Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਦੀ ਕੀਤੀ ਅਚਨਚੇਤ ਚੈਕਿੰਗ

DC Ropar, Sonali Giri, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 27 Oct 2021

Last updated on: Oct 27, 2021, 00:00 IST

ਨਸ਼ਾ ਛੁਡਾਊ ਕੇਂਦਰਾਂ ਦੇ ਨਾਲ-ਨਾਲ ਮੁੜ ਵਸੇਬਾ ਕੇਂਦਰਾਂ ਦੇ ਕੰਮਕਾਜ ਸਬੰਧੀ ਐਸ.ਓ.ਪੀਜ਼ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਬੁੱਧਵਾਰ ਨੂੰ ਰੋਪੜ ਵਿਖੇ ਸੀਰਤ, ਨਿੱਜੀ ਨਸ਼ਾ ਛੁਡਾਊ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ।ਇਸ ਮੌਕੇ ਸ੍ਰੀਮਤੀ ਸੋਨਾਲੀ ਗਿਰੀ ਨੇ ਕਿਹਾ ਕਿ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਕੰਮ ਕਰਦੇ ਕੌਂਸਲਰਾਂ ਦੀ ਪੇਸ਼ੇਵਰ ਸਿਖਲਾਈ ਲਾਜ਼ਮੀ ਹੈ ਤਾਂ ਜੋ ਮਰੀਜ਼ ਸਮੇਂ ਸਿਰ ਇਲਾਜ ਕਰਵਾ ਕੇ ਸਿਹਤਮੰਦ ਜੀਵਨ ਬਤੀਤ ਕਰ ਸਕਣ। ਉਨ੍ਹਾਂ ਕਿਹਾ ਕਿ ਉਹ ਇਹ ਵੀ ਯਕੀਨੀ ਬਣਾਉਣਗੇ ਕਿ ਸਾਰੇ ਮਰੀਜ਼ ਰਾਜ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪਣਾ ਇਲਾਜ ਸਹੀ ਢੰਗ ਨਾਲ ਪੂਰਾ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਕੇਂਦਰਾਂ ਰਾਹੀਂ ਮਰੀਜ਼ਾਂ ਨੂੰ ਮਿਆਰੀ ਇਲਾਜ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਨੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਬਲਦੇਵ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ `ਤੇ ਸਾਰੇ ਪ੍ਰਾਇਵੇਟ ਅਤੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਦੇ ਨਾਲ-ਨਾਲ ਓਟ ਕਲੀਨਿਕਾਂ ਦੀ ਨਿਗਰਾਨੀ ਕਰਨ ਅਤੇ ਇਸ ਸਬੰਧੀ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਨਸ਼ਾ ਛੁਡਾਊ ਪ੍ਰੋਗਰਾਮ ਦੀਆਂ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਸਾਰੇ ਪ੍ਰਭਾਵਿਤ ਮਰੀਜ਼ਾਂ ਨੂੰ ਕਵਰ ਕਰਨਾ ਅਤੇ ਉਨ੍ਹਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ।ਸ਼੍ਰੀਮਤੀ ਸੋਨਾਲੀ ਗਿਰੀ ਨੇ ਅੱਗੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਧ ਤੋਂ ਵੱਧ ਮਰੀਜ਼ਾਂ ਨੂੰ ਕਵਰ ਕਰਨ ਦੇ ਉਦੇਸ਼ ਨਾਲ ਨਸ਼ਿਆਂ ਵਿਰੁੱਧ ਲੜਾਈ ਲੜਨ ਲਈ ਪੂਰੀ ਇਮਾਨਦਾਰੀ ਨਾਲ ਅਣਥੱਕ ਮਿਹਨਤ ਕਰ ਰਿਹਾ ਹੈ।ਜ਼ਿਲ੍ਹੇ ਵਿੱਚ ਇੱਕ ਸਰਕਾਰੀ ਨਸ਼ਾ ਛੁਡਾਊ ਕੇਂਦਰ ਤੋਂ ਇਲਾਵਾ ਤਿੰਨ ਨਿੱਜੀ ਨਸ਼ਾ ਛੁਡਾਊ ਕੇਂਦਰਾਂ ਨੂੰ ਵੀ ਅਧਿਕਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਸਬੰਧੀ ਸਹੂਲਤਾਂ ਦੀ ਪਹੁੰਚ ਵਿੱਚ ਵਾਧਾ ਕਰਨ ਲਈ ਸੱਤ ਓਟ ਕਲੀਨਿਕਾਂ ਦੁਆਰਾ ਵੀ ਮਰੀਜ਼ਾਂ ਨੂੰ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਪ੍ਰੋਗਰਾਮ ਦਾ ਮੁੱਖ ਏਜੰਡਾ ਮਰੀਜ਼ਾਂ ਨਾਲ ਚੰਗਾ ਸੰਚਾਰ ਕਰਨਾ, ਮਰੀਜ਼ਾਂ ਦੀ ਚਿੰਤਾ ਅਤੇ ਡਿਪਰੈਸ਼ਨ ਟੈਸਟ ਕਰਵਾਉਣ ਲਈ ਪਰਿਵਾਰਕ ਸਲਾਹ ਸੈਸ਼ਨ ਦਾ ਪ੍ਰਬੰਧ ਕਰਨਾ ਹੈ ਤਾਂ ਜੋ ਮਰੀਜ਼ ਠੀਕ ਹੋਣ ਲਈ ਜਲਦ ਇਲਾਜ ਕਰਵਾ ਸਕਣ।

 

Tags: DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD