Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਇਤਿਹਾਸਕ ਪਿੰਡ ਦਾਊਂ ’ਚ ਸੜਕ ਨੂੰ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ ਰਖਿਆ

ਦਰਜਨਾਂ ਪਿੰਡਾਂ ਨੂੰ ਆਪਸ ’ਚ ਜੋੜਨ ਵਾਲੀ ਸੜਕ ’ਤੇ ਲਗਭਗ 5 ਕਰੋੜ ਰੁਪਏ ਦੀ ਲਾਗਤ ਆਵੇਗੀ

Balbir Singh Sidhu, Congress,  S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 28 Oct 2021

Last updated on: Oct 28, 2021, 00:00 IST

ਸਾਬਕਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਤੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਅੱਜ ਇਤਿਹਾਸਕ ਪਿੰਡ ਦਾਊਂ ਨਾਲ ਵੱਖ-ਵੱਖ ਪਿੰਡਾਂ ਨੂੰ ਜੋੜਨ ਵਾਲੀ ਅਹਿਮ ਸੜਕ ਨੂੰ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ ਰਖਿਆ ਜਿਸ ’ਤੇ 5 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਆਉਣੀ ਹੈ। ਇਹ ਸੜਕ ਬਣਨ ਨਾਲ ਆਲੇ-ਦੁਆਲੇ ਦੇ ਹਜ਼ਾਰਾਂ ਪਿੰਡ ਵਾਸੀਆਂ ਨੂੰ ਆਉਣ-ਜਾਣ ਵਿਚ ਭਾਰੀ ਸੌਖ ਹੋਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਸ. ਸਿੱਧੂ ਨੇ ਆਖਿਆ ਕਿ ਹਲਕਾ ਮੋਹਾਲੀ ਦੇ ਲਗਭਗ ਸਾਰੇ ਪਿੰਡਾਂ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਹੋਏ ਹਨ ਜਿਨ੍ਹਾਂ ਵਾਸਤੇ ਉਹ ਹੁਣ ਤਕ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇ ਚੁੱਕੇ ਹਨ। ਉਨ੍ਹਾਂ ਦਸਿਆ ਕਿ ਦਾਊਂ-ਰਾਏਪੁਰ-ਬਹਿਲੋਲਪੁਰ-ਝਾਮਪੁਰ-ਤੀੜਾ ਸਮੇਤ ਯੂਟੀ ਬਾਊਂਡਰੀ ਤੋਂ ਝਾਮਪੁਰ ਅਤੇ ਝਾਮਪੁਰ ਤੋਂ ਮਨਾਣਾ-ਠਸਕਾ ਲਿੰਕ ਸੜਕ ਕਾਫ਼ੀ ਅਹਿਮ ਹੈ ਜੋ ਲਗਭਗ 20 ਪਿੰਡਾਂ ਨੂੰ ਆਪਸ ਵਿਚ ਜੋੜਦੀ ਹੈ। ਇਸ ਤੋਂ ਇਲਾਵਾ ਇਹ ਸੜਕ ਚੰਡੀਗੜ੍ਹ, ਨਿਊ ਚੰਡੀਗੜ੍ਹ ਅਤੇ ਕਿ੍ਰਕਟ ਸਟੇਡੀਅਮ ਨਿਊ ਚੰਡੀਗੜ੍ਹ ਆਦਿ ਲਈ ਵੀ ਸਿੱਧਾ ਸੰਪਰਕ ਰੂਟ ਹੈ। ਇਸ ਸੜਕ ਦੀ ਮਹੱਤਤਾ ਨੂੰ ਵੇਖਦਿਆਂ ਹੀ ਸੜਕ ਨੂੰ ਮੌਜੂਦਾ 10 ਫ਼ੁਟ ਤੋਂ 18 ਫ਼ੁੱਟ ਚੌੜਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਹਲਕਾ ਵਿਧਾਇਕ ਸਿੱਧੂ ਨੇ ਪਿੰਡ ਦਾਊਂ ਵਿਚ ਗੰਦੇ ਨਾਲੇ ਦੇ ਪਾਣੀ ਦੀ ਨਿਕਾਸੀ ਲਈ ਪਾਈ ਗਈ ਪਾਈਪ ਲਾਈਨ ਦਾ ਉਦਘਾਟਨ ਕੀਤਾ ਜਿਸ ’ਤੇ ਲਗਭਗ 25 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਪਿੰਡ ਦਾਊਂ ਵਿਚ ਵੱਖ-ਵੱਖ ਥਾਵਾਂ ਤੋਂ ਭਾਰੀ ਗਿਣਤੀ ਵਿਚ ਲੋਕ ਨਤਮਸਤਕ ਹੋਣ ਆਉਂਦੇ ਹਨ ਜਿਸ ਕਾਰਨ ਇਸ ਸੜਕ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ ਅਤੇ ਇਸ ਸੜਕ ਦਾ ਨੀਂਹ ਪੱਥਰ ਰੱਖ ਕੇ ਉਨ੍ਹਾਂ ਅਪਣਾ ਧਾਰਮਕ ਫ਼ਰਜ਼ ਵੀ ਪੂਰਾ ਕੀਤਾ ਹੈ। 

ਉਨ੍ਹਾਂ ਦਸਿਆ ਕਿ ਉਹ ਇਸ ਇਤਿਹਾਸਕ ਪਿੰਡ ਵਿਚ ਵੱਖ ਵੱਖ ਵਿਕਾਸ ਕਾਰਜਾਂ ਲਈ ਪਹਿਲਾਂ ਹੀ ਡੇਢ ਕਰੋੜ ਰੁਪਏ ਦੀਆਂ ਗ੍ਰਾਂਟਾਂ ਜਾਰੀ ਕਰ ਚੁੱਕੇ ਹਨ ਜਿਸ ਨਾਲ ਪਿੰਡ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਨੇਪਰੇ ਚੜ੍ਹੇ ਹਨ। ਇਸ ਤੋਂ ਇਲਾਵਾ ਹਲਕੇ ਦੀਆਂ ਹੋਰ ਅਹਿਮ ਸੜਕਾਂ ਨੂੰ ਚੌੜਾ ਕਰਨ ਲਈ ਲਗਭਗ 10 ਕਰੋੜ ਰੁਪਏ ਦੀਆਂ ਹੋਰ ਗ੍ਰਾਂਟਾਂ ਮਨਜ਼ੂਰ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਮੋਹਾਲੀ ਦੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਬਰਾਬਰ ਵਿਕਾਸ ਕਾਰਜ ਹੋਏ ਹਨ ਜਿਨ੍ਹਾਂ ਸਦਕਾ ਸਾਰੇ ਪਿੰਡਾਂ ਦਾ ਮੂੰਹ-ਮੁਹਾਂਦਰਾ ਬਦਲ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਕਦੇ ਵੀ ਫ਼ੰਡਾਂ ਦੀ ਕਮੀ ਨਹੀਂ ਆਉਣ ਦਿਤੀ ਅਤੇ ਅੱਗੇ ਤੋਂ ਵੀ ਇਹੋ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਹੀ ਪੂਰੀ ਪ੍ਰਤੀਬੱਧਤਾ ਨਾਲ ਯਤਨਸ਼ੀਲ ਰਹੇ ਹਨ ਅਤੇ ਪਿੰਡਾਂ ਦੇ ਲੋਕਾਂ ਨੇ ਵੀ ਉਨ੍ਹਾਂ ਦਾ ਪੂਰਾ ਸਾਥ ਦਿਤਾ ਹੈ।ਇਸ ਮੌਕੇ ਸਾਬਕਾ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਅਜਮੇਰ ਸਿੰਘ ਸਰਪੰਚ ਦਾਊਂ, ਮਨਜੀਤ ਰਾਣਾ ਸਰਪੰਚ ਬਹਿਲੋਲਪੁਰ, ਸੁਖਦੀਪ ਸਿੰਘ ਸਰਪੰਚ ਝਾਮਪੁਰ, ਮੋਹਨ ਸਿੰਘ ਸਰਪੰਚ ਰਾਏਪੁਰ, ਜਗਦੀਸ਼ ਸਿੰਘ ਸਰਪੰਚ ਬੜਮਾਜਰਾ ਕਾਲੋਨੀ, ਬੀਡੀਪੀਓ ਹਿਤੇਨ ਕਪਿਲਾ, ਐਕਸੀਅਨ ਰਾਜਪ੍ਰੀਤ ਸਿੰਘ ਸਿੱਧੂ, ਕਰਨੈਲ ਸਿੰਘ ਐਸਡੀਓ, ਗੁਰਪ੍ਰੀਤ ਸਿੰਘ ਗਿੰਨੀ ਮੈਂਬਰ ਬਲਾਕ ਸੰਮਤੀ, ਦਰਸ਼ਨ ਸਿੰਘ ਮਨਾਣਾ, ਗੁਰਿੰਦਰ ਸਿੰਘ ਪੰਚ ਮਨਾਣਾ, ਅਮਰਦੀਪ ਸਿੰਘ ਮੋਨੀ ਪੰਚ ਜੁਝਾਰਨਗਰ, ਹਰਬੰਸ ਸਿੰਘ ਨੰਬਰਦਾਰ ਦਾਊਂ, ਜਸਵੰਤ ਸਿੰਘ, ਗੁਰਮੀਤ ਸਿੰਘ, ਚਰਨਜੀਤ ਸਿੰਘ, ਸਲੀਮ ਖ਼ਾਨ, ਗੁਰਪ੍ਰੀਤ ਸਿੰਘ-ਸਾਰੇ ਪੰਚ ਦਾਊਂ, ਬਲਵਿੰਦਰ ਸਿੰਘ ਸਾਬਕਾ ਪੰਚ, ਅਰੁਣ ਮਲਹੋਤਰਾ, ਸੁਖਵਿੰਦਰ ਸਿੰਘ ਨੰਬਰਦਾਰ ਬੜਮਾਜਰਾ ਤੋਂ ਇਲਾਵਾ ਭਾਰੀ ਗਿਣਤੀ ਵਿਚ ਨਗਰ ਵਾਸੀ ਹਾਜ਼ਰ ਸਨ।

 

Tags: Balbir Singh Sidhu , Congress , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD