Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ : ਭਾਰਤ ਭੂਸ਼ਨ ਆਸ਼ੂ

ਲੋੜਵੰਦਾਂ ਦੀ ਸੁਵਿਧਾ ’ਚ ਅਣਗਹਿਲੀ ਕਰਨ ਵਾਲਿਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ-ਕੈਬਨਿਟ ਮੰਤਰੀ

Bharat Bhushan Ashu, Congress, Punjab Congress, Government of Punjab, Punjab Government, Punjab, Ludhiana, Punjab Pradesh Congress Committee

Web Admin

Web Admin

5 Dariya News

ਸੰਗਰੂਰ , 29 Oct 2021

Last updated on: Oct 29, 2021, 00:00 IST

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਸਮੂਹ ਅਧਿਕਾਰੀ ਜ਼ਮੀਨੀ ਪੱਧਰ ’ਤੇ ਲਾਭਪਾਤਰੀਆਂ ਤੱਕ ਪਹੰੁਚਾਉਣਾ ਯਕੀਨੀ ਬਣਾਉਣ ਤਾਂ ਜੋ ਲੋੜਵੰਦ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਅਤੇ ਚੇਅਰਮੈਨ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਸੰਗਰੂਰ ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨਾਂ ਕਿਹਾ ਕਿ ਇਸ ਕਮੇਟੀ ਦਾ ਗਠਨ ਕਰਨ ਦਾ ਮੁੱਖ ਮੰਤਵ ਸਰਕਾਰ ਅਤੇ ਲੋਕਾਂ ਵਿਚਕਾਰ ਰਾਬਤਾ ਕਾਇਮ ਕਰਕੇ ਲੋਕਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨਾ ਹੈ।ਕੈਬਨਿਟ ਮੰਤਰੀ ਨੇ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਸਮੂਹ ਗੈਰ ਸਰਕਾਰੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸਮਾਂ ਰਹਿੰਦਿਆਂ ਲਿਖਤੀ ਰੂਪ ਵਿੱਚ ਕਮੇਟੀ ਅੱਗੇ ਪੇਸ਼ ਕਰਨ ਤਾਂ ਜੋ ਉਨਾਂ ਮੁਸ਼ਕਿਲਾਂ ਦੇ ਹੱਲ ਲਈ ਢੁੱਕਵੀ ਕਾਰਵਾਈ ਅਮਲ ’ਚ ਲਿਆਂਦੀ ਜਾ ਸਕੇ। ਉਨਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਜਿੱਥੇ ਲੋਕ ਮੁਸ਼ਕਿਲਾਂ ਨੂੰ ਸਮਾਂਬੱਧ ਤਰੀਕੇ ਨਾਲ ਨਿਬੇੜਨ ਦੇ ਆਦੇਸ਼ ਜਾਰੀ ਕੀਤੇ, ਉਥੇ ਜ਼ਿਲਾ ਪ੍ਰਸਾਸਨ ਦੀ ਕਾਰਗੁਜ਼ਾਰੀ ਦੇ ਤਸੱਲੀ ਦਾ ਪ੍ਰਗਟਾਵਾ ਕੀਤਾ।ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ  ਦੱਸਿਆ ਕਿ ਆਟਾ ਦਾਲ ਸਕੀਮ ਅਧੀਨ ਦਿੱਤੀ ਜਾ ਰਹੀ ਕਣਕ ਰਾਜ ਦੇ ਰਾਸ਼ਨ ਡਿੱਪੂਆਂ ਰਾਹੀਂ ਪੂਰੀ ਪਾਰਦਰਸ਼ਤਾ ਨਾਲ ਯੋਗ ਵਿਅਕਤੀਆਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ, ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਲੋੜਵੰਦਾਂ ਦੀ ਸੁਵਿਧਾ ’ਚ ਅਣਗਹਿਲੀ ਕਰਦਾ ਪਾਇਆ ਗਿਆ ਤਾਂ ਕਿਸੇ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ। ਉਨਾਂ ਕਿਹਾ ਕਿ ਡਿੱਪੂ ਪੱਧਰ ਤੋਂ ਲੈ ਕੇ ਜ਼ਿਲਾ ਪੱਧਰ ਤੱਕ ਵਿਜੀਲੈਂਸ ਕਮੇਟੀਆਂ ਬਣੀਆਂ ਹੋਈਆ ਹਨ ਜੋ ਕਿ ਵੰਡ ਪ੍ਰਣਾਲੀ ਦੀ ਪਾਰਦਰਸ਼ਤਾ ਨੂੰ ਬਰਕਰਾਰ ਰੱਖਦੀਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦੇ ਮੌਕੇ ਪ੍ਰਦਾਨ ਕਰ ਰਹੀ ਹੈ। ਉਨਾਂ ਦੱਸਿਆ ਕਿ ਆਉਣ ਵਾਲੇ 2 ਮਹੀਨੇ ਅੰਦਰ ਵੱਖ-ਵੱਖ ਵਿਭਾਗਾਂ ’ਚ ਵੱਡੇ ਪੱਧਰ ‘ਤੇ ਭਰਤੀਆਂ ਹੋਣਗੀਆਂ। ਉਨਾਂ ਕਿਹਾ ਕਿ ਭਵਿੱਖ ਅੰਦਰ ਵੀ ਲੋਕਾਂ ਦੀ ਮੁਸ਼ਕਿਲਾਂ ਨੂੰ ਸੁਣਨ ਲਈ ਸਿਕਾਇਤ ਨਿਵਾਰਨ ਕਮੇਟੀ ਦੀ ਹਰ ਮਹੀਨੇ ਮੀਟਿੰਗ ਕਰਨ ਦੀ ਕੋਸ਼ਿਸ ਹੋਵੇਗੀ, ਤਾਂ ਜੋ ਲੋਕਾਂ ਦੇ ਮਸ਼ਕਿਲਾਂ ਦਾ ਜਲਦੀ ਹਲ ਕੀਤਾ ਜਾ ਸਕੇ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਕੈਬਨਿਟ ਮੰਤਰੀ ਸ੍ਰੀ ਭਾਰਤ ਆਸ਼ੂ ਨੂੰ ਜ਼ਿਲਾ ਪ੍ਰਸਾਸ਼ਨ ਵੱਲੋਂ ਲੋਕਾਂ ਦੀ ਸਮੱਸਿਆਵਾਂ ਅਤੇ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੇ ਵਿਕਾਸ ਕਾਰਜ਼ਾਂ ਨੂੰ ਸਮਾਂਬੱਧ ਤਰੀਕੇ ਨਾਲ ਨਜਿੱਠਣ ਦਾ ਭਰੋਸਾ ਦਿੱਤਾ।ਇਸ ਮੌਕੇ ਦਲਬੀਰ ਸਿੰਘ ਗੋਲਡੀ ਐੱਮ.ਐੱਲ.ਏ. ਧੂਰੀ, ਰਜਿੰਦਰ ਸਿੰਘ ਰਾਜਾ ਬੀਰਕਲਾਂ ਚੇਅਰਮੈਨ ਜ਼ਿਲਾ ਯੋਜਨਾ ਕਮੇਟੀ ਸੰਗਰੂਰ, ਦਾਮਨ ਥਿੰਦ ਬਾਜਵਾ, ਅਜੈਬ ਸਿੰਘ ਰਟੌਲਾ, ਰਾਹੁਲਇੰਦਰ ਸਿੰਘ, ਸਾਰੇ ਸੀਨੀਅਰ ਕਾਂਗਰਸੀ ਆਗੂ, ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਦੇ ਨੁਮਾਇੰਦੇ ਮੇਜਰ ਸਿੰਘ ਸੇਖੋਂ,  ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜਿੰਦਰ ਸਿੰਘ ਬੱਤਰਾ, ਐਸ.ਡੀ.ਐਮ. ਸੰਗਰੂਰ ਅਮਰਿੰਦਰ ਸਿੰਘ ਟਿਵਾਣਾ, ਸਹਾਇਕ ਕਮਿਸ਼ਨਰ (ਜ) ਚਰਨਜੋਤ ਸਿੰਘ, ਐਸ.ਡੀ.ਐਮ ਭਵਾਨੀਗੜ ਪ੍ਰਮੋਦ ਸਿੰਗਲਾ, ਐਸ.ਡੀ.ਐਮ ਦਿੜਬਾ ਸਿਮਰਪ੍ਰੀਤ ਕੌਰ, ਐਸ.ਡੀ.ਐਮ. ਸੁਨਾਮ ਜਸਪ੍ਰੀਤ ਸਿੰਘ, ਐਸ.ਡੀ.ਐਮ. ਧੂਰੀ ਇਸ਼ਮਤ ਵਿਜੇ ਸਿੰਘ, ਐਸ.ਡੀ.ਐਮ. ਲਹਿਰਾ ਤੇ ਮੂਨਕ ਨਵਰੀਤ ਕੌਰ ਸੇਖੋਂ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਆਰ.ਟੀ.ਏ ਕਰਨਬੀਰ ਸਿੰਘ ਛੀਨਾ ਸਮੇਤ ਸ਼ਿਕਾਇਤ ਨਿਵਾਰਨ ਕਮੇਟੀ ਦੇ ਗੈਰ ਸਰਕਾਰੀ ਮੈਂਬਰ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।  

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Punjab Pradesh Congress Committee

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD