Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੈਂਬਰ ਸਕੱਤਰ ਅਰੁਣ ਗੁਪਤਾ ਵੱਲੋਂ ਲੀਗਲ ਅਵੇਅਰਨੈੱਸ ਪ੍ਰੋਗਰਾਮ ਦਾ ਨਿਰੀਖਣ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰੂਪਨਗਰ ਕਾਨੂੰਨੀ ਜਾਗਰੂਕਤਾ ਕੈਂਪਾਂ ਵਿੱਚ ਕੀਤੀ ਸ਼ਿਰਕਤ

Punjab Admin, Arun Gupta, Rupnagar, District Legal Services Authority

Web Admin

Web Admin

5 Dariya News

ਰੂਪਨਗਰ , 26 Oct 2021

Last updated on: Oct 26, 2021, 00:00 IST

‘ਪੈਨ ਇੰਡੀਆ ਅਵੇਅਰਨੈੱਸ ਅਤੇ ਆਊਟਰੀਚ ਪ੍ਰੋਗਰਾਮ’ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਅਧੀਨ ਅੱਜ ਪਿੰਡ ਭਿਓਰਾ, ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਅਤੇ ਪਿੰਡ ਮਲਕਪੁਰ ਵਿੱਚ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕੀਤੇ ਗਏ, ਜਿਨ੍ਹਾਂ ਵਿੱਚ ਸ੍ਰੀ ਅਰੁਣ ਗੁਪਤਾ, ਮੈਂਬਰ ਸਕੱਤਰ ਅਤੇ ਡਾ. ਮਨਦੀਪ ਮਿੱਤਲ, ਵਧੀਕ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ, ਲੋਕਾਂ ਨਾਲ ਰੂ-ਬ-ਰੂ ਹੋ ਕੇ ਮੁਫਤ ਕਾਨੂੰਨੀ ਸੇਵਾਵਾਂ ਬਾਰੇ ਦੱਸਿਆ ਅਤੇ ਸਾਰੀ ਜਾਗਰੂਕਤਾ ਮੁਹਿੰਮ ਦਾ ਜਾਇਜ਼ਾ ਲਿਆ।ਸ੍ਰੀਮਤੀ ਹਰਪ੍ਰੀਤ ਕੌਰ ਜੀਵਨ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਮੈਂਬਰ ਸਕੱਤਰ ਦਾ ਸਵਾਗਤ ਕੀਤਾ। ਸਾਰੇ ਜੱਜ ਸਾਹਿਬਾਨ ਨੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਔਰਤਾਂ, ਬੱਚੇ, ਮਾਨਸਿਕ ਰੋਗੀ/ਅਪਾਹਜ਼, ਬੇਗਾਰ ਦੇ ਮਾਰੇ, ਉਦਯੋਗਿਕ ਕਾਮੇ, ਹਿਰਾਸਤ ਵਿੱਚ ਵਿਅਕਤੀ, ਜੇਲ੍ਹਾਂ ਵਿੱਚ ਬੰਦ ਹਵਾਲਾਤੀ/ਕੈਦੀ ਅਤੇ ਹਰ ਉਹ ਵਿਅਕਤੀ, ਜਿਸ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੈ, ਮੁਫਤ ਕਾਨੂੰਨੀ ਸਹਾਇਤਾ ਲੈਣ ਦਾ ਹੱਕਦਾਰ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ਵਿੱਚ ਅਦਾਲਤਾਂ ਵਿੱਚ ਵਕੀਲਾਂ ਦੀਆਂ ਮੁਫਤ ਸੇਵਾਵਾਂ, ਮੁਫਤ ਕਾਨੂੰਨੀ ਸਲਾਹ, ਅਦਾਲਤੀ ਫ਼ੀਸ, ਤਲਬਾਨਾ ਫ਼ੀਸ ਅਤੇ ਗਵਾਹਾਂ ਆਦਿ ’ਤੇ ਹੋਣ ਵਾਲੇ ਖ਼ਰਚਿਆਂ ਦੀ ਅਦਾਇਗੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੀਤੀ ਜਾਂਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਵਿਕਟਿਮ ਕੰਪਨਸੇਸ਼ਨ ਸਕੀਮ ਅਧੀਨ ਦਿੱਤੀ ਜਾਣ ਵਾਲੀ ਰਾਹਤ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 

ਇਸ ਤੋਂ ਇਲਾਵਾ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਅਤੇ ਪਿੰਡ ਭਿਓਰਾ ਵਿਖੇ ਕਰਵਾਏ ਪ੍ਰੋਗਰਾਮ ਵਿੱਚ ਸ੍ਰੀ ਅਰੁਣ ਗੁਪਤਾ ਵੱਲੋਂ ਪਿੰਡ ਵਾਸੀਆਂ ਨੂੰ ਲੀਗਲ ਸਰਵਿਸਿਜ਼ ਅਥਾਰਟੀ ਐਕਟ ਅਧੀਨ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਇਲਾਵਾ ਵਿਕਟਿਮ ਕੰਪਨਸੇਸ਼ਨ ਸਕੀਮ ਅਧੀਨ ਆਮ ਲੋਕਾਂ ਨੂੰ ਦਿੱਤੀ ਜਾਂਦੀ ਰਾਹਤ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਤੇਜ਼ਾਬ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚ ਪੀੜਤਾ ਨੂੰ 15 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ਾ ਰਾਸ਼ੀ ਅਦਾ ਕੀਤੀ ਜਾਂਦੀ ਹੈ।ਇਸ ਤੋਂ ਇਲਾਵਾ ਸ੍ਰੀ ਮਨਦੀਪ ਮਿੱਤਲ, ਵਧੀਕ ਮੈਂਬਰ ਸਕੱਤਰ, ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੀ ਆਮ ਲੋਕਾਂ ਨੂੰ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਦੀ ਐਕਸੀਡੈਂਟ ਵਿੱਚ ਮੌਤ ਹੋ ਜਾਂਦੀ ਹੈ ਜਾਂ ਕੋਈ ਵਿਅਕਤੀ ਐਕਸੀਡੈਂਟ ਵਿੱਚ ਅਪਾਹਜ਼ ਹੋ ਜਾਂਦਾ ਹੈ ਤਾਂ ਉਸ ਵਿਅਕਤੀ ਨੂੰ 2 ਲੱਖ ਰੁਪਏ ਤੱਕ ਦੀ ਮਾਲੀ ਸਹਾਇਤਾ ਦੇਣ ਦਾ ਉਪਬੰਧ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਤੋਂ ਜਾਣੂ ਕਰਵਾਇਆ।  ਉਨ੍ਹਾਂ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਦੇ ਬੱਚਿਆਂ ਨੂੰ ਵੱਧ ਤੋਂ ਵੱਧ ਗਿਆਨ ਹਾਸਲ ਕਰ ਆਪਣੇ ਹੱਕਾਂ ਤੇ ਜ਼ਿੰਮੇਵਾਰੀਆਂ ਤੋਂ ਜਾਣੂ ਹੋ ਕੇ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਆ। ਉਨ੍ਹਾਂ ਜ਼ਿਲ੍ਹਾ ਅਤੇ ਸੈਸ਼ਨ ਜੱਜ, ਰੂਪਨਗਰ ਅਤੇ ਹੋਰ ਜੱਜ ਸਾਹਿਬਾਨ ਨਾਲ ਮੀਟਿੰਗ ਕੀਤੀ ਅਤੇ ਏ.ਡੀ.ਆਰ ਸੈਂਟਰ, ਰੂਪਨਗਰ ਦਾ ਦੌਰਾ ਵੀ ਕੀਤਾ। ਇਨ੍ਹਾਂ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਸ੍ਰੀ ਮਾਨਵ, ਸੀ.ਜੇ.ਐਮ, ਸ੍ਰੀਮਤੀ ਇਸ਼ਾਨ ਚੌਧਰੀ, ਬੀ.ਡੀ.ਪੀ.ਓ, ਰੂਪਨਗਰ, ਸ੍ਰੀ ਸੁਖਜਿੰਦਰ ਸਿੰਘ, ਡਾਇਰੈਕਟਰ, ਸ੍ਰੀ ਰਾਜਨ ਚੋਪੜਾ, ਪ੍ਰਿੰਸੀਪਲ, ਸਾਹਿਬਜਾਦਾ ਅਜੀਤ ਸਿੰਘ ਅਕੈਡਮੀ, ਸ੍ਰੀ ਅਸ਼ੀਸ਼ ਕੁਮਾਰ, ਐਡਵੋਕੇਟ, ਸ੍ਰੀਮਤੀ ਜਸਪਿੰਦਰ ਕੌਰ, ਵਕੀਲ ਆਦਿ ਵੀ ਨਾਲ ਸ਼ਾਮਿਲ ਹੋਏ।

 

Tags: Punjab Admin , Arun Gupta , Rupnagar , District Legal Services Authority

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD