Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੁਧਿਆਣਾ ਚ ਸਡ਼ਕਾਂ ਦੀ ਮਾਡ਼ੀ ਹਾਲਤ ਨੂੰ ਲੈ ਕੇ ਪਵਨ ਦੀਵਾਨ ਨੇ ਲਿਖੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਿੱਠੀ

Pawan Dewan, Punjab Congress, Ludhiana, Ludhiana Congress

Web Admin

Web Admin

5 Dariya News

ਲੁਧਿਆਣਾ , 30 Oct 2021

Last updated on: Oct 30, 2021, 00:00 IST

ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨੇ ਸ਼ਹਿਰ ਅੰਦਰ ਸੜਕਾਂ ਦੀ ਮਾੜੀ ਹਾਲਤ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚਿੱਠੀ ਲਿਖੀ ਹੈ। ਜਿਨ੍ਹਾਂ ਨੇ ਸੜਕਾਂ ਤੇ ਆਏ ਦਿਨ ਹੋਣ ਵਾਲੇ ਹਾਦਸਿਆਂ ਦਾ ਜ਼ਿਕਰ ਵੀ ਕੀਤਾ ਹੈ। ਮੁੱਖ ਮੰਤਰੀ ਨੂੰ ਲਿਖੀ ਚਿੱਠੀ ਚ ਦੀਵਾਨ ਨੇ ਕਿਹਾ ਹੈ ਕਿ ਉਹ ਤੁਹਾਡਾ ਧਿਆਨ ਲੁਧਿਆਣਾ ਵਿਚ ਨਗਰ ਨਿਗਮ ਦੀ ਲਾਪਰਵਾਹੀ ਕਾਰਨ ਸੜਕਾਂ ਦੀ ਮਾੜੀ ਹਾਲਤ ਅਤੇ ਆਏ ਦਿਨ ਹੋਣ ਵਾਲੇ ਹਾਦਸਿਆਂ ਵੱਲ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਅਬਾਦੀ ਪੱਖੋਂ ਸੂਬੇ ਦੇ ਸੱਭ ਤੋਂ ਵੱਡੇ ਸ਼ਹਿਰ ਦੀ ਸਥਾਨਕ ਸਰਕਾਰ ਦੇ ਹਾਲਾਤ ਇੰਨੇ ਮਾੜੇ ਹੋ ਚੁੱਕੇ ਹਨ ਕਿ ਕੁਝ ਦਿਨ ਪਹਿਲਾਂ ਬਣਾਈ ਸੜਕ ਵੀ ਉਖੜ ਰਹੀ ਹੈ।ਇਸੇ ਤਰ੍ਹਾਂ, ਹਾਲੇ ਹੀ ਵਿਚ ਸਥਾਨਕ ਦੀਪ ਨਗਰ ਵਿਚ ਸੜਕ ਦੇ ਧੱਸਣ ਕਾਰਨ ਬਣੇ ਖੱਡੇ ਵਿਚ ਡਿੱਗ ਕੇ ਭੈਣ-ਭਰਾ ਜਖਮੀ ਹੋ ਗਏ। ਜਿਨ੍ਹਾਂ ਨੂੰ ਲੋਕਾਂ ਨੇ ਬਾਹਰ ਕੱਢਿਆ। ਮਾਡਲ ਟਾਊਨ ਐਕਸਟੈਂਸ਼ਨ ਵਿਚ ਕੁਝ ਦਿਨ ਪਹਿਲਾਂ ਸੜਕ ਧੱਸਣ ਕਾਰਨ ਇਕ ਟਰੱਕ ਫੱਸ ਗਿਆ ਸੀ। ਹਾਲਾਂਕਿ ਉਸਦੀ ਸਪੀਡ ਘੱਟ ਹੋਣ ਕਾਰਨ ਕੋਈ ਵੱਡਾ ਹਾਦਸਾ ਹੋਣੋਂ ਬੱਚ ਗਿਆ। ਜਦਕਿ ਇਸ਼ਮੀਤ ਚੌਕ ਨੇੜੇ ਕੁਝ ਦਿਨ ਪਹਿਲਾਂ ਬਣੀ ਸੜਕ ਉਖੜਨੀ ਸ਼ੁਰੂ ਹੋ ਗਈ ਹੈ ਤੇ ਉਸ ਵਿਚੋਂ ਕੰਕਰੀਟ ਬਾਹਰ ਨਿਕਲਣ ਕਾਰਨ ਬ੍ਰੇਕ ਲਗਾਉਣ ਤੇ ਵਾਹਨ ਫਿਸਲ ਜਾਂਦਾ ਹੈ। ਸ਼ਹਿਰ ਦੇ ਕਈ ਹਿੱਸਿਆਂ ਵਿਚ ਤਾਂ ਸੜਕਾਂ ਦੇ ਹਾਲਾਤ ਹੋਰ ਵੀ ਮਾੜੇ ਹਨ, ਜੋ ਥੋੜੀ ਜਿਹੀ ਬਰਸਾਤ ਤੋਂ ਬਾਅਦ ਉਖੜਨੀਆਂ ਸ਼ੁਰੂ ਹੋ ਗਈਆਂ ਹਨ।ਇਹ ਸੜਕਾਂ ਨਾ ਸਿਰਫ ਲੋਕਾਂ ਲਈ ਜਾਨ ਤੇ ਮਾਲ ਦਾ ਖਤਰਾ ਬਣ ਗਈਆਂ ਹਨ, ਬਲਕਿ ਘਟੀਆ ਮਟੀਰਿਅਲ ਵਰਤੇ ਜਾਣ ਦੀ ਗਵਾਹੀ ਵੀ ਦੇ ਰਹੀਆਂ ਹਨ। 

ਇਨ੍ਹਾਂ ਹਾਲਾਤਾਂ ਵਿਚ ਆਪ ਜੀ ਨੂੰ ਸੜਕਾਂ ਦੇ ਨਿਰਮਾਣ ਕਾਰਜ ਲਈ ਵਰਤੀਆਂ ਜਾ ਰਹੀਆਂ ਬੇਨਿਯਮੀਆਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਅਪੀਲ ਕੀਤੀ ਜਾਂਦੀ ਹੈ ਕਿ ਸੜਕ ਦਾ ਨਿਰਮਾਣ ਕਰਨ ਵਾਲੀ ਏਜੰਸੀ ਸਰਕਾਰੀ ਹੈ ਜਾਂ ਫਿਰ ਨਿਜੀ ਹੈ, ਕਿਸ ਪੱਧਰ ਦਾ ਮਟੀਰਿਅਲ ਵਰਤਿਆ ਜਾ ਰਿਹਾ ਹੈ ਤੇ ਸੜਕ ਦੀ ਮੋਟਾਈ ਕਿੰਨੀ ਹੈ। ਇਸੇ ਤਰ੍ਹਾਂ, ਸੜਕ ਦੀ ਮਿਆਦ ਤੈਅ ਕੀਤੀ ਜਾਵੇ ਤੇ ਉਸਦਾ ਨਿਰਮਾਣ ਕਰਨ ਵਾਲੀ ਏਜੰਸੀ ਦਾ ਬੋਰਡ ਵੀ ਰੋਡ ਤੇ ਲਗਾਇਆ ਜਾਵੇ।ਦੀਵਾਨ ਨੇ ਕਿਹਾ ਕਿ ਸਿਰਫ ਸੜਕਾਂ ਹੀ ਨਹੀਂ, ਬਲਕਿ ਸਟਰੀਟ ਲਾਈਟਾਂ ਦੇ ਸਬੰਧ ਵਿਚ ਵੀ ਅਫਸਰਾਂ ਵਲੋਂ ਵੱਡੇ ਪੱਧਰ ਤੇ ਬੇਨਿਯਮੀਆਂ ਵਰਤੀਆਂ ਜਾ ਰਹੀਆਂ ਹਨ। ਕਈ ਇਲਾਕਿਆਂ ਵਿਚ ਕਾਫੀ ਦਿਨਾਂ ਤੋਂ ਸਟਰੀਟ ਲਾਈਟ ਹੀ ਨਹੀਂ ਚੱਲ ਰਹੀ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿਕੱਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਥੋਂ ਤੱਕ ਕਿ ਸ਼ਾਸਤਰੀ ਨਗਰ ਇਲਾਕੇ ਵਿਚ ਪੁਰਾਣੀ ਟਾਈਲਾਂ ਲਗਾਏ ਜਾਣ ਸਬੰਧੀ ਸ਼ਿਕਾਇਤਾਂ ਵੀ ਮਿਲ ਰਹੀਆਂ ਹਨ।ਅਜਿਹੇ ਹਾਲਾਤਾਂ ਦੇ ਮੱਦੇਨਜ਼ਰ ਆਪ ਜੀ ਨੂੰ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਤੇ ਦੋਸ਼ੀ ਪਾਏ ਜਾਣ ਵਾਲੇ ਅਫਸਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੇ ਜਾਣ ਦੀ ਅਪੀਲ ਕੀਤੀ ਜਾਂਦੀ ਹੈ, ਕਿਉਂਕਿ ਉੱਚ ਪੱਧਰ ਤੇ ਅਫਸਰਾਂ ਦੀ ਮਿਲੀਭੁਗਤ ਬਗੈਰ ਅਜਿਹੀਆਂ ਗੜਬੜੀਆਂ ਮੁਮਕਿਨ ਨਹੀਂ ਹਨ। ਇਸ ਨਾਲ ਸਰਕਾਰੀ ਮਾਲੀਏ ਨੂੰ ਭਾਰੀ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ ਤੇ ਸਰਕਾਰ ਦੀ ਅਕਸ ਵੀ ਖਰਾਬ ਹੋ ਰਿਹਾ ਹੈ।

 

Tags: Pawan Dewan , Punjab Congress , Ludhiana , Ludhiana Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD