Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਜ਼ਿਲੇ ਦੇ ਉਦਯੋਗਪਤੀਆਂ ਨੇ ਆਨਲਾਈਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2021 ’ਚ ਲਿਆ ਹਿੱਸਾ

ਜ਼ਿਲੇ ’ਚ ਕਾਰੋਬਾਰ ਸਥਾਪਤ ਕਰਨ ਲਈ ਨਿਵੇਸ਼ਕਾਂ ਨੂੰ ਨਹੀ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ-ਰਾਮਵੀਰ

DC Sangrur, Deputy Commissioner Sangrur, Ramvir, Sangrur

Web Admin

Web Admin

5 Dariya News

ਸੰਗਰੂਰ , 26 Oct 2021

Last updated on: Oct 26, 2021, 00:00 IST

ਜ਼ਿਲਾ ਸੰਗਰੂਰ ਦੇ ਉੱਘੇ ਉਦਯੋਗਪਤੀਆਂ ਵੱਲੋਂ ਅੱਜ ਡਿਪਟੀ ਕਮਿਸ਼ਨਰ ਰਾਮਵੀਰ ਦੀ ਅਗਵਾਈ ਵਿੱਚ ਜ਼ਿਲਾ ਪ੍ਰਸ਼ਾਸਨ ਸੰਗਰੂਰ ਦੇ ਨਾਲ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ, ਜੋ ਕਿ ਐਸ.ਏ.ਐਸ.ਨਗਰ ਵਿੱਚ ਆਯੋਜਿਤ ਕੀਤਾ ਗਿਆ, ਵਿੱਚ ਵਰਚੂਅਲ ਤੌਰ ’ਤੇ ਸਿਰਕਤ ਕੀਤੀ।ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਸੰਗਰੂਰ ਵਿਖੇ ਆਨਲਾਈਨ ਸੰਮੇਲਨ ’ਚ ਸਮੂਲੀਅਤ ਕਰਨ ਆਏ ਸਨਅਤਕਾਰਾਂ ਨੂੰ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਜ਼ਿਲਾ ਪ੍ਰਸ਼ਾਸਨ ਵੱਲੋਂ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਅਰਬਨ) ਸ੍ਰੀ ਲਤੀਫ ਅਹਿਮਦ ਵੀ ਮੌਜੂਦ ਸਨ।ਡਿਪਟੀ ਕਮਿਸਨਰ ਸ੍ਰੀ ਰਾਮਵੀਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰ ਨੂੰ ਹੋਰ ਅੱਗੇ ਲਿਜਾਉਣ ਲਈ ਕੀਤੇ ਉਪਰਾਲੇ ਵਪਾਰੀ ਵਰਗ ਲਈ ਸਾਰਥਕ ਸਾਬਿਤ ਹੋਣਗੇ। ਉਨਾਂ ਇਹ ਵੀ ਕਿਹਾ ਕਿ ਪੰਜਾਬ ਰਾਜ ਵਪਾਰ ਅਤੇ ਉਦਯੋਗ ਦੇ ਵਿਕਾਸ ਲਈ ਉਤਮ ਪਲੇਟਫਾਰਮ ਪ੍ਰਦਾਨ ਕਰਦਾ ਹੈ ਅਤੇ ਅਨੁਕੂਲ ਵਾਤਾਵਰਣ ਪ੍ਰਣਾਲੀ ਸੂਬੇ ਵਿੱਚ ਉਦਯੋਗਾਂ ਦੀ ਖੁਸਹਾਲੀ ਵਿੱਚ ਬਹੁਤ ਸਹਿਯੋਗ ਕਰਦੀ ਹੈ। 

ਉਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਦੂਰਦਰਸ਼ੀ ਅਤੇ ਲੋਕਪੱਖੀ ਪਹਿਲਕਦਮੀਆਂ ਨੇ ਪੰਜਾਬ ਨੂੰ ਉਦਯੋਗਿਕ ਵਿਕਾਸ ਪੱਖੋਂ ਉੱਭਰਦਾ ਸੂਬਾ ਬਣਾ ਦਿੱਤਾ ਹੈ।ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਉਦਯੋਗ ਨੂੰ ਦਿੱਤੀਆ ਜਾਣ ਵਾਲੀਆ ਸੁਵਿਧਾਵਾਂ ਨੂੰ ਜ਼ਿਲੇ ਅੰਦਰ ਇੰਨ ਬਿੰਨ ਲਾਗੂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜੇਕਰ ਦੇਸ਼ ਅਤੇ ਸੂਬੇ ਦੀ ਇੰਡਸ਼ਟਰੀਜ਼ ਮਜ਼ਬੂਤ ਹੋਵੇਗੀ, ਤਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਚੰਗੇ ਮੌਕੇ ਮਿਲਣਗੇ। ਉਨਾਂ ਕਿਹਾ ਕਿ ਜ਼ਿਲੇ ’ਚ ਕਾਰੋਬਾਰ ਸਥਾਪਤ ਕਰਨ ਲਈ ਨਿਵੇਸ਼ਕਾਂ ਨੂੰ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ ।ਇਸ ਮੌਕੇ ਜ਼ਿਲਾ ਪ੍ਰਧਾਨ ਇੰਡਸਟਰੀਅਲ ਚੈਂਬਰ ਸੰਗਰੂਰ ਘਨਸ਼ਿਆਮ ਕਾਂਸਲ, ਸੰਜੀਵ ਚੋਪੜਾ, ਐਮ.ਪੀ ਸਿੰਘ, ਸੰਦੀਪ ਬਾਂਸਲ, ਸੁਨੀਲ ਸੈਲੀ, ਸਵਰਨਜੀਤ ਸਿੰਘ, ਭੀਮ ਸੈਣੀ,  ਸੰਜੀਵ ਗੋਇਲ, ਸੰਜੀਵ ਸੂਦ, ਵਿਜੈ ਗੋਇਲ, ਜਗਜੀਤ ਸਿੰਘ, ਸੰਜੇ ਗੋਇਲ, ਕਮਲਕਾਂਤ, ਅਮਰ ਸਿੰਘ , ਜਸਵਿੰਦਰ ਗੁੱਡੂ ਸਮੇਤ ਹੋਰ ਉਦਯੋਗਪਤੀ ਅਤੇ ਅਧਿਕਾਰੀ ਹਾਜ਼ਰ ਸਨ।

 

Tags: DC Sangrur , Deputy Commissioner Sangrur , Ramvir , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD