Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਆਈਆਈਟੀ ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਅਹੂਜਾ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੂੰ ਸਹਿਯੋਗ ਅਤੇ ਨਵੇਂ ਢੰਗ ਰਾਹੀਂ ਉੱਚ ਪੱਧਰੀ ਖੋਜ ਕਰਨ ਲਈ ਪ੍ਰੇਰਿਤ ਕੀਤਾ

ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਅਤੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਰੋਪੜ ਦੇ ਵਿਚਕਾਰ ਸਹਿਯੋਗ ਦੀਆਂ ਸੰਭਾਵਨਾਵਾਂ 'ਤੇ ਕੰਮ ਕਰਨ ਲਈ ਇੱਕ ਟੀਮ ਬਣਾਉਣ ਦਾ ਐਲਾਨ ਕੀਤਾ

Central University of Punjab, CUPB, Bathinda, Prof. Raghvendra P Tiwari

Web Admin

Web Admin

5 Dariya News

ਬਠਿੰਡਾ , 30 Oct 2021

ਪੰਜਾਬ ਕੇਂਦਰੀ ਯੂਨੀਵਰਸਿਟੀ (ਸੀ.ਯੂ.ਪੀ.) ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਸਰਪ੍ਰਸਤੀ ਹੇਠ ਵਿਸ਼ੇਸ਼ ਗੱਲਬਾਤ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (ਆਈ.ਆਈ.ਟੀ.), ਰੋਪੜ ਦੇ ਡਾਇਰੈਕਟਰ ਪ੍ਰੋਫੈਸਰ ਰਾਜੀਵ ਅਹੂਜਾ ਨੇ ਯੂਨੀਵਰਸਿਟੀ ਦੇ ਵਿਗਿਆਨੀਆਂ ਅਤੇ ਫੈਕਲਟੀ ਨੂੰ ਸਹਿਯੋਗ ਅਤੇ ਨਵੀਨਤਾ ਰਾਹੀਂ ਉੱਚ ਗੁਣਵੱਤਾ ਵਾਲੀ ਖੋਜ ਕਰਨ ਲਈ ਪ੍ਰੇਰਿਤ ਕੀਤਾ।ਆਪਣੇ ਸੰਬੋਧਨ ਦੌਰਾਨ ਪ੍ਰੋ. ਰਾਜੀਵ ਅਹੂਜਾ ਨੇ ਉਪਸਾਲਾ ਯੂਨੀਵਰਸਿਟੀ, ਸਵੀਡਨ ਵਿਖੇ ਆਪਣੇ ਅਧਿਆਪਨ ਅਤੇ ਖੋਜ ਸੰਬੰਧੀ ਅਨੁਭਵ ਸਾਂਝਾ ਕਰਦੇ ਹੋਏ ਕਿਹਾ ਕਿ ਅੰਤਰਰਾਸ਼ਟਰੀ ਵਿਗਿਆਨਕ ਭਾਈਚਾਰਾ "ਇੰਨੋਵੇਸ਼ਨ ਅਤੇ ਸਹਿਯੋਗ" ਦੇ ਮਾਡਲ 'ਤੇ ਕੰਮ ਕਰਦਾ ਹੈ ਜਿਸ ਨੂੰ ਭਾਰਤੀ ਵਿਗਿਆਨੀਆਂ ਨੂੰ ਵੀ ਅਪਣਾਉਣਾ ਚਾਹੀਦਾ ਹੈ।  ਉਨ੍ਹਾਂ ਨੇ ਕਿਹਾ ਕਿ ਜ਼ਮੀਨੀ ਸਮੱਸਿਆਵਾਂ ਦੇ ਹੱਲ ਲਈ ਵਿਗਿਆਨ ਅਤੇ ਟੈਕਨਾਲੋਜੀ ਰਾਹੀਂ ਘੱਟ ਲਾਗਤ ਵਾਲੇ ਸਵਦੇਸ਼ੀ ਹੱਲ ਵਿਕਸਿਤ ਕਰਨ ਦੀ ਲੋੜ ਹੈ, ਜੋ ਆਤਮ ਨਿਰਭਰ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਸਹਾਈ ਹੋਣਗੇ।ਪ੍ਰੋ. ਅਹੂਜਾ ਅਨੁਸਾਰ ਸਾਡੇ ਦੇਸ਼ ਦੇ ਵਿਗਿਆਨੀ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਉੱਚ ਪੱਧਰੀ ਖੋਜ ਕਾਰਜ ਕਰਨ ਦੀ ਸਮਰੱਥਾ ਰੱਖਦੇ ਹਨ। ਪਰ ਰਾਸ਼ਟਰੀ ਪੱਧਰ 'ਤੇ ਖੋਜ ਉਤਪਾਦਨ ਨੂੰ ਵਧਾਉਣ ਲਈ ਭਾਰਤੀ ਵਿਗਿਆਨੀਆਂ ਨੂੰ ਸਹਿਯੋਗੀ ਕਾਰਜਾਂ, ਖੋਜ ਦੇ ਨਵੇਂ ਵਿਸ਼ੇ, ਅਤੇ ਖੋਜ-ਆਧਾਰਿਤ ਹੱਲਾਂ ਦੇ ਵਿਕਾਸ 'ਤੇ ਫੋਕਸ ਕਰਨਾ ਹੋਵੇਗਾ। 

ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਕੌਮੀ ਸਿੱਖਿਆ ਨੀਤੀ-2020 ਵਿੱਚ ਪੇਸ਼ ਕੀਤੇ ਗਏ ਵਿਦਿਆਰਥੀ-ਕੇਂਦਰਿਤ ਸਿੱਖਿਆ, ਨੌਜਵਾਨਾਂ ਵਿੱਚ ਵਿਗਿਆਨਕ ਸੁਭਾਅ ਦਾ ਵਿਕਾਸ ਵਰਗੇ ਪਰਿਵਰਤਨਸ਼ੀਲ ਵਿਦਿਅਕ ਸੁਧਾਰਾਂ ਨੇ ਵਿਦਵਾਨਾਂ ਨੂੰ ਬਹੁ-ਅਨੁਸ਼ਾਸਨੀ ਖੋਜ ਕਰਨ ਲਈ ਉਤਸ਼ਾਹਿਤ ਕੀਤਾ ਹੈ। ਪਰ ਇਹਨਾਂ ਸੁਧਾਰਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਧਿਆਪਕਾਂ ਨੂੰ ਆਪਣੇ ਵਿਦਿਆਰਥੀਆਂ ਅਤੇ ਖੋਜਕਰਤਾਵਾਂ ਨੂੰ ਨਵੇਂ ਵਿਸ਼ਿਆਂ ਦੀ ਖੋਜ ਕਰਨ ਅਤੇ ਹੋਰ ਵਿਸ਼ਿਆਂ ਦੇ ਖੋਜਕਰਤਾਵਾਂ ਨਾਲ ਮਿਲ ਕੇ ਖੋਜ ਕਾਰਜ ਕਰਨ ਦੀ ਆਜ਼ਾਦੀ ਪ੍ਰਦਾਨ ਕਰਨੀ ਪਵੇਗੀ।ਪ੍ਰੋ. ਅਹੂਜਾ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਗਿਆਨੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੂੰ ਆਈਆਈਟੀ ਰੋਪੜ ਦੇ ਵਿਗਿਆਨੀਆਂ ਨਾਲ ਮਿਲ ਕੇ ਖੋਜ ਕਾਰਜ ਕਰਨ ਦਾ ਸੱਦਾ ਦਿੱਤਾ ਤਾਂ ਜੋ ਵਿਗਿਆਨ ਅਤੇ ਟੈਕਨਾਲੋਜੀ ਰਾਹੀਂ ਨਵੇਂ ਯੁੱਗ ਦੇ ਨਵੀਨਤਾਕਾਰੀ ਹੱਲ ਵਿਕਸਿਤ ਕੀਤੇ ਜਾ ਸਕਣ।ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਯੂਨੀਵਰਸਿਟੀ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਮਿਆਰਾਂ ਅਨੁਸਾਰ ਗੁਣਾਤਮਕ ਖੋਜ ਕਰਨ ਲਈ ਉਤਸ਼ਾਹਿਤ ਕਰਨ ਲਈ ਪ੍ਰੋ. ਅਹੂਜਾ ਦਾ ਧੰਨਵਾਦ ਕੀਤਾ।  ਉਨ੍ਹਾਂ ਨਵੀਂ ਅਕਾਦਮਿਕ ਭਾਈਵਾਲੀ ਨੂੰ ਉਤਸ਼ਾਹਤ ਕਰਨ ਲਈ ਕੇਂਦਰੀ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਅਤੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਰੋਪੜ ਦੇ ਵਿਚਕਾਰ ਸਹਿਯੋਗ ਦੀਆਂ ਸੰਭਾਵਨਾਵਾਂ 'ਤੇ ਕੰਮ ਕਰਨ ਲਈ ਵੱਖ-ਵੱਖ ਵਿਸ਼ਿਆਂ ਦੇ ਵਿਗਿਆਨੀਆਂ ਦੀ ਟੀਮ ਬਣਾਉਣ ਦਾ ਐਲਾਨ ਕੀਤਾ।ਇਸ ਮੌਕੇ ਡੀਨ-ਇਨਚਾਰਜ ਅਕਾਦਮਿਕ ਪ੍ਰੋ. ਆਰ.ਕੇ  ਵੁਸੀਰਿਕਾ, ਡੀਨ ਵਿਦਿਆਰਥੀ ਭਲਾਈ ਪ੍ਰੋ. ਵੀ.ਕੇ  ਗਰਗ, ਡੀਨ ਰਿਸਰਚ ਪ੍ਰੋ. ਅੰਜਨਾ ਮੁਨਸ਼ੀ, ਸਾਇੰਸ ਵਿਭਾਗ ਦੇ ਮੁਖੀ, ਅਤੇ ਫੈਕਲਟੀ ਮੈਂਬਰ ਹਾਜ਼ਰ ਸਨ।

 

Tags: Central University of Punjab , CUPB , Bathinda , Prof. Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD