Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ਉਤੇ 28 ਅਤੇ 29 ਅਕਤੂਬਰ ਨੂੰ ਲਗਾਏ ਜਾਣ ਸੁਵਿਧਾ ਕੈਂਪ : ਗੁਰਪ੍ਰੀਤ ਸਿੰਘ ਖਹਿਰਾ

ਸਾਰੇ ਵਿਭਾਗ ਆਪਣੇ ਸਟਾਲ ਲਗਾ ਕੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਮੌਕੇ ਉਤੇ ਦੇਣ

DC Amritsar, Kulwant Singh, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 26 Oct 2021

Last updated on: Oct 26, 2021, 00:00 IST

ਡਿਪਟੀ ਕਮਿਸ਼ਨਰ  ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲ੍ਹੇ ਦੇ ਲੋਕਾਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਅਤੇ ਵੱਖ-ਵੱਖ ਸਕੀਮਾਂ ਦਾ ਲਾਭ ਬਿਨਾਂ ਕਿਸੇ ਖੱਜ਼ਲ-ਖੁਆਰੀ ਦੇ ਦੇਣ ਲਈ ਜਿਲ੍ਹੇ ਦੇ ਨਾਲ-ਨਾਲ ਤਹਿਸੀਲ ਪੱਧਰ ਉਤੇ ਸੁਵਿਧਾ ਕੈਂਪ ਲਗਾਉਣ ਦੀ ਹਦਾਇਤ ਜਿਲ੍ਹਾ ਅਧਿਕਾਰੀਆਂ ਨੂੰ ਕੀਤੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਇੱਛਾ ਹੈ ਕਿ ਕਿਸੇ ਵੀ ਜ਼ਰੂਰਤਮੰਦ ਨੂੰ ਬਿਨਾਂ ਕਿਸੇ ਜ਼ਰੂਰੀ ਕਾਰਨ ਦੇ ਦਫਤਰਾਂ ਦੇ ਚੱਕਰ ਨਾ ਮਾਰਨੇ ਪੈਣ। ਸ. ਖਹਿਰਾ ਨੇ ਕਿਹਾ ਕਿ ਅਕਸਰ ਵੇਖਿਆ ਜਾਂਦਾ ਹੈ ਕਿ ਜ਼ਰੂਰਤਮੰਦ ਲੋਕ ਸਰਕਾਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਲਈ ਦਫਤਰਾਂ ਦੇ ਚੱਕਰ ਦਸਤਾਵੇਜ਼ ਪੂਰੇ ਕਰਨ ਲਈ ਲਗਾਉਂਦੇ ਹਨ, ਜਿਸ ਲਈ ਉਨਾਂ ਨੂੰ ਕਈ ਵਾਰ ਤਹਿਸੀਲ ਜਾਂ ਜਿਲ੍ਹੇ ਪੱਧਰ ਦੇ ਦਫਤਰਾਂ ਵਿਚ ਆਉਣਾ ਪੈਂਦਾ ਹੈ, ਇਸ ਨਾਲ ਜਿੱਥੇ ਉਨਾਂ ਦਾ ਪੈਸਾ ਬਰਬਾਦ ਹੁੰਦਾ ਹੈ, ਉਥੇ ਵਾਧੂ ਸਮਾਂ ਵੀ ਲੱਗਦਾ ਹੈ, ਇਸ ਲਈ ਜ਼ਰੂਰੀ ਹੈ ਕਿ ਉਨਾਂ ਦੀ ਰਿਹਾਇਸ਼ ਨੇੜੇ ਪ੍ਰਬੰਧ ਕਰਕੇ ਇਕ ਹੀ ਛੱਤ ਹੇਠ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ। ਸ. ਖਹਿਰਾ ਨੇ ਐਸ ਡੀ ਐਮ ਨੂੰ ਹਦਾਇਤ ਕੀਤੀ ਕਿ ਉਹ 28 ਅਤੇ 29 ਅਕਤੂਬਰ ਨੂੰ ਆਪਣੀ-ਆਪਣੀ ਤਹਿਸੀਲ ਵਿਚ ਸੁਵਿਧਾ ਕੈਂਪ ਲਗਾ ਕੇ ਸਾਰੀਆਂ ਸਰਕਾਰੀ ਸਹੂਲਤਾਂ ਇਕ ਹੀ ਥਾਂ ਦੇਣ ਦਾ ਉਪਰਾਲਾ ਕਰਨ। ਉਨਾਂ ਹਦਾਇਤ ਕੀਤੀ ਕਿ 28 ਅਕਤੂਬਰ ਨੂੰ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਅਟਾਰੀ, ਸਰਕਾਰੀ ਕਾਲਜ ਅਜਨਾਲਾ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਅਤੇ ਜੰਡਿਆਲਾ ਗੁਰੂ ਵਿਚ ਸੁਵਿਧਾ ਕੈਂਪ ਲਗਾਏ ਜਾਣ। 

ਇਸੇ ਤਰਾਂ 29 ਅਕਤੂਬਰ ਨੂੰ ਰਮਦਾਸ, ਮਰੜੀ ਕਲਾਂ ਅਤੇ ਬਾਬਾ ਬਕਾਲਾ ਸਾਹਿਬ ਦੇ ਪਿੰਡ ਸਠਿਆਲਾ ਵਿਖੇ ਅਜਿਹੇ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਿੱਤੀਆਂ ਜਾਣ। ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵਿਚ ਬੇਘਰੇ ਲੋਕਾਂ ਨੂੰ 5-5 ਮਰਲੇ ਦੇ ਪਲਾਟ, ਬਿਜਲੀ ਬਿਲਾਂ ਦੇ ਬਕਾਇਆ ਰਾਸ਼ੀ ਦੀ ਮਆਫ਼ੀ, ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਿਰਤਾਂ ਨੂੰ ਪੈਨਸ਼ਨ, ਪ੍ਰਧਾਨ ਮੰਤਰੀ ਯੋਜਨਾ ਅਧੀਨ ਪੱਕਾ ਮਕਾਨ ਬਨਾਉਣ ਲਈ ਦਰਖਾਸਤ, ਬਿਜਲੀ ਕੁਨੈਕਸ਼ਨ , ਘਰਾਂ ਵਿਚ ਪਖਾਨੇ, ਐਲ ਪੀ ਜੀ ਗੈਸ ਕੁਨੈਕਸ਼ਨ, ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ, ਸ਼ਗਨ ਸਕੀਮ, ਬੱਚਿਆਂ ਲਈ ਵਜੀਫੇ, ਬੇਰੁਜ਼ਗਾਰਾਂ ਲਈ ਨੌਕਰੀ ਦੇ ਪ੍ਰਸਤਾਵ ਤੇ ਕਰਜ਼ਾ ਸਹੂਲਤਾਂ, ਬੱਸ ਪਾਸ, ਜ਼ਮੀਨਾਂ ਤੇ ਪਲਾਟਾਂ ਦੇ ਇੰਤਕਾਲ, ਮਨਰੇਗਾ ਦੇ ਜਾਬ ਕਾਰਡ ਆਦਿ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੀਆਂ ਸਕੀਮਾਂ ਦੇ ਲਾਭ ਮੌਕੇ ਉਤੇ ਦਿੱਤੇ ਜਾਣਗੇ ਜਾਂ ਲਾਭ ਦੇਣ ਲਈ ਜ਼ਰੂਰੀ ਕਾਰਵਾਈ ਪੂਰੀ ਕੀਤੀ ਜਾਵੇਗੀ। ਉਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕੇ ਵਿਚ ਲੱਗਣ ਵਾਲੇ ਇੰਨਾਂ ਕੈਂਪਾਂ ਦਾ ਲਾਹਾ ਜ਼ਰੂਰ ਲੈਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ, ਐਸ ਪੀ ਸ੍ਰੀਮਤੀ ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਣਬੀਰ ਸਿੰਘ ਮੂਧਲ, ਐਸ ਡੀ ਐਮ ਸ੍ਰੀ ਰਾਜੇਸ਼ ਸ਼ਰਮਾ, ਐਸ ਡੀ ਐਮ ਸ੍ਰੀ ਦੀਪਕ ਭਾਟੀਆ, ਸਿਵਲ ਸਰਜਨ ਡਾ ਚਰਨਜੀਤ ਸਿੰਘ, ਡੀ ਡੀ ਪੀ ਓ ਗੁਰਪ੍ਰੀਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Amritsar , Kulwant Singh , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD