ ਲਈ 6 ਕਰੋੜ ਰੁਪਏ ਦਾ ਵਰਕ ਆਰਡਰ ਸਬੰਧਤ ਠੇਕੇਦਾਰ ਨੂੰ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਮਿਊਨਿਟੀ ਸੈਂਟਰ ਸ਼ਹਿਰ ਦੇ ਵਿਚਾਲੇ ਸਥਿਤ ਹੈ ਅਤੇ ਇਸ ਨੂੰ ਪੂਰੀ ਤਰ੍ਹਾਂ ਆਧੁਨਿਕ ਤਰੀਕੇ ਨਾਲ ਬਣਾਇਆ ਜਾ ਰਿਹਾ ਹੈ ਜਿਸਦਾ ਮੋਹਾਲੀ ਦੇ ਲੋਕਾਂ ਨੂੰ ਬਹੁਤ ਵੱਡਾ ਲਾਭ ਹਾਸਲ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਇਹ ਕਮਿਊਨਿਟੀ ਸੈਂਟਰ ਦਾ ਉਸਾਰੀ ਦਾ ਕੰਮ ਫੌਰੀ ਤੌਰ ਤੇ ਆਰੰਭ ਹੋ ਜਾਵੇਗਾ।ਮੇਅਰ  ਜੀਤੀ ਸਿੱਧੂ ਨੇ ਦੱਸਿਆ ਕਿ ਇਸ ਤੋਂ ਇਲਾਵਾ ਜਿਨ੍ਹਾਂ ਵਿਕਾਸ ਕਾਰਜਾਂ ਦੀ ਵਰਕ ਆਰਡਰ ਦਿੱਤੇ ਗਏ ਹਨ ਉਨ੍ਹਾਂ ਵਿੱਚ ਮੁੱਖ ਤੌਰ ਤੇ ਸੜਕਾਂ ਦੇ ਕੰਮ, ਪੇਵਰ ਬਲਾਕ ਲਗਾਉਣ ਦੇ ਕੰਮ, ਪਬਲਿਕ ਹੈਲਥ ਦੇ ਕੰਮ, ਫਾਇਰ ਸਟੇਸ਼ਨ ਨੂੰ ਰਿਪੇਅਰ ਕਰਨ ਦੇ ਕੰਮ ਅਤੇ ਪਾਰਕਾਂ  ਦੇ ਵੱਖ ਵੱਖ ਕੰਮ ਸ਼ਾਮਲ ਹਨ।ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ 16 ਕਰੋੜ ਰੁਪਏ ਦੇ ਨਵੇਂ ਵਿਕਾਸ ਕਾਰਜਾਂ ਦੇ ਜੋ ਐਸਟੀਮੇਟ ਪਾਸ ਕੀਤੇ ਗਏ ਹਨ ਉਨ੍ਹਾਂ ਵਿੱਚ ਵੀ ਮੁੱਖ ਤੌਰ ਤੇ ਪਾਰਕਾਂ ਤੇ ਸੜਕਾਂ ਉਤੇ ਪ੍ਰੀਮਿਕਸ ਪਾਉਣ ਦੇ  ਵੱਖ ਵੱਖ ਖੇਤਰਾਂ ਵਿੱਚ ਪੇਵਰ ਬਲਾਕਾਂ ਦੇ ਕੰਮ ਮੁੱਖ ਤੌਰ ਤੇ ਸ਼ਾਮਲ ਹਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD