Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਸਪਾ ਸੱਤਾ ਵਿੱਚ ਆਕੇ ਸਿੱਖ ਰਾਜਪੂਤ ਭਾਈਚਾਰੇ ਦੀਆਂ ਸਾਰੀਆਂ ਮੁਸ਼ਕਿਲਾਂ ਹੱਲ ਕਰੇਗੀ: ਜਸਵੀਰ ਸਿੰਘ ਗੜ੍ਹੀ

ਬਸਪਾ ਪੰਜਾਬ ਪ੍ਰਧਾਨ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਚੱਲ ਰਹੇ ਪ੍ਰੋਗਰਾਮਾਂ ਵਿੱਚ ਕੀਤੀ ਸ਼ਿਰਕਤ

Jasvir Singh Garhi, BSP, Bahujan Samaj Party, BSP Punjab

Web Admin

Web Admin

5 Dariya News

ਫਗਵਾੜਾ , 27 Oct 2021

Last updated on: Oct 27, 2021, 00:00 IST

ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਮਾਇਓਪੱਟੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਚੱਲ ਰਹੇ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀ ਗਰੂ ਗ੍ਰੰਥ ਸਾਹਿਬ ਜੀ ਨੂੰ ਨਮਨ ਕੀਤਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਅੰਸ਼-ਵੰਸ਼, ਸਿੱਖ ਰਾਜਪੂਤ ਭਾਈਚਾਰੇ ਤੋਂ ਸਿਰੋਪਾਓ ਦੀ ਬਖਸ਼ਿਸ਼ ਲੈਕੇ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਮੌਕੇ ਪ੍ਰੈਸ ਨੂੰ ਮੁਖਾਤਬ ਹੁੰਦਿਆਂ ਸਰਦਾਰ ਗੜ੍ਹੀ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਸੱਤਾ ਵਿੱਚ ਆਕੇ ਸਿੱਖ ਰਾਜਪੂਤ ਭਾਈਚਾਰੇ ਦੀਆਂ ਹਰ ਤਰ੍ਹਾਂ ਦੀਆਂ ਮੰਗਾਂ ਮੁਸ਼ਕਿਲਾਂ ਨੂੰ ਤੁਰੰਤ ਮੰਨਕੇ ਸਿੱਖ ਰਾਜਪੂਤ ਭਾਈਚਾਰੇ ਦਾ ਮਾਨ ਸਨਮਾਨ ਬਹਾਲ ਕਰੇਗੀ। ਸਰਦਾਰ ਗੜ੍ਹੀ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਦਸ਼ਮੇਸ਼ ਪਿਤਾ ਦੇ ਸੁਪਨਿਆਂ ਦਾ ‘ਇਨ ਗਰੀਬ ਸਿੱਖਨ ਕੋ ਦੂੰ ਪਾਤਸ਼ਾਹੀ’ ਦਾ ਰਾਜ, ਜ਼ੁਲਮ ਦੀ ਹਕੂਮਤ ਸੂਬਾ ਸਰਹੰਦ ਨੂੰ ਢਾਹਕੇ ਪੂਰਾ ਕਰਕੇ ਦਿਖਾਇਆ ਸੀ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਪੰਜਾਬ ਵਿੱਚ ਜੋ ਰਾਜ ਭਾਗ ਲਿਆਂਦਾ ਸੀ ਉਹ ਗੁਰੂਆਂ ਦੇ ਸੁਪਨਿਆਂ ਦਾ ਬੇਗਮਪੁਰਾ ਸੀ, ਜਿਸ ਵਿੱਚ ਜਾਤੀ-ਧਰਮ ਦੇ ਵਿਤਕਰੇ ਤੋਂ ਉਪਰ ਉਠ ਕੇ ਬੇਜ਼ਮੀਨਿਆਂ ਨੂੰ ਜ਼ਮੀਨਾਂ ਅਤੇ ਗਰੀਬਾਂ-ਬੇਸਹਾਰਿਆਂ ਨੂੰ ਆਸਰੇ ਦਿੱਤੇ ਗਏ ਅਤੇ ਇਸਦੀ ਸਭ ਤੋਂ ਵੱਡੀ ਉਦਾਹਰਣ ਹੈ ਕਿ ਹਜ਼ਾਰਾਂ ਸਾਲਾਂ ਤੋਂ ਜੀਮੀਂਦਾਰਾ ਕਰਦਾ ਆ ਰਿਹਾ ਜੱਟ ਸਿੱਖ ਭਾਈਚਾਰਾ ਪਹਿਲੀ ਵਾਰ ਜ਼ਮੀਨਾਂ ਦਾ ਮਾਲਕ ਬਣਿਆ ਅਤੇ ਇਹ ਬਾਬਾ ਬੰਦਾ ਸਿੰਘ ਬਹਾਦਰ ਦੀ ਦੇਣ ਹੈ।

 ਸ. ਗੜ੍ਹੀ ਨੇ ਅੱਗੇ ਕਿਹਾ ਕਿ ਆਜ਼ਾਦੀ ਦੇ 74 ਸਾਲਾਂ ਵਿੱਚ ਦੇਸ਼ ਤੇ ਰਾਜ ਕਰਦੀਆਂ ਕਾਂਗਰਸ ਅਤੇ ਭਾਜਪਾ ਵਰਗੀਆਂ ਪਾਰਟੀਆਂ ਨੇ ਆਪਣੀਆਂ ਹਕੂਮਤਾਂ ਵਿੱਚ ਕਦੇ ਵੀ ਸਿੱਖ ਰਾਜਪੂਤ ਭਾਈਚਾਰੇ ਨੂੰ ਬਣਦਾ ਮਾਨ ਸਨਮਾਨ ਨਹੀਂ ਦਿੱਤਾ। ਜਦੋਕਿ ਬਸਪਾ ਦੇ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਜੀ ਨੇ ਸਾਲ 2002 ਵਿੱਚ ਹੁਸ਼ਿਆਰਪੁਰ ਵਿਧਾਨਸਭਾ ਦੀ ਟਿਕਟ ਅਤੇ ਹੁਣ 2022 ਵਿੱਚ ਵੀ ਹੁਸ਼ਿਆਰਪੁਰ ਵਿਧਾਨਸਭਾ ਦੀ ਟਿਕਟ ਬਸਪਾ ਵੱਲੋਂ ਸਿੱਖ ਰਾਜਪੂਤ ਭਾਈਚਾਰੇ ਨੂੰ ਦਿੱਤੀ ਗਈ ਹੈ। ਜਦੋਕਿ ਇਸਤੋਂ ਪਹਿਲਾਂ 2002 ਅਤੇ 2007 ਆਦਮਪੁਰ ਤੋਂ ਕੁਲਦੀਪ ਸਿੰਘ ਪਰਹਾਰ ਨੂੰ ਬਸਪਾ ਨੇ ਆਦਮਪੁਰ ਤੋਂ ਟਿਕਟ ਦਿੱਤੀ। ਜਦੋਂ ਕਿ 1991 ਵਿੱਚ ਫਗਵਾੜਾ ਦੇ ਨਰੂੜ ਪਿੰਡ ਦੇ ਸਿੱਖ ਰਾਜਪੂਤ ਤੋਂ ਸੁਰਜੀਤ ਸਿੰਘ ਨੂੰ ਆਦਮਪੁਰ ਤੋਂ ਬਸਪਾ ਮੇ ਟਿਕਟ ਦਿੱਤੀ ਸੀ। ਸ. ਗੜ੍ਹੀ ਨੇ ਦਸਿਆ ਕਿ ਸਿੱਖ ਰਾਜਪੂਤ ਭਾਈਚਾਰੇ ਵਿੱਚੋਂ ਆਉਂਦੇ ਬਹੁਤ ਵਿਦਵਾਨ, ਪੀਐਚਡੀ ਡਾ. ਵਰਿੰਦਰ ਪਰਹਾਰ ਨੂੰ ਬਸਪਾ ਨੇ ਹਸ਼ਿਆਰਪੁਰ ਤੋਂ ਟਿਕਟ ਦੇਕੇ ਸਿੱਖ ਰਾਜਪੂਤ ਭਾਈਚਾਰੇ ਨੂੰ ਵਿਧਾਨਸਭਾ ਵਿੱਚ ਪਹੁੰਚਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।ਸ. ਗੜ੍ਹੀ ਨੇ ਕਿਹਾ ਕਿ ਅੱਜ ਜਿਥੇ ਪੰਡਾਲ ਵਿੱਚ ਆਕੇ ਨਤਮਸਤਕ ਹੋ ਕੇ ਅਤੇ ਲੰਗਰ ਛਕਦਿਆਂ, ਚਰਚਾ ਕਰਦਿਆਂ ਉਨ੍ਹਾਂ ਆਤਮਿਕ ਸ਼ਾਂਤੀ ਅਤੇ ਆਨੰਦ ਦੀ ਅਨੁਭੂਤੀ ਕੀਤੀ ਹੈ ਉਥੇ ਇਹ ਵੀ ਸਮਝ ਵਿੱਚ ਆਇਆ ਹੈ ਕਿ ਸਿੱਖ ਰਾਜਪੂਤ ਭਾਈਚਾਰੇ ਨੂੰ ਪਿਛਲੇ ਸਮਿਆਂ ਦੇ ਵਿੱਚ ਓ.ਬੀ.ਸੀ ਲਿਸਟ ਵਿੱਚ ਸ਼ਾਮਲ ਕੀਤਾ ਗਿਆ ਸੀ ਜੋਕਿ ਸਰਕਾਰ ਦਾ ਇਹ ਫੈਸਲਾ ਪੁਨਰਮੰਥਨ ਦੀ ਮੰਗ ਕਰਦਾ ਹੈ। ਸਰਦਾਰ ਗੜ੍ਹੀ ਨੇ ਸਿੱਖ ਰਾਜਪੂਤ ਭਾਈਚਾਰੇ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਜਲਦ ਹੀ ਸਿੱਖ ਰਾਜਪੂਤ ਭਾਈਚਾਰੇ ਦੇ ਵੱਡੇ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਨੂੰ ਸੁਣ ਸਮਝਕੇ ਸੱਤਾ ਵਿੱਚ ਆਕੇ ਉਨ੍ਹਾਂ ਦੇ ਹੱਲ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਬਸਪਾ ਪੰਜਾਬ ਦੇ ਜਨਰਲ ਸਕੱਤਰ ਹਰਭਜਨ ਸਿੰਘ ਬਲਾਲੋਂ, ਜਸਵੀਰ ਸਿੰਘ ਖਾਲਸਾ, ਰਾਜ ਕੁਮਾਰ ਪਾਂਛਟਾ ਆਦਿ ਸ਼ਾਮਲ ਸਨ।

 

Tags: Jasvir Singh Garhi , BSP , Bahujan Samaj Party , BSP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD