Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਕੁਸ਼ਲਦੀਪ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨਾ ਪ੍ਰਮੁੱਖ ਤਰਜੀਹ ਰਹੇਗੀ- ਕੁਸ਼ਲਦੀਪ ਸਿੰਘ ਢਿੱਲੋਂ

Charanjit Singh Channi, Congress, Punjab Congress, Government of Punjab, Punjab Government, Punjab, Chief Minister Of Punjab, Kushaldeep Singh Dhillon, Sukhjinder Singh Randhawa, Amrinder Singh Raja Waring, Bharat Bhushan Ashu, Deepinder Singh Dhillon, Jasonpreet Singh Dhillon

Web Admin

Web Admin

5 Dariya News

ਚੰਡੀਗੜ੍ਹ , 26 Oct 2021

ਕੁਸ਼ਲਦੀਪ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਮਾਰਕਫੈਡ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ, ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਵੀ ਹਾਜ਼ਰ ਸਨ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੇਂ ਬਣੇ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ. ਢਿੱਲੋਂ ਦੀ ਅਗਵਾਈ ਵਿੱਚ ਮਾਰਕਫੈਡ ਅਦਾਰਾ ਹੋਰ ਵੀ ਪੁਲਾਂਘਾ ਪੁੱਟੇਗਾ। ਉਨ੍ਹਾਂ ਕਿਹਾ ਕਿ ਸਹਿਕਾਰੀ ਅਦਾਰਾ ਸਿੱਧੇ ਤੌਰ ਉਤੇ ਲੋਕਾਂ ਖਾਸ ਕਰਕੇ ਕਿਸਾਨਾਂ ਅਤੇ ਪੇਂਡੂ ਜੀਵਨ ਦੀ ਆਰਥਿਕਤਾ ਨਾਲ ਜੁੜਿਆ ਹੋਇਆ ਹੈ ਜਿਸ ਨੂੰ ਮਜ਼ਬੂਤੀ ਨਾਲ ਸੂਬਾ ਹੋਰ ਖੁਸ਼ਹਾਲ ਹੋਵੇਗਾ।ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹਨ, ਨੇ ਕਿਹਾ ਕਿ ਸ. ਢਿੱਲੋਂ ਆਪਣੀ ਮਿਹਨਤ, ਕਾਰਜਕੁਸ਼ਲਤਾ ਤੇ ਦੂਰਅੰਦੇਸ਼ੀ ਸੋਚ ਨਾਲ ਮਾਰਕਫੈਡ ਨੂੰ ਹੋਰ ਵੀ ਅੱਗੇ ਲੈ ਕੇ ਜਾਣਗੇ। ਕੋਵਿਡ ਦੇ ਔਖੇ ਸਮੇਂ ਵਿੱਚ ਮਾਰਕਫੈਡ ਨੇ ਲੋਕਾਂ ਨੂੰ ਘਰਾਂ ਤੱਕ ਸੇਵਾਵਾਂ ਪਹੁੰਚਾਣ ਵਿੱਚ ਮੋਹਰੀ ਰੋਲ ਨਿਭਾਇਆ। ਸ. ਰੰਧਾਵਾ ਨੇ ਕਿਹਾ ਕਿ ਮਾਰਕਫੈਡ ਦੇ ਉਤਪਾਦ ਆਪਣੇ ਉਚ ਮਿਆਰਾਂ ਲਈ ਜਾਣੇ ਜਾਂਦੇ ਹਨ ਜਿਨ੍ਹਾਂ ਦੀ ਮਾਰਕੀਟ ਬਾਹਰਲੇ ਮੁਲਕਾਂ ਤੱਕ ਵੀ ਹੈ। ਉਨ੍ਹਾਂ ਨਵੇਂ ਬਣੇ ਚੇਅਰਮੈਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਕੁਸ਼ਲਦੀਪ ਸਿੰਘ ਢਿੱਲੋਂ ਨੇ ਪਾਰਟੀ, ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਸੌਂਪੀ ਜ਼ਿੰਮੇਵਾਰੀ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਦੀ ਸੇਵਾ ਨਿਭਾਉਣਾ ਦਾ ਮੌਕਾ ਮਿਲਿਆ ਹੈ। ਸ. ਢਿੱਲੋਂ ਨੇ ਕਿਹਾ ਕਿ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ।ਇਸ ਤੋਂ ਪਹਿਲਾਂ ਮਾਰਕਫੈਡ ਦੇ ਐਮ.ਡੀ. ਅਤੇ ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਨੇ ਨਵੇਂ ਬਣੇ ਚੇਅਰਮੈਨ ਦਾ ਦਫਤਰ ਵਿਖੇ ਪਹੁੰਚਣ ਉਤੇ ਸਵਾਗਤ ਕੀਤਾ।  ਸ. ਢਿੱਲੋਂ ਨੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਤੇ ਹੋਰਨਾਂ ਮੰਤਰੀਆਂ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲਣ ਦੇ ਕਾਗਜ਼ਾਂ ਉਤੇ ਦਸਤਖਤ ਕੀਤੇ।ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਕੁਸ਼ਲਦੀਪ ਸਿੰਘ ਢਿੱਲੋਂ ਦੇ ਭਰਾ ਜੇਸਨਪ੍ਰੀਤ ਸਿੰਘ ਢਿੱਲੋਂ, ਪੰਜਾਬ ਸਟੇਟ ਕਮਿਸ਼ਨ ਫਾਰ ਐਨ.ਆਰ.ਆਈਜ਼ ਦੇ ਮੈਂਬਰ ਦਲਜੀਤ ਸਿੰਘ ਸਹੋਤਾ, ਨਵਦੀਪ ਸਿੰਘ ਬੱਬੂ ਬਰਾੜ, ਦੀਪਿੰਦਰ ਸਿੰਘ ਢਿੱਲੋਂ, ਹਰਦਿਆਲ ਸਿੰਘ ਹੈਰੀ ਮਾਨ, ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਰਾਜੇਸ਼ ਧੀਮਾਨ, ਮਾਰਕਫੈਡ ਦੇ ਏ.ਐਮ.ਡੀ. ਅਮਿਤ ਤਲਵਾੜ ਵੀ ਹਾਜ਼ਰ ਸਨ।

 

Tags: Charanjit Singh Channi , Congress , Punjab Congress , Government of Punjab , Punjab Government , Punjab , Chief Minister Of Punjab , Kushaldeep Singh Dhillon , Sukhjinder Singh Randhawa , Amrinder Singh Raja Waring , Bharat Bhushan Ashu , Deepinder Singh Dhillon , Jasonpreet Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD